Saturday, October 11, 2025

Malwa

ਪੰਜਾਬੀ ਯੂਨੀਵਰਸਿਟੀ ਵਿਖੇ ਵੱਖ ਵੱਖ ਅਧਿਕਾਰੀਆਂ ਨੇ ਸੰਭਾਲ਼ੇ ਅਹੁਦੇ

August 05, 2025 08:02 PM
SehajTimes
ਪਟਿਆਲਾ : ਪੰਜਾਬੀ ਯੂਨੀਵਰਸਿਟੀ ਵਿਖੇ ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਉੱਚ-ਅਹੁਦਿਆਂ 'ਤੇ ਤਾਇਨਾਤ ਕੀਤੇ ਗਏ ਵੱਖ ਵੱਖ ਅਧਿਕਾਰੀਆਂ ਨੇ ਅਹੁਦੇ ਸੰਭਾਲ਼ ਲਏ ਹਨ। ਪ੍ਰੋ. ਜਸਵਿੰਦਰ ਸਿੰਘ ਬਰਾੜ ਨੇ ਡੀਨ ਅਕਾਦਮਿਕ ਮਾਮਲੇ ਵਜੋਂ ਅਤੇ ਪ੍ਰੋ. ਦਵਿੰਦਰਪਾਲ ਸਿੰਘ ਸਿੱਧੂ ਨੇ ਰਜਿਸਟਰਾਰ ਵਜੋਂ ਅਹੁਦਾ ਸੰਭਾਲ਼ ਲਿਆ ਹੈ। ਵਰਨਣਯੋਗ ਹੈ ਕਿ ਅਪਲਾਈਡ ਮੈਨੇਜਮੈਂਟ ਵਿਸ਼ੇ ਨਾਲ਼ ਸਬੰਧਤ ਪ੍ਰੋ. ਦਵਿੰਦਰਪਾਲ ਸਿੰਘ ਸਿੱਧੂ ਇਸ ਤੋਂ ਪਹਿਲਾਂ ਵੀ ਰਜਿਸਟਰਾਰ ਵਜੋਂ ਸੇਵਾਵਾਂ ਨਿਭਾ ਚੁੱਕੇ ਹਨ। ਇਸ ਤੋਂ ਇਲਾਵਾ ਡਾ. ਸੁਖਜੀਤ ਕੌਰ ਨੇ ਡਾਇਰੈਕਟਰ, ਯੋਜਨਾ ਅਤੇ ਨਿਰੀਖਣ ਵਜੋਂ ਅਤੇ ਪ੍ਰੋ. ਅਮਰਇੰਦਰ ਸਿੰਘ ਨੇ ਡਾਇਰੈਕਟਰ, ਕਾਂਸਟੀਚੁਐਂਟ ਕਾਲਜ ਵਜੋਂ ਅਹੁਦਾ ਸੰਭਾਲ਼ ਲਿਆ। ਇਨ੍ਹਾਂ ਸਾਰੇ ਅਧਿਕਾਰੀਆਂ ਵੱਲੋਂ ਅਹੁਦਾ ਸੰਭਾਲੇ ਜਾਣ ਸਮੇਂ ਉਪ-ਕੁਲਪਤੀ ਡਾ. ਜਗਦੀਪ ਸਿੰਘ ਅਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਰਹੀਆਂ।
ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਸਾਰੇ ਅਧਿਕਾਰੀਆਂ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਦਿੰਦਿਆਂ ਉਮੀਦ ਪ੍ਰਗਟਾਈ ਕਿ ਸਾਰੇ ਅਧਿਕਾਰੀ ਯੂਨੀਵਰਸਿਟੀ ਦੀ ਬਿਹਤਰੀ ਲਈ ਨਿੱਠ ਕੇ ਕਾਰਜ ਕਰਨਗੇ।
ਜ਼ਿਕਰਯੋਗ ਹੈ ਕਿ ਡੀਨ ਅਕਾਦਮਿਕ ਮਾਮਲੇ ਪ੍ਰੋ. ਜਸਵਿੰਦਰ ਸਿੰਘ ਬਰਾੜ ਮੌਜੂਦਾ ਸਮੇਂ ਡਾਇਰੈਕਟਰ, ਯੋਜਨਾ ਅਤੇ ਨਿਰੀਖਣ ਅਤੇ ਡਾਇਰੈਕਟਰ ਕਾਂਸਟੀਚੁਐਂਟ ਕਾਲਜ ਵਜੋਂ ਕਾਰਜਸ਼ੀਲ ਹੋਣ ਤੋਂ ਇਲਾਵਾ 'ਸੋਸ਼ਲ ਸਾਇੰਸਜ਼ ਫ਼ੈਕਲਟੀ' ਦੇ ਡੀਨ ਵਜੋਂ ਵੀ ਵਿਚਰ ਰਹੇ ਸਨ। ਹੁਣ ਉਨ੍ਹਾਂ ਦੀ ਥਾਂ ਡਾ. ਸੁਖਜੀਤ ਕੌਰ ਅਤੇ ਪ੍ਰੋ. ਅਮਰਇੰਦਰ ਸਿੰਘ ਨੇ ਇਹ ਜ਼ਿੰਮੇਵਾਰੀ ਸੰਭਾਲੀ ਹੈ। ਡਾ. ਸੁਖਜੀਤ ਕੌਰ ਕੰਪਿਊਟਰ ਸਾਇੰਸ ਵਿਸ਼ੇ ਦੇ ਅਧਿਆਪਕ ਹਨ ਅਤੇ ਪ੍ਰੋ. ਅਮਰਇੰਦਰ ਸਿੰਘ ਮੈਨੇਜਮੈਂਟ ਵਿਸ਼ੇ ਦੇ ਅਧਿਆਪਕ ਹਨ ਜੋ ਯੂਨੀਵਰਸਿਟੀ ਵਿਖੇ ਭਾਰਤੀ ਪ੍ਰਸ਼ਾਸ਼ਨਿਕ ਸੇਵਾਵਾਂ ਸਿਖਲਾਈ ਕੇਂਦਰ ਦੇ ਡਾਇਰੈਕਟਰ ਵਜੋਂ ਵੀ ਸੇਵਾਵਾਂ ਨਿਭਾ ਰਹੇ ਹਨ। ਵਰਨਣਯੋਗ ਹੈ ਕਿ ਵਿੱਤ ਅਫ਼ਸਰ ਡਾ. ਪ੍ਰਮੋਦ ਅੱਗਰਵਾਲ ਦੇ ਅਹੁਦੇ ਦੀ ਮਿਆਦ ਇੱਕ ਹੋਰ ਸਾਲ ਲਈ ਵਧਾ ਦਿੱਤੀ ਗਈ ਹੈ। ਪ੍ਰੋ. ਐੱਚ.ਪੀ.ਐੱਸ. ਕਾਲੜਾ ਨੂੰ ਇੰਚਾਰਜ ਪਬਲੀਕੇਸ਼ਨ ਬਿਊਰੋ, ਡਾ. ਰਾਜਿੰਦਰ ਗਿੱਲ ਨੂੰ ਡਾਇਰੈਕਟਰ ਡਾਇਸਪੋਰਾ ਅਧਿਐਨ ਕੇਂਦਰ ਅਤੇ ਪ੍ਰੋ. ਮਨੀਸ਼ ਕਪੂਰ ਨੂੰ ਕੰਟਰੋਲਰ ਪ੍ਰੀਖਿਆਵਾਂ ਤਾਇਨਾਤ ਕੀਤਾ ਗਿਆ ਹੈ।

Have something to say? Post your comment

 

More in Malwa

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 3100 ਤੋਂ ਵੱਧ ਅਤਿ-ਆਧੁਨਿਕ ਸਟੇਡੀਅਮਾਂ ਦੇ ਨਿਰਮਾਣ ਪ੍ਰਾਜੈਕਟ ਦੀ ਸ਼ੁਰੂਆਤ

ਰਾਜਵੀਰ ਜਵੰਦਾ ਦਾ ਜੱਦੀ ਪਿੰਡ ਪੋਨਾ (ਜਗਰਾਓਂ) 'ਚ ਹੋਇਆ ਸਸਕਾਰ

ਰਾਜਵੀਰ ਜਵੰਦਾ ਹਮੇਸ਼ਾ ਆਪਣੇ ਪ੍ਰਸੰਸਕਾਂ ਦੇ ਦਿਲਾਂ ਵਿੱਚ ਜਿਉਂਦਾ ਰਹੇਗਾ: ਮੁੱਖ ਮੰਤਰੀ

ਡਾਕਟਰ ਭੀਮ ਰਾਓ ਅੰਬੇਡਕਰ ਵੈੱਲਫੇਅਰ ਜ਼ਿਲ੍ਹਾ ਸੁਸਾਇਟੀ ਸੰਦੌੜ ਨੇ ਸ੍ਰੀ ਕਾਂਸ਼ੀ ਰਾਮ ਸਾਹਿਬ ਦੇ ਪ੍ਰੀ ਨਿਰਵਾਣ ਦਿਵਸ ਤੇ ਕੀਤੀਆਂ ਸ਼ਰਧਾਂਜਲੀਆਂ ਭੇਟ

ਧੂਰੀ ਸ਼ਹਿਰ ਦੇ ਵਿਕਾਸ ਅਤੇ ਸੁੰਦਰੀਕਰਨ ਦੇ ਪਹਿਲੇ ਗੇੜ ਦੀ ਸ਼ੁਰੂਆਤ

ਭਗਵਾਨ ਵਾਲਮੀਕਿ ਜੀ ਦੀ ਸ਼ੋਭਾ ਯਾਤਰਾ ਦਾ ਭਰਵਾਂ ਸਵਾਗਤ

ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ 'ਚ ਵਿਕਾਸ ਕਾਰਜ ਅਰੰਭੇ

ਰਾਜਾ ਬੀਰਕਲਾਂ ਨੇ ਵਿੱਢੀ ਵੋਟ ਚੋਰ,ਗੱਦੀ ਛੋੜ ਦਸਤਖ਼ਤੀ ਮੁਹਿੰਮ 

ਭਾਰਤੀ ਕਿਸਾਨ ਯੂਨੀਅਨ ਏਕਤਾ ਅਜ਼ਾਦ ਬਲਾਕ ਅਹਿਮਦਗੜ੍ਹ ਨੇ ਅਨਾਜ਼ ਮੰਡੀ ਸੰਦੋੜ ਵਿਖੇ ਕੇਂਦਰ ਅਤੇ ਪੰਜਾਬ ਸਰਕਾਰ ਦੇ ਫੂਕੇ ਪੁਤਲੇ

ਮਾਤਾ ਦਵਿੰਦਰ ਕੌਰ ਸੇਖੋਂ ਨੂੰ ਵੱਖ-ਵੱਖ ਆਗੂਆਂ ਵਲੋਂ ਸਰਧਾਂਜਲੀਆਂ ਭੇਟ