Monday, April 20, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਮਾਮਲਾ ਗੁਰਮੀਤ ਰਾਮ ਰਹੀਮ ਸਿੰਘ ਨੂੰ ਵਾਰ-ਵਾਰ ਪੈਰੋਲ ਅਤੇ ਫਰਲੋ ਦਿੱਤੇ ਜਾਣ ਦਾ

August 05, 2025 08:33 PM
SehajTimes
 
 
ਪਟਿਆਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਸ਼ੰਗੀਨ ਦੋਸ਼ਾਂ ਦੇ ਤਹਿਤ ਜੇਲ ਵਿੱਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਦਿੱਤੀ ਜਾ ਰਹੀ ਵਾਰ-ਵਾਰ ਪੈਰੋਲ ਤੇ ਫ਼ਰਲੋ ਦਿੱਤੇ ਜਾਣ ਦੀ ਨਿਖੇਧੀ ਕਰਦਿਆਂ ਕਿਹਾ ਕਿ ਇੱਕੋ ਦੇਸ਼ ਵਿੱਚ ਦੋ ਕਾਨੂੰਨ ਕਿਵੇਂ ਹੋ ਸਕਦੇ ਹਨ । 
ਉਹਨਾਂ ਕਿਹਾ ਕਿ ਇੱਕ ਪਾਸੇ ਡੇਰਾ ਸਰਸਾ ਦੇ ਮੁਖੀ ਨੂੰ ਵਾਰ ਵਾਰ ਪੈਰੋਲ ਤੇ ਫਰਲੋ ਦਿੱਤੀ ਜਾ ਰਹੀ ਹੈ ਤੇ ਦੂਜੇ ਪਾਸੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਪੈਰੋਲ ਜਾਂ ਆਪਣੀਆਂ ਸਜ਼ਾਵਾਂ ਭੁਗਤ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ। ਉਹਨਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਿੱਖ ਕੌਮ ਵੱਲੋਂ ਵਾਰ-ਵਾਰ ਇਹ ਮੰਗ ਕੀਤੀ ਜਾ ਰਹੀ ਹੈ ਕਿ ਬੰਦੀ ਸਿੰਘ ਜਿਨਾਂ ਵੱਲੋਂ ਆਪਣੀ ਸਜ਼ਾ ਪੂਰੀ ਕੀਤੇ ਜਾਣ ਦੇ ਬਾਵਜੂਦ ਵੀ ਜੇਲਾਂ ਵਿੱਚ ਬੰਦ ਹੋਇਆਂ ਨੂੰ ਲੰਮਾ ਸਮਾਂ ਹੋ ਗਿਆ ਹੈ, ਉਨਾਂ ਨੂੰ ਰਿਹਾਅ ਕੀਤਾ ਜਾਵੇ ਤੇ ਅਜਿਹਾ ਕਰਕੇ ਸਰਕਾਰਾਂ ਅਤੇ ਅਦਾਲਤਾਂ ਵੱਲੋਂ ਮਨੁੱਖੀ ਹੱਕਾਂ ਦਾ ਘਾਣ ਕੀਤਾ ਜਾ ਰਿਹਾ ਹੈ। 
ਉਹਨਾਂ ਕਿਹਾ ਕਿ ਹਰਿਆਣਾ ਤੇ ਰੋਹਤਕ ਦੀ ਸੁਨਾਰੀਆ ਜੇਲ ਵਿੱਚ ਸੰਗੀਨ ਦੋਸ਼ਾਂ ਤਹਿਤ ਸਜ਼ਾ ਕੱਟ ਰਹੇ ਡੇਰਾ ਸਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ 2017 ਤੋਂ ਲੈ ਕੇ ਹੁਣ ਤੱਕ ਘੱਟੋ ਘੱਟ ਇੱਕ ਦਰਜਨ ਤੋਂ ਵੀ ਵੱਧ ਵਾਰ ਪੈਰੋਲ ਤੇ ਫਰਲੋ ਉੱਤੇ ਜੇਲ ਤੋਂ ਬਾਹਰ ਆ ਚੁੱਕਾ ਹੈ।
ਉਹਨਾਂ ਨਾਲ ਹੀ ਕਿਹਾ ਕਿ ਗੁਰਮੀਤ ਰਾਮ ਰਹੀਮ ਸਿੰਘ ਨੂੰ ਚੋਣਾਂ ਦੇ ਨੇੜੇ ਹੀ ਫ਼ਰਲੋ ਜਾਂ ਪੈਰੋਲ ਕਿਉਂ ਦਿੱਤੀ ਜਾਂਦੀ ਹੈ, ਜੋ ਕਿ ਆਪਣੇ ਆਪ ਵਿੱਚ ਇੱਕ ਵੱਡੇ ਸਵਾਲ ਖੜੇ ਕਰਦੀ ਹੈ। 
ਪ੍ਰੋਫੈਸਰ ਬਡੁੰਗਰ ਨੇ ਕਿਹਾ ਕਿ ਸੰਗੀਨ ਦੋਸ਼ਾਂ ਵਿੱਚ ਘਿਰੇ ਗੁਰਮੀਤ ਰਾਮ ਰਹੀਮ ਸਿੰਘ ਨੂੰ ਵਾਰ ਵਾਰ ਪੈਰੋਲ ਜਾਂ ਫਰਲੋ ਦੇਣ ਦੇ ਖਿਲਾਫ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਾਨਯੋਗ ਹਾਈਕੋਰਟ ਪਟੀਸ਼ਨ ਵੀ ਦਾਇਰ ਕੀਤੀ ਗਈ ਸੀ, ਜਿਸ ਨੂੰ ਮਾਨਯੋਗ ਹਾਈਕੋਰਟ ਵੱਲੋਂ ਰੱਦ ਕਰ ਦਿੱਤਾ ਗਿਆ ਸੀ ਤੇ ਕਿਹਾ ਗਿਆ ਸੀ ਕਿ ਸੂਬਾ ਸਰਕਾਰਾਂ ਆਪਣੇ ਪੱਧਰ ਤੇ ਅਜਿਹੇ ਫੈਸਲੇ ਲੈਣ ਦੇ ਜਿਆਦਾ ਸਮਰੱਥ ਹਨ।
 

Have something to say? Post your comment

 

More in Malwa

ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਲਈ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਵਰਕਰਾਂ ਵੱਲੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ ਹਰਪ੍ਰੀਤ ਸਿਮਕ

ਸੰਘਰਸ਼ਮਈ ਜੀਵਨ ਦੀ ਅਸਲੀ ਤਸਵੀਰ ਪੇਸ਼ ਕਰੇਗੀ ਲਘੂ ਫਿਲਮ ‘ਸਾਈਕਲ’

ਇਟਲੀ ਦੇ ਗੁਰਦੁਆਰਾ ਸਾਹਿਬ 'ਚ ਗੋਲੀਬਾਰੀ: ਮੋਰਿੰਡਾ ਦੇ ਨੌਜਵਾਨ ਗੁਰਮੀਤ ਸਿੰਘ ਦੀ ਮੌਤ, ਇਲਾਕੇ 'ਚ ਸੋਗ

ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ਤੇ ਰੁਕੇ ਹੋਏ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਂਦੀ ਜਾਵੇਗੀ : ਹਰਪ੍ਰੀਤ ਸਿੰਘ ਸਿਮਕ

ਭਾਈ ਨਿਗਾਹੀਆ ਸਿੰਘ ਜੀ ਬਿਰਧ ਆਸ਼ਰਮ ਦੇ ਨਵੇਂ ਬਣੇ 9 ਕਮਰਿਆਂ ਦਾ ਲੈਂਟਰ ਪਾਇਆ

ਵੱਡੀ ਈਦਗਾਹ ਕਮੇਟੀ ਮਲੇਰਕੋਟਲਾ ਦੀ ਹੋਈ ਮੁੜ ਚੋਣ, ਮੁਹੰਮਦ ਸ਼ਾਹਿਦ ਥਿੰਦ ਬਣੇ ਨਵੇਂ ਪ੍ਰਧਾਨ

ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਬੀਬਾ ਨਿਸ਼ਾਤ ਅਖ਼ਤਰ ਨੇ ਕਾਂਗਰਸੀ ਵਰਕਰਾਂ ਨਾਲ ਕੀਤੀਆਂ ਅਹਿਮ ਮੀਟਿੰਗਾਂ

ਸੀ ਬੀ ਐਸ ਸੀ ਵਲੋਂ ਦਸਵੀਂ ਦੇ ਐਲਾਨੇ ਨਤੀਜੇ ਚ ਵੰਸਿਕਾ ਸੂਦ ਨੇ 97,8 % ਅੰਕ ਕੀਤੇ ਹਾਸਲ

ਭਗਵੰਤ ਮਾਨ ਸਰਕਾਰ ਬਾਬਾ ਸਾਹਿਬ ਦੇ ਰਸਤੇ 'ਤੇ ਚੱਲ ਰਹੀ ਹੈ, ਅਣਦੇਖੀ ਦੀ ਰਾਜਨੀਤੀ ਨਹੀਂ ਕਰ ਰਹੀ: ਹਰਪਾਲ ਸਿੰਘ ਚੀਮਾ

ਸੀਬੀਐਸਈ ਦਸਵੀਂ ਦੇ ਨਤੀਜਿਆਂ ‘ਚ ਜਾਨਵੀ ਅਰੋੜਾ ਨੇ ਮਾਰੀ ਬਾਜ਼ੀ, 96.60% ਅੰਕ ਲੈ ਕੇ ਕੀਤਾ ਮਾਪਿਆਂ ਦਾ ਨਾਮ ਰੌਸ਼ਨ