Friday, October 03, 2025

Malwa

ਐਸਜੀਪੀਸੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ 350ਸਾਲਾਂ ਸ਼ਹੀਦੀ ਦਿਹਾੜੇ ਸਬੰਧੀ ਸਹਿਯੋਗ ਦੇਵੇ

August 05, 2025 01:44 PM
SehajTimes

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹਾਦਤ ਦਿਹਾੜਾ ਸਮਾਗਮਾਂ ਲਈ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਹਿਯੋਗ ਦੇਵੇ

 ਕਿਸੇ ਵੀ ਸ਼ਤਾਬਦੀ ਸਮਾਗਮ ਦਾ ਕੇਂਦਰ ਉਸ ਖੇਤਰ ਦੀ ਕਮੇਟੀ ਮਨਾਉਂਦੀ ਹੈ ਜਿੱਥੇ ਉਹ ਇਤਿਹਾਸਕ ਘਟਨਾ ਵਾਪਰੀ ਹੋਵੇ: ਤਰਲੋਚਨ ਸਿੰਘ ਸਾਬਕਾ ਰਾਜ ਸਭਾ ਮੈਂਬਰ

ਹਿੰਦ ਦੀ ਚਾਦਰ ਸਿੱਖ ਪੰਥ ਦੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਨ੍ਹਾਂ ਦੇ ਨਾਲ ਸ਼ਹੀਦ ਹੋਏ ਸਿੱਖ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦਾ “350 ਸਾਲਾ ਸ਼ਹੀਦੀ ਦਿਹਾੜਾ" ਇਸ ਵਰ੍ਹੇ ਨਵੰਬਰ ਵਿੱਚ ਮਨਾਉਣ ਲਈ ਤਿਆਰੀਆਂ ਜੋਰਾਂ ਤੇ ਹਨ। 350ਵੇਂ ਸ਼ਹੀਦੀ ਦਿਹਾੜਾ ਨੂੰ ਰੂਹਾਨੀ ਜੋਸ਼ ਨਾਲ ਮਨਾਉਣ ਲਈ ਤਿਆਰੀਆਂ ਵਿੱਚ ਸਿੱਖ ਸੰਸਥਾਵਾਂ, ਨਹਿੰਗ ਸਿੰਘ ਜਥੇਬੰਦੀਆਂ,ਬੱਚਿਆਂ, ਸਿੰਘ ਸਭਾਵਾਂ, ਇਸਤਰੀ ਸਭਾਵਾਂ ਅਤੇ ਐਨ.ਜੀ.ਓਜ਼ ਦੀ ਭਾਗੀਦਾਰੀ ਹੋਵੇਗੀ। ਇੱਥੇ ਦੱਸਿਆ ਜਾਂਦਾ ਹੈ, ਕਿ 2 ਅਪ੍ਰੈਲ,2025 ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ “350 ਸਾਲਾ ਸ਼ਹਾਦਤ ਦਿਹਾੜਾ” ਗੁਰਦੁਆਰਾ ਸੀਸਗੰਜ ਸਾਹਿਬ, ਦਿੱਲੀ ਵਿਖੇ ਮਨਾਉਣ ਲਈ ਇੱਕ ਵਿਸ਼ੇਸ਼ ਮੀਟਿੰਗ ਕਾਨਫਰੰਸ ਹਾਲ ਦਫਤਰ, ਗੁਰਦੁਆਰਾ ਰਕਾਬਗੰਜ ਸਾਹਿਬ, ਨਵੀਂ ਦਿੱਲੀ ਵਿਖੇ ਕੀਤੀ ਗਈ ਸੀ। ਜਿਸ ਵਿੱਚ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਵੱਲੋਂ ਸ੍ਰ. ਗੁਰਚਰਨ ਸਿੰਘ ਗਰੇਵਾਲ, ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਸ੍ਰ. ਭੁਪਿੰਦਰ ਸਿੰਘ ਅਸੰਧ, ਤਖਤ ਸ੍ਰੀ ਹਜ਼ੂਰ ਸਾਹਿਬ ਤੋਂ ਭਾਈ ਸਰਬਜੀਤ ਸਿੰਘ ਅਤੇ ਹੋਰ ਭਾਰਤ ਦੀਆਂ ਪ੍ਰਮੁੱਖ ਸੰਸਥਾਵਾਂ ਵੱਲੋਂ ਬਤੌਰ ਪ੍ਰਤੀਨਿਧ ਸ਼ਾਮਲ ਹੋਏ ਸਨ ਅਤੇ ਪੰਥਕ ਰਿਵਾਇਤ ਅਨੁਸਾਰ ਦਿੱਲੀ ਵਿਖੇ ਇੱਕਜੁੱਟ ਹੋ ਕੇ ਸ਼ਹੀਦੀ ਸਮਾਗਮਾਂ ਨੂੰ ਦਿੱਲੀ ਵਿਖੇ ਕਰਨ ਦਾ ਫੈਸਲਾ ਲਿਆ ਸੀ। ਮੀਟਿੰਗ ਬਹੁਤ ਹੀ ਸਦਭਾਵਨਾ ਵਾਲੇ ਮਾਹੌਲ ਵਿਚ ਹੋਈ।ਇਸ ਮੀਟਿੰਗ ਵਿੱਚ ਫੈਸਲਾ ਹੋਇਆ ਸੀ ਕਿ ਨਗਰ ਕੀਰਤਨ ਸ੍ਰੀ ਅਨੰਦਪੁਰ ਸਾਹਿਬ ਪੰਜਾਬ ਤੋਂ ਸ਼ੁਰੂ ਕੀਤਾ ਜਾਵੇਗਾ ਜਿੱਥੇ ਕਸ਼ਮੀਰੀ ਪੰਡਤ ਮੁਗਲ ਸ਼ਾਸਕਾਂ ਤੋਂ ਬਚਣ ਲਈ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਕੋਲ ਆਏ ਸਨ।

ਪਰ ਅਚਾਨਕ ਹੁਣ ਸਿੱਖ ਇੱਕਜੁੱਟਤਾ ਨੂੰ ਵੇਖਦੇ ਹੋਏ ਕੁਝ ਕੁ ਲੋਕਾਂ ਵੱਲੋਂ ਗੁਰੂ ਸਾਹਿਬ ਦਾ ਸ਼ਹੀਦੀ ਦਿਹਾੜਾ ਵੱਖਰੇ ਤੌਰ ਤੇ ਮਨਾਉਣ ਲਈ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵੱਲੋਂ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਵੱਖਰੇ ਤੌਰ ਤੇ ਮਨਾਉਣ ਲਈ ਐਲਾਨ ਕੀਤਾ ਗਿਆ ਹੈ।

ਇਤਿਹਾਸ ਗਵਾਹ ਹੈ ਕਿ ਪਿਛਲੇ ਰਵਾਇਤ ਅਨੁਸਾਰ ਕਿਸੇ ਵੀ ਸ਼ਤਾਬਦੀ ਸਮਾਗਮ ਦਾ ਕੇਂਦਰ ਉਸ ਖੇਤਰ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਨਾਇਆ ਜਾਂਦਾ ਹੈ ਜਿਥੇ ਉਹ ਇਤਿਹਾਸਕ ਘਟਨਾ ਵਾਪਰੀ ਹੋਵੇ ਅਤੇ ਬਾਕੀ ਸਿੱਖ ਸੰਸਥਾਵਾਂ ਉਸ ਦੀ ਪੂਰੀ ਸਹਿਯੋਗੀ ਹੁੰਦੀਆਂ ਹਨ। ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਨੇ ਆਪਣੀ ਬਲੀਦਾਨ ਦੇ ਕੇ ਉਸ ਸਮੇਂ ਦੇ ਮੁਗਲ ਰਾਜਾਂ ਤੋਂ ਹਿੰਦੂ ਧਰਮ ਨਾਲ ਸੰਬੰਧਤ ਵਰਗ ਨੂੰ ਸੁਰੱਖਿਅਤ ਕੀਤਾ। ਵਿਸ਼ਵ-ਇਤਿਹਾਸ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਕੁਰਬਾਨੀ ਵਿਲੱਖਣ ਹੈ ਅਤੇ ਵਿਸ਼ੇਸ਼ ਅਰਥਾਂ ਦੀ ਧਾਰਨੀ ਹੈ। ਵਿਲੱਖਣਤਾ ਇਸ ਗੱਲ ਵਿੱਚ ਹੈ ਕਿ ਇਹ ਕੁਰਬਾਨੀ ਆਪਣੇ ਲਈ ਨਹੀਂ, ਆਪਣੇ ਭਾਈਚਾਰੇ ਲਈ ਨਹੀਂ ਬਲਕਿ ਮਾਨਵਤਾ ਨੂੰ ਬਚਾਉਣ ਖ਼ਾਤਰ ਦਿੱਤੀ ਗਈ। ਇਸ ਤਰ੍ਹਾਂ ਇਸ ਗੌਰਵਮਈ ਸ਼ਹਾਦਤ ਨੇ ਸਿਰਫ਼ ਸਿੱਖ ਇਤਿਹਾਸ ਨੂੰ ਹੀ ਨਵਾਂ ਮੋੜ ਨਹੀਂ ਦਿੱਤਾ ਸਗੋਂ ਪੂਰੇ ਵਿਸ਼ਵ ਨੂੰ ਹੱਕ, ਸੱਚ, ਇਨਸਾਫ਼ ਅਤੇ ਧਰਮ ਲਈ ਮਰ-ਮਿਟਣ ਦਾ ਜਜ਼ਬਾ ਪ੍ਰਦਾਨ ਕੀਤਾ। ਗੁਰੂ ਜੀ ਦੀ ਸ਼ਹਾਦਤ ਨੇ ਉਸ ਸਮੇਂ ਦੇ ਮਜ਼ਲੂਮਾਂ, ਨਿਤਾਣਿਆਂ, ਨਿਓਟਿਆਂ ਅਤੇ ਨਿਮਾਣਿਆਂ ਦੇ ਹਿਰਦੇ ਵਿੱਚ ਇੱਕ ਨਵੀਂ ਰੂਹ ਫੂਕੀ। ਗੁਰੂ ਜੀ ਦੀ ਕੁਰਬਾਨੀ ਨਾ ਸਿਰਫ਼ ਸਮਕਾਲੀਨ ਸਮਾਜ ਲਈ ਬਲਕਿ ਆਉਣ ਵਾਲੀਆਂ ਪੀੜ੍ਹੀਆਂ ਲਈ ਵੀ ਪ੍ਰੇਰਨਾ-ਸਰੋਤ ਬਣੀ।ਇਸ ਸ਼ਹਾਦਤ ਦੀ ਮਹੱਤਤਾ ਹੋਰ ਵੀ ਦ੍ਰਿੜ੍ਹ ਹੋ ਜਾਂਦੀ ਹੈ ਕਿਉਂਕਿ ਅੱਜ ਫਿਰ ਸਾਡਾ ਸਮਾਜ ਭਾਸ਼ਾ ਦੇ ਨਾਂ ’ਤੇ, ਧਰਮ ਦੇ ਨਾਂ ’ਤੇ ਅਣਗਿਣਤ ਹਿੱਸਿਆਂ ਵਿੱਚ ਵੰਡਿਆ ਹੋਇਆ ਹੈ। ਗੁਰੂ ਜੀ ਦੀ ਲਾਸਾਨੀ ਸ਼ਹਾਦਤ ਦੀ ਰੋਸ਼ਨੀ ਹੀ ਇਨ੍ਹਾਂ ਕੱਟੜਤਾ ਦੇ ਨਸ਼ੇ ਵਿੱਚ ਅੰਨ੍ਹੇ ਹੋਏ ਹਿੰਸਾਵਾਦੀਆਂ ਨੂੰ ਚਾਨਣ

ਮਨਮੋਹਨ ਸਿੰਘ

ਲੋਕ ਸੰਪਰਕ ਸਲਾਹਕਾਰ

ਉਪ ਸਕੱਤਰ ਲੋਕ ਸੰਪਰਕ (ਸੇਵਾ ਮੁਕਤ)

ਪਾਵਰਕਾਮ

ਫੋਨ 8437725172

Have something to say? Post your comment

 

More in Malwa

ਵਿਧਇਕ ਮਾਲੇਰਕੋਟਲਾ ਨੇ ਸਥਾਨਕ ਅਨਾਜ ਮੰਡੀ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ

ਆਂਗਣਵਾੜੀ ਵਰਕਰ ਅਤੇ ਹੈਲਪਰ ਯੂਨੀਅਨ ਵੱਲੋਂ ਹੱਕੀ ਮੰਗਾਂ ਨੂੰ ਲੈ ਕੇ ਮੰਗ ਪੱਤਰ ਸੌਂਪਿਆ

ਸੇਵਾ ਪਖਵਾੜਾ ਤਹਿਤ ਭਾਜਪਾ ਨੇ ਲਾਇਆ ਖੂਨਦਾਨ ਕੈਂਪ 

ਮਾਲੇਰਕੋਟਲਾ ਦੇ ਪਿੰਡ ਅਜੀਮਾਬਾਦ ਵਿੱਚ ਪਰਾਲੀ ਸਾੜਨ ’ਤੇ ਮਾਮਲਾ ਦਰਜ

ਪਰਾਲੀ ਨੂੰ ਖ਼ੁਦ ਅੱਗ ਨਾ ਲਗਾਉਣ ਵਾਲੇ ਅਗਾਂਹਵਧੂ ਕਿਸਾਨਾਂ ਵੱਲੋਂ ਪਰਾਲੀ ਦੀ ਸਾਂਭ-ਸੰਭਾਲ ਬਿਨ੍ਹਾਂ ਅੱਗ ਲਾਏ ਕਰਨ ਦਾ ਸੱਦਾ

ਪੰਜਾਬੀ ਯੂਨੀਵਰਸਿਟੀ ਵਿਖੇ ਸਰਕਾਰੀ ਆਰਟਸ ਐਂਡ ਕਰਾਫਟ ਇੰਸਟਿਚਿਊਟ, ਨਾਭਾ ਦੇ ਵਿਦਿਆਰਥੀਆਂ ਦੀ ਚਿੱਤਰਕਲਾ ਪ੍ਰਦਰਸ਼ਨੀ ਆਰੰਭ

ਜ਼ਿਲ੍ਹਾ ਸਕੂਲ ਖੇਡਾਂ ਗੱਤਕੇ 'ਚ ਲੜਕੇ ਤੇ ਲੜਕੀਆਂ ਦੇ ਹੋਏ ਮੁਕਾਬਲੇ

ਪੰਜਾਬੀ ਯੂਨੀਵਰਸਿਟੀ ਵਿਖੇ 'ਵਿਸ਼ਵ ਫਾਰਮਾਸਿਸਟ ਦਿਵਸ' ਮਨਾਇਆ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਝੋਨੇ ਦੀ ਖ਼ਰੀਦ ਲਈ ਸਾਰੇ ਪ੍ਰਬੰਧ ਮੁਕੰਮਲ : ਡੀ.ਐਮ.ਓ ਅਸਲਮ ਮੁਹੰਮਦ

ਰੇਲਵੇ ਵਿਭਾਗ ਵੱਲੋਂ ਵਿਸ਼ੇਸ਼ ਟ੍ਰੇਨਾਂ ਚਲਾਉਣ ਲਈ ਪ੍ਰਧਾਨ ਮੰਤਰੀ ਤੇ ਕੇਂਦਰੀ ਰੇਲਵੇ ਮੰਤਰੀ ਨੂੰ ਲਿਖੇ ਪੱਤਰ ਨੂੰ ਪਿਆ ਬੂਰ : ਪ੍ਰੋ. ਬਡੂੰਗਰ