ਪਟਿਆਲਾ : ਪੰਜਾਬੀ ਯੂਨੀਵਰਸਿਟੀ ਵਿਖੇ ਐੱਨ. ਐੱਸ. ਐੱਸ. ਵਿਭਾਗ ਅਤੇ ਯੁਵਕ ਭਲਾਈ ਵਿਭਾਗ ਵੱਲੋਂ 'ਯੁਵਾ ਕੁਨੈਕਟ ਪ੍ਰੋਗਰਾਮ' ਕਰਵਾਇਆ ਗਿਆ। ਭਾਰਤ ਸਰਕਾਰ ਦੁਆਰਾ ਉਲੀਕੇ ਪ੍ਰੋਗਰਾਮ 'ਵਿਕਸਤ ਭਾਰਤ ਯੁਵਾ ਕਾਨੈਕਟ ਪ੍ਰੋਗਰਾਮ' ਲੜੀ ਤਹਿਤ ਇਹ ਪਹਿਲਾ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿੱਚ ਕਲਾ ਭਵਨ ਵਿਖੇ ਰੰਗੋਲੀ ਅਤੇ ਪੋਸਟਰ ਸਿਰਜਣਾ ਮੁਕਾਬਲੇ ਕਰਵਾਏ ਗਏ।
ਉਪ ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਇਨਾਮ ਦਿੰਦਿਆਂ ਇਸ ਕਦਮ ਦੀ ਸ਼ਲਾਘਾ ਕੀਤੀ ਗਈ। ਉਨ੍ਹਾਂ ਭਵਿੱਖ ਵਿੱਚ ਅਜਿਹੀਆਂ ਹੋਰ ਗਤੀਵਿਧੀਆਂ ਉਲੀਕਣ ਲਈ ਵੀ ਪ੍ਰੇਰਿਆ।
ਐੱਨ. ਐੱਸ. ਐੱਸ. ਵਿਭਾਗ ਦੇ ਕੋਆਰਡੀਨੇਟਰ ਡਾ. ਅਨਹਦ ਸਿੰਘ ਗਿੱਲ ਨੇ ਸਵਾਗਤੀ ਸ਼ਬਦਾਂ ਦੌਰਾਨ ਦੱਸਿਆ ਕਿ ਇਸ ਪ੍ਰੋਗਰਾਮ ਵਿੱਚ ਕੈਂਪਸ ਦੇ ਤਕਰੀਬਨ 100 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ ਗਿਆ।
ਯੁਵਕ ਭਲਾਈ ਵਿਭਾਗ ਦੇ ਡਾਇਰੈਕਟਰ ਡਾ. ਭੀਮਇੰਦਰ ਸਿੰਘ ਨੇ ਆਪਣੇ ਸੰਬੋਧਨ ਦੌਰਾਨ ਦੱਸਿਸਆ ਕਿ ਇਸ ਮੁਕਾਬਲੇ ਵਿੱਚ ਵਿਦਿਆਰਥੀਆਂ ਵੱਲੋਂ ਸਾਮਾਜਿਕ ਮੁੱਦਿਆਂ ਉੱਤੇ ਰੰਗੋਲੀ ਅਤੇ ਪੋਸਟਰ ਦੀ ਸਿਰਜਣਾ ਕੀਤੀ ਗਈ।
ਇਸ ਮੌਕੇ ਐੱਨ. ਐੱਸ. ਐੱਸ. ਵਿਭਾਗ ਦੇ ਪ੍ਰੋਗਰਾਮ ਅਫ਼ਸਰ ਡਾ. ਲਖਬੀਰ ਸਿੰਘ, ਡਾ. ਸਿਮਰਨਜੀਤ ਸਿੰਘ, ਡਾ. ਸੰਦੀਪ ਸਿੰਘ, ਡਾ. ਅਭਿਨਵ ਭੰਡਾਰੀ ਅਤੇ ਡਾ. ਸੁਨੀਤਾ ਮੌਜੂਦ ਰਹੇ।