ਹੁਸ਼ਿਆਰਪੁਰ : ਆਯੂਰ ਜੀਵਨ ਆਯੂਰਵੈਦਿਕ ਰਿਸਰਚ ਸੈਂਟਰ ਵੱਲੋਂ ਪਿਛਲੇ ਕਾਫੀ ਸਮੇਂ ਤੋਂ ਪਿੰਡਾ ਸ਼ਹਿਰਾ ਅਤੇ ਕਸਬਿਆਂ ਦੇ ਵਿੱਚ ਨਸ਼ਿਆਂ ਦੇ ਕਾਰਨ ਮੌਤ ਦੇ ਮੂੰਹ ਵਿੱਚ ਜਾ ਰਹੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਛੁਟਕਾਰਾ ਦਿਵਾਉਣ ਲਈ ਅੱਡਾ ਚੱਬੇਵਾਲ ਹੁਸ਼ਿਆਰਪੁਰ ਵਿਖੇ ਮੁਫਤ ਨਸ਼ਾ ਛੁਡਾਊ ਕੈਂਪ ਲਗਾ ਕੇ ਨਸ਼ਿਆਂ ਦੇ ਮੱਕੜ ਜਾਲ ਵਿੱਚ ਫਸੇ ਹੋਏ ਨੌਜਵਾਨਾਂ ਨੂੰ ਨਸਿਆ ਵਿੱਚੋ ਕੱਢਣ ਲਈ ਜਾਗਰੂਕ ਕੀਤਾ ਗਿਆ। ਇਸ ਸਬੰਧੀ ਆਯੂਰ ਜੀਵਨ ਆਯੂਰਵੈਦਿਕ ਰਿਸਰਚ ਸੈਂਟਰ ਦੇ ਐਮਡੀ ਅਤੇ ਦਲ ਖਾਲਸਾ ਦੇ ਜਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਖਾਲਸਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਪੰਜਾਬ ਦੇ ਹਲਾਤ ਬਹੁਤ ਹੀ ਮੁਸ਼ਕਿਲ ਦੌਰ ਵਿੱਚੋ ਗੁਜ਼ਰ ਰਹੇ ਹਨ। ਜਿਵੇਂ ਕਿ ਬੇਰੁਜ਼ਗਾਰੀ, ਮਹਿੰਗਾਈ, ਅਨਪੜ੍ਹਤਾ ਵੱਧ ਰਹੇ ਨਸ਼ੇ ਇਹ ਸਾਰੀ ਸਥਿਤੀ ਤੋਂ ਪੈਦਾ ਹੋ ਰਹੀਆਂ ਘਟਨਾਵਾਂ ਜਿਵੇਂ ਕਿ ਚੋਰੀਆਂ, ਲੁੱਟਾਂ ਖੋਹਾਂ, ਡਕੈਤੀਆਂ ਜੋ ਕਿ ਦਿਨ ਬੇ- ਦਿਨ ਵੱਧਦੀਆਂ ਜਾ ਰਹੀਆਂ ਹਨ। ਨੌਜਵਾਨ ਦਿਨ ਬੇ-ਦਿਨ ਬੇਰੁਜ਼ਗਾਰ ਹੋ ਰਹੇ ਹਨ। ਚੰਗੀ ਪੜ੍ਹਾਈ ਕਰਨ ਦੇ ਬਾਵਜੂਦ ਵੀ ਨੌਜਵਾਨ ਪੀੜ੍ਹੀ ਨੂੰ ਰੁਜ਼ਗਾਰ ਨਹੀਂ ਮਿਲ ਰਿਹਾ ਨਾ ਸਰਕਾਰੀ ਅਤੇ ਨਾ ਕੋਈ ਪ੍ਰਾਈਵੇਟ ਨੌਕਰੀ ਮਿਲ ਰਹੀ! ਉਹਨਾਂ ਕਿਹਾ ਕਿ ਉਤੋਂ ਕੌੜੀ ਵੇਲ ਦੀ ਤਰ੍ਹਾਂ ਦਿਨੋਂ ਦਿਨ ਮਹਿੰਗਾਈ ਵੱਧਦੀ ਜਾ ਰਹੀ ਹੈ ਇਹਨਾਂ ਹਲਾਤਾਂ ਵਿੱਚ ਆਮ ਲੋਕਾਂ ਨੂੰ ਗੁਜਾਰਾ ਕਰਨਾ ਬਹੁਤ ਔਖਾ ਹੋ ਰਿਹਾ ਹੈ। ਉਹਨਾਂ ਕਿਹਾ ਕਿ ਆਉਂਦੀਆਂ ਜਾਂਦੀਆਂ ਸਰਕਾਰਾਂ ਨੇ ਪੰਜਾਬ ਦੇ ਲੋਕਾਂ ਨੂੰ ਚੰਗੇ ਦਿਨਾਂ ਦੇ ਸਿਰਫ ਸੁਪਨੇ ਹੀ ਦਿਖਾਏ ਹਨ ਪ੍ਰੰਤੂ ਕੀਤਾ ਕੁਝ ਨਹੀ। ਉਹਨਾਂ ਕਿਹਾ ਕਿ ਪੰਜ ਸਾਲ ਐਸ਼ ਪ੍ਰਸਤੀ ਕਰਕੇ ਸਰਕਾਰਾਂ ਬਦਲ ਜਾਂਦੀਆਂ ਹਨ ਪਰ ਆਮ ਲੋਕਾਂ ਦਾ ਜੀਵਨ ਉਥੇ ਹੀ ਖੜ੍ਹਾ ਰਹਿੰਦਾ ਹੈ। ਉਹਨਾਂ ਕਿਹਾ ਕਿ ਸਰਕਾਰਾਂ ਨੂੰ ਜਿੰਨਾ ਕੰਮ ਕਰਨ ਦੀ ਲੋੜ ਹੈ ਉਹ ਨਹੀਂ ਕਰਦੀਆਂ ਬਸ ਲਾਰੇ ਹੀ ਲਾਉਂਦੀਆਂ ਹਨ। ਉਹਨਾਂ ਕਿਹਾ ਕਿ ਹਰੇਕ ਸਰਕਾਰ ਨੇ ਨਸ਼ਾ ਬੰਦ ਕਰਨ ਦਾ ਵਾਅਦਾ ਕੀਤਾ ਪਰ ਨਸ਼ਾ ਅਜੇ ਤੱਕ ਵੀ ਸ਼ਰੇਆਮ ਵਿੱਕ ਰਿਹਾ ਹੈ। ਉਹਨਾਂ ਸਮੂਹ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਮਹਿੰਗਾਈ ਬੇਰੁਜ਼ਗਾਰੀ ਅਤੇ ਵੱਧਦੇ ਹੋਏ ਨਸ਼ੇ ਨੂੰ ਨੱਥ ਪਾਉਣ ਲਈ "ਦਲ ਖਾਲਸਾ" ਦਾ ਸਾਥ ਦਿਉ ਅਤੇ ਸਾਡੀਆਂ ਬਾਹਾਂ ਬਣੋ ਤਾਂ ਜੋ ਅਸੀਂ ਸਮੇਂ ਸਮੇਂ ਤੇ ਸਰਕਾਰਾਂ ਤੱਕ ਗੱਲ ਪਹੁੰਚਾਉਦੇ ਰਹੀਏ। ਉਹਨਾਂ ਕਿਹਾ ਕਿ ਨਸ਼ੇ ਤੋਂ ਤੌਬਾ ਕਰਨ ਵਾਲੇ ਮੁੰਡੇ ਅਤੇ ਕੁੜੀਆਂ ਸਾਡੇ ਨਾਲ ਸਾਡੇ ਇਸ 9501965267 ਸੰਪਰਕ ਕਰ ਸਕਦੇ ਹਨ। ਉਹਨਾਂ ਕਿਹਾ ਕਿ ਨਸ਼ਾ ਛੱਡਣ ਦਾ ਮਨ ਬਣਾ ਕੇ ਆਉਣ ਵਾਲੇ ਵਿਅਕਤੀ ਨੂੰ ਸਾਡੀ ਵੱਲੋਂ ਦਵਾਈ ਬਿਲਕੁਲ ਮੁਫਤ ਦਿੱਤੀ ਜਾਵੇਗੀ। ਇਸ ਮੌਕੇ ਹੋਰਨਾਂ ਤੋ ਇਲਾਵਾ ਤਜਿੰਦਰ ਸਿੰਘ ਪਾਬਲਾ, ਰੌਨੀ ਪਾਬਲਾ, ਹਰਜੀਤ ਸਿੰਘ, ਹਰਦੀਪ ਸਿੰਘ ਨਵਦੀਪ ਸਿੰਘ ਆਦਿ ਹਾਜ਼ਰ ਸਨ!