ਸੁਨਾਮ : ਡੈਮੋਕ੍ਰੈਟਿਕ ਟੀਚਰਜ਼ ਫਰੰਟ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਮੰਗਲਵਾਰ ਨੂੰ ਸੁਨਾਮ ਵਿਖੇ ਦਾਤਾ ਸਿੰਘ ਨਮੋਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਜਾਣਕਾਰੀ ਦਿੰਦਿਆਂ ਦਾਤਾ ਸਿੰਘ ਨਮੋਲ ਨੇ ਦੱਸਿਆ ਕਿ ਪੁਰਾਣੀ ਪੈਨਸ਼ਨ ਬਹਾਲੀ ਦੀ ਬਹਾਲੀ ਨਾ ਕਰਨ ਦੇ ਰੋਸ ਵਜੋਂ 12 ਅਗਸਤ ਨੂੰ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਦੇ ਘਰ ਸੁਨਾਮ ਅੱਗੇ ਰੋਸ ਧਰਨਾ ਪ੍ਰਦਰਸ਼ਨ ਕਰਕੇ ਪੰਜਾਬ ਸਰਕਾਰ ਦੀ ਅਰਥੀ ਫੂਕੀ ਜਾਵੇਗੀ ਅਤੇ ਨਵੰਬਰ 2022 ਵਿੱਚ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੇ ਅੱਖੀਂ ਘੱਟਾ ਪਾਉਣ ਦੇ ਰੂਪ ਵਿੱਚ ਜਾਰੀ ਕੀਤੇ ਪੁਰਾਣੀ ਪੈਨਸ਼ਨ ਬਹਾਲ ਕਰਨ ਦੇ ਅਧੂਰੇ ਨੋਟੀਫਿਕੇਸ਼ਨ ਨੂੰ ਮੰਤਰੀ ਨੂੰ ਵਾਪਸ ਕੀਤਾ ਜਾਵੇਗਾ।ਇਸ ਪ੍ਰੋਗਰਾਮ ਵਿੱਚ ਭਰਾਤਰੀ ਅਧਿਆਪਕ ਅਤੇ ਮੁਲਾਜ਼ਮ ਜਥਬੰਦੀਆਂ ਨੂੰ ਵੀ ਸ਼ਮੂਲੀਅਤ ਲਈ ਸੱਦਾ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮੁਲਾਜ਼ਮਾਂ ਵਿੱਚ ਇਸ ਮਸਲੇ 'ਤੇ ਪੰਜਾਬ ਸਰਕਾਰ ਪ੍ਰਤੀ ਵਿਆਪਕ ਰੋਸ ਹੈ ਅਤੇ ਜੇਕਰ ਪੁਰਾਣੀ ਪੈਨਸ਼ਨ ਬਹਾਲ ਨਾ ਕੀਤੀ ਗਈ ਤਾਂ ਇਸਦਾ ਖਮਿਆਜ਼ਾ 'ਆਪ' ਨੂੰ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਭੁਗਤਣਾ ਪਵੇਗਾ। ਉਹਨਾਂ ਕਿਹਾ ਕਿ ਇਸ ਪ੍ਰੋਗਰਾਮ ਨੂੰ ਪ੍ਰਭਾਵਸ਼ਾਲੀ ਬਣਾਉਣ ਹਿਤ ਜਥੇਬੰਦੀ ਵੱਲੋਂ ਬਲਾਕ ਪੱਧਰੀ ਮੀਟਿੰਗਾਂ ਕਰਕੇ ਸਕੂਲਾਂ ਵਿੱਚ ਜਾ ਕੇ ਅਧਿਆਪਕਾਂ ਤੱਕ ਪਹੁੰਚ ਕੀਤੀ ਜਾਵੇਗੀ ਅਤੇ ਜਥੇਬੰਦੀ ਵੱਲੋਂ ਛਾਪਿਆ ਪੈਂਫਲਿਟ ਹਰੇਕ ਅਧਿਆਪਕ ਤੱਕ ਪਹੁੰਚਾਇਆ ਜਾਵੇਗਾ। ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਹਰਭਗਵਾਨ ਗੁਰਨੇ, ਸੀਨੀਅਰ ਮੀਤ ਪ੍ਰਧਾਨ ਸੁਖਜਿੰਦਰ ਸੰਗਰੂਰ, ਵਿੱਤ ਸਕੱਤਰ ਯਾਦਵਿੰਦਰ ਧੂਰੀ, ਸੀਨੀਅਰ ਆਗੂ ਬਲਬੀਰ ਲੌਂਗੋਵਾਲ ਅਤੇ ਨਾਇਬ ਰਟੋਲਾਂ, ਪ੍ਰੈਸ ਸਕੱਤਰ ਜਸਬੀਰ ਨਮੋਲ ਅਤੇ ਬਲਾਕਾਂ ਦੇ ਆਗੂ ਗਗਨਦੀਪ ਧੂਰੀ, ਅਮਰਿੰਦਰ ਧੂਰੀ,ਮਹਿੰਦਰ ਪ੍ਰਤਾਪ ਸ਼ੇਰਪੁਰ, ਜਗਦੀਪ ਸਿੰਘ, ਸਤਨਾਮ ਉਭਾਵਾਲ, ਰਾਜਵੀਰ ਨਾਗਰਾ, ਜਗਦੀਪ ਕੌਹਰੀਆਂ, ਹਰਦੀਪ ਸਿੰਘ, ਸਤਵੀਰ ਭੁਪਾਲ, ਗੁਰਪ੍ਰੀਤ ਪਸ਼ੌਰ, ਗੁਰਚਰਨ ਸੇਖੂਵਾਸ, ਸਰਬਜੀਤ ਕਿਸ਼ਨਗੜ੍ਹ, ਰਵਿੰਦਰ ਸਿੰਘ ਤੇ ਸੁਖਜਿੰਦਰ ਸਿੰਘ ਸ਼ਾਮਿਲ ਸਨ।