Sunday, November 02, 2025

Haryana

ਪਰਿਵਾਰਕ ਪੈਂਸ਼ਨ ਮਾਮਲਿਆਂ ਵਿੱਚ ਹਰਿਆਣਾ ਸਰਕਾਰ ਨੇ ਵਿਭਾਗਾਂ ਨੂੰ ਦਿੱਤੇ ਨਿਰਦੇਸ਼

August 05, 2025 10:34 PM
SehajTimes

ਚੰਡੀਗੜ੍ਹ : ਹਰਿਆਣਾ ਸਰਕਾਰ ਨੇ ਵਿਧਵਾ ਜਾਂ ਤਲਾਕਸ਼ੁਦਾ ਬੇਟੀ ਅਤੇ ਦਿਵਆਂਗ ਬੱਚਿਆਂ ਨੂੰ ਪਰਿਵਾਰਕ ਪੈਂਸ਼ਨ ਦੇ ਮਾਮਲਿਆਂ ਵਿੱਚ ਵਿਭਾਗਾਂ ਨੂੰ ਸਪਸ਼ਟ ਨਿਰਦੇਸ਼ ਜਾਰੀ ਕਰਦੇ ਹੋਏ, ਅਜਿਹੇ ਮਾਮਲਿਆਂ ਵਿੱਚ ਹਰਿਆਣਾ ਸਿਵਲ ਸੇਵਾ (ਪੈਂਸ਼ਨ) ਨਿਯਮ, 2016 ਦੇ ਪ੍ਰਾਵਧਾਨਾਂ ਦਾ ਪੂਰੀ ਤਰ੍ਹਾ ਪਾਲਣ ਯਕੀਨੀ ਕਰਨ ਨੂੰ ਕਿਹਾ ਹੈ।

ਹਰਿਆਣਾ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਰਸਤੋਗੀ, ਜਿਨ੍ਹਾਂ ਦੇ ਕੋਲ ਵਿੱਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਦਾ ਕਾਰਜਭਾਰ ਵੀ ਹੈ, ਵੱਲੋਂ ਸਾਰੇ ਵਿਭਾਗ ਪ੍ਰਮੁੱਖਾਂ, ਡਿਵੀਜਨਲ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ, ਸਬ-ਡਿਵੀਜਨਲ ਅਧਿਕਾਰੀਆਂ (ਸਿਵਲ) ਨੂੰ ਇਸ ਸਬੰਧ ਵਿੱਚ ਇੱਕ ਪੱਤਰ ਜਾਰੀ ਕੀਤਾ ਗਿਆ ਹੈ।

ਪੱਤਰ ਵਿੱਚ ਕਿਹਾ ਗਿਆ ਹੈ ਕਿ ਪ੍ਰਧਾਨ ਮਹਾਲੇਖਾਕਾਰ (ਲੇਖਾ ਅਤੇ ਹੱਕਦਾਰੀ) ਦੇ ਧਿਆਨ ਵਿੱਚ ਆਇਆ ਹੈ ਕਿ ਵੱਖ-ਵੱਖ ਵਿਭਾਗਾਂ ਦੇ ਪੈਂਸ਼ਨ ਮੰਜੂਰੀ ਅਧਿਕਾਰੀਆਂ ਵੱਲੋਂ ਵਿਧਵਾ ਜਾਂ ਤਲਾਕਸ਼ੁਦਾ ਕੁੜੀਆਂ ਅਤੇ ਦਿਵਆਂਗ ਬੱਚਿਆਂ ਦੇ ਪੈਂਸ਼ਨ ਮਾਮਲੇ ਅਕਸਰ ਨਿਯਮਾਂ ਅਨੁਰੂਪ ਨਹੀਂ ਹੁੰਦੇ, ਜਿਸ ਨਾਲ ਦਾਵੇਦਾਰ ਜਾਂ ਨਿਰਭਰ ਪਰਿਵਾਰਕ ਮੈਂਬਰ ਦੀ ਨਿਰਭਰਤਾ ਤੈਅ ਕਰਨ ਵਿੱਚ ਪਰੇਸ਼ਾਨੀ ਆਉਂਦੀ ਹੈ।

ਹਰਿਆਣਾ ਸਿਵਲ ਸੇਵਾ (ਪੈਂਸ਼ਨ) ਨਿਯਮ, 2016 ਦੇ ਨਿਯਮ 8(10)(ਬੀ) ਵਿੱਚ ਪਰਿਵਾਰਕ ਪੈਂਸ਼ਨ ਲਈ ਪਰਿਵਾਰ ਦੀ ਪਰਿਭਾਸ਼ਾ ਸਪਸ਼ਟ ਕੀਤੀ ਗਈ ਹੈ। ਇਸ ਨਿਸਮ ਦੇ ਨਿਯਮ 8 (10)(ਬੀ) ਦੇ ਹੇਠਾਂ ਦਿੱਤੇ ਗਏ ਨੋਟ-3 ਵਿੱਚ ਪ੍ਰਾਵਧਾਨ ਹੈ ਕਿ ਵੈਧ ਰੂਪ ਨਾਲ ਗੋਦ ਲਿਆ ਗਿਆ ਬੇਟਾ ਜਾਂ ਬੇਟੀ ਕਾਨੂੰਨੀ ਤੌਰ 'ਤੇ ਗੋਦ ਬੱਚਿਆਂ ਵਿੱਚ ਸ਼ਾਮਿਲ ਹਨ, ਚਾਹੇ ਉਹ ਹਿੰਦੂ ਕਾਨੂੰਨ ਜਾਂ ਕਿਸੇ ਨਿਜੀ ਵਿਧੀ ਦੇ ਤਹਿਤ ਗੋਦ ਲਏ ਗਏ ਹੋਣ। ਜੇਕਰ ਉਹ ਕਰਮਚਾਰੀ ਦੇ ਨਾਲ ਰਹਿ ਰਹੇ ਹਨ ਅਤੇ ਉਸ 'ਤੇ ਪੂਰੀ ਤਰ੍ਹਾ ਨਾਲ ਨਿਰਭਰ ਹਨ, ਤਾਂ ਉਹ ਪਰਿਵਾਰਕ ਪੈਂਸ਼ਨ ਯੋਗ ਹਨ। ਹਾਲਾਂਕਿ ਸੌਤੇਲੇ ਬੱਚਿਆਂ ਨੁੰ ਇਸ ਵਿੱਚ ਸ਼ਾਮਿਲ ਨਹੀਂ ਕੀਤਾ ਗਿਆ ਹੈ।

Have something to say? Post your comment

 

More in Haryana

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਬਿਰਧ ਆਸ਼ਰਮ ਵਿੱਚ ਮਨਾਇਆ ਦੀਵਾਲੀ ਉਤਸਵ, ਬਜੁਰਗਾਂ ਨਾਲ ਵੰਡੀਆਂ ਖੁਸ਼ੀਆਂ

ਦੀਵਾਲੀ 'ਤੇ ਪੰਚਕੂਲਾ ਨੂੰ ਸਿਹਤ ਦਾ ਤੋਹਫਾ

ਫਰੀਦਾਬਾਦ ਵਿੱਚ 15 ਫੁੱਟ ਉੱਚੇ ਆਸ਼ਾਦੀਪ ਦਾ ਪ੍ਰਜਵਲਨ - ਚਾਨਣ, ਏਕਤਾ ਅਤੇ ਆਸ ਦਾ ਮਹੋਤਸਵ : ਵਿਪੁਲ ਗੋਇਲ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਆਪਣੇ ਪਿੰਡ ਮਿਰਜਾਪੁਰ ਮਾਜਰਾ ਵਿੱਚ ਹੋਇਆ ਸ਼ਾਨਦਾਰ ਸਵਾਗਤ

ਸਰਕਾਰ ਦਾ ਟੀਚਾ ਹਰਿਆਣਾ ਨੂੰ ਨਾ ਸਿਰਫ ਭਾਰਤ ਦੀ ਸਗੋ ਵਿਸ਼ਵ ਦੀ ਖੇਡ ਰਾਜਧਾਨੀ ਬਨਾਉਣਾ : ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ

ਅੰਬਾਲਾ ਕੈਂਟ ਸਿਵਲ ਹਸਪਤਾਲ ਵਿੱਚ ਕ੍ਰਿਟਿਕਲ ਕੇਅਰ ਯੂਨਿਟ (ਸੀਸੀਯੂ) ਹੋਵੇਗੀ ਸੰਚਾਲਿਤ, ਮਰੀਜਾਂ ਨੂੰ ਮਿਲੇਗੀ ਬਿਹਤਰ ਇਲਾਜ ਸਹੂਲਤਾਂ : ਊਰਜਾ ਮੰਤਰੀ ਅਨਿਲ ਵਿਜ

ਖੇਡ ਅਤੇ ਪੁਲਿਸ ਫੋਰਸਾਂ ਦਾ ਡੁੰਘਾ ਸਬੰਧ, ਚੰਗੀ ਸਿਹਤ ਦੇ ਨਾਲ-ਨਾਲ ਟੀਮ ਭਾਵਨਾ ਹੁੰਦੀ ਹੈ ਵਿਕਸਿਤ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਜਨਮਦਿਨ 'ਤੇ ਨਾਰੀ ਸ਼ਕਤੀ ਨੂੰ ਮਿਲਿਆ ਤੋਹਫਾ

ਭਗਵਾਨ ਸ਼੍ਰੀ ਵਿਸ਼ਵਕਰਮਾ ਜੈਯੰਤੀ ਅਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਜਨਮਦਿਨ 'ਤੇ ਹਰਿਆਣਾ ਵਿੱਚ ਕਾਰੀਗਰਾਂ ਨੂੰ ਵੱਡੀ ਸੌਗਾਤ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ 9 ਬ੍ਰੇਸਟ ਕੈਂਸਰ ਜਾਂਚ ਵੈਨ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ