Monday, April 06, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਚੁਣੇ ਗਏ  ਨੁਮਾਇੰਦਿਆਂ ਦਾ ਹੁੰਦਾ ਏ ਹਲਕੇ ਦੇ ਵਿਕਾਸ ਦੇ ਵਿੱਚ ਅਹਿਮ ਰੋਲ : ਕੁਲਵੰਤ ਸਿੰਘ

August 04, 2025 07:48 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਅੱਜ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ ਆਮ ਆਦਮੀ ਪਾਰਟੀ ਦੇ ਸੈਕਟਰ 79 ਸਥਿਤ ਦਫਤਰ ਵਿਖੇ ਨਵੀਆਂ ਚੁਣੀਆਂ ਗਈਆਂ ਪੰਚਾਇਤ ਦੇ ਮੈਂਬਰਾਂ ਨੂੰ ਸਨਮਾਨਿਤ ਕੀਤਾ, ਇਸ ਮੌਕੇ ਤੇ ਮੌਜੂਦ ਪੰਚਾਇਤ ਨਵੇਂ ਚੁਣੇ ਗਏ ਪੰਚਾਇਤ ਮੈਂਬਰਾਂ ਨੇ ਵਿਧਾਇਕ ਕੁਲਵੰਤ ਸਿੰਘ ਹੋਰਾਂ ਨੂੰ ਇਹ ਭਰੋਸਾ ਦਵਾਇਆ ਕਿ ਉਹ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ ਸ਼ੁਰੂ ਕੀਤੇ ਗਏ ਵਿਕਾਸ ਕਾਰਜਾਂ ਦੇ ਵਿੱਚ ਆਪਣਾ ਸਹਿਯੋਗ ਪਹਿਲਾਂ ਤੋਂ ਵੀ ਵਧੇਰੇ ਜਿੰਮੇਵਾਰੀ ਅਤੇ ਇਮਾਨਦਾਰੀ ਨਾਲ ਕਰਦੇ ਰਹਿਣਗੇ, ਉਹਨਾਂ ਕਿਹਾ ਕਿ ਸਾਡੇ ਲਈ ਲਈ ਇਹ ਮਾਣ ਵਾਲੀ  ਗੱਲ ਹੈ ਕਿ  ਵਿਧਾਇਕ  ਕੁਲਵੰਤ ਸਿੰਘ ਵੱਲੋਂ ਜੋ ਅਸ਼ੀਰਵਾਦ ਅਤੇ ਹੱਲਾਸ਼ੇਰੀ ਸਾਨੂੰ  ਦਿੱਤੀ ਹੈ,  ਉਸ ਦੇ ਲਈ ਅਸੀਂ ਵਿਧਾਇਕ ਕੁਲਵੰਤ ਸਿੰਘ ਹੋਰਾਂ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕਰਦੇ ਹਾਂ, ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ  ਲੋਕਤੰਤਰਿਕ ਪ੍ਰਕਿਰਿਆ  ਖੂਬਸੂਰਤੀ ਹੈ, ਕਿ ਲੋਕਾਂ ਵੱਲੋਂ ਆਪਣੇ ਇਲਾਕੇ ਦੇ ਵਿਕਾਸ ਦੇ ਲਈ ਪੂਰੀ ਜਿੰਮੇਵਾਰੀ ਦੇ ਨਾਲ ਆਪਣੇ ਨੁਮਾਇੰਦੇ ਚੁਣੇ ਜਾਂਦੇ ਹਨ, ਜਿਸ ਨਾਲ ਹਲਕੇ ਦਾ ਵਿਕਾਸ ਕਰਨਾ ਹੋਰ ਵੀ ਲਾਹੇਵੰਦ ਹੋ ਨਿਬੜਦਾ ਹੈ, ਇਸ ਮੌਕੇ ਤੇ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ ਪੰਜਾਬ ਦੇ ਸਰਬਪੱਖੀ ਵਿਕਾਸ ਦੇ ਲਈ ਲਗਾਤਾਰ ਸਕੀਮਾਂ ਨੂੰ ਅਮਲੀ ਜਾਮਾ ਪਹਿਨਾਇਆ ਜਾ  ਰਿਹਾ ਹੈ, ਉਹਨਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੀਆਂ ਲੰਮੇ ਸਮੇਂ ਤੋਂ ਲਮਕਦੀਆਂ ਲਗਭਗ ਸਭਨਾ ਮੰਗਾਂ ਨੂੰ ਪੂਰਾ ਕੀਤਾ  ਜਾ ਰਿਹਾ  ਹੈ ਅਤੇ ਲਿੰਕ ਸੜਕਾਂ ਦੀ ਰਿਪੇਅਰ ਦੇ ਲਈ ਸਰਕਾਰ ਵੱਲੋਂ ਫੰਡ ਜਾਰੀ ਕੀਤਾ ਜਾ ਰਿਹਾ ਹੈ ,  ਉਹਨਾਂ ਕਿਹਾ ਕਿ  ਹਲਕੇ ਭਰ ਵਿੱਚ ਖੁੱਲੇ  ਮੁਹੱਲਾ ਕਲੀਨਿਕਾਂ ਦੇ ਵਿੱਚ ਰੋਜ਼ਾਨਾ ਵੱਡੀ ਗਿਣਤੀ ਦੇ ਵਿੱਚ ਮਰੀਜ਼ ਲਾਭ ਲੈ ਰਹੇ ਹਨ, ਉਹਨਾਂ ਕਿਹਾ ਕਿ ਪੰਜਾਬ ਭਰ ਦੇ ਵਿੱਚ ਬਿਜਲੀ 600 ਯੂਨਿਟ ਬਿਜਲੀ ਮੁਫਤ ਕੀਤੇ ਜਾਣ ਦੇ ਨਾਲ ਪੰਜਾਬ ਭਰ ਦੇ ਵਾਸ਼ਿੰਦਿਆਂ  ਨੂੰ ਵੱਡੀ ਰਾਹਤ ਮਿਲੀ ਹੈ, ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਅੱਜ ਜੋ ਨਵੀਂ ਚੁਣੀ ਗਈ ਪੰਚਾਇਤ ਦੇ ਮੈਂਬਰਾਂ ਨੇ ਆਮ ਆਦਮੀ ਪਾਰਟੀ ਦੇ ਦਫਤਰ ਪੁੱਜ ਕੇ ਆਪੋ ਆਪਣੇ ਹਲਕੇ ਆਪੋ ਆਪਣੇ ਪਿੰਡਾਂ ਦੇ ਵਿਕਾਸ ਕਾਰਜਾਂ ਸੰਬੰਧੀ ਜੋ ਮੰਗਾਂ ਰੱਖੀਆਂ ਹਨ ,ਉਹਨਾਂ ਨੂੰ ਆਉਣ ਵਾਲੇ ਸਮੇਂ ਵਿੱਚ ਹੱਲ ਕੀਤਾ ਜਾਵੇਗਾ,  ਇਸ ਮੌਕੇ ਤੇ  ਕੁਲਵਿੰਦਰ ਸਿੰਘ -ਸਰਪੰਚ ਪਿੰਡ ਧਰਮਗੜ੍ਹ, ਗੁਰਜਿੰਦਰ ਸਿੰਘ -ਪੰਚ,ਮਨਦੀਪ ਸਿੰਘ -ਪੰਚ,ਜਸਵੀਰ ਕੌਰ -ਪੰਚ,ਕੁਲਜਿੰਦਰ ਕੌਰ- ਪੰਚ, ਸੁਰਿੰਦਰ ਸਿੰਘ,ਜਗਪ੍ਰੀਤ ਸਿੰਘ ਜੱਗਾ, ਹਰਨੇਕ ਸਿੰਘ ਨੰਬਰਦਾਰ,ਮੋਹਣ ਸਿੰਘ, ਗਿਆਨ ਸਿੰਘ ਸਰਪੰਚ, ਪੰਚ ਤੋਂ ਇਲਾਵਾ, ਯੂਥ ਨੇਤਾ ਅਤੇ ਕੌਂਸਲਰ- ਸਰਬਜੀਤ ਸਿੰਘ ਸਮਾਣਾ , ਕੁਲਦੀਪ ਸਿੰਘ ਸਮਾਣਾ, ਕੌਂਸਲਰ ਗੁਰਮੀਤ ਕੌਰ, ਸਾਬਕਾ ਕੌਂਸਲਰ- ਰਾਜਿੰਦਰ ਪ੍ਰਸਾਦ ਸ਼ਰਮਾ, ਹਰਮੇਸ਼ ਸਿੰਘ ਕੁੰਮੜਾ, ਜਸਪਾਲ ਸਿੰਘ ਮਟੌਰ,  ਹਰਵਿੰਦਰ ਸਿੰਘ ਸੈਣੀ, ਵੀ ਹਾਜ਼ਰ ਹਾਜ਼ਰ ਸਨ,                

Have something to say? Post your comment

 

More in Chandigarh

ਵਿਧਾਇਕ ਰੰਧਾਵਾ ਵੱਲੋਂ ਡੇਰਾਬੱਸੀ ਹਲਕੇ ਦੀਆਂ ਮੰਡੀਆਂ ਦਾ ਦੌਰਾ

ਚੰਡੀਗੜ੍ਹ ਗ੍ਰਨੇਡ ਧਮਾਕਾ: ਦੋ ਮੁੱਖ ਦੋਸ਼ੀ ਹਰਿਆਣਾ ਤੋਂ ਗ੍ਰਿਫ਼ਤਾਰ; ਹੁਣ ਤੱਕ ਕੁੱਲ 7 ਗ੍ਰਿਫ਼ਤਾਰੀਆਂ

ਗੈਂਗਸਟਰਾਂ ’ਤੇ ਵਾਰ ਦਾ 75ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ ; 241 ਗ੍ਰਿਫ਼ਤਾਰ

ਇੰਡੀਅਨ ਫਾਰਮਰਜ਼ ਫਰਟੀਲਾਈਜ਼ਰ ਕੋਆਪਰੇਟਿਵ ਲਿਮਟਿਡ (ਇਫਕੋ) ਨੇ 2025–26 ਵਿੱਚ 4,106 ਕਰੋੜ ਰੁਪਏ ਤੋਂ ਵੱਧ ਮੁਨਾਫਾ ਕਮਾ ਕੇ ਬਣਾਇਆ ਨਵਾਂ ਰਿਕਾਰਡ

ਵਿਧਾਇਕ ਕੁਲਵੰਤ ਸਿੰਘ ਨੇ ਕੀਤੀ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਵੱਡੀ ਮੀਟਿੰਗ

ਗਮਾਡਾ ਵਿਰੁੱਧ ਚੱਲ ਰਹੇ ਧਰਨੇ ਵਿਚ ਅੱਜ ਕਾਂਗਰਸੀ ਵਰਕਰ ਵੱਡੀ ਗਿਣਤੀ ਵਿਚ ਸ਼ਾਮਲ ਹੋਣਗੇ-ਬਲਬੀਰ ਸਿੱਧੂ

ਵਿਦਿਆਰਥੀ ਸਿੱਖਿਆ ਵਿਚ ਚੰਗੀ ਪੜਾਈ ਕਰਕੇ ਦੇਸ਼ ਦਾ ਨਾਂ ਰੋਸ਼ਨ ਕਰਦਾ ਹੈ: ਸੁਖਵਿੰਦਰ ਸਿੰਘ ਗੋਲਡੀ

ਸ੍ਰੀ ਹਜ਼ੂਰ ਸਾਹਿਬ ਨਾਦੇੜ ਵਿਖੇ ਪੁੱਜੇ ਸ਼ਰਧਾਲੂਆਂ ਦਾ ਫਾਊਡੇਸ਼ਨ ਵਲੋਂ ਕੀਤਾ ਸਵਾਗਤ

ਵਿਧਾਨ ਸਭਾ ਹਲਕਾ ਖਰੜ ਵਿਚ ਭਾਜਪਾ ਵਲੋਂ ਪਵਨ ਮਨੋਚਾ ਦੀ ਬੀ.ਐਲ.-1 ਵਜੋ ਕੀਤੀ ਤਾਇਨਾਤੀ

ਡਾਇਲਸਿਸ ਤੋਂ ਲੈ ਕੇ ਕੈਂਸਰ ਦੇ ਇਲਾਜ ਤੱਕ, ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ 2 ਲੱਖ ਪਰਿਵਾਰਾਂ ਨੂੰ ਆਰਥਿਕ ਬਰਬਾਦੀ ਤੋਂ ਬਚਾਇਆ: ਡਾ. ਬਲਬੀਰ ਸਿੰਘ