ਜੰਮੂ-ਕਸ਼ਮੀਰ : ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਦਾ ਅੱਜ ਮੰਗਲਵਾਰ ਨੂੰ ਦੇਹਾਂਤ ਹੋ ਗਿਆ ਹੈ। 79 ਸਾਲਾ ਮਲਿਕ ਨੇ ਦਿੱਲੀ ਦੇ ਰਾਮ ਮਨੋਹਰ ਲੋਹੀਆ ਹਸਪਤਾਲ ਵਿੱਚ ਆਖਰੀ ਸਾਹ ਲਏ। ਉਹ ਲੰਬੇ ਸਮੇਂ ਤੋਂ ਹਸਪਤਾਲ ਵਿੱਚ ਇਲਾਜ ਅਧੀਨ ਸਨ ਪਰ ਉਨ੍ਹਾਂ ਨੂੰ ਬਚਾਇਆ ਨਹੀਂ ਜਾ ਸਕਿਆ। ਉਨ੍ਹਾਂ ਨੇ ਜੰਮੂ-ਕਸ਼ਮੀਰ, ਗੋਆ ਅਤੇ ਮੇਘਾਲਿਆ ਵਰਗੇ ਰਾਜਾਂ ਵਿੱਚ ਰਾਜਪਾਲ ਵਜੋਂ ਸੇਵਾ ਨਿਭਾਈ।
ਉਨ੍ਹਾਂ ਦੀ ਮੌਤ ਦੀ ਜਾਣਕਾਰੀ ਸੱਤਿਆਪਾਲ ਮਲਿਕ ਦੇ ਐਕਸ-ਅਕਾਊਂਟ ਤੋਂ ਵੀ ਦਿੱਤੀ ਗਈ ਸੀ। ਇਸ ਐਕਸ-ਅਕਾਊਂਟ ‘ਤੇ ਉਨ੍ਹਾਂ ਦੇ ਨਿੱਜੀ ਸਹਾਇਕ ਨੇ ਆਖਰੀ ਵਾਰ 9 ਜੁਲਾਈ ਨੂੰ ਦੱਸਿਆ ਸੀ ਕਿ ਉਨ੍ਹਾਂ ਦੀ ਹਾਲਤ ਨਾਜ਼ੁਕ ਹੈ।