Wednesday, November 19, 2025

Doaba

ਗੁਰਦਿਆਂ ਦੀ ਗੰਭੀਰ ਬਿਮਾਰੀਆਂ ਨਾਲ ਜੂਝ ਰਹੇ ਮਰੀਜ਼ਾਂ ਦਾ ਇਲਾਜ ਕੇਂਦਰ ਬਣਿਆ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ

August 04, 2025 08:27 PM
SehajTimes
ਬੰਗਾ : ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮੈਡੀਕਲ ਵਿਭਾਗ ਦੇ ਮੁਖੀ ਡਾ. ਵਿਵੇਕ ਗੁੰਬਰ ਨੇ ਗੁਰਦਿਆਂ ਅਤੇ ਫੇਫੜਿਆਂ ਦੀ ਗੰਭੀਰ ਬਿਮਾਰੀ ਪਲਮੋਨੇਰੀ ਅਡੀਮਾ ਅਤੇ ਇਸ ਦੇ ਬੁਰੇ ਪ੍ਰਭਾਵਾਂ ਨਾਲ ਪੀੜ੍ਹਤ ਮਰੀਜ਼ ਪਿੰਕੀ ਦੇਵੀ ਉਮਰ 55 ਸਾਲ ਦੀ ਜਾਨ 10 ਦਿਨ ਆਈ ਸੀ ਯੂ ਅਤੇ ਤਿੰਨ ਦਿਨ ਐਚ.ਡੀ.ਯੂ. ਵਾਰਡ ਵਿੱਚ ਰੱਖ ਕੇ ਵੈਂਟੀਲੇਟਰ (ਸਾਹ ਦੇਣ ਵਾਲੀ ਮਸ਼ੀਨ) ਦੀ ਮਦਦ ਅਤੇ ਸਮੇਂ ਸਿਰ ਡਾਇਲਸਿਸ ਕਰਕੇ ਬਚਾਏ ਜਾਣ ਦਾ ਸਮਾਚਾਰ ਹੈ। ਡਾ. ਵਿਵੇਕ ਗੁੰਬਰ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਉਕਤ ਮਰੀਜ਼ ਦਾ ਇਲਾਜ ਪੰਜਾਬ ਦੇ ਵੱਡੇ ਸ਼ਹਿਰ ਦੇ ਇਕ ਨਿੱਜੀ ਹਸਪਤਾਲ ਤੋਂ ਚੱਲ ਰਿਹਾ ਸੀ । ਬਹੁਤ ਗੰਭੀਰ ਹਾਲਤ ਹੋਣ 'ਤੇ ਮਰੀਜ਼ ਨੂੰ ਉਸਦੇ ਪਰਿਵਾਰ ਵੱਲੋਂ ਹਸਪਤਾਲ ਢਾਹਾਂ ਕਲੇਰਾਂ ਵਿਖੇ ਇਲਾਜ ਲਈ ਲਿਆਂਦਾ ਗਿਆ । ਜਦੋਂ  ਜਾਂਚ ਕੀਤੀ ਗਈ ਤਾਂ ਪਤਾ ਚਲਿਆ ਕਿ ਮਰੀਜ਼ ਦੇ ਸਰੀਰ ਵਿਚ ਆਕਸੀਜਨ ਦਾ ਪੱਧਰ ਘੱਟਣ ਕਰਕੇ ਤੇ ਕਾਰਬਨਡਾਈਆਕਸਾਈਡ ਗੈਸ ਦੀ ਨਿਯਤ ਮਾਤਰਾ ਤੋਂ ਜਿਆਦਾ ਵੱਧਣ ਕਰਕੇ ਫੇਫੜਿਆਂ ਨੇ ਲਗਪਗ ਕੰਮ ਕਰਨਾ ਬੰਦ ਕਰ ਦਿੱਤਾ ਸੀ, ਜਿਸ ਦਾ ਅਸਰ ਮਰੀਜ਼ ਦੇ ਦਿਲ ਦੀ ਕਾਰਜ ਪ੍ਰਣਾਲੀ 'ਤੇ ਪੈਣ ਕਾਰਨ ਮਰੀਜ਼ ਨੀਮ-ਬੇਹੋਸ਼ ਹੋ ਚੁੱਕਾ ਸੀ। ਮਰੀਜ਼ ਨੂੰ ਗੁਰਦਿਆਂ ਦੀ ਤਕਲੀਫ ਪਹਿਲਾਂ ਤੋਂ ਹੀ ਚੱਲ ਰਹੀ ਸੀ ਤੇ ਢਾਹਾਂ ਕਲੇਰਾਂ ਹਸਪਤਾਲ ਵਿਚ ਡਾਇਲਸਿਸ ਵੀ ਕੀਤੇ ਗਏ । ਡਾ. ਸਾਹਿਬ ਨੇ ਦੱਸਿਆ ਕਿ ਹਸਪਤਾਲ ਵਿੱਚ ਦਾਖਲੇ ਤੋਂ ਅੱਧੇ ਘੰਟੇ ਬਾਅਦ ਹੀ ਮਰੀਜ਼ ਦੇ ਦਿਲ ਦੀ ਧੜਕਣ ਅਚਾਨਕ ਬੰਦ ਹੋ ਗਈ, ਫੌਰੀ ਤੌਰ ’ਤੇ ਆਈ.ਸੀ.ਯੂ. ਵਿੱਚ ਡਾਕਟਰਾਂ ਦੀ ਟੀਮ ਨੇ ਮਰੀਜ਼ ਦੀ ਰੁਕੀ ਹੋਈ ਧੜਕਣ ਨੂੰ ਦੁਬਾਰਾ ਚਾਲੂ ਕਰਨ ਲਈ ਵਰਤੀ ਜਾਂਦੀ ਖਾਸ ਤਕਨੀਕ ਸੀ.ਪੀ.ਆਰ. (ਦਿਲ ਦਾ ਮਸਾਜ) ਕਰਨਾ ਸ਼ੁਰੂ ਕਰ ਦਿੱਤਾ ਸੀ । ਸੀ.ਪੀ.ਆਰ. ਕਰਨ ਅਤੇ ਖਾਸ ਦਵਾਈਆਂ ਦੀ ਮਦਦ ਨਾਲ ਕਾਫੀ ਮੁਸ਼ੱਕਤ ਤੋਂ ਬਾਅਦ ਉਕਤ ਡਾਕਟਰ ਸਾਹਿਬਾਨ ਮਰੀਜ਼ ਦਾ ਰੁਕਿਆ ਹੋਇਆ ਦਿਲ ਦੁਬਾਰਾ ਚਾਲੂ ਕਰਨ ਵਿੱਚ ਕਾਮਯਾਬ ਹੋ ਗਏ । ਮਰੀਜ਼ ਨੂੰ ਸਾਹ ਦੇਣ ਲਈ ਵੈਂਟੀਲੇਟਰ ਦੀ ਮਦਦ ਲਈ ਗਈ । ਡਾਕਟਰ ਵਿਵੇਕ ਗੁੰਬਰ ਦੀ ਅਗਵਾਈ ਵਿਚ ਮਰੀਜ਼ ਪਿੰਕੀ ਦੇਵੀ ਦਾ ਪਹਿਲੇ ਦਸ ਦਿਨ ਆਈ.ਸੀ.ਯੂ. ਵਿਚ ਵੈਂਟੀਲੇਟਰ, ਇੰਡੋਟਰੈਕਲ ਟਿਊਬ ਅਤੇ ਹੋਰ ਆਧੁਨਿਕ ਮੈਡੀਕਲ ਯੰਤਰਾਂ ਦੀ ਸਹਾਇਤਾ ਨਾਲ ਵਧੀਆ ਇਲਾਜ ਤੇ ਨਰਸਿੰਗ ਕੇਅਰ ਕਰਨ ਉਪਰੰਤ ਤਿੰਨ ਦਿਨ ਵਿਸ਼ੇਸ਼ ਐਚ.ਡੀ.ਯੂ. ਵਾਰਡ ਵਿਚ ਕੀਤੇ ਇਲਾਜ ਉਪਰੰਤ ਮਰੀਜ਼ ਬਿਲਕੁੱਲ ਤੰਦਰੁਸਤ ਹੈ । ਇਸ ਮੌਕੇ ਮਰੀਜ਼ ਦੇ ਪਰਿਵਾਰ ਵੱਲੋਂ ਉਹਨਾਂ ਦੇ ਮਰੀਜ਼  ਪਿੰਕੀ ਦੇਵੀ ਦਾ ਵਧੀਆ ਇਲਾਜ ਕਰਕੇ ਜਾਨ ਬਚਾਉਣ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਡਾਕਟਰ ਵਿਵੇਕ ਗੁੰਬਰ, ਸਮੂਹ ਮੈਡੀਕਲ ਅਫਸਰਾਂ ਅਤੇ ਨਰਸਿੰਗ ਸਟਾਫ਼ ਦਾ ਹਾਰਦਿਕ ਧੰਨਵਾਦ ਕੀਤਾ । ਇਸ ਮੌਕੇ ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਮਰੀਜ਼ ਪਿੰਕੀ ਦੇਵੀ  ਦਾ ਸ਼ਾਨਦਾਰ ਇਲਾਜ ਕਰਨ ਲਈ ਡਾਕਟਰ ਵਿਵੇਕ ਗੁੰਬਰ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ । ਉਹਨਾਂ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਗੁਰੂ ਨਾਨਕ ਮਿਸ਼ਨ ਹਸਤਪਾਲ ਢਾਹਾਂ ਕਲੇਰਾਂ ਵਿਖੇ ਚੱਲ ਰਿਹਾ ਮੈਡੀਕਲ ਵਿਭਾਗ, ਆਧੁਨਿਕ ਆਈ.ਸੀ.ਯੂ., ਆਈ.ਸੀ.ਸੀ.ਯੂ., ਆਧੁਨਿਕ ਵੈਂਟੀਲੇਟਰਾਂ, ਆਟੋਮੈਟਿਕ ਇਨਫਿਊਜਨ ਪੰਪ, ਕਾਰਡੀਅਕ ਮੋਨੀਟਰ ਅਤੇ ਹੋਰ ਨਵੀਨਤਮ ਉਪਕਰਨਾਂ ਨਾਲ ਲੈਸ ਹੈ, ਜਿਸ ਕਰਕੇ ਇਥੇ ਹਰ ਤਰ੍ਹਾਂ ਦੇ ਗੰਭੀਰ ਹਾਲਤ ਵਾਲੇ ਮਰੀਜ਼ਾਂ ਦਾ ਵਧੀਆ ਇਲਾਜ ਹੋ ਰਿਹਾ ਹੈ ।

Have something to say? Post your comment

 

More in Doaba

ਸ੍ਰੀ ਅਨੰਦਪੁਰ ਸਾਹਿਬ ਨੂੰ ਜੁੜਦੀਆਂ 317 ਕਿਲੋਮੀਟਰ ਸੜਕਾਂ ਨੂੰ 100 ਕਰੋੜ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਕੀਤਾ ਜਾ ਰਿਹਾ ਹੈ- ਹਰਭਜਨ ਸਿੰਘ ਈ.ਟੀ.ਓ

ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਆਰਜ਼ੀ ਵਿਧਾਨ ਸਭਾ ਦੀ ਉਸਾਰੀ 20 ਨਵੰਬਰ ਤੱਕ ਮੁਕੰਮਲ ਹੋਵੇਗੀ: ਸਪੀਕਰ

ਮੋਹਿੰਦਰ ਭਗਤ ਵੱਲੋਂ ਮਰਹੂਮ ਦਲਿਤ ਆਗੂ ਬੂਟਾ ਸਿੰਘ ਬਾਰੇ ਅਪਮਾਨਜਨਕ ਟਿੱਪਣੀ ਕਰਨ ’ਤੇ ਰਾਜਾ ਵੜਿੰਗ ਖਿਲਾਫ਼ ਦਿੱਤਾ ਗਿਆ ਧਰਨਾ

ਜਿਊਲਰੀ ਸਟੋਰ ਗੋਲੀ ਕਾਂਡ: ਹੁਸਿ਼ਆਰਪੁਰ ਵਿੱਚ ਸੰਖੇਪ ਮੁਕਾਬਲੇ ਤੋਂ ਬਾਅਦ ਪਿਉ- ਪੁੱਤ ਗ੍ਰਿਫ਼ਤਾਰ ; ਪਿਸਤੌਲ ਬਰਾਮਦ

ਮੁੱਖ ਮੰਤਰੀ ਵੱਲੋਂ ਨੌਜਵਾਨ ਪੀੜ੍ਹੀ ਨੂੰ ਪੰਜਾਬ ਦੇ ਮਹਾਨ ਵਿਰਸੇ ਬਾਰੇ ਜਾਣੂੰ ਕਰਵਾਉਣ ਲਈ ਅਧਿਆਪਕਾਂ ਨੂੰ ਮੋਹਰੀ ਭੂਮਿਕਾ ਨਿਭਾਉਣ ਦਾ ਸੱਦਾ

ਮੁੱਖ ਮੰਤਰੀ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਰਾਸਤੀ ਮਾਰਗ ਦਾ ਨੀਂਹ ਪੱਥਰ ਰੱਖਿਆ

ਸਿੱਧਵਾਂ ਨਹਿਰ `ਤੇ ਬਣੇ ਚਾਰ ਮੁੱਖ ਪੁਲਾਂ ਵਿੱਚੋਂ ਪਹਿਲੇ ਦਾ ਕੀਤਾ ਉਦਘਾਟਨ, ਪੁਲ ਹੁਣ ਆਵਾਜਾਈ ਲਈ ਉਪਲਬਧ

ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਸਥਾਨ ਰਾਜੌਰੀ (ਜੰਮੂ-ਕਸ਼ਮੀਰ) ਲਈ ਤਿੰਨ ਰੋਜ਼ਾ ਧਾਰਮਿਕ ਯਾਤਰਾ ਜੈਕਾਰਿਆਂ ਦੀ ਗੂੰਜ ਨਾਲ ਰਵਾਨਾ

ਹਰਦੀਪ ਸਿੰਘ ਮੁੰਡੀਆਂ ਨੇ 2.19 ਕਰੋੜ ਰੁਪਏ ਦੇ ਛੇ ਮੁੱਖ ਸੜਕੀ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ

ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਸ਼ਟਰੀ ਮੈਰਾਥਨ ਮੁਲਤਵੀ : ਜੈ ਕ੍ਰਿਸ਼ਨ ਸਿੰਘ ਰੋੜੀ