ਸੁਨਾਮ : ਸੂਬੇ ਦੀ ਭਗਵੰਤ ਮਾਨ ਸਰਕਾਰ ਵੱਲੋਂ ਲਿਆਂਦੀ ਲੈਂਡ ਪੂਲਿੰਗ ਨੀਤੀ ਦਾ ਵਿਰੋਧ ਪੀੜਤ ਕਿਸਾਨਾਂ ਅਤੇ ਕਿਸਾਨ ਜਥੇਬੰਦੀਆਂ ਵੱਲੋਂ ਕੀਤੇ ਜਾਣ ਦੇ ਨਾਲ ਹੁਣ ਮੁੱਖ ਮੰਤਰੀ ਭਗਵੰਤ ਮਾਨ ਦੇ ਆਪਣਿਆਂ ਵੱਲੋਂ ਵੀ ਕਰਨਾ ਸ਼ੁਰੂ ਹੋ ਗਿਆ ਹੈ। ਲੈਂਡ ਪੂਲਿੰਗ ਨੀਤੀ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਚਚੇਰੇ ਅਤੇ ਮਾਸੀ ਦੇ ਪੁੱਤਰ ਗਿਆਨ ਸਿੰਘ ਮਾਨ ਦੁਆਰਾ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਸਾਂਝੀ ਕੀਤੀ ਪੋਸਟ ਨੇ ਇਲਾਕੇ ਅੰਦਰ ਚਰਚਾ ਛੇੜ ਦਿੱਤੀ ਹੈ। ਸਾਂਝੀ ਵਧਦਾ ਜਾ ਰਿਹਾ ਹੈ। ਮੁੱਖ ਮੰਤਰੀ ਦੇ ਚਚੇਰੇ ਭਰਾ ਤੋਂ ਲੈ ਕੇ ਧੂਰੀ (ਮੁੱਖ ਮੰਤਰੀ ਦੇ ਵਿਧਾਨ ਸਭਾ ਹਲਕੇ) ਦੇ 'ਆਪ' ਨੇਤਾ ਅਤੇ ਮੁੱਖ ਮੰਤਰੀ ਦੇ ਨਜ਼ਦੀਕੀ ਲੋਕ ਸੋਸ਼ਲ ਮੀਡੀਆ 'ਤੇ ਪੋਸਟਾਂ ਸਾਂਝੀਆਂ ਕਰਕੇ ਇਸ ਨੀਤੀ ਨੂੰ ਕਟਹਿਰੇ ਚ ਖੜ੍ਹਾ ਕਰ ਰਹੇ ਹਨ। ਇਹ ਪੋਸਟਾਂ ਵਾਇਰਲ ਹੋ ਰਹੀਆਂ ਹਨ। ਮੁੱਖ ਮੰਤਰੀ ਦੇ ਆਪਣੇ ਸਰਕਾਰ 'ਤੇ ਦਬਾਅ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਸਭ ਤੋਂ ਮਹੱਤਵਪੂਰਨ ਪਹਿਲੂ ਇਹ ਹੈ ਕਿ ਕਿਸਾਨ ਨੂੰ ਆਪਣੀ ਖੇਤੀ ਵਾਲੀ ਜ਼ਮੀਨ ਤੋਂ ਵੱਧ ਕੁਝ ਵੀ ਪਿਆਰਾ ਨਹੀਂ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇ ਚਚੇਰੇ ਭਰਾ ਗਿਆਨ ਸਿੰਘ ਮਾਨ ਨੇ ਸੋਸ਼ਲ ਮੀਡੀਆ 'ਤੇ ਲਿਖਿਆ ਹੈ ਕਿ ਜਿਸ ਤਰ੍ਹਾਂ ਬੇਅਦਬੀ ਵਿਰੋਧੀ ਕਾਨੂੰਨ ਨੂੰ ਸਮੀਖਿਆ ਲਈ ਸਥਾਈ ਕਮੇਟੀ ਨੂੰ ਭੇਜਿਆ ਗਿਆ ਹੈ, ਉਸੇ ਤਰ੍ਹਾਂ ਲੈਂਡ ਪੂਲਿੰਗ ਲਾਗੂ ਕਰਨ ਬਾਰੇ ਕਿਸਾਨਾਂ ਦੀ ਰਾਏ ਲਈ ਜਾਣੀ ਚਾਹੀਦੀ ਹੈ। ਤਾਂ ਜੋ ਗੁਰੂਆਂ ਅਤੇ ਪੀਰਾਂ ਦੀ ਧਰਤੀ ਤਰੱਕੀ ਅਤੇ ਖੁਸ਼ਹਾਲੀ ਕਰਦੀ ਰਹੇ ਅਤੇ ਆਬਾਦ ਰਹੇ।
ਮੁੱਖ ਮੰਤਰੀ ਦੇ ਵਿਧਾਨ ਸਭਾ ਹਲਕੇ ਧੂਰੀ ਤੋਂ 'ਆਪ' ਬਲਾਕ ਪ੍ਰਧਾਨ ਗੁਰਜੀਤ ਸਿੰਘ ਕਾਂਝਲਾ ਨੇ ਆਪਣੇ ਅਹੁਦੇ ਤੋਂ ਅਸਤੀਫਾ ਦਿੰਦੇ ਹੋਏ ਲਿਖਿਆ ਕਿ ਮੈਂ ਲੈਂਡ ਪੂਲਿੰਗ ਦਾ ਸਖ਼ਤ ਵਿਰੋਧ ਕਰਦਾ ਹਾਂ। ਇਹ ਸਿਰਫ਼ ਕਿਸਾਨਾਂ ਦੀ ਲੜਾਈ ਨਹੀਂ ਹੈ, ਸਗੋਂ ਪੂਰੇ ਪੰਜਾਬ ਦੀ ਲੜਾਈ ਹੈ। ਇਹ ਨੀਤੀ ਦਿੱਲੀ ਦੇ ਲੋਕਾਂ ਨੇ ਨਿੱਜੀ ਲਾਭ ਲੈਣ ਲਈ ਬਣਾਈ ਹੈ। ਪੰਜਾਬ ਦੇ ਲੋਕਾਂ ਨੇ ਕਦੇ ਦਿੱਲੀ ਦੀ ਗੱਲ ਨਹੀਂ ਸੁਣੀ ਅਤੇ ਹੁਣ ਵੀ ਨਹੀਂ ਸੁਣਨਗੇ।
ਮੁੱਖ ਮੰਤਰੀ ਦੇ ਧੂਰੀ ਵਿਧਾਨ ਸਭਾ ਹਲਕੇ ਦੇ ਸਾਬਕਾ ਇੰਚਾਰਜ਼ ਪ੍ਰੋਫੈਸਰ ਓਂਕਾਰ ਸਿੰਘ ਨੇ ਲੈਂਡ ਪੂਲਿੰਗ ਨੀਤੀ 'ਤੇ ਸਵਾਲ ਖੜ੍ਹੇ ਕੀਤੇ ਹਨ। ਪੋਸਟ ਸਾਂਝੀ ਕਰਦੇ ਹੋਏ ਉਨ੍ਹਾਂ ਲਿਖਿਆ ਹੈ ਕਿ ਆਮ ਆਦਮੀ ਪਾਰਟੀ ਹੁਣ ਕਿਸਾਨਾਂ ਦੀ ਜ਼ਮੀਨ ਖੋਹਣ ਲਈ ਨੀਤੀਆਂ ਲਾਗੂ ਕਰ ਰਹੀ ਹੈ। ਸੁਨਾਮ ਵਿੱਚ ਸ਼ਹੀਦ ਊਧਮ ਸਿੰਘ ਦੇ ਬਲੀਦਾਨ ਦਿਵਸ ਸਮਾਗਮ ਦੌਰਾਨ ਕੇਜਰੀਵਾਲ ਦੇ ਭਾਸ਼ਣ ਦੌਰਾਨ ਲੋਕਾਂ ਦਾ ਦਿੱਲੀ ਲੀਡਰਸ਼ਿਪ ਵਿਰੁੱਧ ਗੁੱਸੇ ਦਾ ਸਬੂਤ ਹੈ।
ਲੈਂਡ ਪੂਲਿੰਗ ਨੀਤੀ ਨੂੰ ਲੈਕੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਪ੍ਰਤੀ ਗੁੱਸਾ ਵਧ ਰਿਹਾ ਹੈ। ਸਰਕਾਰ ਨੇ ਇਸ ਨੀਤੀ ਨੂੰ ਤਿੰਨ ਜ਼ਿਲ੍ਹਿਆਂ ਤੱਕ ਸੀਮਤ ਕਰਨ ਦਾ ਫੈਸਲਾ ਕੀਤਾ ਹੈ। ਪਰ ਕਿਸਾਨ ਜਥੇਬੰਦੀਆਂ ਅੰਦੋਲਨ ਦੀ ਤਿਆਰੀ ਕਰ ਰਹੇ ਹਨ। ਬੀਕੇਯੂ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਇੱਕ ਇੰਚ ਵੀ ਜ਼ਮੀਨ 'ਤੇ ਕਬਜ਼ਾ ਨਹੀਂ ਹੋਣ ਦਿੱਤਾ ਜਾਵੇਗਾ। ਕਿਸਾਨਾਂ ਲਈ ਜ਼ਮੀਨ ਤੋਂ ਵੱਧ ਕੁਝ ਵੀ ਮਹੱਤਵਪੂਰਨ ਨਹੀਂ ਹੈ।