Thursday, October 23, 2025

Chandigarh

ਮੁਹਾਲੀ ਵਿਖੇ ਬਣੇਗਾ ਜਲ ਭਵਨ, ਇੱਕ ਛੱਤ ਹੇਠ ਮਿਲਣਗੀਆਂ ਸਾਰੀਆਂ ਸੇਵਾਵਾਂ: ਮੁੰਡੀਆ

August 05, 2025 07:34 PM
SehajTimes

ਚੰਡੀਗੜ੍ਹ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਬਿਹਤਰੀਨ ਤੇ ਸੁਖਾਲੀਆਂ ਨਾਗਰਿਕ ਸੇਵਾਵਾਂ ਦੇਣ ਦੀ ਵਚਨਬੱਧਤਾ ਤਹਿਤ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਮੁਹਾਲੀ ਵਿਖੇ ਜਲ ਭਵਨ ਬਣਾਇਆ ਜਾ ਰਿਹਾ ਹੈ ਜਿੱਥੇ ਇੱਕ ਛੱਤ ਹੇਠ ਲੋਕਾਂ ਨੂੰ ਸਾਰੀਆਂ ਸੇਵਾਵਾਂ ਮਿਲਣਗੀਆਂ। ਇਹ ਜਾਣਕਾਰੀ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਇਸ ਭਵਨ ਦੀ ਉਸਾਰੀ ਲਈ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕਰਨ ਉਪਰੰਤ ਦਿੱਤੀ। ਉਨ੍ਹਾਂ ਕਿਹਾ ਕਿ ਇਹ ਭਵਨ ਦੋ ਸਾਲ ਦੇ ਅੰਦਰ-ਅੰਦਰ ਮੁਕੰਮਲ ਹੋਵੇਗਾ। ਮੀਟਿੰਗ ਵਿੱਚ ਆਰਕੀਟੈਕਚਰ ਵਿਭਾਗ ਦੇ ਮੁੱਖ ਆਰਕੀਟੈਕਟ ਵੱਲੋਂ ਜਲ ਭਵਨ ਦੀ ਉਸਾਰੀ ਸਬੰਧੀ ਪੇਸ਼ਕਾਰੀ ਵੀ ਦਿੱਤੀ ਗਈ।

ਸ. ਮੁੰਡੀਆ ਨੇ ਕਿਹਾ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਕੋਲ ਮੁਹਾਲੀ ਜਾਂ ਚੰਡੀਗੜ੍ਹ ਵਿਖੇ ਕੋਈ ਵੀ ਅਜਿਹੀ ਆਪਣੀ ਇਮਾਰਤ ਨਹੀਂ ਹੈ, ਜਿਸ ਵਿੱਚ ਵਿਭਾਗ ਦਾ ਸਾਰਾ ਸਟਾਫ ਇਕੱਠਾ ਬੈਠ ਸਕੇ। ਇਸ ਮੰਤਵ ਲਈ ਮਾਡਰਨ ਸਟੇਟ ਆਫ ਆਰਟ ਜਲ ਭਵਨ ਬਣਾਉਣ ਦਾ ਫੈਸਲਾ ਕੀਤਾ ਗਿਆ ਜਿਸ ਵਿੱਚ ਵਿਭਾਗ ਦੇ ਸਾਰੇ ਦਫ਼ਤਰ ਹੋਣਗੇ। ਇਸ ਨਾਲ ਦਫਤਰ ਦੀ ਕਾਰਜਪ੍ਰਣਾਲੀ ਵਿੱਚ ਇਜ਼ਾਫਾ ਹੋਵੇਗਾ ਅਤੇ ਆਮ ਲੋਕਾਂ ਨੂੰ ਵੀ ਇੱਕੋ ਛੱਤ ਹੇਠ ਸਾਰੀਆਂ ਸੇਵਾਵਾਂ ਮਿਲਣਗੀਆਂ। ਨਵੇਂ ਬਣਾਏ ਜਾਣ ਵਾਲੇ ਜਲ ਭਵਨ ਦੀਆਂ ਵਿਸ਼ੇਸ਼ਤਾਵਾਂ ਬਾਰੇ ਦੱਸਦਿਆਂ ਸ. ਮੁੰਡੀਆ ਨੇ ਕਿਹਾ ਕਿ ਇਸ ਇਮਾਰਤ ਵਿੱਚ ਵੱਡਾ ਆਡੀਟੋਰੀਅਮ, ਕਈ ਤਰ੍ਹਾਂ ਦੇ ਕਾਨਫਰੰਸ ਹਾਲ, ਵੱਡਾ ਮੀਟਿੰਗ ਹਾਲ, ਕਰੈੱਚ, ਰੈਸਟ ਹਾਊਸ ਆਦਿ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ ਤਾਂ ਜੋ ਵਿਭਾਗ ਨਾਲ ਸਬੰਧਤ ਕੰਮਾਂ ਕਾਰਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਜਲ ਸਪਲਾਈ ਮੰਤਰੀ ਨੇ ਅਧਿਕਾਰੀਆਂ ਨੂੰ ਇਸ ਇਮਾਰਤ ਨੂੰ ਉੱਚ ਮਿਆਰੀ ਬਣਾਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਉੱਚ ਦਰਜੇ ਦੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ। ਮੀਟਿੰਗ ਦੌਰਾਨ ਆਰਕੀਟੈਕਚਰ ਵਿਭਾਗ ਵੱਲੋਂ ਦੱਸਿਆ ਗਿਆ ਹੈ ਕਿ ਇਸ ਇਮਾਰਤ ਨੂੰ ਗ੍ਰਿਹਾ/ਈ.ਸੀ.ਬੀ.ਸੀ. ਨਾਰਮਜ਼ ਅਨੁਸਾਰ ਬਣਾਇਆ ਜਾਵੇਗਾ, ਤਾਂ ਜੋ ਭਵਿੱਖ ਵਿੱਚ ਇਸ ਇਮਾਰਤ ਵਿੱਚ ਹੋਣ ਵਾਲੇ ਓਪਰੇਸ਼ਨ ਦੇ ਖਰਚੇ ਨੂੰ ਘਟਾਇਆ ਜਾ ਸਕੇ।

ਪ੍ਰਮੁੱਖ ਸਕੱਤਰ ਨੀਲ ਕੰਠ ਅਵਾਡ ਵੱਲੋਂ ਦੱਸਿਆ ਗਿਆ ਹੈ ਕਿ ਵਿਭਾਗ ਕੋਲ ਸਾਲ 2025-26 ਲਈ ਇਸ ਇਮਾਰਤ ਨੂੰ ਬਣਾਉਣ ਸਬੰਧੀ 10 ਕਰੋੜ ਰੁਪਏ ਦਾ ਬਜਟ ਉਪਬੰਧ ਹੈ ਅਤੇ ਜੇਕਰ ਇਹ ਬਜਟ ਲੋਕ ਨਿਰਮਾਣ ਵਿਭਾਗ ਵੱਲੋਂ ਨਵੰਬਰ-ਦਸੰਬਰ ਮਹੀਨੇ ਤੱਕ ਖਰਚ ਲਿਆ ਜਾਂਦਾ ਹੈ ਤਾਂ ਵਿੱਤ ਵਿਭਾਗ ਕੋਲ ਵਧੇਰੇ ਬਜਟ ਮੁਹੱਈਆ ਕਰਵਾਉਣ ਲਈ ਪਹੁੰਚ ਕੀਤੀ ਜਾਵੇਗੀ।

Have something to say? Post your comment

 

More in Chandigarh

ਝੋਨਾ ਖਰੀਦ ਸੀਜ਼ਨ 2025 ਹੁਣ ਤੱਕ 4.32 ਲੱਖ ਤੋਂ ਵੱਧ ਕਿਸਾਨਾਂ ਨੂੰ ਐਮ. ਐਸ. ਪੀ. ਦਾ ਲਾਭ ਮਿਲਿਆ

ਮੁੱਖ ਮੰਤਰੀ ਨੇ ਡੀ.ਆਈ.ਜੀ. ਭੁੱਲਰ ਨੂੰ ਕੀਤਾ ਮੁਅੱਤਲ; ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ-ਟੌਲਰੈਂਸ ਦੀ ਨੀਤੀ ਦੁਹਰਾਈ

ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਵਿੱਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਵਿਰਾਸਤ ਤੇ ਸ਼ਹਾਦਤ ਬਾਰੇ ਕਰਵਾਏ ਜਾਣਗੇ ਸੈਮੀਨਾਰ

‘ਯੁੱਧ ਨਸਿ਼ਆਂ ਵਿਰੁੱਧ’: 234ਵੇਂ ਦਿਨ ਪੰਜਾਬ ਪੁਲਿਸ ਨੇ 11 ਨਸ਼ਾ ਤਸਕਰਾਂ ਨੂੰ 4.2 ਕਿਲੋਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

ਦਿਵਿਆਂਗ ਵਿਅਕਤੀਆਂ ਦੀ ਸਹਾਇਤਾ ਵੱਲ ਪੰਜਾਬ ਸਰਕਾਰ ਦਾ ਵੱਡਾ ਕਦਮ ਨੇਤਰਹੀਣਾਂ ਅਤੇ ਦਿਵਿਆਂਗ ਵਿਅਕਤੀਆਂ ਦੇ ਮੁਫ਼ਤ ਸਫਰ ਲਈ ₹85 ਲੱਖ ਜਾਰੀ:ਡਾ.ਬਲਜੀਤ ਕੋਰ

ਪੰਜਾਬ ‘ਬਿੱਲ ਲਿਆਓ ਇਨਾਮ ਪਾਓ’ ਯੋਜਨਾ ਤਹਿਤ 1 ਲੱਖ ਰੁਪਏ ਦਾ ਤਿਮਾਹੀ ਬੰਪਰ ਇਨਾਮ ਕਰੇਗਾ ਸ਼ੁਰੂ: ਹਰਪਾਲ ਸਿੰਘ ਚੀਮਾ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ: ਵੱਖ ਵੱਖ ਸਮਾਗਮਾਂ ਦੇ ਪ੍ਰਬੰਧਾਂ ਦੀ ਤਿਆਰੀ ਲਈ ਮੰਤਰੀ ਸਮੂਹ ਦੀ ਸਮੀਖਿਆ ਮੀਟਿੰਗ

ਰੀਅਲ ਅਸਟੇਟ ਸੈਕਟਰ ਲਈ ਗਠਤ ਕਮੇਟੀ ਦੀ ਹੋਈ ਪਲੇਠੀ ਮੀਟਿੰਗ

‘ਯੁੱਧ ਨਸ਼ਿਆਂ ਵਿਰੁੱਧ’: 230ਵੇਂ ਦਿਨ, ਪੰਜਾਬ ਪੁਲਿਸ ਵੱਲੋਂ 2.1 ਕਿਲੋਗ੍ਰਾਮ ਹੈਰੋਇਨ ਅਤੇ 3 ਲੱਖ ਰੁਪਏ ਦੀ ਡਰੱਗ ਮਨੀ ਸਮੇਤ 59 ਨਸ਼ਾ ਤਸਕਰ ਕਾਬੂ

ਮੁੱਖ ਮੰਤਰੀ ਨੇ ਸ਼ਹੀਦ ਭਗਤ ਸਿੰਘ ਦੀ ਦੁਰਲੱਭ ਵੀਡੀਓ ਫੁਟੇਜ ਹਾਸਲ ਕਰਨ ਲਈ ਬਰਤਾਨੀਆ ਦੇ ਕਾਨੂੰਨਦਾਨੀਆਂ ਤੋਂ ਸਮਰਥਨ ਮੰਗਿਆ