ਚੰਡੀਗੜ੍ਹ : ਹਰਿਆਣਾ ਦੇ ਉਰਜਾ, ਟ੍ਰਾਂਸਪੋਰਟ ਅਤੇ ਕਿਰਤ ਮੰਤਰੀ ਸ੍ਰੀ ਅਨਿਲ ਵਿਜ ਨੇ ਕਿਹਾ ਕਿ ਬਰਸਾਤਾਂ ਵਿੱਚ ਜਲਭਰਾਵ ਦੀ ਸਥਿਤੀ ਨਾਲ ਨਜਿਠਣ ਲਈ ਸੂਬਾ ਸਰਕਾਰ ਵੱਲੋਂ ਨਿਰਦੇਸ਼ ਪਹਿਲਾਂ ਹੀ ਜਾਰੀ ਕਰ ਦਿੱਤੇ ਗਏ ਸਨ ਅਤੇ ਪਾਣੀ ਨਿਕਾਸੀ ਲਈ ਪੂਰੇ ਯਤਨ ਕੀਤੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਵਿੱਚ ਇਸ ਬਰਸਾਤ ਦੇ ਮੌਸਮ ਵਿੱਚ ਜਲਭਰਾਵ ਨੂੰ ਲੈ ਕੇ ਸਥਿਤੀ ਕਾਫੀ ਠੀਕ ਰਹੀ ਹੈ।
ਸ੍ਰੀ ਵਿਜ ਅੱਜ ਇੱਥੇ ਚੰਡੀਗੜ੍ਹ ਵਿੱਚ ਮੀਡੀਆ ਪਰਸਨਸ ਦੇ ਸੁਆਲਾਂ ਦਾ ਜਵਾਬ ਦੇ ਰਹੇ ਸਨ।
ਉਨ੍ਹਾਂ ਨੇ ਕਿਹਾ ਕਿ ਹਾਲਾਂਕਿ ਕੁੱਝ ਥਾਂਵਾਂ ਅਜਿਹੀਆਂ ਹੋ ਸਕਦੀਆਂ ਹਨ ਜਿੱਥੇ ਜਲਭਰਾਵ ਹੁੰਦਾ ਹੋਵੇ, ਅਤੇ ਨਿਕਾਸੀ ਨਾ ਹੋ ਰਹੀ ਹੋਵੇ, ਉਸ ਦੀ ਸਰਕਾਰ ਵਿਵਸਥਾ ਕਰੇਗੀ।