Tuesday, August 05, 2025
BREAKING NEWS
ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਨਹੀਂ ਰਹੇ ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ ਦਾ ਲਾਇਸੰਸ ਰੱਦਲੁਧਿਆਣਾ ‘ਚ ਬੋਰੀ ਵਿਚ ਔਰਤ ਦੀ ਮ੍ਰਿਤਕ ਦੇਹ ਮਿਲੀ

Chandigarh

ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣੇਗਾ ਜੋ ਸੰਕੇਤਿਕ ਭਾਸ਼ਾ ਦੇ ਇੰਟਰਪ੍ਰੇਟਰ, ਅਨੁਵਾਦਕ ਅਤੇ ਵਿਸ਼ੇਸ਼ ਸਿੱਖਿਅਕਾਂ ਨੂੰ ਸੂਚੀਬੱਧ ਕਰੇਗਾ : ਡਾ. ਬਲਜੀਤ ਕੌਰ

August 04, 2025 06:08 PM
SehajTimes

ਚੰਡੀਗੜ੍ਹ : ਸਭ ਲਈ ਪਹੁੰਚਯੋਗ ਅਤੇ ਸੰਵੇਦਨਸ਼ੀਲ ਨਿਆਂ ਨੂੰ ਯਕੀਨੀ ਬਣਾਉਣ ਵੱਲ ਇੱਕ ਨਵਾਂ ਇਤਿਹਾਸ ਰਚਦਿਆਂ, ਪੰਜਾਬ ਸਰਕਾਰ ਦੇਸ਼ ਦਾ ਪਹਿਲਾ ਸੂਬਾ ਬਣਨ ਜਾ ਰਿਹਾ ਹੈ, ਜੋ ਕਿ ਜੁਵੇਨਾਇਲ ਜਸਟਿਸ ਐਕਟ, 2015 ਦੇ ਤਹਿਤ ਸੰਕੇਤਿਕ ਭਾਸ਼ਾ ਇੰਟਰਪ੍ਰੇਟਰਾਂ, ਅਨੁਵਾਦਕਾਂ ਅਤੇ ਵਿਸ਼ੇਸ਼ ਸਿੱਖਿਅਕਾਂ ਨੂੰ ਰਸਮੀ ਤੌਰ 'ਤੇ ਸੂਚੀਬੱਧ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਚੁੱਕੀ ਹੈ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਹੇਠ ਚੁੱਕਿਆ ਗਿਆ ਇਹ ਕਦਮ ਕਾਨੂੰਨੀ, ਵਿਦਿਅਕ ਅਤੇ ਰੋਜ਼ਾਨਾ ਜੀਵਨ ਵਿੱਚ ਸੰਚਾਰ ਦੀਆਂ ਰੁਕਾਵਟਾਂ ਨੂੰ ਦੂਰ ਕਰਕੇ, ਵਿਸ਼ੇਸ਼ ਯੋਗਤਾਵਾਂ ਵਾਲੇ ਬੱਚਿਆਂ ਨੂੰ ਸਸ਼ਕਤ ਬਣਾਉਣ ਵੱਲ ਇੱਕ ਮਜ਼ਬੂਤ ਕੋਸ਼ਿਸ਼ ਹੈ। ਉਨ੍ਹਾਂ ਕਿਹਾ ਕਿ ਜੁਵੇਨਾਇਲ ਜਸਟਿਸ ਐਕਟ ਅਤੇ ਪੋਕਸੋ ਐਕਟ 2012 ਅਧੀਨ ਇਹ ਸੂਚੀਕਰਨ, ਸੰਚਾਰ ਦੇ ਪਾੜਿਆਂ ਨੂੰ ਪਾਰ ਕਰਕੇ, ਬੱਚਿਆਂ ਦੇ ਅਧਿਕਾਰਾਂ ਦੀ ਸੁਰੱਖਿਆ ਅਤੇ ਕਾਨੂੰਨੀ ਪਹੁੰਚ ਨੂੰ ਅਸਾਨ ਬਣਾਵੇਗਾ। ਇਹ ਤਜਰਬੇਕਾਰ ਪੇਸ਼ੇਵਰ ਅਦਾਲਤੀ ਕਾਰਵਾਈ ਦੌਰਾਨ ਬੱਚਿਆਂ ਲਈ ਸਹਿਯੋਗੀ ਭੂਮਿਕਾ ਨਿਭਾਉਣਗੇ, ਜਿਸ ਨਾਲ ਨਿਰਪੱਖ ਅਤੇ ਪਾਰਦਰਸ਼ੀ ਨਤੀਜੇ ਸੁਨਿਸ਼ਚਿਤ ਹੋਣਗੇ। ਉਨ੍ਹਾਂ ਕਿਹਾ ਕਿ ਪੰਜਾਬ ਇੱਕ ਅਜਿਹਾ ਸਮਾਜ ਬਣਾਉਣ ਲਈ ਵਚਨਬੱਧ ਹੈ, ਜਿੱਥੇ ਹਰ ਬੱਚਾ ਸੁਣਿਆ, ਸਮਝਿਆ ਅਤੇ ਸਨਮਾਨਤ ਮਹਿਸੂਸ ਕਰੇ। ਇਹ ਯਤਨ ਬਾਲ ਭਲਾਈ ਅਤੇ ਅਧਿਕਾਰ-ਅਧਾਰਤ ਪ੍ਰਸ਼ਾਸਨ ਵੱਲ ਸਰਕਾਰ ਦੀ ਦ੍ਰਿੜ ਵਚਨਬੱਧਤਾ ਦਾ ਪ੍ਰਤੀਕ ਹੈ।


ਮੰਤਰੀ ਨੇ ਦੱਸਿਆ ਕਿ ਸੂਚੀਬੱਧ ਪੇਸ਼ੇਵਰਾਂ ਦੀ ਜ਼ਿਲ੍ਹਾ-ਵਾਰ ਤਾਇਨਾਤੀ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਐਕਟਾਂ ਅਨੁਸਾਰ ਮਿਹਨਤਾਨਾ ਦਿੱਤਾ ਜਾਵੇਗਾ। ਜਿੱਥੇ ਵੀ ਲੋੜ ਹੋਵੇ, ਉਥੇ ਸਮੇਂ-ਸਿਰ ਅਤੇ ਨਿਰੰਤਰ ਸਹਾਇਤਾ ਯਕੀਨੀ ਬਣਾਈ ਜਾਵੇਗੀ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਪਹਿਲਾਂ ਹੀ ਪੰਜਾਬ ਵਿਧਾਨ ਸਭਾ ਦੇ ਅਹਿਮ ਕਾਰਜਾਂ ਨੂੰ ਸੰਕੇਤਿਕ ਭਾਸ਼ਾ ਵਿੱਚ ਪ੍ਰਸਾਰਿਤ ਕਰਕੇ ਇਕ ਮਿਸਾਲ ਕਾਇਮ ਕਰ ਚੁੱਕੀ ਹੈ। ਇਹ ਫੈਸਲਾ ਵਿਸ਼ੇਸ਼ ਯੋਗਤਾ ਵਾਲੇ ਬੱਚਿਆਂ ਅਤੇ ਵਿਅਕਤੀਆਂ (ਸੁਣਨ ਤੇ ਬੋਲਣ ਵਿੱਚ ਅਸਮਰਥ ਵਿਅਕਤੀਆਂ) ਲਈ ਨਾ ਸਿਰਫ ਸੰਚਾਰ ਦੀ ਰੁਕਾਵਟ ਦੂਰ ਕਰਦਾ ਹੈ, ਸਗੋਂ ਸਮਾਜਿਕ ਨਿਆਂ ਅਤੇ ਭਾਗੀਦਾਰੀ ਦੀ ਪ੍ਰਕਿਰਿਆ ਵਿੱਚ ਉਨ੍ਹਾਂ ਦੀ ਸਰਗਰਮ ਭੂਮਿਕਾ ਨੂੰ ਵੀ ਮਜ਼ਬੂਤ ਕਰਦਾ ਹੈ। ਸੰਕੇਤਿਕ ਭਾਸ਼ਾ ਦੇ ਦੁਭਾਸ਼ੀਏ, ਅਨੁਵਾਦਕ ਅਤੇ ਵਿਸ਼ੇਸ਼ ਸਿੱਖਿਅਕਾਂ ਦੀ ਨਵੀਨਤਮ ਸੂਚੀਬੱਧਤਾ ਇਸ ਦਿਸ਼ਾ ਵਿੱਚ ਪੰਜਾਬ ਸਰਕਾਰ ਦਾ ਇੱਕ ਹੋਰ ਵੱਡਾ ਉਪਰਾਲਾ ਹੈ।

Have something to say? Post your comment

 

More in Chandigarh

ਵਿਜੀਲੈਂਸ ਬਿਊਰੋ ਵੱਲੋਂ ਫਰਜ਼ੀ ਹੈਵੀ ਡਰਾਈਵਿੰਗ ਲਾਇਸੈਂਸ ਰੈਕੇਟ ਦਾ ਪਰਦਾਫਾਸ਼,

ਪੰਜਾਬ ਵਿੱਚ ਉਦਯੋਗਿਕ ਨੀਤੀ ਵਧਾਉਣ ਲਈ ਅੰਤਿਮ ਸੈਕਟਰਲ ਕਮੇਟੀਆਂ ਕੀਤੀਆਂ ਨੋਟੀਫਾਈ : ਕੈਬਨਿਟ ਮੰਤਰੀ ਸੰਜੀਵ ਅਰੋੜਾ

ਰਾਸ਼ਟਰੀ ਲੋਕ ਅਦਾਲਤ 13 ਸਤੰਬਰ ਨੂੰ ਆਯੋਜਿਤ ਕੀਤੀ ਜਾਵੇਗੀ : ਜ਼ਿਲ੍ਹਾ ਅਤੇ ਸੈਸ਼ਨ ਜੱਜ ਅਤੁਲ ਕਸਾਨਾ ਨੇ ਸਬੰਧਤ ਧਿਰਾਂ ਨੂੰ ਮੌਕੇ ਦਾ ਲਾਭ ਉਠਾਉਣ ਦੀ ਅਪੀਲ ਕੀਤੀ

 ਜਵਾਹਰ ਨਵੋਦਿਆ ਵਿਦਿਆਲਿਆ ਰਕੌਲੀ 'ਚ ਗਿਆਰਵੀਂ ਸਾਇੰਸ ਅਤੇ ਆਰਟਸ ਗੁਰੱਪ ਲਈ ਸਾਲ 2025-2026 ਲਈ ਦਾਖਲਾ ਸ਼ੁਰੂ

ਚੁਣੇ ਗਏ  ਨੁਮਾਇੰਦਿਆਂ ਦਾ ਹੁੰਦਾ ਏ ਹਲਕੇ ਦੇ ਵਿਕਾਸ ਦੇ ਵਿੱਚ ਅਹਿਮ ਰੋਲ : ਕੁਲਵੰਤ ਸਿੰਘ

ਸਰਕਾਰੀ ਹਸਪਤਾਲਾਂ 'ਚ ਗਰਭਵਤੀ ਔਰਤਾਂ ਵਾਸਤੇ ਸਾਰੀਆਂ ਸਹੂਲਤਾਂ ਮੁਫ਼ਤ : ਸਿਵਲ ਸਰਜਨ

ਪੰਜਾਬ ਨੂੰ ਡੇਟਾ ਐਨਾਲੈਟਿਕਸ ਵਿੱਚ ਮਿਲਿਆ ਤਕਨਾਲੋਜੀ ਸਭਾ ਐਕਸੀਲੈਂਸ ਪੁਰਸਕਾਰ

ਬਲਬੀਰ ਸਿੱਧੂ ਨੇ ਆਪ ਸਰਕਾਰ ਦੇ 66 ਹਜ਼ਾਰ ਏਕੜ ਜ਼ਮੀਨ ਐਕੁਆਇਰ ਕਰਨ ਦੀ ਯੋਜਨਾ 'ਤੇ ਚੁੱਕੇ ਸਵਾਲ

ਵਿੱਤ ਮੰਤਰੀ ਚੀਮਾ ਵੱਲੋਂ ਜੰਗਲਾਤ ਅਤੇ ਸਿੱਖਿਆ ਵਿਭਾਗ ਦੀਆਂ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੁੱਦਿਆਂ ਨੂੰ ਹੱਲ ਕਰਨ ਦਾ ਦਿੱਤਾ ਭਰੋਸਾ

GST ਇੰਫੋਰਸਮੈਂਟ ਦੀ ਮਜ਼ਬੂਤੀ ਲਈ ਪੰਜਾਬ ਵਿਸ਼ੇਸ਼ ਧੋਖਾਧੜੀ ਖੋਜ ਯੂਨਿਟ ਸਥਾਪਤ ਕਰੇਗਾ: ਹਰਪਾਲ ਸਿੰਘ ਚੀਮਾ