ਵੀਟਾਂ ਦੇ ਬੂਥ ਵਧਾ ਕੇ ਲੋਕਾਂ ਨੂੰ ਦਿੱਤੇ ਜਾਣਗੇ ਰੁਜਗਾਰ ਦੇ ਨਵੇਂ ਮੌਕੇ
ਚੰਡੀਗੜ੍ਹ, 4 ਅਗਸਤ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਮੋਰਨੀ ਵਰਗੇ ਪਹਾੜੀ ਖੇਤਰ ਵਿੱਚ ਕਿਸਾਨਾਂ ਨੂੰ ਫਸਲ ਉਤਪਾਦਨ ਵਿੱਚ ਆ ਰਹੀ ਚਨੌਤੀਆਂ ਨੂੰ ਦੂਰ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਕਿਸਾਨਾਂ ਤੋਂ ਫੀਡਬੈਕ ਲੈ ਕੇ ਸਮਸਿਆਵਾਂ ਦੀ ਪਹਿਚਾਣ ਕਰੇ ਅਤੇ ਉਨ੍ਹਾਂ ਦਾ ਹੱਲ ਪ੍ਰਾਥਮਿਕਤਾ ਆਧਾਰ 'ਤੇ ਯਕੀਨੀ ਕਰਨ। ਉਨ੍ਹਾਂ ਨੇ ਨਿਰਦੇਸ਼ ਦਿੱਤੇ ਕਿ ਹਰਿਆਣਾ ਰਾਜ ਖੇਤੀਬਾੜੀ ਮਾਰਕਟਿੱਗ ਬੋਰਡ ਮੋਰਨੀ ਵਰਗੇ ਖੇਤਰ ਵਿੱਚ ਕਿਸਾਨਾਂ ਦੀ ਬਾਗਬਾਨੀ ਫਸਲਾਂ ਨੂੰ ਮੰਡੀਆਂ ਤੱਕ ਪਹੁੰਚਾਉਣ ਲਈ ਛੋਟੇ ਕਲੈਕਸ਼ਨ ਸੈਂਟਰ ਸਥਾਪਿਤ ਕਰਨ ਦੀ ਸੰਭਾਵਨਾ 'ਤੇ ਵੀ ਕੰਮ ਕਰਨ।
ਮੁੱਖ ਮੰਤਰੀ ਅੱਜ ਇੱਥੇ ਸਾਲ 2025-26 ਦੀ ਬਜਟ ਅਨਾਊਂਸਮੈਂਟ ਦੇ ਸਬੰਧ ਵਿੱਚ ਵੱਖ-ਵੱਖ ਵਿਭਾਗਾਂ ਦੇ ਐਲਾਨਾਂ ਦੀ ਪ੍ਰਗਤੀ ਦੇ ਸਬੰਧ ਵਿੱਚ ਆਯੋਜਿਤ ਸਮੀਖਿਆ ਮੀਟਿੰਗ ਵਿੱਚ ਅਧਿਕਾਰੀਆਂ ਨੂੰ ਸੰਬੋਧਿਤ ਕਰ ਰਹੇ ਸਨ।
ਕੁਦਰਤੀ ਖੇਤੀ ਨੂੰ ਮਿਲੇ ਪ੍ਰੋਤਸਾਹਨ
ਖੇਤੀਬਾੜੀ ਵਿਭਾਂਗ ਦੀ ਬਜਟ ਐਲਾਨਾਂ ਦੀ ਸਮੀਖਿਆ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਾਲ ਕੁਦਰਤੀ ਖੇਤੀ ਨੂੰ ਪ੍ਰੋਤਸਾਹਿਤ ਕਰਨ ਲਈ 1 ਲੱਖ ਏਕੜ ਭੁਮੀ 'ਤੇ ਕੁਦਰਤੀ ਖੇਤੀ ਦਾ ਟੀਚਾ ਨਿਰਧਾਰਿਤ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦਾ ਵਿਜਨ ਹੈ ਕਿ ਕੁਦਰਤੀ ਖੇਤੀ ਨੂੰ ਵੱਧ ਤੋਂ ਵੱਧ ਪੋ੍ਰਤਸਾਹਨ ਦਿੱਤਾ ਜਾਵੇ। ਇਸ ਦੇ ਲਈ ਅਧਿਕਾਰੀਆਂ ਨੂੰ ਸਰਗਰਮੀ ਨਾਲ ਕੰਮ ਕਰਨਾ ਚਾਹੀਦਾ ਹੈ ਤਾਂ ਜੋ ਵੱਧ ਤੋਂ ਵੱਧ ਕਿਸਾਨ ਕੁਦਰਤੀ ਖੇਤੀ ਨਾਲ ਜੁੜਨ। ਨਾਲ ਹੀ, ਕੁਦਰਤੀ ਖੇਤੀ ਨਾਲ ਸਬੰਧਿਤ ਵੱਧ ਲੈਬਾਂ ਵੀ ਸਥਾਪਿਤ ਕੀਤੀਆਂ ਜਾਣ।
ਮੁੱਖ ਮੰਤਰੀ ਨੇ ਕਿਹਾ ਕਿ ਜਿਸ ਭਾਵਨਾ ਨਾਲ ਯੋਜਨਾਵਾਂ ਬਣਾਈਆਂ ਜਾਂਦੀਆਂ ਹਨ, ਉਸੀ ਭਾਵਨਾ ਨਾਲ ਉਨ੍ਹਾਂ ਨੂੰ ਜਮੀਨੀ ਪੱਧਰ 'ਤੇ ਪ੍ਰਭਾਵੀ ਲਾਗੂ ਕਰਨਾ ਵੀ ਯਕੀਨੀ ਕੀਤਾ ਜਾਵੇ, ਤਾਂ ਜੋ ਕਿਸਾਨ ਇੰਨ੍ਹਾਂ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਚੁੱਕ ਸਕਣ।
ਬਾਗਬਾਨੀ ਨਾਲ ਵਧੇਗੀ ਕਿਸਾਨਾਂ ਦੀ ਆਮਦਨ
ਬਾਗਬਾਨੀ ਵਿਭਾਂਗ ਦੇ ਐਲਾਨਾਂ ਦੀ ਸਮੀਖਿਆ ਕਰਦੇ ਹੋਏ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਿਸਾਨਾਂ ਦੀ ਆਮਦਨ ਦੇ ਸਾਧਨ ਵਧਾਉਣ ਲਈ ਚਲਾਈ ਜਾ ਰਹੀ ਵੱਖ-ਵੱਖ ਯੋਜਨਾਵਾਂ ਨੂੰ ਜਲਦੀ ਲਾਗੂ ਕੀਤਾ ਜਾਵੇ। ਉਨ੍ਹਾਂ ਨੇ ਨਵੀਂ ਬਾਗਬਾਨੀ ਨੀਤੀ ਦੇ ਲਾਗੂ ਕਰਨ ਵਿੱਚ ਵੀ ਤੇਜੀ ਲਿਆਉਣ 'ਤੇ ਜੋਰ ਦਿੱਤਾ ਤਾਂ ਜੋ ਇਸ ਜਲਦੀ ਤੋਂ ਜਲਦੀ ਲਾਗੂ ਕੀਤਾ ਜਾ ਸਕੇ।
ਮੀਟਿੰਗ ਵਿੱਚ ਦਸਿਆ ਗਿਆ ਕਿ ਸੂਬੇ ਵਿੱਚ ਬਾਗਬਾਨੀ ਵਿਭਾਗ ਵੱਲੋਂ 11 ਐਕਸੀਲੈਂਸ ਕੇਂਦਰ ਪਹਿਲਾਂ ਤੋਂ ਹੀ ਸੰਚਾਲਿਤ ਕੀਤੇ ਜਾ ਰਹੇ ਹਨ, ਜਦੋਂ ਕਿ 3 ਕੇਂਦਰ ਨਿਰਮਾਣਧੀਨ ਹਨ। ਇਸ ਸਾਲ ਦੇ ਬਜਟ ਵਿੱਚ ਤਿੰਨ ਨਵੇਂ ਐਕਸੀਲੈਂਸ ਕੇਂਦਰਾਂ-ਖਜੂਰ ਲਈ ਬਰਵਾਲਾ (ਹਿਸਾਰ,) ਲੀਚੀ ਲਈ ਨਬੀਪੁਰ (ਅੰਬਾਲਾ) ਅਤੇ ਸਟ੍ਰਾਅਬੇਰੀ ਲਈ ਛਛਰੋਲੀ (ਯਮੁਨਾਨਗਰ) ਦੀ ਸਥਾਪਨਾ ਦਾ ਵੀ ਪ੍ਰਸਤਾਵ ਹੈ। ਇੰਨ੍ਹਾਂ 'ਤੇ ਵੱਖ ਵੁੱਖ ਪੜਾਆਂ ਵਿੱਚ ਕੰਮ ਪ੍ਰਗਤੀ 'ਤੇ ਹੈ ਜਿਸ ਨੂੱ ਨਿਰਧਾਰਿਤ ਸਮੇਂ ਵਿੱਚ ਪੂਰਾ ਕਰ ਲਿਆ ਜਾਵੇਗਾ।
ਵੀਟਾ ਦੇ ਬੂਥ ਵਧਾ ਕੇ ਲੋਕਾਂ ਨੂੰ ਦਿੱਤੇ ਜਾਣਗੇ ਰੁਜਗਾਰ ਦੇ ਨਵੇਂ ਮੌਕੇ
ਮੁੱਖ ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਸੂਬੇ ਵਿੱਚ ਵੀਟਾ ਦੇ ਬੂਥਾ ਦੀ ਗਿਣਤੀ ਵਧਾਈ ਜਾਵੇ ਜਿਸ ਨਾਲ ਲੋਕਾਂ ਨੂੰ ਰੁਜਗਾਰ ਦੇ ਵੱਧ ਤੋਂ ਵੱਧ ਮੌਕੇ ਉਪਲਬਧ ਹੋ ਸਕਣ।
ਮੀਟਿੰਗ ਵਿੱਚ ਮੁੱਖ ਮੰਤਰੀ ਨੇ ਕ੍ਰਮਵਾਰ ਖੇਤੀਬਾੜੀ ਵਿਭਾਗ, ਬਾਗਬਾਨੀ ਵਿਭਾਗ, ਵੀਟਾ, ਹਰਿਆਣਾ ਰਾਜ ਖੇਤੀਬਾੜੀ ਮਾਰਕਟਿੰਗ ਬੋਰਡ, ਹਰਿਆਣਾ ਵੇਅਰਹਾਊਸ ਕਾਰਪੋਰੇਸ਼ਨ ਅਤੇ ਪਸ਼ੂਪਾਲਣ ਅਤੇ ਡੇਅਰੀ ਵਿਭਾਗ ਦੀ ਬਜਟ ਐਲਾਨਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਅਤੇ ਨਿਰਦੇਸ਼ ਦਿੱਤੇ ਕਿ ਨਿਰਧਾਰਿਤ ਸਮੇਂ ਅੰਦਰ ਕੰਮਾਂ ਵਿੱਚ ਤੇਜੀ ਨਾਲ ਕੰਮ ਪੂਰਾ ਕੀਤਾ ਜਾਵੇ।
ਇਸ ਮੌਕੇ 'ਤੇ ਮੁੱਖ ਸਕੱਤਰ ਅਨੁਰਾਗ ਰਸਤੋਗੀ, ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਰਾਜੇਸ਼ ਖੁੱਲਰ, ਮੁੱਖ ਮੰਤਰੀ ਦੇ ਵਧੀਕ ਪ੍ਰਧਾਨ ਸਕੱਤਰ ਡਾ. ਸਾਕੇਤ ਕੁਮਾਰ, ਵਿੱਤ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਮੋਹਮਦ ਸ਼ਾਇਨ, ਪਸ਼ੂਪਾਲਣ ਅਤੇ ਡੇਅਰੀ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਵਿਜੈ ਦਹਿਆ, ਹਰਿਆਣਾ ਰਾਜ ਖੇਤੀਬਾੜੀ ਮਾਰਕਟਿੰਗ ਬੋਰਡ ਦੇ ਮੁੱਖ ਪ੍ਰਸਾਸ਼ਕ ਮੁਕੇਸ਼ ਆਹੁਜਾ, ਖੇੇਤੀਬਾੜੀ ਵਿਭਾਗ ਦੇ ਡਾਇਰੈਕਟਰ ਜਨਰਲ ਰਾਜ ਨਰਾਇਣ ਕੌਸ਼ਿਕ ਸਮੇਤ ਹੋਰ ਸੀਨੀਅਰ ਅਧਿਕਾਰੀ ਮੌਜੂਦ ਰਹੇ।