Saturday, October 04, 2025

Chandigarh

ਵਿਜੀਲੈਂਸ ਬਿਊਰੋ ਵੱਲੋਂ ਫਰਜ਼ੀ ਹੈਵੀ ਡਰਾਈਵਿੰਗ ਲਾਇਸੈਂਸ ਰੈਕੇਟ ਦਾ ਪਰਦਾਫਾਸ਼,

August 05, 2025 04:06 PM
SehajTimes

ਚੰਡੀਗੜ੍ਹ : ਸਰਕਾਰੀ ਦਫ਼ਤਰਾਂ ਵਿੱਚੋਂ ਭ੍ਰਿਸ਼ਟਾਚਾਰ ਦੇ ਅਮਲ ਨੂੰ ਰੋਕਣ ਦੇ ਉਦੇਸ਼ ਨਾਲ ਪੰਜਾਬ ਵਿਜੀਲੈਂਸ ਬਿਊਰੋ ਨੇ ਰੀਜ਼ਨਲ ਟਰਾਂਸਪੋਰਟ ਅਥਾਰਟੀ (ਆਰਟੀਏ) ਗੁਰਦਾਸਪੁਰ, ਸਟੇਟ ਇੰਸਟੀਚਿਊਟ ਆਫ਼ ਆਟੋਮੋਬਾਈਲ ਐਂਡ ਡਰਾਈਵਿੰਗ ਸਕਿੱਲ ਸੈਂਟਰ, ਮਹੂਆਣਾ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਮੁਲਾਜ਼ਮਾਂ ਅਤੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਕੰਮ ਕਰ ਰਹੇ ਪ੍ਰਾਈਵੇਟ ਦਸਤਾਵੇਜ਼ ਏਜੰਟਾਂ ਵਿਚਕਾਰ ਮਿਲੀਭੁਗਤ ਦਾ ਪਰਦਾਫਾਸ਼ ਕਰਦਿਆਂ ਹੈਵੀ ਡਰਾਇਵਿੰਗ ਡਰਾਈਵਿੰਗ ਲਾਇਸੈਂਸ ਜਾਰੀ ਕਰਨ ਵਾਲੇ ਇੱਕ ਵੱਡੇ ਅਤੇ ਫਰਜ਼ੀ ਭ੍ਰਿਸ਼ਟਾਚਾਰ ਰੈਕੇਟ ਨੂੰ ਬੇਨਕਾਬ ਕੀਤਾ ਹੈ। ਇਸ ਕੇਸ ਵਿੱਚ ਵਿਜੀਲੈਂਸ ਬਿਊਰੋ ਨੇ ਸੱਤ ਮੁਲਜ਼ਮਾਂ ਵਿਰੁੱਧ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ, ਜਿਨ੍ਹਾਂ ਵਿੱਚੋਂ ਮੋਟਰ ਵਹੀਕਲ ਇੰਸਪੈਕਟਰ (ਐਮਵੀਆਈ) ਸਮੇਤ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪਠਾਨਕੋਟ ਦੇ ਰਹਿਣ ਵਾਲੇ ਇੱਕ ਵਿਅਕਤੀ ਤੋਂ ਮਿਲੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਨੇ ਆਰਟੀਏ, ਗੁਰਦਾਸਪੁਰ ਵਿਖੇ ਡਾਟਾ ਐਂਟਰੀ ਆਪਰੇਟਰ ਪ੍ਰਤਿਭਾ ਸ਼ਰਮਾ ਵਿਰੁੱਧ ਡੂੰਘਾਈ ਨਾਲ ਜਾਂਚ ਸ਼ੁਰੂ ਕੀਤੀ ਸੀ। ਹੁਣ ਤੱਕ ਦੀ ਜਾਂਚ ਦੇ ਆਧਾਰ ‘ਤੇ ਇਸ ਕੇਸ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ, ਆਈਪੀਸੀ ਅਤੇ ਆਈਟੀ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਐਫਆਈਆਰ ਨੰਬਰ 32 ਮਿਤੀ 4 ਅਗਸਤ, 2025 ਦਰਜ ਕੀਤੀ ਹੈ।
ਉਨ੍ਹਾਂ ਦੱਸਿਆ ਕਿ ਤਫਤੀਸ਼ ਤੋਂ ਪਤਾ ਲੱਗਾ ਹੈ ਕਿ ਐਸਆਈਏਡੀਐਸ ਸੈਂਟਰ ਮਹੂਆਣਾ ਦੁਆਰਾ ਜਾਰੀ ਕੀਤੇ ਗਏ 51 ਡਰਾਈਵਿੰਗ ਸਿਖਲਾਈ ਸਰਟੀਫਿਕੇਟਾਂ ਵਿੱਚੋਂ 23 ਜਾਅਲੀ ਪਾਏ ਗਏ ਕਿਉਂਕਿ ਸਿਰਫ਼ 27 ਜਾਇਜ਼ ਸਰਟੀਫਿਕੇਟ ਨੰਬਰ ਰਿਕਾਰਡ ਵਿੱਚ ਸਨ। ਦੱਸਣਯੋਗ ਹੈ ਕਿ ਸਿਸਟਮ ਜਨਰੇਟਿਡ ਫੀਲਡ ਜਿਵੇਂ ਵਿਲੱਖਣ ਸਰਟੀਫਿਕੇਟ ਨੰਬਰ, ਕਿਊਆਰ ਕੋਡ ਅਤੇ ਰਸੀਦ ਨੰਬਰ ‘ਚ ਸ਼ਾਮਲ ਮੋਬਾਈਲ ਨੰਬਰ, ਜੋ ਕਿ ਪ੍ਰਮਾਣਿਕਤਾ ਦੇ ਮਹੱਤਵਪੂਰਨ ਮਾਪਦੰਡ ਹਨ, ਨੂੰ ਸਿਰਫ਼ ਸੰਸਥਾ ਦੇ ਮੁਲਾਜ਼ਮਾਂ ਦੁਆਰਾ ਹੀ ਬਦਲਿਆ ਜਾ ਸਕਦਾ ਸੀ। ਇਨ੍ਹਾਂ ਮਾਪਦੰਡਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਗੜਬੜੀ ਤੋਂ ਧੋਖਾਧੜੀ ਦੇ ਅਮਲ ਦਾ ਪਤਾ ਲਗਦਾ ਹੈ।
ਬੁਲਾਰੇ ਨੇ ਦੱਸਿਆ ਕਿ ਇਸ ਜਾਂਚ ਵਿੱਚ ਕੁਲਬੀਰ ਡਾਕੂਮੈਂਟਸ ਸੈਂਟਰ, ਸ਼ੈਲੀ ਡਾਕੂਮੈਂਟਸ ਸੈਂਟਰ, ਜੀਐਮਡੀ ਡਾਕੂਮੈਂਟਸ ਸੈਂਟਰ ਅਤੇ ਪੰਜਾਬ ਡਾਕੂਮੈਂਟਸ ਸਮੇਤ ਪ੍ਰਾਈਵੇਟ ਏਜੰਟਾਂ ਦੀ ਭੂਮਿਕਾ ਦਾ ਪਤਾ ਲੱਗਾ ਹੈ, ਜਿਨ੍ਹਾਂ ਨੇ ਰਿਸ਼ਵਤ ਬਦਲੇ ਬਿਨੈਕਾਰਾਂ ਨੂੰ ਜਾਅਲੀ ਦਸਤਾਵੇਜ਼ ਦੇਣ ਵਿੱਚ ਮਦਦ ਕੀਤੀ। ਵਿੱਤੀ ਲੈਣ-ਦੇਣ ਤੋਂ ਪਤਾ ਲੱਗਿਆ ਕਿ ਇਨ੍ਹਾਂ ਏਜੰਟਾਂ ਵੱਲੋਂ ਸਾਬਕਾ ਆਰਟੀਏ ਡੇਟਾ ਐਂਟਰੀ ਆਪਰੇਟਰ ਰਾਕੇਸ਼ ਕੁਮਾਰ, ਜੋ ਹੁਣ ਐਸਡੀਐਮ ਦਫਤਰ ਬਟਾਲਾ ਵਿਖੇ ਤਾਇਨਾਤ ਹੈ ਅਤੇ ਉਕਤ ਪ੍ਰਤਿਭਾ ਸ਼ਰਮਾ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਭੁਗਤਾਨ ਕੀਤੇ ਗਏ ਸਨ। ਐਸਆਈਏਡੀਐਸ ਮਹੂਆਣਾ ਵਿਖੇ ਲਾਈਟ ਮੋਟਰ ਵਹੀਕਲ (ਐਲਐਮਵੀ) ਇੰਸਟ੍ਰਕਟਰ ਅਤੇ ਜੀਆਈ ਡਰਾਈਵਿੰਗ ਇੰਚਾਰਜ, ਸੁਖਦੇਵ ਸਿੰਘ ਨੇ ਜਾਅਲੀ ਸਰਟੀਫਿਕੇਟ ਤਿਆਰ ਕਰਨ ਲਈ ਸਿਸਟਮ ਤੱਕ ਆਪਣੀ ਪਹੁੰਚ ਦੀ ਦੁਰਵਰਤੋਂ ਕਰਦਿਆਂ ਗੈਰ-ਕਾਨੂੰਨੀ ਢੰਗ ਨਾਲ ਪ੍ਰਤੀ ਸਰਟੀਫਿਕੇਟ 430 ਰੁਪਏ ਵਸੂਲ ਕੇ ਸਰਕਾਰੀ ਖਜ਼ਾਨੇ ਨੂੰ ਵਿੱਤੀ ਨੁਕਸਾਨ ਪਹੁੰਚਾਇਆ।
ਇਸ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਨੇ ਚਾਰ ਮੁੱਖ ਮੁਲਜ਼ਮਾਂ-ਗੁਰਦਾਸਪੁਰ ਦੇ ਪਿੰਡ ਮੈਦੋਵਾਲ ਕਲਾਂ ਦਾ ਵਸਨੀਕ ਅਤੇ ਐਮਵੀਆਈ ਅਤੇ ਜੀਆਈ ਡਰਾਈਵਿੰਗ ਇੰਚਾਰਜ ਐਸਆਈਏਡੀਐਸ ਸੈਂਟਰ ਸੁਖਦੇਵ ਸਿੰਘ, ਸ਼ੈਲੀ ਡਾਕੂਮੈਂਟ ਸੈਂਟਰ ਦੇ ਅਮਿਤ ਕੁਮਾਰ ਉਰਫ ਸ਼ੈਲੀ, ਪੰਜਾਬ ਡਾਕੂਮੈਂਟ ਦੇ ਜਗਪ੍ਰੀਤ ਸਿੰਘ ਅਤੇ ਰਾਕੇਸ਼ ਕੁਮਾਰ, ਜੋ ਕਿ ਇਸ ਸਮੇਂ ਬਟਾਲਾ ਵਿੱਚ ਤਾਇਨਾਤ ਹੈ, ਨੂੰ ਗ੍ਰਿਫ਼ਤਾਰ ਕੀਤਾ ਹੈ। ਬਾਕੀ ਮੁਲਜ਼ਮਾਂ ਕੁਲਬੀਰ ਡਾਕੂਮੈਂਟ ਸੈਂਟਰ ਦੇ ਕੁਲਬੀਰ ਸਿੰਘ, ਜੀਐਮਡੀ ਡਾਕੂਮੈਂਟ ਸੈਂਟਰ ਦੇ ਰਾਕੇਸ਼ ਕੁਮਾਰ ਅਤੇ ਆਰਟੀਏ ਗੁਰਦਾਸਪੁਰ ਦੀ ਪ੍ਰਤਿਭਾ ਸ਼ਰਮਾ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਸਾਰੇ ਗ੍ਰਿਫ਼ਤਾਰ ਵਿਅਕਤੀਆਂ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

 

More in Chandigarh

ਮੰਤਰੀ ਵੱਲੋਂ ਸਫਾਈ ਮੁਹਿੰਮ ਦੇ ਨਿਰਦੇਸ਼ : ਸ਼ਹਿਰ ਦੀਆਂ ਸੜਕਾਂ ਤੋਂ ਕੂੜਾ, ਲਾਵਾਰਿਸ ਵਾਹਨਾਂ ਨੂੰ ਹਟਾਉਣਾ ਹੈ ਮੁਹਿੰਮ ਦਾ ਉਦੇਸ਼; ਲੁਧਿਆਣਾ ਵਿੱਚ ਸਿਹਤ, ਸਿੱਖਿਆ, ਖੇਡਾਂ, ਬਿਜਲੀ ਸਬੰਧੀ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

'ਯੁੱਧ ਨਸ਼ਿਆਂ ਵਿਰੁੱਧ': 216ਵੇਂ ਦਿਨ, ਪੰਜਾਬ ਪੁਲਿਸ ਵੱਲੋਂ 2.3 ਕਿਲੋਗ੍ਰਾਮ ਹੈਰੋਇਨ, 3.1 ਕਿਲੋਗ੍ਰਾਮ ਅਫੀਮ ਸਮੇਤ 47 ਨਸ਼ਾ ਤਸਕਰ ਗ੍ਰਿਫ਼ਤਾਰ

ਪੰਜਾਬ ਸਰਕਾਰ ਨੇ ਵਿਧਵਾਵਾਂ ਅਤੇ ਨਿਆਸ਼ਰਿਤ ਔਰਤਾਂ ਲਈ ਵਿੱਤੀ ਸਾਲ 2025-26 ਵਿੱਚ ₹1170 ਕਰੋੜ ਰਾਖਵੇਂ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰਾਂ ਨੂੰ ਜਣੇਪਾ ਛੁੱਟੀ ਦਾ ਲਾਭ ਦੇਣ ਸਬੰਧੀ ਨੋਟੀਫਿਕੇਸ਼ਨ ਜਾਰੀ

ਹਰਜੋਤ ਬੈਂਸ ਨੇ ਸਵਾਂ ਨਦੀ ਉੱਤੇ 35.48 ਕਰੋੜ ਰੁਪਏ ਦੀ ਲਾਗਤ ਵਾਲੇ ਉੱਚ ਪੱਧਰੀ ਪੁਲ ਦਾ ਨੀਂਹ ਪੱਥਰ ਰੱਖਿਆ

ਵਿਧਾਨ ਸਭਾ ਸਪੀਕਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਦੁਸ਼ਹਿਰੇ ਦੀਆਂ ਵਧਾਈਆਂ

ਹਰਜੋਤ ਸਿੰਘ ਬੈਂਸ ਨੇ ਆਪਣੇ ਦਫ਼ਤਰ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਸਬੰਧੀ ਲੋਗੋ ਲਗਾਇਆ

ਵਿਰੋਧੀ ਧਿਰ ਦੇ ਆਗੂ ਨੇ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਅਤੇ ਭ੍ਰਿਸ਼ਟ ਅਧਿਕਾਰੀਆਂ ਦਾ ਪੱਖ ਪੂਰਿਆ: ਬਰਿੰਦਰ ਕੁਮਾਰ ਗੋਇਲ

ਪੰਜਾਬ ਬਣੇਗਾ ਦੇਸ਼ ਦਾ ਅਗਲਾ ਵਪਾਰਕ ਗੜ੍ਹ: ਮੁੱਖ ਮੰਤਰੀ

ਪੰਜਾਬ ਸਰਕਾਰ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਲਈ ਸਰਕਾਰੀ ਸਕੂਲਾਂ ‘ਚ ਮਿਗ-21 ਲੜਾਕੂ ਜੈੱਟ ਪ੍ਰਦਰਸਿ਼ਤ ਕਰਨ ਦੀ ਇੱਛਾ ਪ੍ਰਗਟਾਈ