Friday, October 03, 2025

Chandigarh

ਆਜ਼ਾਦੀ ਦਿਵਸ ਸਮਾਗਮਾਂ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਸੂਬੇ ਭਰ ਦੀਆਂ ਜ਼ਿਲ੍ਹਾ ਅਤੇ ਸਬ-ਡਵੀਜ਼ਨਲ ਅਦਾਲਤਾਂ ਵਿੱਚ ਚਲਾਈ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ

August 05, 2025 08:05 PM
SehajTimes

ਯੁੱਧ ਨਸ਼ਿਆਂ ਵਿਰੁੱਧ ਨੂੰ ਜਾਰੀ ਰੱਖਦਿਆਂ ਪੰਜਾਬ ਪੁਲਿਸ ਵੱਲੋਂ 157ਵੇਂ ਦਿਨ 1.5 ਕਿਲੋ ਹੈਰੋਇਨ ਸਮੇਤ 109 ਨਸ਼ਾ ਤਸਕਰ ਗ੍ਰਿਫ਼ਤਾਰ

ਡੀ ਅਡਿਕਸ਼ਨ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 79 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ

ਚੰਡੀਗੜ੍ਹ : ਆਜ਼ਾਦੀ ਦਿਵਸ-2025 ਦੇ ਸ਼ਾਂਤੀਪੂਰਨ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧਾਂ ਸਬੰਧੀ ਜਾਰੀ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਦੀਆਂ ਸਾਰੀਆਂ ਜ਼ਿਲ੍ਹਾ ਅਤੇ ਸਬ-ਡਵੀਜ਼ਨਲ ਅਦਾਲਤਾਂ ਅਤੇ ਉਨ੍ਹਾਂ ਦੇ ਆਲੇ-ਦੁਆਲੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਕਾਸੋ) ਚਲਾਈ ਤਾਂ ਜੋ ਸਾਰੇ ਨਿਆਂਇਕ ਕੰਪਲੈਕਸਾਂ ਵਿੱਚ ਠੋਸ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾ ਸਕੇ। ਇਹ ਮੁਹਿੰਮ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਰਾਜ ਭਰ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਈ ਗਈ। ਸਪੈਸ਼ਲ ਡੀਜੀਪੀ ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਸੀਪੀਜ਼/ਐਸਐਸਪੀਜ਼ ਨੂੰ ਇਸ ਕਾਰਵਾਈ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰਨ ਅਤੇ ਐਸਪੀ ਰੈਂਕ ਦੇ ਅਧਿਕਾਰੀਆਂ ਦੀ ਦੇਖਰੇਖ ਹੇਠ ਚੈਕਿੰਗ ਲਈ ਲੋੜੀਂਦੀ ਗਿਣਤੀ ਵਿੱਚ ਪੁਲਿਸ ਟੀਮਾਂ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਸਨ। ਉਨ੍ਹਾਂ ਕਿਹਾ ਕਿ ਇਸ ਦੌਰਾਨ ਸੀਪੀਜ਼/ਐਸਐਸਪੀਜ਼ ਨੂੰ ਅਦਾਲਤੀ ਕੰਪਲੈਕਸ ਦੇ ਅੰਦਰ ਅਤੇ ਆਲੇ-ਦੁਆਲੇ ਸਾਰੇ ਸ਼ੱਕੀ ਵਿਅਕਤੀਆਂ ਦੀ ਜਾਂਚ ਕਰਨ ਦੇ ਨਾਲ-ਨਾਲ ਵਾਹਨ ਐਪ ਦੀ ਵਰਤੋਂ ਜ਼ਰੀਏ ਕੰਪਲੈਕਸ ਦੇ ਆਲੇ-ਦੁਆਲੇ ਖੜ੍ਹੇ ਸਾਰੇ ਵਾਹਨਾਂ ਦੀ ਜਾਂਚ ਕਰਨ ਲਈ ਵੀ ਕਿਹਾ ਗਿਆ। ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਨੂੰ ਜੁਡੀਸ਼ੀਅਲ ਕੰਪਲੈਕਸਾਂ ਦੇ ਅਹਾਤੇ ਵਿੱਚ ਲਗਾਏ ਗਏ ਡੋਰ ਫਰੇਮ ਮੈਟਲ ਡਿਟੈਕਟਰ (ਡੀਐਫਐਮਡੀ) ਅਤੇ ਕਲੋਜ਼ਡ-ਸਰਕਟ ਟੈਲੀਵਿਜ਼ਨ (ਸੀਸੀਟੀਵੀ) ਕੈਮਰੇ ਦੇ ਸਹੀ ਤਰ੍ਹਾਂ ਸੰਚਾਲਨ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ ਗਿਆ ਸੀ। ਹੋਰ ਵੇਰਵੇ ਸਾਂਝੇ ਕਰਦਿਆਂ ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ ਪੁਲਿਸ ਟੀਮਾਂ ਨੇ ਅਦਾਲਤੀ ਕੰਪਲੈਕਸਾਂ ਦੇ ਆਲੇ-ਦੁਆਲੇ ਘੁੰਮਦੇ 694 ਸ਼ੱਕੀ ਲੋਕਾਂ ਦੀ ਤਲਾਸ਼ੀ ਲੈਣ ਦੇ ਨਾਲ-ਨਾਲ ਅਦਾਲਤੀ ਕੰਪਲੈਕਸ ਦੇ ਆਲੇ-ਦੁਆਲੇ ਵੱਖ-ਵੱਖ ਪਾਰਕਿੰਗਾਂ 'ਚ ਖੜ੍ਹੇ 1160 ਵਾਹਨਾਂ ਦੀ ਵੀ ਜਾਂਚ ਕੀਤੀ, ਜਿਸ ਦੌਰਾਨ ਪੁਲਿਸ ਟੀਮਾਂ ਨੇ 129 ਚਲਾਨ ਵੀ ਜਾਰੀ ਕੀਤੇ ਅਤੇ ਚਾਰ ਵਾਹਨਾਂ ਨੂੰ ਜ਼ਬਤ ਕੀਤਾ ਗਿਆ। ਇਸ ਦੌਰਾਨ ਪੁਲਿਸ ਟੀਮਾਂ ਨੇ ਲਗਾਤਾਰ 157ਵੇਂ ਦਿਨ ਨਸ਼ਿਆਂ ਵਿਰੁੱਧ ਆਪਣੀ ਘੇਰਾਬੰਦੀ ਅਤੇ ਖੋਜ ਮੁਹਿੰਮ (ਕਾਸੋ) ਨੂੰ ਜਾਰੀ ਰੱਖਦਿਆਂ ਅੱਜ 397 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਰਾਜ ਭਰ ਵਿੱਚ 89 ਐਫਆਈਆਰਜ਼ ਦਰਜ ਕਰਕੇ 109 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 157 ਦਿਨਾਂ ਦੇ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 24,748 ਹੋ ਗਈ ਹੈ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 1.5 ਕਿਲੋ ਹੈਰੋਇਨ, 1.1 ਕਿਲੋ ਅਫੀਮ, 35 ਕੁਇੰਟਲ ਭੁੱਕੀ ਅਤੇ 44,910 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ 82 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1300 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਸ਼ਮੂਲੀਅਤ ਵਾਲੀਆਂ 180 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ ਛਾਪੇਮਾਰੀ ਕੀਤੀ ਅਤੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 437 ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ ਗਈ। ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਆਪਣੀ 'ਨਸ਼ਾ ਛੁਡਾਊ' ਮੁਹਿੰਮ ਦੇ ਹਿੱਸੇ ਵਜੋਂ ਅੱਜ 79 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

Have something to say? Post your comment

 

More in Chandigarh

ਮੰਤਰੀ ਵੱਲੋਂ ਸਫਾਈ ਮੁਹਿੰਮ ਦੇ ਨਿਰਦੇਸ਼ : ਸ਼ਹਿਰ ਦੀਆਂ ਸੜਕਾਂ ਤੋਂ ਕੂੜਾ, ਲਾਵਾਰਿਸ ਵਾਹਨਾਂ ਨੂੰ ਹਟਾਉਣਾ ਹੈ ਮੁਹਿੰਮ ਦਾ ਉਦੇਸ਼; ਲੁਧਿਆਣਾ ਵਿੱਚ ਸਿਹਤ, ਸਿੱਖਿਆ, ਖੇਡਾਂ, ਬਿਜਲੀ ਸਬੰਧੀ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

'ਯੁੱਧ ਨਸ਼ਿਆਂ ਵਿਰੁੱਧ': 216ਵੇਂ ਦਿਨ, ਪੰਜਾਬ ਪੁਲਿਸ ਵੱਲੋਂ 2.3 ਕਿਲੋਗ੍ਰਾਮ ਹੈਰੋਇਨ, 3.1 ਕਿਲੋਗ੍ਰਾਮ ਅਫੀਮ ਸਮੇਤ 47 ਨਸ਼ਾ ਤਸਕਰ ਗ੍ਰਿਫ਼ਤਾਰ

ਪੰਜਾਬ ਸਰਕਾਰ ਨੇ ਵਿਧਵਾਵਾਂ ਅਤੇ ਨਿਆਸ਼ਰਿਤ ਔਰਤਾਂ ਲਈ ਵਿੱਤੀ ਸਾਲ 2025-26 ਵਿੱਚ ₹1170 ਕਰੋੜ ਰਾਖਵੇਂ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰਾਂ ਨੂੰ ਜਣੇਪਾ ਛੁੱਟੀ ਦਾ ਲਾਭ ਦੇਣ ਸਬੰਧੀ ਨੋਟੀਫਿਕੇਸ਼ਨ ਜਾਰੀ

ਹਰਜੋਤ ਬੈਂਸ ਨੇ ਸਵਾਂ ਨਦੀ ਉੱਤੇ 35.48 ਕਰੋੜ ਰੁਪਏ ਦੀ ਲਾਗਤ ਵਾਲੇ ਉੱਚ ਪੱਧਰੀ ਪੁਲ ਦਾ ਨੀਂਹ ਪੱਥਰ ਰੱਖਿਆ

ਵਿਧਾਨ ਸਭਾ ਸਪੀਕਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਦੁਸ਼ਹਿਰੇ ਦੀਆਂ ਵਧਾਈਆਂ

ਹਰਜੋਤ ਸਿੰਘ ਬੈਂਸ ਨੇ ਆਪਣੇ ਦਫ਼ਤਰ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਸਬੰਧੀ ਲੋਗੋ ਲਗਾਇਆ

ਵਿਰੋਧੀ ਧਿਰ ਦੇ ਆਗੂ ਨੇ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਅਤੇ ਭ੍ਰਿਸ਼ਟ ਅਧਿਕਾਰੀਆਂ ਦਾ ਪੱਖ ਪੂਰਿਆ: ਬਰਿੰਦਰ ਕੁਮਾਰ ਗੋਇਲ

ਪੰਜਾਬ ਬਣੇਗਾ ਦੇਸ਼ ਦਾ ਅਗਲਾ ਵਪਾਰਕ ਗੜ੍ਹ: ਮੁੱਖ ਮੰਤਰੀ

ਪੰਜਾਬ ਸਰਕਾਰ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਲਈ ਸਰਕਾਰੀ ਸਕੂਲਾਂ ‘ਚ ਮਿਗ-21 ਲੜਾਕੂ ਜੈੱਟ ਪ੍ਰਦਰਸਿ਼ਤ ਕਰਨ ਦੀ ਇੱਛਾ ਪ੍ਰਗਟਾਈ