Wednesday, November 19, 2025

Chandigarh

ਡੀਜੀਪੀ ਗੌਰਵ ਯਾਦਵ ਨੇ ਯੁੱਧ ਨਸ਼ਿਆਂ ਵਿਰੁੱਧ ਦੀ ਸਮੀਖਿਆ ਕਰਨ ਅਤੇ ਕਾਨੂੰਨ ਅਤੇ ਵਿਵਸਥਾ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਰਾਜ ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ

August 05, 2025 08:00 PM
SehajTimes

ਡੀਜੀਪੀ ਪੰਜਾਬ ਨੇ ਆਉਣ ਵਾਲੇ ਆਜ਼ਾਦੀ ਦਿਵਸ ਦੇ ਜਸ਼ਨਾਂ ਲਈ ਰਾਜ ਪੱਧਰੀ ਤਿਆਰੀ ਦਾ ਵੀ ਲਿਆ ਜਾਇਜ਼ਾ

ਭੀੜ-ਭੜੱਕੇ ਵਾਲੀਆਂ ਥਾਵਾਂ ’ਤੇ ਪੁਲਿਸ ਦੀ ਵੱਧ ਮੌਜੂਦਗੀ ਨੂੰ ਯਕੀਨੀ ਬਣਾਉਣ ਲਈ ਪੁਲਿਸ ਮੁਲਾਜ਼ਮਾਂ ਨੂੰ ਨਾਨ-ਕੋਰ ਡਿਊਟੀਆਂ ਤੋਂ ਹਟਾਉਣ ਲਈ ਸੀਪੀ/ਐਸਐਸਪੀ ਨੂੰ ਦਿੱਤੇ ਨਿਰਦੇਸ਼

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਮੰਗਲਵਾਰ ਨੂੰ ਸਾਰੇ ਰੇਂਜ ਆਈਜੀਪੀ/ਡੀਆਈਜੀ, ਪੁਲਿਸ ਕਮਿਸ਼ਨਰ (ਸੀਪੀ) ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਨਾਲ ਇੱਕ ਰਾਜ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ ਤਾਂ ਜੋ ‘ਯੁੱਧ ਨਸ਼ਿਆਂ ਵਿਰੁੱਧ’ ਅਧੀਨ ਚੱਲ ਰਹੇ ਨਸ਼ਾ ਰੋਕੂ ਯਤਨਾਂ ਨੂੰ ਲਾਗੂਕਰਨ, ਸਮੁੱਚੀ ਕਾਨੂੰਨ ਵਿਵਸਥਾ ਦੀ ਸਥਿਤੀ ਅਤੇ ਰਾਜ ਭਰ ਵਿੱਚ ਅੰਦਰੂਨੀ ਸੁਰੱਖਿਆ ਦਾ ਜਾਇਜ਼ਾ ਲਿਆ ਜਾ ਸਕੇ। ਇਸ ਦੌਰਾਨ ਡੀਜੀਪੀ ਦੇ, ਨਾਲ ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ, ਸਪੈਸ਼ਲ ਡੀਜੀਪੀ (ਇੰਟੈਲੀਜੈਂਸ) ਪ੍ਰਵੀਨ ਕੁਮਾਰ ਸਿਨਹਾ, ਏਡੀਜੀਪੀ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏ. ਐਨ. ਟੀ. ਐਫ.) ਨੀਲਾਭ ਕਿਸ਼ੋਰ, ਏਡੀਜੀਪੀ ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਪ੍ਰਮੋਦ ਬਾਨ ਅਤੇ ਏਡੀਜੀਪੀ (ਕਾਊਂਟਰ ਇੰਟੈਲੀਜੈਂਸ ) ਅਮਿਤ ਪ੍ਰਸਾਦ ਵੀ ਮੌਜੂਦ ਸਨ। ਮੀਟਿੰਗ ਦੌਰਾਨ, ਸੀਨੀਅਰ ਅਧਿਕਾਰੀਆਂ ਨੇ ਫੀਲਡ ਅਧਿਕਾਰੀਆਂ ਨੂੰ ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ, ਪਾਕਿਸਤਾਨ-ਸਮਰਥਿਤ ਅੱਤਵਾਦ, ਸੰਗਠਿਤ ਅਪਰਾਧ ਨੈੱਟਵਰਕ ਅਤੇ ਕਾਨੂੰਨ ਵਿਵਸਥਾ ਦੇ ਅਹਿਮ ਮਸਲਿਆਂ ਬਾਰੇ ਵੀ ਜਾਣਕਾਰੀ ਦਿੱਤੀ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਅਸੀਂ 1 ਮਾਰਚ, 2025 ਨੂੰ ਸ਼ੁਰੂ ਕੀਤੀ ਰਾਜ-ਵਿਆਪੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਦੀ ਪ੍ਰਗਤੀ ਦੀ ਵੀ ਸਮੀਖਿਆ ਕੀਤੀ ਅਤੇ ਨਸ਼ਿਆਂ ਵਿਰੁੱਧ ਇਸ ਚੱਲ ਰਹੀ ਜੰਗ ਨੂੰ ਹੋਰ ਮਜ਼ਬੂਤ ਕਰਨ ਲਈ ਰਣਨੀਤਕ ਵਿਚਾਰ-ਵਟਾਂਦਰਾ ਵੀ ਕੀਤਾ। ਉਨ੍ਹਾਂ ਨੇ ਏਐਨਟੀਐਫ ਦੀ ਦੋਹਰੀ ਪਹੁੰਚ - ਜ਼ਮੀਨੀ ਪੱਧਰ ’ਤੇ ਸਰਗਰਮੀ ਨਾਲ ਲਾਗੂਕਰਨ ਅਤੇ ਮਜ਼ਬੂਤ ਭਾਈਚਾਰਕ ਅਗਵਾਈ ਨਾਲ ਰੋਕਥਾਮ - ’ਤੇ ਜ਼ੋਰ ਦਿੱਤਾ ਤਾਂ ਜੋ ਨਸ਼ਾ ਮੁਕਤ ਅਤੇ ਸੁਰੱਖਿਅਤ ਪੰਜਾਬ ਬਣਾਇਆ ਜਾ ਸਕੇ।

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਨਤੀਜੇ ਸਾਂਝੇ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਹੁਣ ਤੱਕ 15,671 ਐਫਆਈਆਰਜ਼ ਦਰਜ ਕੀਤੀਆਂ ਹਨ ਅਤੇ 24,639 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਚੋਂ 1020 ਕਿਲੋ ਹੈਰੋਇਨ, 330 ਕਿਲੋ ਅਫੀਮ, 21 ਟਨ ਭੁੱਕੀ, 14 ਕਿਲੋ ਚਰਸ, 377 ਕਿਲੋ ਗਾਂਜਾ, 6.3 ਕਿਲੋ ਆਈਸੀਈ, 3.3 ਕਿਲੋ ਕੋਕੀਨ, 31.74 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 12.25 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਮੀਟਿੰਗ ਦੌਰਾਨ, ਡੀਜੀਪੀ ਨੇ ਆਉਣ ਵਾਲੇ ਆਜ਼ਾਦੀ ਦਿਵਸ ਦੇ ਜਸ਼ਨਾਂ ਲਈ ਰਾਜ ਪੱਧਰੀ ਤਿਆਰੀਆਂ ਦੀ ਵੀ ਸਮੀਖਿਆ ਕੀਤੀ ਹੈ ਅਤੇ ਸਾਰੀਆਂ ਫੀਲਡ ਯੂਨਿਟਾਂ ਨੂੰ ਹਾਈ ਅਲਰਟ ’ਤੇ ਰਹਿਣ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ ਹੈ ਅਤੇ ਆਉਣ ਵਾਲੇ ਆਜ਼ਾਦੀ ਦਿਵਸ ਦੇ ਜਸ਼ਨਾਂ ਤੋਂ ਪਹਿਲਾਂ ਸਾਰੀਆਂ ਮਹੱਤਵਪੂਰਨ ਥਾਵਾਂ ’ਤੇ ਪੁਲਿਸ ਦੀ ਮੌਜੂਦਗੀ ਨੂੰ ਯਕੀਨੀ ਬਣਾ ਕੇ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ,ਪੁਲਿਸ ਡੌਮੀਨੇਸ਼ਨ ਆਪ੍ਰੇਸ਼ਨਾਂ ਵਿੱਚ ਤੇਜ਼ੀ ਲਿਆਉਣ ਅਤੇ ਹੋਰ ਰੋਕਥਾਮ ਅਤੇ ਜਾਸੂਸੀ ਉਪਾਅ ਕਰਨ ਲਈ ਢੁਕਵੇਂ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਨੇ ਸੀਪੀ/ਐਸਐਸਪੀ ਨੂੰ ਸਾਰੇ ਪੁਲਿਸ ਅਦਾਰਿਆਂ ਦਾ ‘ਮੈਨਪਾਵਰ ਆਡਿਟ’ ਕਰਨ ਅਤੇ ਪੁਲਿਸ ਕਰਮਚਾਰੀਆਂ ਨੂੰ ਨਾਨ -ਕੋਰ ਡਿਊਟੀਆਂ ਤੋਂ ਹਟਾਉਣ ਦੇ ਵੀ ਨਿਰਦੇਸ਼ ਦਿੱਤੇ ਤਾਂ ਜੋ ਵਿਸ਼ੇਸ਼ ਕਰਕੇ ਭੀੜ-ਭੜੱਕੇ ਵਾਲੀਆਂ ਥਾਵਾਂ ’ਤੇ ਪੁਲਿਸ ਦੀ ਮੌਜੂਦਗੀ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਪੁਲਿਸ ਨਾਕੇ ਵਧਾਉਣ ਅਤੇ ਹਰੇਕ ਨਾਕੇ ’ਤੇ ਵੱਧ ਤੋਂ ਵੱਧ ਵਾਹਨਾਂ ਦੀ ਜਾਂਚ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ।

ਡੀਜੀਪੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਚੱਲ ਰਹੀ ਫੈਸਲਾਕੁੰਨ ਜੰਗ ਤੋਂ ਇਲਾਵਾ, ਸੰਗਠਿਤ ਅਪਰਾਧ, ਗੈਂਗਸਟਰਾਂ ਅਤੇ ਪਾਕਿਸਤਾਨ-ਪ੍ਰਯੋਜਿਤ ਅੱਤਵਾਦੀ ਗਤੀਵਿਧੀਆਂ ਵਿਰੁੱਧ ਕਾਰਵਾਈ ਪੰਜਾਬ ਪੁਲਿਸ ਦੀ ਸਭ ਤੋਂ ਵੱਡੀ ਤਰਜੀਹ ਰਹੀ ਹੈ ਅਤੇ ਸਾਰੇ ਵੱਡੇ ਮਾਮਲਿਆਂ ਵਿੱਚ ਦੋਸ਼ੀਆਂ ਦੀ ਪਛਾਣ ਕੀਤੀ ਗਈ ਹੈ।

Have something to say? Post your comment

 

More in Chandigarh

350ਵਾਂ ਸ਼ਹੀਦੀ ਦਿਹਾੜਾ: ਸ਼ਰਧਾਲੂਆਂ ਦੀ ਸੁਚਾਰੂ ਅਤੇ ਸੁਰੱਖਿਅਤ ਆਵਾਜਾਈ ਲਈ ਸ੍ਰੀ ਅਨੰਦਪੁਰ ਸਾਹਿਬ ਨੂੰ 25 ਸੈਕਟਰਾਂ ਵਿੱਚ ਵੰਡਿਆ

ਦਲਿਤ ਨੋਜਵਾਨ ਦੀ ਲਾਸ਼ ਨਾ ਰੱਖਣ ਦੇ ਮਾਮਲੇ 'ਤੇ ਐਸ.ਸੀ ਕਮਿਸ਼ਨ ਸਖ਼ਤ : ਡੀ.ਸੀ. ਰੂਪਨਗਰ ਤੋਂ ਤੁਰੰਤ ਰਿਪੋਰਟ ਤਲਬ

‘ਯੁੱਧ ਨਸ਼ਿਆਂ ਵਿਰੁਧ’: ਪੰਜਾਬ ਪੁਲਿਸ ਨੇ ਰਾਜ ਭਰ ਵਿੱਚ 391 ਡਰੱਗ ਹੌਟਸਪੌਟਾਂ ’ਤੇ ਕੀਤੀ ਛਾਪੇਮਾਰੀ ; 4.3 ਕਿਲੋਗ੍ਰਾਮ ਹੈਰੋਇਨ, 3.16 ਲੱਖ ਰੁਪਏ ਦੀ ਡਰੱਗ ਮਨੀ ਸਮੇਤ 79 ਕਾਬੂ

ਹੁਣ ਨਵੇਂ ਬਿਜਲੀ ਕੁਨੈਕਸ਼ਨਾਂ ਲਈ ਐਨ.ਓ.ਸੀ. ਦੀ ਲੋੜ ਨਹੀਂ : ਕੈਬਨਿਟ ਮੰਤਰੀ ਸੰਜੀਵ ਅਰੋੜਾ

ਵਿੱਤ ਵਿਭਾਗ ਵੱਲੋਂ 345 ਵੈਟਰਨਰੀ ਇੰਸਪੈਕਟਰਾਂ ਦੀ ਪੜਾਅਵਾਰ ਭਰਤੀ ਨੂੰ ਪ੍ਰਵਾਨਗੀ : ਹਰਪਾਲ ਸਿੰਘ ਚੀਮਾ

ਝੋਨੇ ਦੀ ਚੁਕਾਈ 150 ਲੱਖ ਮੀਟਰਿਕ ਟਨ ਤੋਂ ਪਾਰ ਹੋਈ

ਉਦਯੋਗ ਮੰਤਰੀ ਵੱਲੋਂ ਐਗਜ਼ਿਬਿਸ਼ਨ ਸੈਂਟਰਾਂ, ਪਾਵਰ ਰੋਡਮੈਪ ਦੀ ਘੋਸ਼ਣਾ; ਸੀਆਈਆਈ ਨਾਰਦਰਨ ਰੀਜਨ ਮੀਟਿੰਗ ਵਿੱਚ ਸੁਜਾਨ ਵੱਲੋਂ ਅੰਮ੍ਰਿਤਸਰ ਵਿੱਚ 150 ਕਰੋੜ ਦੀ ਨਿਵੇਸ਼ ਵਚਨਬੱਧਤਾ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਨਵੇਂ ਨਿਰਮਿਤ ਕੋਰਟ ਦਾ ਉਦਘਾਟਨ

ਡਿਪਟੀ ਕਮਿਸ਼ਨਰ ਵੱਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਨੂੰ ਸਮਰਪਿਤ ਨਗਰ ਕੀਰਤਨ ਦੇ ਸਵਾਗਤ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ

ਨੌਵੇਂ ਪਾਤਸ਼ਾਹ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ