Sunday, October 12, 2025

Malwa

ਕਿਰਤੀਆਂ ਨੇ ਘੇਰੀ ਮੰਤਰੀ ਅਮਨ ਅਰੋੜਾ ਦੀ ਕੋਠੀ 

August 04, 2025 04:18 PM
ਦਰਸ਼ਨ ਸਿੰਘ ਚੌਹਾਨ
 
ਸੁਨਾਮ : ਸੂਬੇ ਦੀ ਭਗਵੰਤ ਮਾਨ ਸਰਕਾਰ ਵੱਲੋਂ ਮਜ਼ਦੂਰਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕਰਨ ਦੇ ਰੋਸ ਵਜੋਂ ਸੋਮਵਾਰ ਨੂੰ ਸੁਨਾਮ ਵਿਖੇ ਪੇਂਡੂ ਤੇ ਖੇਤ ਮਜ਼ਦੂਰਾਂ ਦੇ ਸਾਂਝੇ ਮੋਰਚੇ ਦੁਆਰਾ ਮੰਤਰੀਆਂ ਦੇ ਘਰ ਘੇਰਨ ਦੇ ਦਿੱਤੇ ਸੱਦੇ ਤਹਿਤ ਸੈਂਕੜਿਆਂ ਦੀ ਗਿਣਤੀ ਵਿੱਚ ਇਕੱਤਰ ਹੋਏ ਕਿਰਤੀਆਂ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਘੇਰਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਮਜ਼ਦੂਰ ਮੁਕਤੀ ਮੋਰਚਾ ਦੇ ਸੂਬਾ ਪ੍ਰਧਾਨ ਗੋਬਿੰਦ ਸਿੰਘ ਛਾਜਲੀ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਜੋਰਾ ਸਿੰਘ ਨਸਰਾਲੀ, ਗੋਪੀਗਿਰ ਕੱਲਰ ਭੈਣੀ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਸਕੱਤਰ ਲਖਵੀਰ ਸਿੰਘ ਲੌਂਗੋਵਾਲ, ਸੂਬਾ ਆਗੂ ਬਲਵਿੰਦਰ ਸਿੰਘ ਜਲੂਰ, ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਭੂਪ ਚੰਦ ਚੰਨੋ, ਜੋਗਿੰਦਰ ਸਿੰਘ ਬੱਧਣ, ਬਲਵਿੰਦਰ ਸਿੰਘ ਘਰਾਗਣਾਂ, ਜ਼ਮੀਨ ਪ੍ਰਾਪਤੀ ਸਘੰਰਸ਼ ਕਮੇਟੀ ਦੇ ਧਰਵੀਰ ਸਿੰਘ, ਖੇਤ ਮਜ਼ਦੂਰ ਸਭਾ ਦੇ ਨਰੰਜਨ ਸਿੰਘ ਚੁਨਾਗਰਾ ਅਤੇ ਦਿਹਾਤੀ ਮਜ਼ਦੂਰ ਸਭਾ ਦੇ ਨਿਰਮਲ ਸਿੰਘ ਘਰਾਚੋਂ ਨੇ ਕਿਹਾ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈਕੇ ਸੰਜੀਦਾ ਨਹੀਂ ਹੈ। ਕਿਰਤੀਆਂ ਦੀਆਂ ਮੰਗਾਂ ਨੂੰ ਅਣਡਿੱਠ ਕੀਤਾ ਜਾ ਰਿਹਾ ਹੈ। 
ਸਾਂਝੇ ਮਜਦੂਰ ਮੋਰਚੇ ਦੇ ਆਗੂਆਂ ਨੇ ਐਲਾਨ ਕੀਤਾ ਕਿ ਪੱਕੇ ਰੁਜ਼ਗਾਰ ਦੀ ਗਰੰਟੀ ਚੋਣ ਵਾਅਦਿਆਂ ਅਨੁਸਾਰ ਔਰਤਾਂ ਨੂੰ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ, ਪੈਨਸ਼ਨਾਂ ਦੀ ਰਾਸ਼ੀ 'ਚ ਵਾਧਾ ਕਰਨ ਪੰਚਾਇਤੀ ਜ਼ਮੀਨ ਦਾ ਤੀਜਾ ਹਿੱਸਾ ਜ਼ਮੀਨ ਮਜ਼ਦੂਰਾਂ ਨੂੰ ਸਸਤੇ ਭਾਅ ਠੇਕੇ 'ਤੇ ਦੇਣ, ਬੇਘਰਿਆਂ ਤੇ ਲੋੜਵੰਦਾਂ ਨੂੰ ਪਲਾਟ ਦੇਣ,ਜ਼ਮੀਨੀ ਹੱਦਬੰਦੀ ਕਾਨੂੰਨ ਤੋਂ ਵਾਧੂ ਨਿਕਲਦੀਆਂ ਜ਼ਮੀਨਾਂ ਦੀ ਵੰਡ ਬੇਜ਼ਮੀਨੇ ਮਜ਼ਦੂਰਾਂ ਕਿਸਾਨਾਂ ਚ ਕਰਾਉਣ, ਕਰਜ਼ਾ ਮੁਆਫ਼ੀ ਤੇ ਜਥੇਬੰਦ ਹੋਕੇ ਸੰਘਰਸ਼ ਕਰਨ ਦੇ ਹੱਕ ਦੀ ਬਹਾਲੀ ਅਤੇ ਲੈਂਡ ਪੂਲਿਗ ਨੀਤੀ ਰੱਦ ਕਰਵਾਉਣ ਵਰਗੀਆਂ ਮੰਗਾਂ ਦੀ ਪ੍ਰਾਪਤੀ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ ।ਮਜ਼ਦੂਰ ਆਗੂਆਂ ਨੇ ਦੋਸ਼ ਲਾਇਆ  ਭਗਵੰਤ ਮਾਨ ਸਰਕਾਰ ਮਜ਼ਦੂਰਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਲਾਗੂ ਕਰਨ ਦੀ ਥਾਂ ਲਗਾਤਾਰ ਮਜ਼ਦੂਰ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਹੈ।ਕੇਂਦਰ ਵਿਚਲੀ ਨਰਿੰਦਰ ਮੋਦੀ ਦੀ ਅਗਵਾਈ ਹੇਠਲੀ ਸਰਕਾਰ ਵੱਲੋਂ ਕਿਰਤ ਕੋਡ ਬਣਾਕੇ ਕਿਰਤੀਆਂ ਦੇ ਹੱਕਾਂ 'ਤੇ ਡਾਕਾ ਮਾਰਿਆ ਗਿਆ ਉਸੇ ਤਰ੍ਹਾਂ ਭਗਵੰਤ ਮਾਨ ਸਰਕਾਰ ਵੱਲੋਂ ਵੀ ਮਜ਼ਦੂਰਾਂ ਦੀ ਕੰਮ ਦਿਹਾੜੀ ਦੇ ਘੰਟੇ ਵਧਾਕੇ ਮਜ਼ਦੂਰਾਂ ਨਾਲ਼ ਧ੍ਰੋਹ ਕਮਾਇਆ ਗਿਆ। ਉਹਨਾਂ ਦੋਸ਼ ਲਾਇਆ ਕਿ ਆਪ ਸਰਕਾਰ ਸੰਘਰਸ਼ਸ਼ੀਲ ਮਜ਼ਦੂਰਾਂ ਕਿਸਾਨਾਂ 'ਤੇ ਪੁਲਿਸ ਜਬਰ ਤੇਜ਼  ਕਰਨ ਰਾਹੀਂ ਲੋਕਾਂ ਦੇ ਜਮਹੂਰੀ ਹੱਕਾਂ ਦਾ ਘਾਣ ਕਰ ਰਹੀ ਹੈ। ਇਸ ਤੋਂ ਇਲਾਵਾ ਭਰਾਤਰੀ ਜਥੇਬੰਦੀਆਂ ਬਲਜੀਤ ਸਿੰਘ ਨਮੋਲ, ਜਸਵੀਰ ਕੌਰ ਨੱਤ, ਘੁਮੰਡ ਸਿੰਘ ਉਗਰਾਹਾਂ ਆਗੂਆਂ ਨੇ ਵੀ ਸੰਬੋਧਨ ਕੀਤਾ।

Have something to say? Post your comment

 

More in Malwa

ਪੈਨਸ਼ਨਰਾਂ ਨੇ ਮੁੱਖ ਮੰਤਰੀ ਦੇ ਨਾਂਅ ਸੌਂਪਿਆ ਰੋਸ ਪੱਤਰ 

ਪੰਜਾਬ ਹੜ੍ਹਾਂ ਨਾਲ ਬੇਹਾਲ, ਸਮਾਜਿਕ ਸੰਗਠਨ ਜਸ਼ਨ ਮਨਾਉਣ 'ਚ ਮਸਰੂਫ਼ 

ਬੇਅਦਬੀ ਰੋਕੂ ਕਾਨੂੰਨ ਬਣਾਉਣ ਲਈ ਸੁਹਿਰਦ ਨਹੀਂ ਸਰਕਾਰਾਂ : ਚੱਠਾ 

ਮਠਿਆਈ ਵਿਕਰੇਤਾ ਤੋਂ 2 ਲੱਖ ਰੁਪਏ ਫਿਰੌਤੀ ਲੈਣ ਵਾਲੀ ਫਰਜ਼ੀ ਟੀਮ ਵਿਰੁੱਧ ਮਾਮਲਾ ਦਰਜ਼ 

ਸਰਬਜੀਤ ਨਮੋਲ ਦੀ ਮ੍ਰਿਤਕ ਦੇਹ ਮੈਡੀਕਲ ਖੋਜਾਂ ਲਈ ਭੇਜੀ 

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 3100 ਤੋਂ ਵੱਧ ਅਤਿ-ਆਧੁਨਿਕ ਸਟੇਡੀਅਮਾਂ ਦੇ ਨਿਰਮਾਣ ਪ੍ਰਾਜੈਕਟ ਦੀ ਸ਼ੁਰੂਆਤ

ਰਾਜਵੀਰ ਜਵੰਦਾ ਦਾ ਜੱਦੀ ਪਿੰਡ ਪੋਨਾ (ਜਗਰਾਓਂ) 'ਚ ਹੋਇਆ ਸਸਕਾਰ

ਰਾਜਵੀਰ ਜਵੰਦਾ ਹਮੇਸ਼ਾ ਆਪਣੇ ਪ੍ਰਸੰਸਕਾਂ ਦੇ ਦਿਲਾਂ ਵਿੱਚ ਜਿਉਂਦਾ ਰਹੇਗਾ: ਮੁੱਖ ਮੰਤਰੀ

ਡਾਕਟਰ ਭੀਮ ਰਾਓ ਅੰਬੇਡਕਰ ਵੈੱਲਫੇਅਰ ਜ਼ਿਲ੍ਹਾ ਸੁਸਾਇਟੀ ਸੰਦੌੜ ਨੇ ਸ੍ਰੀ ਕਾਂਸ਼ੀ ਰਾਮ ਸਾਹਿਬ ਦੇ ਪ੍ਰੀ ਨਿਰਵਾਣ ਦਿਵਸ ਤੇ ਕੀਤੀਆਂ ਸ਼ਰਧਾਂਜਲੀਆਂ ਭੇਟ

ਧੂਰੀ ਸ਼ਹਿਰ ਦੇ ਵਿਕਾਸ ਅਤੇ ਸੁੰਦਰੀਕਰਨ ਦੇ ਪਹਿਲੇ ਗੇੜ ਦੀ ਸ਼ੁਰੂਆਤ