Saturday, October 04, 2025

Chandigarh

ਪੰਜਾਬ ਨੂੰ ਡੇਟਾ ਐਨਾਲੈਟਿਕਸ ਵਿੱਚ ਮਿਲਿਆ ਤਕਨਾਲੋਜੀ ਸਭਾ ਐਕਸੀਲੈਂਸ ਪੁਰਸਕਾਰ

August 04, 2025 06:30 PM
SehajTimes

ਅਮਨ ਅਰੋੜਾ ਨੇ ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨੀਕ ਵਿਭਾਗ ਦੀ ਟੀਮ ਨੂੰ ਐਵਾਰਡ ਲਈ ਦਿੱਤੀ ਵਧਾਈ

ਚੰਡੀਗੜ੍ਹ : ਕੌਮੀ ਪੱਧਰ ‘ਤੇ ਵੱਡੀ ਮਾਨਤਾ ਹਾਸਲ ਕਰਦਿਆਂ ਪੰਜਾਬ ਸਰਕਾਰ ਨੇ ਡੇਟਾ ਐਨਾਲੈਟਿਕਸ ਸ਼੍ਰੇਣੀ ਵਿੱਚ ਤਕਨਾਲੋਜੀ ਸਭਾ ਐਕਸੀਲੈਂਸ ਐਵਾਰਡ 2025 ਪ੍ਰਾਪਤ ਕੀਤਾ ਹੈ, ਜੋ ਬਿਹਤਰੀਨ ਨਾਗਰਿਕ ਸੇਵਾਵਾਂ ਅਤੇ ਸੁਚੱਜੇ ਸ਼ਾਸਨ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਵੱਲੋਂ ਤਕਨਾਲੋਜੀ ਅਤੇ ਡੇਟਾ ਵਿਸ਼ਲੇਸ਼ਣ ਦੀ ਵਰਤੋਂ ਸਬੰਧੀ ਕੀਤੀਆਂ ਗਈਆਂ ਮਹੱਤਵਪੂਰਨ ਪਹਿਲਕਦਮੀਆਂ ਨੂੰ ਦਰਸਾਉਂਦਾ ਹੈ। ਇਹ ਵੱਕਾਰੀ ਪੁਰਸਕਾਰ ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨੀਕ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਡੀ.ਕੇ. ਤਿਵਾੜੀ ਵੱਲੋਂ ਜੈਪੁਰ (ਰਾਜਸਥਾਨ) ਵਿੱਚ ਇੰਡੀਅਨ ਐਕਸਪ੍ਰੈਸ ਗਰੁੱਪ ਵੱਲੋਂ ਕਰਵਾਏ ਗਏ ਇੱਕ ਸ਼ਾਨਦਾਰ ਸਮਾਰੋਹ ਵਿੱਚ ਹਾਸਲ ਕੀਤਾ ਗਿਆ। ਇਹ ਸਨਮਾਨ ਸੁਚੱਜੇ ਪ੍ਰਸ਼ਾਸਨ ਪ੍ਰਬੰਧਾਂ ਲਈ ਤਕਨਾਲੋਜੀ ਦੀ ਵਰਤੋਂ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਜ਼ਿਕਰਯੋਗ ਹੈ ਕਿ ਤਕਨਾਲੋਜੀ ਸਭਾ, ਜੋ ਇੱਕ ਪ੍ਰਮੁੱਖ ਈ-ਗਵਰਨੈਂਸ ਪਲੇਟਫਾਰਮ ਹੈ, ਦੇਸ਼ ਭਰ ਦੇ ਸਰਕਾਰੀ ਖੇਤਰ ਨਾਲ ਸਬੰਧਤ ਉੱਘੇ ਆਈਸੀਟੀ ਪੇਸ਼ੇਵਰਾਂ ਅਤੇ ਨੀਤੀ ਘਾੜਿਆਂ ਨੂੰ ਇੱਕ ਮੰਚ ਉੱਤੇ ਲਿਆ ਕੇ ਜਾਣਕਾਰੀ ਦੇ ਆਦਾਨ-ਪ੍ਰਦਾਨ, ਉੱਨਤ ਤਕਨੀਕੀ ਪਹਿਲਕਦਮੀਆਂ ਅਤੇ ਡਿਜੀਟਲ ਗਵਰਨੈਂਸ ਵਿੱਚ ਦੇਸ਼ ਦੇ ਭਵਿੱਖ 'ਤੇ ਵਿਚਾਰ-ਵਟਾਂਦਰੇ ਦੀ ਸਹੂਲਤ ਪ੍ਰਦਾਨ ਕਰਦਾ ਹੈ। ਦੱਸਣਯੋਗ ਹੈ ਕਿ ਤਕਨਾਲੋਜੀ ਸਭਾ ਵੱਲੋਂ ਸਰਕਾਰੀ ਵਿਭਾਗਾਂ ਅਤੇ ਸੰਸਥਾਵਾਂ ਦੁਆਰਾ ਵੱਖ-ਵੱਖ ਭਾਈਵਾਲਾਂ ਦੀ ਭਲਾਈ ਲਈ ਤਕਨਾਲੋਜੀ ਦੀ ਵਰਤੋਂ ਰਾਹੀਂ ਕੀਤੀਆਂ ਗਈਆਂ ਮਹੱਤਵਪੂਰਨ ਪਹਿਲਕਦਮੀਆਂ ਲਈ ਉਨ੍ਹਾਂ ਨੂੰ ਮਾਨਤਾ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਡੇਟਾ ਵਿਸ਼ਲੇਸ਼ਣ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਲਈ ਪੁਰਸਕਾਰ ਮਿਲਣਾ, ਇਹ ਦਰਸਾਉਂਦਾ ਹੈ ਕਿ ਅਸੀਂ ਸਿਰਫ਼ ਚੰਗਾ ਸ਼ਾਸਨ ਦੇਣ ਬਾਰੇ ਸਿਰਫ਼ ਗੱਲਾਂ ਹੀ ਨਹੀਂ ਕਰ ਰਹੇ, ਬਲਕਿ ਇਸਨੂੰ ਸਰਗਰਮੀ ਨਾਲ ਯਕੀਨੀ ਵੀ ਬਣਾ ਰਹੇ ਹਾਂ। ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਆਧੁਨਿਕ ਸ਼ਾਸਨ ਵਿੱਚ ਡੇਟਾ ਵਿਸ਼ਲੇਸ਼ਣ ਦੀ ਅਹਿਮ ਭੂਮਿਕਾ ਹੈ। ਇਹ ਨਾਗਰਿਕਾਂ ਦੀਆਂ ਜ਼ਰੂਰਤਾਂ ਨੂੰ ਹੋਰ ਡੂੰਘਾਈ ਨਾਲ ਸਮਝਣ, ਸੇਵਾ ਦੇਣ ਵਿੱਚ ਰੁਕਾਵਟਾਂ ਦੀ ਪਛਾਣ ਕਰਨ ਅਤੇ ਨਾਗਰਿਕਾਂ ਦੇ ਜੀਵਨ-ਪੱਧਰ ਨੂੰ ਬਿਹਤਰ ਬਣਾਉਣ ਲਈ ਠੋਸ ਫੈਸਲੇ ਲੈਣ ‘ਚ ਮਦਦ ਕਰਦਾ ਹੈ।

ਉਨ੍ਹਾਂ ਕਿਹਾ ਕਿ ਇੰਡੀਅਨ ਐਕਸਪ੍ਰੈਸ ਦੀ ਤਕਨਾਲੋਜੀ ਸਭਾ ਵੱਲੋਂ ਇਹ ਸਨਮਾਨ ਮਿਲਣਾ, ਡਿਜੀਟਲ ਤਬਦੀਲੀ ਵੱਲ ਸਾਡੇ ਸਫ਼ਰ ਨੂੰ ਵਧੇਰੇ ਜੋਸ਼ ਨਾਲ ਅੱਗੇ ਵਧਾਉਣ ਲਈ ਇੱਕ ਵੱਡੀ ਹੱਲਾਸ਼ੇਰੀ ਹੈ।

ਇਹ ਪੁਰਸਕਾਰ ਪੰਜਾਬ ਸਰਕਾਰ ਲਈ ਇੱਕ ਵੱਡਾ ਮੀਲ ਪੱਥਰ ਹੈ, ਜੋ ਪ੍ਰਸ਼ਾਸਨਿਕ ਅਮਲ ਨੂੰ ਵਧੇਰੇ ਅਨੁਕੂਲ ਬਣਾਉਣ, ਜਨਤਕ ਸੇਵਾਵਾਂ ਦੀ ਮਜ਼ਬੂਤੀ ਨਾਲ ਵਧੇਰੇ ਜਵਾਬਦੇਹ ਪ੍ਰਸ਼ਾਸਨ ਅਤੇ ਜਵਾਬਦੇਹ ਸਰਕਾਰ ਨੂੰ ਯਕੀਨੀ ਬਣਾਉਣ ਲਈ ਆਧੁਨਿਕ ਡੇਟਾ ਵਿਸ਼ਲੇਸ਼ਣ ਦੀ ਪ੍ਰਭਾਵਸ਼ਾਲੀ ਵਰਤੋਂ ਨੂੰ ਦਰਸਾਉਂਦਾ ਹੈ। ਇਸ ਦੇ ਨਾਲ ਹੀ ਇਹ ਸੂਬੇ ਦੇ ਨਾਗਰਿਕਾਂ ਦੀ ਭਲਾਈ ਅਤੇ ਖੁਸ਼ਹਾਲੀ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਤਕਨਾਲੋਜੀ ਦੀ ਵਰਤੋਂ ਰਾਹੀਂ "ਰੰਗਲਾ ਪੰਜਾਬ" ਬਣਾਉਣ ਦੇ ਯਤਨਾਂ ਨੂੰ ਹੋਰ ਬਲ ਦਿੰਦਾ ਹੈ।

Have something to say? Post your comment

 

More in Chandigarh

ਮੰਤਰੀ ਵੱਲੋਂ ਸਫਾਈ ਮੁਹਿੰਮ ਦੇ ਨਿਰਦੇਸ਼ : ਸ਼ਹਿਰ ਦੀਆਂ ਸੜਕਾਂ ਤੋਂ ਕੂੜਾ, ਲਾਵਾਰਿਸ ਵਾਹਨਾਂ ਨੂੰ ਹਟਾਉਣਾ ਹੈ ਮੁਹਿੰਮ ਦਾ ਉਦੇਸ਼; ਲੁਧਿਆਣਾ ਵਿੱਚ ਸਿਹਤ, ਸਿੱਖਿਆ, ਖੇਡਾਂ, ਬਿਜਲੀ ਸਬੰਧੀ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

'ਯੁੱਧ ਨਸ਼ਿਆਂ ਵਿਰੁੱਧ': 216ਵੇਂ ਦਿਨ, ਪੰਜਾਬ ਪੁਲਿਸ ਵੱਲੋਂ 2.3 ਕਿਲੋਗ੍ਰਾਮ ਹੈਰੋਇਨ, 3.1 ਕਿਲੋਗ੍ਰਾਮ ਅਫੀਮ ਸਮੇਤ 47 ਨਸ਼ਾ ਤਸਕਰ ਗ੍ਰਿਫ਼ਤਾਰ

ਪੰਜਾਬ ਸਰਕਾਰ ਨੇ ਵਿਧਵਾਵਾਂ ਅਤੇ ਨਿਆਸ਼ਰਿਤ ਔਰਤਾਂ ਲਈ ਵਿੱਤੀ ਸਾਲ 2025-26 ਵਿੱਚ ₹1170 ਕਰੋੜ ਰਾਖਵੇਂ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰਾਂ ਨੂੰ ਜਣੇਪਾ ਛੁੱਟੀ ਦਾ ਲਾਭ ਦੇਣ ਸਬੰਧੀ ਨੋਟੀਫਿਕੇਸ਼ਨ ਜਾਰੀ

ਹਰਜੋਤ ਬੈਂਸ ਨੇ ਸਵਾਂ ਨਦੀ ਉੱਤੇ 35.48 ਕਰੋੜ ਰੁਪਏ ਦੀ ਲਾਗਤ ਵਾਲੇ ਉੱਚ ਪੱਧਰੀ ਪੁਲ ਦਾ ਨੀਂਹ ਪੱਥਰ ਰੱਖਿਆ

ਵਿਧਾਨ ਸਭਾ ਸਪੀਕਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਦੁਸ਼ਹਿਰੇ ਦੀਆਂ ਵਧਾਈਆਂ

ਹਰਜੋਤ ਸਿੰਘ ਬੈਂਸ ਨੇ ਆਪਣੇ ਦਫ਼ਤਰ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਸਬੰਧੀ ਲੋਗੋ ਲਗਾਇਆ

ਵਿਰੋਧੀ ਧਿਰ ਦੇ ਆਗੂ ਨੇ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਅਤੇ ਭ੍ਰਿਸ਼ਟ ਅਧਿਕਾਰੀਆਂ ਦਾ ਪੱਖ ਪੂਰਿਆ: ਬਰਿੰਦਰ ਕੁਮਾਰ ਗੋਇਲ

ਪੰਜਾਬ ਬਣੇਗਾ ਦੇਸ਼ ਦਾ ਅਗਲਾ ਵਪਾਰਕ ਗੜ੍ਹ: ਮੁੱਖ ਮੰਤਰੀ

ਪੰਜਾਬ ਸਰਕਾਰ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਲਈ ਸਰਕਾਰੀ ਸਕੂਲਾਂ ‘ਚ ਮਿਗ-21 ਲੜਾਕੂ ਜੈੱਟ ਪ੍ਰਦਰਸਿ਼ਤ ਕਰਨ ਦੀ ਇੱਛਾ ਪ੍ਰਗਟਾਈ