ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 06 ਅਗਸਤ, ਦਿਨ ਬੁੱਧਵਾਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਪੀ.ਵੀ.ਆਰ ਇਨੋਕਸ ਲਿਮਿਟਡ ਸੀ.ਪੀ-67 ਮਾਲ, ਦੂਜੀ ਮੰਜਿਲ ਅਤੇ ਮੋਹਾਲੀ ਵਾਕ, ਸੈਕਟਰ -62, ਮੋਹਾਲੀ ਵਿਖੇ ਕੀਤਾ ਜਾ ਰਿਹਾ ਹੈ, ਜਿਸ ਦਾ ਸਮਾਂ ਸਵੇਰੇ 10:00 ਵਜੇ ਤੋਂ ਦੁਪਹਿਰ 03.00 ਵਜੇ ਤੱਕ ਹੋਵੇਗਾ।
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਐਸ.ਏ.ਐਸ ਨਗਰ ਦੇ ਡਿਪਟੀ ਡਾਇਰੈਕਟਰ, ਹਰਪ੍ਰੀਤ ਸਿੰਘ ਮਾਨਸ਼ਾਹੀਆਂ ਵੱਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਰਥੀਆਂ ਨੂੰ ਰੋਜ਼ਗਾਰ ਦੇਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ, ਜਿਸ ਤਹਿਤ ਉਕਤ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾਣਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਉਕਤ ਕੈਂਪ ਵਿੱਚ 12ਵੀਂ ਅਤੇ ਗ੍ਰੈਜੂਏਟ ਪਾਸ 18 ਤੋਂ 25 ਸਾਲ ਦੇ ਯੋਗ ਪ੍ਰਾਰਥੀਆਂ ਦੀ ਚੋਣ ਸਰਵਿਸ ਐਸੋਸੀਏਟ ਐਂਡ ਗੈਸਟ ਸਰਵਿਸਿਜ਼ ਐਸੋਸੀਏਟ ਦੀ ਅਸਾਮੀ ਲਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪ੍ਰਾਰਥੀਆਂ ਦੀ ਤਨਖਾਹ ਕੰਪਨੀ ਨਾਰਮਜ਼ ਅਨੁਸਾਰ 16000/- ਤੋਂ 18000/- ਤੱਕ ਹੋਵੇਗੀ ਅਤੇ ਕੰਮ ਕਰਨ ਦਾ ਸਥਾਨ ਮੋਹਾਲੀ ਹੋਵੇਗਾ।
ਉਨ੍ਹਾਂ ਉਮੀਦਵਾਰਾਂ ਨੂੰ ਅਪੀਲ ਕਰਦਿਆ ਕਿਹਾ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਭ ਲਿਆ ਜਾਵੇ।
ਪ੍ਰਾਰਥੀ ਆਪਣੀ ਯੋਗਤਾ ਦੇ ਅਸਲ ਸਰਟੀਫਿਕੇਟ, ਰਿਜ਼ਿਊਮ ਸਮੇਤ ਫਾਰਮਲ ਡਰੈੱਸ ਵਿੱਚ ਸਮੇਂ ਸਿਰ ਆਉਣ ਦੀ ਖੇਚਲ ਕਰਨ।