Wednesday, August 06, 2025
BREAKING NEWS
ਆਕਸੀਜਨ ਸਿਲੰਡਰ ਫਟਣ ਕਾਰਨ ਮੋਹਾਲੀ ਦੇ ਇੰਡਸਟਰੀਅਲ ਏਰੀਆ ‘ਚ ਵਾਪਰਿਆ ਹਾਦਸਾਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਨਹੀਂ ਰਹੇ ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ ਦਾ ਲਾਇਸੰਸ ਰੱਦ

Education

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਉਪਲੀ ਚੱਠਾ ਵਿਖੇ ਤਰਕਸ਼ੀਲ ਪ੍ਰੋਗਰਾਮ ਹੋਇਆ 

August 05, 2025 03:53 PM
SehajTimes

ਸੰਗਰੂਰ : ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਦੇ ਆਗੂਆਂ ਐਸ ਡੀ ਓ ਸੁਰਿੰਦਰ ਪਾਲ ਉਪਲੀ, ਗੁਰਦੀਪ ਸਿੰਘ ਲਹਿਰਾ, ਮਾਸਟਰ ਗੁਰਜੰਟ ਸਿੰਘ ਤੇ ਮਨਧੀਰ ਸਿੰਘ ਆਧਾਰਿਤ ਤਰਕਸ਼ੀਲ ਟੀਮ ਵੱਲੋਂ ਵਿਦਿਆਰਥੀਆਂ ਅੰਦਰ ਵਿਗਿਆਨਕ ਚੇਤਨਾ ਵਿਕਸਤ ਕਰਨ ਹਿੱਤ ਚਲਾਈ ਮੁਹਿੰਮ ਦੀ ਲੜੀ ਵਿੱਚ ਅਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਉਪਲੀ -ਚੱਠਾ ਵਿਖੇ ਇੱਕ ਸਿਖਿਆਦਾਇਕ, ਭਾਵਪੂਰਤ ਤਰਕਸ਼ੀਲ ਪਰੋਗਰਾਮ ਦਿੱਤਾ। ਪੰਜਾਬੀ ਅਧਿਆਪਿਕਾ ਪਰਮਜੀਤ ਕੌਰ ਨੇ ਤਰਕਸ਼ੀਲ ਟੀਮ ਦਾ ਸਵਾਗਤ ਕਰਦਿਆਂ ਤਰਕਸ਼ੀਲਤਾ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਤਰਕਸ਼ੀਲ ਆਗੂਆਂ ਨੇ ਹਾਜ਼ਰੀਨ ਨੂੰ ਅੰਧਵਿਸ਼ਵਾਸ਼ਾਂ,ਵਹਿਮਾਂ ਭਰਮਾਂ, ਲਾਈਲੱਗਤਾ ਤੇ ਰੂੜ੍ਹੀਵਾਦੀ ਵਿਚਾਰਾਂ ਦੇ ਹਨੇਰੇ ਵਿਚੋਂ ਨਿਕਲ ਕੇ ਵਿਗਿਆਨਕ ਵਿਚਾਰਾਂ ਦੀ ਰੋਸ਼ਨੀ ਵਿੱਚ ਆਉਣ ਦਾ ਸੁਨੇਹਾ ਦਿੱਤਾ। ਉਨ੍ਹਾਂ ਵਿਦਿਆਰਥੀਆਂ ਨੂੰ ਹਿੰਮਤ, ਲਗਨ ਲਗਾਤਾਰਤਾ ਦੇ ਨਾਲ ਕੀ ਕਿਉਂ ਕਿਵੇਂ ਆਦਿ ਗੁਣ ਜਿਹੜੇ ਹਰ ਵਰਤਾਰੇ ਦੀ ਸਚਾਈ ਦੀ ਤਹਿ ਤੱਕ ਜਾਣ ਲਈ ਜਰੂਰੀ ਹੁੰਦੇ ਹਨ ਅਪਨਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਸਾਡੇ ਸਾਰਿਆਂ ਲਈ ਜ਼ਿੰਦਗੀ ਜਿਊਣ ਦਾ ਆਦਰਸ਼ ਹੋਣਾ ਚਾਹੀਦਾ ਹੈ ਸੁਪਨੇ ਲੈ ਕੇ ਉਨ੍ਹਾਂ ਨੂੰ ਪੂਰੀ ਕਰਨ ਦੀ ਤਾਂਘ ਹੋਣੀ ਚਾਹੀਦੀ ਹੈ।

 ਇਸ ਮੌਕੇ ਉਨ੍ਹਾਂ ਸੱਤਵੀਂ ਵਿਦਿਆਰਥੀ ਚੇਤਨਾ ਪਰਖ਼ ਪ੍ਰੀਖਿਆ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਪ੍ਰੀਖਿਆ 29 ਤੇ 31ਅਗਸਤ ਨੂੰ ਸੰਗਰੂਰ ਸਮੇਤ ਸਮੁੱਚੇ ਸੂਬੇ ਵਿੱਚ ਕਰਵਾਈ ਜਾ ਰਹੀ। ਇਕਾਈ ਵੱਲੋਂ ਐਂਟਰੀ ਫ਼ਾਰਮ ਹੁਣ 7 ਅਗਸਤ ਤਕ ਲਏ ਜਾਣਗੇ। 60 ਪ੍ਰਸ਼ਨਾਂ ਦੇ 40 ਮਿੰਟ ਵਿੱਚ ਓ ਐਮ ਆਰ ਤੇ ਉੱਤਰ ਦੇਣੇ ਹਨ। ਇਸ ਪ੍ਰੀਖਿਆ ਵਿੱਚ ਛੇਵੀਂ ਤੋਂ ਬਾਰ੍ਹਵੀਂ ਤਕ ਦੇ ਵਿਦਿਆਰਥੀ ਸ਼ਾਮਿਲ ਹੋਣਗੇ। ਮੁਲੰਕਣ ਕੰਮਪਿਊਟਰ ਰਾਹੀਂ ਹੋਵੇਗਾ।ਸੂਬਾ,ਜੋਨ ਤੇ ਇਕਾਈ ਪੱਧਰੀ ਕਲਾਸ ਵਾਇਜ਼ ਮੈਰਿਟ ਬਣੇਗੀ। ਹਰ ਕਲਾਸ ਵਿੱਚ ਪਹਿਲੇ ਤਿੰਨ ਸਥਾਨਾਂ ਤੇ ਆਉਣ ਵਾਲੇ ਵਿਦਿਆਰਥੀ ਸੂਬਾ ਪੱਧਰੀ ਮੈਰਿਟ ਵਿੱਚ ਹੋਣਗੇ ਤੇ ਉਨ੍ਹਾਂ ਨੂੰ 1500/- ਰੁਪਏ ਨਕਦ ਇਨਾਮ, ਪੜ੍ਹਨ ਸਮੱਗਰੀ ਤੇ ਮੈਰਿਟ ਸਰਟੀਫਿਕੇਟ ਨਾਲ ਪ੍ਰਭਾਵਸ਼ਾਲੀ ਸਨਮਾਨ ਸਮਾਰੋਹ ਕਰਕੇ ਸਨਮਾਨਿਤ ਕੀਤਾ ਜਾਵੇਗਾ। ਇਸੇ ਤਰ੍ਹਾਂ ਜੋਨ ਤੇ ਇਕਾਈ ਪੱਧਰੀ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਨੂੰ ਮੁੱਲਵਾਨ ਪੜ੍ਹਨ ਸਮੱਗਰੀ ਤੇ ਮੈਰਿਟ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਇਕਾਈ ਸੰਗਰੂਰ ਦੇ ਜਥੇਬੰਦਕ ਮੁਖੀ ਸੁਰਿੰਦਰ ਪਾਲ ਉਪਲੀ ਨੇ ਆਪਣੇ ਪਿੰਡ ਉਪਲੀ-ਚੱਠਾ ਦੇ ਸਕੂਲ ਦੇ ਸਮੁੱਚੇ 350 ਵਿਦਿਆਰਥੀਆਂ ਤੇ ਸਮੂਹ ਸਟਾਫ ਨੂੰ ਮਿੱਠੀ ਤੇ ਨਮਕੀਣ ਰਿਫਰੈਸ਼ਮੈਂਟ ਦਿੰਦਿਆਂ ਕਿਹਾ ਕਿ ਅੱਜ ਮੈਂ ਆਪਣੀ ਸੇਵਾ ਮੁਕਤੀ ਵੇਲੇ ਦੀ ਸੋਚੀ ਇੱਛਾ ਪੂਰੀ ਕਰਕੇ ਬੇਹੱਦ ਖੁਸ਼ੀ ਮਹਿਸੂਸ ਕਰ ਰਿਹਾ ਹਾਂ।
ਸਕੂਲ ਪ੍ਰਿੰਸੀਪਲ ਬਿੰਦੂ ਚੁੱਘ ਨੇ ਸੁਰਿੰਦਰ ਪਾਲ ਉਪਲੀ ਦਾ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੂੰ ਰਿਫਰੈਸ਼ਮੈਂਟ ਪਾਰਟੀ ਦੇਣ ਲਈ ਧੰਨਵਾਦ ਕਰਦਿਆਂ ਵਿਦਿਆਰਥੀਆਂ ਨੂੰ ਆਪਣੀ ਸੋਚ ਵਿਗਿਆਨਕ ਬਣਾਉਣ ਦਾ ਸੁਨੇਹਾ ਦਿੱਤਾ। ਤਰਕਸ਼ੀਲ ਸੁਸਾਇਟੀ ਦੇ ਆਗੂਆਂ ਦਾ ਧੰਨਵਾਦ ਕਰਦਿਆਂ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਚੇਤਨਾ ਪਰਖ਼ ਪ੍ਰੀਖਿਆ ਵਿੱਚ ਸ਼ਮੂਲੀਅਤ ਕਰਵਾਉਣ ਦਾ ਵਿਸ਼ਵਾਸ ਦਵਾਇਆ। ਉਨ੍ਹਾਂ ਕਿਹਾ ਕਿ ਵਹਿਮ ਭਰਮ, ਅੰਧਵਿਸ਼ਵਾਸ ਕਮਜ਼ੋਰ ਤੇ ਡਰੀ ਮਾਨਸਿਕਤਾ ਦੀ ਦੇਣ ਹਨ। ਇਨ੍ਹਾਂ ਦੇ ਛੁਟਕਾਰੇ ਲਈ ਵਿਗਿਆਨਕ ਸੋਚ ਅਪਨਾਉਣੀ ਪਵੇਗੀ।ਸਟੇਜ ਸੰਚਾਲਨ ਮਾਸਟਰ ਚਰਨ ਕਮਲ ਸਿੰਘ ਨੇ ਬਾਖੂਬੀ ਕੀਤਾ।ਪ੍ਰੋਗਰਾਮ ਵਿੱਚ ਸਮੂਚੇ ਸਟਾਫ਼ ਨੇ ਸ਼ਮੂਲੀਅਤ ਕੀਤੀ।
 
ਮਾਸਟਰ ਪਰਮਵੇਦ 
ਜੋਨ ਜਥੇਬੰਦਕ ਮੁਖੀ 
ਤਰਕਸ਼ੀਲ ਸੁਸਾਇਟੀ ਪੰਜਾਬ 
9417422349

Have something to say? Post your comment

 

More in Education

ਵਿਦਿਆਰਥੀਆਂ ਲਈ ਬਿਨਾ ਲੇਟ ਫ਼ੀਸ ਤੋਂ ਦਾਖ਼ਲੇ ਦੀ ਤਾਰੀਖ਼ 'ਚ 11 ਅਗਸਤ ਤੱਕ ਦਾ ਕੀਤਾ ਗਿਆ ਵਾਧਾ : ਪ੍ਰਿੰਸੀਪਲ ਡਾ. ਪਰਵਿੰਦਰ ਸਿੰਘ

ਪੰਜਾਬੀ ਯੂਨੀਵਰਸਿਟੀ ਵਿਖੇ ਡਾ. ਰੀਤੂ ਲਹਿਲ ਨੇ ਡੀਨ ਖੋਜ ਵਜੋਂ ਅਤੇ ਡਾ. ਮਿਨੀ ਸਿੰਘ ਨੇ ਐਸੋਸੀਏਟ ਡੀਨ ਖੋਜ ਵਜੋਂ ਅਹੁਦਾ ਸੰਭਾਲਿਆ

ਪੰਜਾਬੀ ਯੂਨੀਵਰਸਿਟੀ 'ਚ ਸਿੱਖਿਆ ਵਿਭਾਗ ਦੇ ਵਿਦਿਆਰਥੀਆਂ ਨੇ ਕੀਤਾ ਐਜੂਕੇਸ਼ਨਲ ਮਲਟੀਮੀਡੀਆ ਰਿਸਰਚ ਸੈਂਟਰ ਦਾ ਸਿਖਲਾਈ ਦੌਰਾ

ਕੌਮਾਂਤਰੀ ਪੱਧਰ 'ਤੇ ਚਮਕੀ ਪੰਜਾਬੀ ਯੂਨੀਵਰਸਿਟੀ ਦੀ ਖੋਜ

ਆਦਰਸ਼ ਸਕੂਲਾਂ ਦਾ ਅਮਲਾ 31 ਨੂੰ ਸੁਨਾਮ ਕਰੇਗਾ ਪ੍ਰਦਰਸ਼ਨ 

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਿੱਖਿਆ ਮਿਆਰ ਉੱਚੇ ਚੁੱਕਣ ਲਈ ਅਧਿਆਪਕਾਂ ਨਾਲ ਸੰਵਾਦ

 ਅਕੇਡੀਆ ਸਕੂਲ 'ਚ ਕਵਿਤਾ ਉਚਾਰਨ ਮੁਕਾਬਲਾ ਕਰਾਇਆ 

ਸੁਨਾਮ ਕਾਲਜ 'ਚ ਕਾਰਗਿਲ ਦੇ ਸ਼ਹੀਦਾਂ ਨੂੰ ਕੀਤਾ ਯਾਦ 

ਸ੍ਰੀ ਗੁਰੂ ਗੋਬਿੰਦ  ਸਿੰਘ ਖਾਲਸਾ ਕਾਲਜ ਮਾਹਿਲਪੁਰ ਵਿੱਚ ਨਵੇ ਸੈਸ਼ਨ ਦੀ ਪੜਾਈ ਹੋਈ ਆਰੰਭ

ਅਕੇਡੀਆ ਸਕੂਲ 'ਚ ਅੰਗਰੇਜ਼ੀ ਰੋਲ ਪਲੇਅ ਮੁਕਾਬਲੇ ਕਰਵਾਏ