Tuesday, November 18, 2025

Malwa

ਨੀਨਾ ਮਿੱਤਲ ਵੱਲੋਂ 16 ਲੱਖ ਰੁਪਏ ਦੀ ਲਾਗਤ ਨਾਲ ਸਿਟੀ ਰਾਜਪੁਰਾ ‘ਚ ਨਿਰਵਿਘਨ ਬਿਜਲੀ ਸਪਲਾਈ ਦੇਣ ਲਈ ਨਵੇਂ 11 ਕੇਵੀ ਫੀਡਰ ਦਾ ਉਦਘਾਟਨ

August 04, 2025 08:43 PM
SehajTimes

ਰਾਜਪੁਰਾ : ਰਾਜਪੁਰਾ ਦੇ ਵਿਧਾਇਕ ਨੀਨਾ ਮਿੱਤਲ ਨੇ ਅੱਜ ਰਾਜਪੁਰਾ ਸਿਟੀ ਦੇ ਓਲਡ ਗਰਿਡ ਸਟੇਸ਼ਨ ਵਿਖੇ ਬਿਜਲੀ ਨਿਗਮ ਵੱਲੋਂ ਕਰੀਬ 16 ਲੱਖ ਰੁਪਏ ਦੀ ਲਾਗਤ ਨਾਲ ਸਿਟੀ ਰਾਜਪੁਰਾ ਲਈ ਨਿਰਵਿਘਨ ਬਿਜਲੀ ਸਪਲਾਈ ਦੇਣ ਲਈ ਨਵੇਂ 11 ਕੇਵੀ ਫੀਡਰ ਦਾ ਉਦਘਾਟਨ ਕੀਤਾ ਹੈ।
ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ਹਿਰੀ ਖੇਤਰਾਂ ਵਿੱਚ ਨਿਰਵਿਘਨ ਅਤੇ ਗੁਣਵੱਤਾਪੂਰਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਨੂੰ ਤਰਜੀਹ ਦਿੱਤੀ ਗਈ ਹੈ।
ਰਾਜਪੁਰਾ ਵਿਖੇ ਨਵੇਂ ਫੀਡਰ ਦੀ ਸ਼ੁਰੂਆਤ ਕਰਵਾਉਂਦਿਆਂ ਨੀਨਾ ਮਿੱਤਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬਿਜਲੀ ਖੇਤਰ ਵਿੱਚ ਵੱਡੇ ਪੱਧਰ 'ਤੇ ਬੁਨਿਆਦੀ ਢਾਂਚੇ ਦੇ ਸੁਧਾਰ ਅਤੇ ਨਵੀਨੀਕਰਨ ਵੱਲ ਧਿਆਨ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਦੇ ਦਿਸ਼ਾ-ਨਿਰਦੇਸ਼ ਹੇਠ ਬਿਜਲੀ ਨਿਗਮ ਨੂੰ ਹੋਰ ਕੁਸ਼ਲ ਤੇ ਜਵਾਬਦੇਹ ਬਣਾਇਆ ਜਾ ਰਿਹਾ ਹੈ।
ਇਸ ਮੌਕੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਵਧੀਕ ਨਿਗਰਾਨ ਇੰਜੀਨੀਅਰ ਧਰਮਵੀਰ ਕਮਲ, ਐਸ.ਡੀ.ਓ. ਸਾਹਿਲ ਮਿੱਤਲ ਸਮੇਤ ਹੋਰ ਸਬੰਧਿਤ ਅਧਿਕਾਰੀ ਮੌਜੂਦ ਸਨ।

ਨੀਨਾ ਮਿੱਤਲ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬਿਜਲੀ ਖੇਤਰ ਵਿੱਚ ਵੱਡੇ ਪੱਧਰ 'ਤੇ ਬੁਨਿਆਦੀ ਢਾਂਚੇ ਦੇ ਸੁਧਾਰ ਅਤੇ ਨਵੀਨੀਕਰਨ ਵੱਲ ਧਿਆਨ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਦੇ ਦਿਸਾ-ਨਿਰਦੇਸ ਹੇਠ ਬਿਜਲੀ ਨਿਗਮ ਨੂੰ ਹੋਰ ਕੁਸ਼ਲ ਤੇ ਜਵਾਬਦੇਹ ਬਣਾਇਆ ਜਾ ਰਿਹਾ ਹੈ।
ਵਿਧਾਇਕਾ ਮੈਡਮ ਨੀਨਾ ਮਿੱਤਲ ਨੇ ਦੱਸਿਆ ਕਿ ਨਵੇਂ ਫੀਡਰ ਦੀ ਸਥਾਪਨਾ ਰਾਜਪੁਰਾ ਦੇ ਮਧੁਬਨ, ਡਾਲਿਮਾ, ਕੈਲੀਬਰ ਮਾਰਕਿਟ, ਕੰਨੀਕਾ ਗਾਰਡਨ ਆਦਿ ਇਲਾਕਿਆਂ ਨੂੰ ਲਾਭ ਪਹੁੰਚੇਗਾ। ਇਨ੍ਹਾਂ ਇਲਾਕਿਆਂ ਵਿੱਚ ਪਹਿਲਾਂ ਮੌਜੂਦਾ ਫੀਡਰਾਂ ਉੱਤੇ ਵੱਧ ਲੋਡ ਹੋਣ ਕਾਰਨ ਅਕਸਰ ਬਿਜਲੀ ਰੁਕਾਵਟਾਂ ਅਤੇ ਤਕਨੀਕੀ ਖਾਮੀਆਂ ਆਉਂਦੀਆਂ ਸਨ। ਨਵੇਂ 11 ਕੇ ਵੀ ਫੀਡਰ ਦੀ ਸ਼ੁਰੂਆਤ ਨਾਲ ਇਨ੍ਹਾਂ ਸਮੱਸਿਆਵਾਂ ਤੋਂ ਛੁਟਕਾਰਾ ਮਿਲੇਗਾ ਅਤੇ ਬਿਜਲੀ ਸਪਲਾਈ ਹੋਰ ਵਿਸ਼ਵਾਸਯੋਗ ਹੋਵੇਗੀ।ਉਨ੍ਹਾਂ ਕਿਹਾ ਕਿ ਇਹ ਉਪਰਾਲਾ “ਜ਼ੀਰੋ ਟ੍ਰਿਪਿੰਗ” ਯੋਜਨਾ ਅਧੀਨ ਕੀਤਾ ਗਿਆ ਹੈ, ਜਿਸਦਾ ਮੂਲ ਮਕਸਦ ਸ਼ਹਿਰੀ ਖੇਤਰਾਂ ਨੂੰ ਲਗਾਤਾਰ, ਬਿਨਾਂ ਰੁਕਾਵਟ ਬਿਜਲੀ ਸਪਲਾਈ ਪ੍ਰਦਾਨ ਕਰਨਾ ਹੈ। ਇਹ ਯੋਜਨਾ ਪੰਜਾਬ ਸਰਕਾਰ ਦੀ ਊਰਜਾ ਖੇਤਰ ਵਿੱਚ ਨਵੀਨਤਾ ਦੀ ਪ੍ਰਤੀਕ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਕੋਸ਼ਿਸ਼ ਹੈ ਕਿ ਹਰ ਘਰ, ਹਰੇਕ ਉਦਯੋਗ ਅਤੇ ਹਰੇਕ ਵਪਾਰੀ ਤੱਕ ਬਿਨਾਂ ਰੁਕਾਵਟ ਬਿਜਲੀ ਸਪਲਾਈ ਪਹੁੰਚਾਈ ਜਾਵੇ।
ਇਸ ਮੌਕੇ ਇੰਜੀਨੀਅਰ ਧਰਮਵੀਰ ਕਮਲ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਬਿਜਲੀ ਵਿਭਾਗ ਵਾਅਦਾ ਕਰਦਾ ਹੈ ਕਿ ਭਵਿੱਖ ਵਿੱਚ ਵੀ ਬਿਜਲੀ ਸੰਬੰਧੀ ਢਾਂਚੇ ਦਾ ਨਵੀਨੀਕਰਨ ਜਾਰੀ ਰੱਖਿਆ ਜਾਵੇਗਾ ਅਤੇ ਖਪਤਕਾਰਾਂ ਦੀ ਸੰਤੁਸ਼ਟੀ ਨੂੰ ਪਹਿਲ ਦਿੱਤੀ ਜਾਵੇਗੀ।
ਇਸ ਮੌਕੇ ਐਡਵੋਕੇਟ ਲਵਿਸ ਮਿੱਤਲ,ਐਮ ਐਲ ਏ ਕੋਆਰਡੀਨੇਟਰ ਸਚਿਨ ਮਿੱਤਲ, ਸਿੱਖਿਆ ਕੋਆਰਡੀਨੇਟਰ ਵਿਜੇ ਮੈਨਰੋ, ਸੁਮਿਤ ਬਖਸ਼ੀ, ਜੇਈ ਰਵਿੰਦਰ ਸਿੰਘ, ਧਨਵੰਤ ਸਿੰਘ, ਡਾ ਚਰਨਕਮਲ ਧਿਮਾਨ, ਵਿਕਰਮ ਸਿੰਘ ਕੌਂਸਲਰ ਕੰਡੇਵਾਲਾ, ਮੇਜਰ ਸਿੰਘ ਬਖਸ਼ੀਵਾਲਾ, ਰਤਨੇਸ ਜਿੰਦਲ, ਗੁਰਸ਼ਰਨ ਸਿੰਘ ਵਿੱਰਕ, ਅਮਨ ਸੈਣੀ, ਤਰੂਣ ਸ਼ਰਮਾ ਸਮੇਤ ਸਬੰਧਿਤ ਬਿਜਲੀ ਬੋਰਡ ਦੇ ਅਧਿਕਾਰੀ ਮੌਜੂਦ ਸਨ।

 

Have something to say? Post your comment

 

More in Malwa

ਐਸ. ਐਮ. ਓ ਵੱਲੋਂ ਸਿਹਤ ਕੇਂਦਰਾਂ ਦੀ ਅਚਨਚੇਤ ਚੈਕਿੰਗ

ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਕੰਪਿਊਟਰ ਸਹਾਇਤਾ ਕੇਂਦਰ ਵੱਲੋਂ ਆਯੋਜਿਤ 15ਵਾਂ ਕਰੈਸ਼ ਕੋਰਸ ਸਮਾਪਤ

ਚਿਲਡਰਨ ਡੇਅ ਮੌਕੇ ਆਂਗਨਵਾੜੀ ਵਰਕਰਾਂ ਦਾ ਗੁੱਸਾ ਭੜਕਿਆ 

ਕੈਮਿਸਟਾਂ ਵੱਲੋਂ ਨਸ਼ਾ ਮੁਕਤ ਭਾਰਤ ਮੁਹਿੰਮ ਨੂੰ ਸਫਲ ਬਣਾਉਣ ਦਾ ਸੱਦਾ 

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ

ਨੌਜਵਾਨਾਂ ਨੂੰ ਨੌਵੇਂ ਪਾਤਸ਼ਾਹ ਦੇ ਜੀਵਨ ਤੋਂ ਸੇਧ ਲੈਣ ਦੀ ਲੋੜ : ਲੌਂਗੋਵਾਲ 

ਸੁਨਾਮ ਹਲਕੇ ਦੇ ਲੋੜਵੰਦਾਂ ਦਾ ਪੱਕੇ ਮਕਾਨ ਵਾਲਾ ਸੁਪਨਾ ਹੋਇਆ ਸਾਕਾਰ

ਹਰਜੋਤ ਸਿੰਘ ਬੈਂਸ ਵੱਲੋਂ ਸਕੂਲਾਂ ਵਿੱਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਅਤੇ ਲਾਸਾਨੀ ਸ਼ਹਾਦਤ ਬਾਰੇ ਸਿੱਖਿਆ ਪ੍ਰੋਗਰਾਮ ਦੀ ਸ਼ੁਰੂਆਤ

ਅਕੇਡੀਆ ਵਰਲਡ ਸਕੂਲ 'ਚ ਕਰਵਾਈ ਸਾਲਾਨਾ ਐਥਲੈਟਿਕ ਮੀਟ

ਰਣ ਚੱਠਾ ਦੀ ਅਗਵਾਈ 'ਚ ਕਿਸਾਨ ਚੰਡੀਗੜ੍ਹ ਰਵਾਨਾ