Tuesday, December 16, 2025

Chandigarh

ਪੰਜਾਬ ਦੇ ਹਜ਼ਾਰਾਂ ਏਡਿਡ ਸਕੂਲਾਂ ਦਾ ਸਟਾਫ਼ 4 ਮਹੀਨਿਆਂ ਤੋਂ ਤਨਖਾਹ ਲਈ ਤਰਸਿਆ

August 05, 2025 09:17 PM
ਪ੍ਰਭਦੀਪ ਸਿੰਘ ਸੋਢੀ
ਕੁਰਾਲੀ : ਪੰਜਾਬ ਦੇ ਸਰਕਾਰੀ ਸਹਾਇਤਾ ਪ੍ਰਾਪਤ (ਏਡਿਡ) ਸਕੂਲਾਂ ਦੇ ਹਜ਼ਾਰਾਂ ਅਧਿਆਪਕਾਂ ਨੂੰ ਪਿਛਲੇ ਕਈ ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਕਾਰਨ ਇਨ੍ਹਾਂ ਸਕੂਲਾਂ ਦੇ ਅਧਿਆਪਕ ਤੇ ਹੋਰ ਮੁਲਾਜਮ ਫਾਕੇ ਕੱਟਣ ਲਈ ਮਜ਼ਬੂਰ ਹਨ। ਤਨਖਾਹਾਂ ਨਾ ਮਿਲਣ ਕਾਰਨ ਪੰਜਾਬ ਰਾਜ ਸਰਕਾਰੀ ਸਹਾਇਤਾ ਪ੍ਰਾਪਤ ਅਧਿਆਪਕ ਤੇ ਹੋਰ ਕਰਮਚਾਰੀ ਯੂਨੀਅਨ ਨੇ ਤਿੱਖੇ ਸੰਘਰਸ਼ ਦਾ ਐਲਾਨ ਕਰਦਿਆਂ 12 ਅਗਸਤ ਨੂੰ ਡੀਪੀਆਈ ਦਫ਼ਤਰ ਦੇ ਘਿਰਾਓ ਦਾ ਐਲਾਨ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਸਰਕਾਰੀ ਸਹਾਇਤਾ ਪ੍ਰਾਪਤ ਅਧਿਆਪਕ ਤੇ ਹੋਰ ਕਰਮਚਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਮੀਤ ਸਿੰਘ, ਸੂਬਾ ਸਕੱਤਰ ਸ਼ਰਨਜੀਤ ਸਿੰਘ ਕੁਰਾਲੀ, ਪੈਨਸ਼ਨਰ ਸੈੱਲ ਦੇ ਸੂਬਾ ਪ੍ਰਧਾਨ ਗੁਰਚਰਨ ਸਿੰਘ ਚਾਹਲ ਅਤੇ ਸੂਬਾ ਸਕੱਤਰ ਐਨਐਨ ਸੈਣੀ ਨੇ ਕਿਹਾ ਕਿ ਸਿੱਖਿਆ ਕ੍ਰਾਂਤੀ ਦੇ ਦਾਅਵੇ ਕਰਨ ਵਾਲੀ ਸਰਕਾਰ ਦੇ ਰਾਜ ਵਿਚ ਏਡਿਡ ਸਕੂਲਾਂ ਦੇ ਅਧਿਆਪਕ ਤਨਖਾਹਾਂ ਨੂੰ ਤਰਸ ਰਹੇ ਹਨ। ਉਹਨਾਂ ਕਿਹਾ ਕਿ ਸਿੱਖਿਆ ਵਿਭਾਗ ਬੇਲੋੜੀਆਂ ਚਿੱਠੀਆਂ ਜਾਰੀ ਕਰਕੇ ਤਨਖਾਹ ਗਰਾਂਟਾਂ ਰੋਕੀ ਬੈਠਾ ਹੈ, ਜਿਸ ਕਾਰਨ ਸੂਬੇ ਦੇ ਹਜ਼ਾਰਾਂ ਏਡਡ ਅਧਿਆਪਕਾਂ ਨੂੰ ਮਾਰਚ-2025 ਤੋਂ ਬਾਅਦ ਤਨਖਾਹ ਨਹੀ ਮਿਲੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕੁਝ ਜ਼ਿਲਿਆਂ ਦੇ ਅਧਿਆਪਕਾਂ ਨੂੰ ਜਨਵਰੀ 2025 ਤੋਂ ਤਨਖਾਹ ਜਾਰੀ ਨਹੀ ਕੀਤੀ ਗਈ ਜਦਕਿ ਕਈ ਸਕੂਲਾਂ ਦੀ ਤਾਂ ਹਾਲੇ ਤੱਕ ਪਿਛਲੇ ਸਾਲ 2024 ਦੀ ਵੀ ਗਰਾਂਟ ਜਾਰੀ ਹੋਣੀ ਰਹਿੰਦੀ ਹੈ ।
ਆਗੂਆਂ ਨੇ ਕਿਹਾ ਕਿ ਇਹੋ ਨਹੀਂ ਸਗੋਂ ਏਡਿਡ ਸਕੂਲਾਂ ਤੋਂ ਸੇਵਾ ਮੁਕਤ ਹੋਏ ਪੈਨਸ਼ਨਰਾਂ ਨੂੰ ਸੇਵਾ ਮੁਕਤੀ ਦੇ ਲੰਬੇ ਸਮੇਂ ਬਾਅਦ ਵੀ ਪੀਪੀਓ ਆਰਡਰ ਜਾਰੀ ਨਹੀ ਕੀਤੇ ਗਏ। ਆਗੂਆਂ ਨੇ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਸਕੂਲਾਂ ਦੀਆਂ ਤਨਖਾਹ ਅਤੇ ਪੈਨਸ਼ਨਰਾਂ ਦੇ ਪੀਪੀਓ ਆਰਡਰ ਜਾਰੀ ਨਾ ਕਰਨ ਕਰਕੇ ਏਡਿਡ ਸਕੂਲਾਂ ਦੇ ਸਮੂਹ ਅਧਿਆਪਕਾਂ ਤੇ ਪੈਨਸ਼ਨਰਾਂ ਵੱਲੋਂ 12 ਅਗਸਤ ਸੋਮਵਾਰ ਨੂੰ ਡੀਪੀਆਈ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ। ਆਗੂਆਂ ਨੇ ਕਿਹਾ ਕਿ ਜੇਕਰ ਫੇਰ ਵੀ ਮਸਲਾ ਹੱਲ ਨਾ ਹੋਇਆ ਤਾਂ ਯੂਨੀਅਨ ਵਲੋਂ ਹੋਰ ਸਖਤ ਐਕਸ਼ਨ ਕੀਤਾ ਜਾਵੇਗਾ ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਯੂਨੀਅਨ ਆਗੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਅਪੀਲ ਕੀਤੀ ਕਿ ਉਹ ਏਡਿਡ ਸਕੂਲਾਂ ਦੀ ਯੂਨੀਅਨ ਨਾਲ ਪੈਨਲ ਮੀਟਿੰਗ ਕਰਕੇ ਅਧਿਆਪਕਾਂ ਤੇ ਪੈਨਸ਼ਨਰਾਂ ਦੇ ਮਸਲੇ ਤਰੁੰਤ ਹੱਲ ਕਰਵਾਉੇਣ। ਇਸ ਮੌਕੇ ਐਬਿਟ ਮਸੀਹ,ਅਸ਼ੋਕ ਵਡੇਰਾ, ਹਰਦੀਪ ਸਿੰਘ ਢੀਂਡਸਾ, ਜਗਜੀਤ ਸਿੰਘ ਗੁਜਰਾਲ, ਅਸ਼ਵਨੀ ਮਦਾਨ, ਪਰਮਜੀਤ ਸਿੰਘ ਗੁਰਦਾਸਪੁਰ, ਰਵਿੰਦਰਜੀਤ ਪੂਰੀ, ਚਰਨਜੀਤ ਸ਼ਰਮਾ ਬਰਨਾਲਾ, ਰਣਜੀਤ ਸਿੰਘ ਅਨੰਦਪੁਰ ਸਾਹਿਬ, ਸੁਖਇੰਦਰ ਸਿੰਘ ਹੁਸ਼ਿਆਰਪੁਰ, ਅਮਰਜੀਤ ਸਿੰਘ ਭੁੱਲਰ, ਜਸਵਿੰਦਰ ਸਿੰਘ ਅੰਮ੍ਰਿਤਸਰ, ਅਜੈ ਚੌਹਾਨ, ਪ੍ਰਵੀਨ ਕੁਮਾਰ ਮੋਗਾ, ਸ੍ਰੀ ਕਾਂਤ ਬਠਿੰਡਾ, ਮੋਨਿਕਾ ਸ਼ਰਮਾ, ਪਰਮਿੰਦਰ ਸਿੰਘ ਨਵਾਂ ਸ਼ਹਿਰ, ਸੰਦੀਪ ਕਾਲੀਆ, ਜੋਗਿੰਦਰ ਸਿੰਘ, ਰਾਜੇਸ਼ ਪਠਾਣੀਆ, ਬਲਵਿੰਦਰ ਸਿੰਘ ਪੰਨੂੰ ਆਦਿ ਆਗੂ ਹਾਜ਼ਰ ਸਨ।

Have something to say? Post your comment

 

More in Chandigarh

'ਯੁੱਧ ਨਸ਼ਿਆਂ ਵਿਰੁੱਧ’ ਦੇ 289ਵੇਂ ਦਿਨ ਪੰਜਾਬ ਪੁਲਿਸ ਵੱਲੋਂ 4.5 ਕਿਲੋ ਹੈਰੋਇਨ ਅਤੇ 3.9 ਲੱਖ ਰੁਪਏ ਦੀ ਡਰੱਗ ਮਨੀ ਸਮੇਤ 11 ਨਸ਼ਾ ਤਸਕਰ ਕਾਬੂ

ਮੋਹਾਲੀ ਦੇ ਸੋਹਾਣਾ ‘ਚ ਕਬੱਡੀ ਕੱਪ ਦੌਰਾਨ ਚੱਲੀਆਂ ਗੋਲੀਆਂ

ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਸ਼ਹੀਦੀ ਸਭਾ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕਰਨ ਦੇ ਆਦੇਸ਼

ਪੰਜਾਬ ਸਰਕਾਰ ਵੱਲੋਂ ਆਈ.ਆਈ.ਟੀ ਰੋਪੜ ਦੇ ਸਹਿਯੋਗ ਨਾਲ ਮਹੱਤਵਪੂਰਨ ਜਲ ਅਧਿਐਨ ਲਈ 1.61 ਕਰੋੜ ਰੁਪਏ ਦੀ ਪ੍ਰਵਾਨਗੀ: ਹਰਪਾਲ ਸਿੰਘ ਚੀਮਾ

ਵਿਜੀਲੈਂਸ ਬਿਊਰੋ ਵੱਲੋਂ ਨਵੰਬਰ ਦੌਰਾਨ 8 ਰਿਸ਼ਵਤਖੋਰੀ ਦੇ ਕੇਸਾਂ ਵਿੱਚ 11 ਵਿਅਕਤੀ ਰੰਗੇ ਹੱਥੀਂ ਕਾਬੂ

ਰਾਜ ਚੋਣ ਕਮਿਸ਼ਨ ਵੱਲੋਂ 16.12.2025 ਨੂੰ ਸੂਬੇ ਦੇ ਕੁਝ ਸਥਾਨਾਂ 'ਤੇ ਦੁਬਾਰਾ ਵੋਟਾਂ ਕਰਵਾਉਣ ਦੇ ਹੁਕਮ

ਅੰਮ੍ਰਿਤਸਰ ਵਿੱਚ ਡਰੱਗ ਮਾਡਿਊਲ ਦਾ ਪਰਦਾਫਾਸ਼; 4 ਕਿਲੋ ਹੈਰੋਇਨ, 3.90 ਲੱਖ ਰੁਪਏ ਦੀ ਡਰੱਗ ਮਨੀ ਤੇ ਇੱਕ ਪਿਸਤੌਲ ਸਮੇਤ ਚਾਰ ਕਾਬੂ

ਪੰਜਾਬ ਭਰ ਵਿੱਚ ਲਗਾਈ ਗਈ ਚੌਥੀ ਰਾਸ਼ਟਰੀ ਲੋਕ ਅਦਾਲਤ

‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ

ਮੋਹਾਲੀ ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ