Friday, January 09, 2026
BREAKING NEWS

Chandigarh

ਰਾਸ਼ਟਰੀ ਲੋਕ ਅਦਾਲਤ 13 ਸਤੰਬਰ ਨੂੰ ਆਯੋਜਿਤ ਕੀਤੀ ਜਾਵੇਗੀ : ਜ਼ਿਲ੍ਹਾ ਅਤੇ ਸੈਸ਼ਨ ਜੱਜ ਅਤੁਲ ਕਸਾਨਾ ਨੇ ਸਬੰਧਤ ਧਿਰਾਂ ਨੂੰ ਮੌਕੇ ਦਾ ਲਾਭ ਉਠਾਉਣ ਦੀ ਅਪੀਲ ਕੀਤੀ

August 04, 2025 08:08 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਸਾਲ 2025 ਦੀ ਤੀਜੀ ਰਾਸ਼ਟਰੀ ਲੋਕ ਅਦਾਲਤ 13 ਸਤੰਬਰ, 2025 ਨੂੰ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਜ਼ਿਲ੍ਹੇ ਵਿੱਚ ਆਯੋਜਿਤ ਕੀਤੀ ਜਾਵੇਗੀ, ਇਹ ਜਾਣਕਾਰੀ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ਼੍ਰੀ ਅਤੁਲ ਕਸਾਨਾ ਨੇ ਦਿੱਤੀ।

ਜਾਣਕਾਰੀ ਦਿੰਦੇ ਹੋਏ, ਸ਼੍ਰੀ ਕਸਾਨਾ ਨੇ ਕਿਹਾ ਕਿ ਇਸ ਰਾਸ਼ਟਰੀ ਲੋਕ ਅਦਾਲਤ ਲਈ ਜ਼ਿਲ੍ਹਾ ਕਚਹਿਰੀਆਂ ਮੋਹਾਲੀ ਦੇ ਨਾਲ-ਨਾਲ ਸਬ-ਡਿਵੀਜ਼ਨਲ ਅਦਾਲਤਾਂ ਖਰੜ ਅਤੇ ਡੇਰਾਬੱਸੀ ਵਿਖੇ ਵੀ ਸਮਰਪਿਤ ਬੈਂਚ ਸਥਾਪਤ ਕੀਤੇ ਜਾਣਗੇ, ਜਿੱਥੇ ਜ਼ਮੀਨ ਐਕਵਾਇਰ ਦੇ ਕਾਰਜ, ਸਥਾਈ ਲੋਕ ਅਦਾਲਤ ਵਿੱਚ ਚੱਲ ਰਹੀਆਂ ਸ਼ਿਕਾਇਤਾਂ, ਮੋਟਰ ਐਕਸੀਡੈਂਟ ਕਲੇਮ ਟ੍ਰਿਬਿਊਨਲ ਦਾਅਵੇ ਦੀਆਂ ਪਟੀਸ਼ਨਾਂ ਅਤੇ ਕਾਰਜ, ਫੈਮਿਲੀ ਕੋਰਟ ਵਿੱਚ ਚੱਲ ਰਹੇ ਪਰਿਵਾਰਿਕ ਮਾਮਲੇ, ਟ੍ਰੈਫਿਕ ਚਲਾਨ, ਬਿਜਲੀ ਐਕਟ ਅਧੀਨ ਐਫ ਆਈ ਆਰ, ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ ਦੀ ਧਾਰਾ 138 (ਚੈੱਕ ਬਾਊਂਸ ਕੇਸ), ਵਸੂਲੀ ਕੇਸ ਅਤੇ ਮੁਕੱਦਮੇਬਾਜੀ ਦੇ ਪੜਾਅ ਤੇ ਪੁੱਜੇ ਮਾਮਲੇ ਸ਼ਾਮਲ ਹਨ।

ਉਨ੍ਹਾਂ ਕਿਹਾ ਕਿ ਇਸ ਲੋਕ ਅਦਾਲਤ ਵਿੱਚ ਮੁਕੱਦਮੇਬਾਜੀ ਦੇ ਪੜਾਅ ਤੇ ਪੁੱਜੇ (ਪ੍ਰੀਲਿਟੀਗੇਟਿਵ) ਮਾਮਲੇ ਵੀ ਵਿਚਾਰੇ ਜਾ ਸਕਦੇ ਹਨ, ਜਿਸ ਨਾਲ ਸਬੰਧਤ ਧਿਰ ਰਸਮੀ ਅਦਾਲਤੀ ਕੇਸ ਦਾਇਰ ਕੀਤੇ ਜਾਂ ਅਦਾਲਤੀ ਫੀਸ ਅਦਾ ਕੀਤੇ ਬਿਨਾਂ ਵਿਵਾਦਾਂ ਦਾ ਹੱਲ ਕਰ ਸਕਦੇ ਹਨ। ਇਸ ਤੋਂ ਇਲਾਵਾ, ਲੰਬਿਤ ਮਾਮਲਿਆਂ ਵਿੱਚ ਜਿੱਥੇ ਲੋਕ ਅਦਾਲਤ ਵਿੱਚ ਆਪਸੀ ਸਹਿਮਤੀ ਨਾਲ ਨਿਪਟਾਰਾ ਕੀਤਾ ਜਾਂਦਾ ਹੈ, ਪੂਰੀ ਅਦਾਲਤ ਫੀਸ ਵਾਪਸ ਕਰ ਦਿੱਤੀ ਜਾਵੇਗੀ।

ਉਕਤ ਸ਼੍ਰੇਣੀ ਦੇ ਕੇਸਾਂ ਨਾਲ ਸਬੰਧਤ ਧਿਰਾਂ ਨੂੰ ਅਪੀਲ ਕਰਦੇ ਹੋਏ, ਸ਼੍ਰੀ ਕਸਾਨਾ ਨੇ ਕਿਹਾ ਕਿ ਉਹ ਨੈਸ਼ਨਲ ਲੋਕ ਅਦਾਲਤ ਦੌਰਾਨ ਆਪਣੇ ਵਿਵਾਦਾਂ ਨੂੰ ਸੁਹਿਰਦਤਾ ਅਤੇ ਸਦਭਾਵਨਾ ਨਾਲ ਨਿਪਟਾਉਣ ਅਤੇ ਲੰਬੇ ਸਮੇਂ ਤੱਕ ਚੱਲਣ ਵਾਲੀ ਮੁਕੱਦਮੇਬਾਜ਼ੀ ਤੋਂ ਬਚਣ ਲਈ ਇਸ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉਣ। ਉਨ੍ਹਾਂ ਸਬੰਧਤ ਵਿਭਾਗਾਂ ਅਤੇ ਸੰਸਥਾਵਾਂ ਨੂੰ ਰਾਸ਼ਟਰੀ ਲੋਕ ਅਦਾਲਤ ਦੇ ਲਾਭਾਂ ਬਾਰੇ  ਆਮ ਜਨਤਾ ਵਿੱਚ ਸਰਗਰਮੀ ਨਾਲ ਜਾਗਰੂਕਤਾ ਫੈਲਾਉਣ ਅਤੇ ਵੱਧ ਤੋਂ ਵੱਧ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਦਾ ਸੱਦਾ ਵੀ ਦਿੱਤਾ।

Have something to say? Post your comment

 

More in Chandigarh

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੀ ਨਵੀਂ ਲਾਇਬ੍ਰੇਰੀ ਦਾ ਉਦਘਾਟਨ

ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਮੁਲਾਕਾਤ; ਕਿਹਾ, ਹੁਣ ਉਨ੍ਹਾਂ ਨੂੰ ਦਫ਼ਤਰਾਂ ਦੇ ਗੇੜੇ ਲਾਉਣ ਦੀ ਲੋੜ ਨਹੀਂ; 'ਆਪ' ਸਰਕਾਰ ਖੁਦ ਉਨ੍ਹਾਂ ਤੱਕ ਪਹੁੰਚ ਕਰੇਗੀ

'ਯੁੱਧ ਨਸ਼ਿਆਂ ਵਿਰੁੱਧ’ ਦੇ 313ਵੇਂ ਦਿਨ ਪੰਜਾਬ ਪੁਲਿਸ ਵੱਲੋਂ 1 ਕਿਲੋ ਹੈਰੋਇਨ ਸਮੇਤ 98 ਨਸ਼ਾ ਤਸਕਰ ਕਾਬੂ

2000 ਰੁਪਏ ਰਿਸ਼ਵਤ ਲੈਂਦਾ ਕਲਰਕ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਐਸ.ਸੀ.ਕਮਿਸ਼ਨ ਵਲੋਂ ਰੂਪਨਗਰ ਦੇ ਐਸ.ਪੀ. ਤਲਬ

852 ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ 17.44 ਕਰੋੜ ਰੁਪਏ ਤੋਂ ਵੱਧ ਫੰਡ ਜਾਰੀ: ਬੈਂਸ

ਖੇਤੀਬਾੜੀ-ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪੰਜਾਬ ਦੋ ਅਵਾਰਡਾਂ ਨਾਲ ਸਨਮਾਨਿਤ : ਮੋਹਿੰਦਰ ਭਗਤ

ਝੱਜਰ-ਬਚੌਲੀ ਜੰਗਲੀ ਜੀਵ ਸੈਂਚੁਰੀ ਦਾ ਨਾਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਨਾਂ 'ਤੇ ਰੱਖਿਆ ਜਾਵੇਗਾ

ਪੰਜਾਬ ਸਰਕਾਰ ਨੇ ਬਾਲ ਵਿਆਹ ਵਿਰੁੱਧ ਜੰਗ ਕੀਤੀ ਤੇਜ਼, ਸਾਲ 2025-26 ਵਿੱਚ ਅਜਿਹੇ 64 ਮਾਮਲਿਆਂ ਨੂੰ ਰੋਕਿਆ: ਡਾ. ਬਲਜੀਤ ਕੌਰ

ਦੂਜੇ ਪੜਾਅ ਵਿੱਚ ਪਹੁੰਚਿਆ ਯੁੱਧ ਨਸ਼ਿਆਂ ਵਿਰੁੱਧ