Saturday, January 17, 2026
BREAKING NEWS
ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੇਸ਼ ਹੋਏ ਮੁੱਖ ਮੰਤਰੀ ਭਗਵੰਤ ਸਿੰਘਭਾਰਤ ਵਿੱਚ ਸਕੋਡਾ ਆਟੋ ਦਾ 25ਵਾਂ ਸਾਲ ਬਣਿਆ ਸਭ ਤੋਂ ਸਫਲ ਸਾਲ30,000 ਰੁਪਏ ਰਿਸ਼ਵਤ ਲੈਂਦਾ ਤਹਿਸੀਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰਮਾਮਲਾ ਪਿੰਡ ਭੂਦਨ ਵਿਖੇ ਤਿੰਨ ਜਣਿਆਂ ਦੀ ਮੌਤ ਦਾਪਿੰਡ ਭੂਦਨ ਵਿਖੇ ਤਿੰਨ ਜਣਿਆਂ ਦੀਆਂ ਖੁਦਕੁਸ਼ੀ ਕਰਨ ਦੇ ਮਾਮਲੇ ਵਿਚ ਲੋਕਾਂ ਨੇ ਸੰਦੌੜ ਅੱਗੇ ਲਗਾਇਆ ਧਰਨਾਮੋਹਾਲੀ ਦੇ ਸੋਹਾਣਾ ‘ਚ ਕਬੱਡੀ ਕੱਪ ਦੌਰਾਨ ਚੱਲੀਆਂ ਗੋਲੀਆਂਪੰਜਾਬ ਦੇ ਸਾਰੇ ਵਿਦਿਅਕ ਅਦਾਰੇ 7 ਸਤੰਬਰ ਤੱਕ ਬੰਦ ਰਹਿਣਗੇ: ਹਰਜੋਤ ਬੈਂਸਪੰਜਾਬ ਦੇ ਸਕੂਲ 3 ਸਤੰਬਰ ਤੱਕ ਰਹਿਣਗੇ ਬੰਦ: ਹਰਜੋਤ ਸਿੰਘ ਬੈਂਸਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਸਦਮਾ ਬੇਟੀ ਦਾ ਦੇਹਾਂਤ ਮਸ਼ਹੂਰ ਪੰਜਾਬੀ ਕਾਮੇਡੀਅਨ ਜਸਵਿੰਦਰ ਭੱਲਾ ਨਹੀਂ ਰਹੇ

Chandigarh

ਸੰਤ ਸੀਚੇਵਾਲ ਨੇ ਸੰਸਦ ਨਾ ਚੱਲਣ ‘ਤੇ ਰਾਜ ਸਭਾ ਦੇ ਵਾਈਸ ਚੇਅਰਮੈਨ ਤੇ ਕੇਂਦਰੀ ਸੰਸਦੀ ਮੰਤਰੀ ਨੂੰ ਲਿਖੇ ਪੱਤਰ

August 05, 2025 11:15 PM
SehajTimes

ਢਾਈ ਲੱਖ ਰੁਪਏ ਹਰ ਮਿੰਟ ਦੇ ਹੁੰਦੇ ਹਨ ਖ਼ਰਚ

ਚੰਡੀਗੜ੍ਹ : ਰਾਜ ਸਭਾ ਮੈਂਬਰ ਤੇ ਉਘੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪਾਰਲੀਮੈਟ ਨਾ ਚੱਲਣ ਨੂੰ ਲੈਕੇ ਰਾਜ ਸਭਾ ਦੇ ਉਪ ਚੇਅਰਮੈਨ ਅਤੇ ਸੰਸਦੀ ਮਾਮਲਿਆਂ ਦੇ ਕੇਂਦਰੀ ਮੰਤਰੀ ਨੂੰ ਪੱਤਰ ਲਿਖਕੇ ਦੋਸ਼ ਲਾਇਆ ਹੈ ਕਿ ਲੋਕਾਂ ਵੱਲੋਂ ਦਿੱਤੇ ਜਾ ਰਹੇ ਟੈਕਸਾਂ ਦਾ ਕਰੋੜਾਂ ਰੁਪਏ ਖ਼ਰਚ ਹੋ ਰਹੇ ਹਨ ਪਰ ਪਾਰਲੀਮੈਂਟ ਵਿੱਚ ਕੰਮ ਧੇਲੇ ਦਾ ਵੀ ਨਹੀਂ ਹੋ ਰਿਹਾ। ਸੰਤ ਸੀਚੇਵਾਲ ਵੱਲੋਂ ਤਿੰਨ ਸਫ਼ਿਆ ਦੇ ਲਿਖੇ ਇਸ ਪੱਤਰ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਪਾਰਲੀਮੈਂਟ ਦੇ ਚੱਲ ਰਹੇ ਸ਼ੈਸ਼ਨ ਦੌਰਾਨ ਹਰ ਮਿੰਟ ਦਾ ਢਾਈ ਲੱਖ ਰੁਪਏ ਖਰਚ ਹੁੰਦੇ ਹਨ। ਇਸੇ ਤਰ੍ਹਾਂ ਇੱਕ ਦਿਨ ਦਾ ਔਸਤਨ 10 ਕਰੋੜ ਰੁਪਏ ਖਰਚ ਆਉਂਦਾ ਹੈ ਤੇ 12 ਦਿਨਾਂ ਵਿੱਚ ਲਗਭੱਗ 120 ਕਰੋੜ ਰੁਪਏ ਖਰਚੇ ਗਏ ਹਨ ਜਦ ਕਿ ਇੰਨ੍ਹਾਂ 12 ਦਿਨਾਂ ਵਿੱਚ ਸ਼ੈਸ਼ਨ ਸਹੀ ਢੰਗ ਨਾਲ ਨਹੀਂ ਚੱਲਿਆ।

ਉਨ੍ਹਾਂ ਰਾਜ ਸਭਾ ਦੇ ਵਾਈਸ ਚੇਅਰਮੈਨ ਤੇ ਕੇਂਦਰੀ ਸੰਸਦੀ ਮੰਤਰੀ ਨੂੰ ਲਿਖੇ ਆਪਣੇ ਪੱਤਰ ਵਿੱਚ ਕਿਹਾ ਹੈ ਕਿ ਲੋਕਾਂ ਦੇ ਮੁੱਦਿਆਂ ਨੂੰ ਸਦਨ ਵਿੱਚ ਉਠਾਉਣਾ ਹੀ ਵਿਰੋਧੀ ਧਿਰ ਦਾ ਮੁੱਖ ਕੰਮ ਹੁੰਦਾ ਹੈ ਪਰ ਉਥੇ ਹਾਲਾਤ ਅਜਿਹੇ ਬਣਾ ਦਿੱਤੇ ਜਾਂਦੇ ਹਨ ਕਿ ਵਿਰੋਧੀ ਧਿਰ ਹੰਗਾਮੇ ਕਰਨ ਲਈ ਮਜ਼ਬੂਰ ਹੋ ਜਾਂਦੀ ਹੈ।

ਸੰਤ ਸੀਚੇਵਾਲ ਨੇ ਕਿਹਾ ਕਿ ਇੱਕ ਮੈਂਬਰ ਪਾਰਲੀਮੈਂਟ ਦੇ ਕੋਲ ਸਿਫ਼ਰ ਕਾਲ, ਪ੍ਰਸ਼ਨ ਕਾਲ ਅਤੇ ਸਪਸ਼ੈਲ ਮੈਨਸ਼ਨ ਜਰੀਏ ਹੁੰਦੇ ਹਨ ਜਿਸ ਰਾਹੀ ਲੋਕਾਂ ਦੇ ਮੁੱਦਿਆ ਨੂੰ ਉਠਾੳਣ ਦਾ ਮੌਕਾ ਮਿਲਦਾ ਹੈ ਪਰ ਜੇ ਸੰਸਦ ਹੀ ਨਾ ਚੱਲੇ ਤਾਂ ਇੱਕ ਮੈਂਬਰ ਪਾਰਲੀਮੈਂਟ ਦੇ ਇਹ ਸਾਰੇ ਹੱਕ ਖੋਹੇ ਜਾਂਦੇ ਹਨ। ਪਾਰਲੀਮੈਂਟ ਵਿੱਚ ਹੰਗਾਮੇ ਕਰਕੇ ਕਿਸੇ ਦੀ ਜਿੱਤ ਨਹੀਂ ਹੁੰਦੀ ਸਗੋਂ ਦੇਸ਼ ਦੇ ਆਮ ਲੋਕਾਂ ਦੀ ਹਾਰ ਹੁੰਦੀ ਹੈ, ਜਿੰਨ੍ਹਾਂ ਨੇ ਮੈਂਬਰਾਂ ਨੂੰ ਚੁਣ ਕੇ ਇਸ ਸਦਨ ਵਿੱਚ ਭੇਜਿਆ ਹੁੰਦਾ ਹੈ ਕਿ ਇੱਕ ਦਿਨ ਉਨ੍ਹਾਂ ਦੀ ਅਵਾਜ਼ ਵੀ ਪਾਰਲੀਮੈਂਟ ਦੀ ਆਵਾਜ਼ ਬਣੇਗੀ।

ਉਨ੍ਹਾਂ ਕਿਹਾ ਕਿ ਦੇਸ਼ ਨੂੰ ਅਜ਼ਾਦ ਹੋਇਆ 75 ਸਾਲ ਤੋਂ ਵੱਧ ਦਾ ਸਮਾਂ ਬੀਤ ਗਿਆ ਹੈ ਪਰ ਅਜੇ ਤੱਕ ਦੇਸ਼ ਦੇ ਲੋਕਾਂ ਨੂੰ ਪੀਣ ਵਾਲਾ ਸਾਫ ਪਾਣੀ ਨਹੀਂ ਦੇ ਸਕੇ। ਸ਼ੁੱਧ ਹਵਾ ਨਹੀਂ ਦੇ ਸਕੇ ਤੇ ਨਾ ਹੀ ਸ਼ੁੱਧ ਖੁਰਾਕ ਦੇ ਸਕੇ, ਜਦ ਕਿ ਮਨੁੱਖ ਦੇ ਜਿਊਣ ਦਾ ਇਹ ਸੰਵਿਧਾਨਕ ਹੱਕ ਹੈ। ਬੇਰੁਜ਼ਗਾਰੀ ਕਾਰਣ ਦੇਸ਼ ਦੀ ਨੌਜਵਾਨੀ ਜਾਂ ਤਾਂ ਨਸ਼ੇ ਦੇ ਦਲਦਲ ਵਿੱਚ ਫਸਦੀ ਜਾ ਰਹੀ ਹੈ ਜਾਂ ਵਿਦੇਸ਼ਾਂ ਦਾ ਰੁਖ ਕਰ ਰਹੀ ਹੈ।

ਰੋਜ਼ੀ ਰੋਟੀ ਕਮਾਉਣ ਲਈ ਵਿਦੇਸ਼ਾਂ ਵਿੱਚ ਗਏ ਭਾਰਤੀ ਕਿਵੇਂ ਰੁਲ ਰਹੇ ਹਨ। ਇਸ ਦੀ ਵੀ ਕਦੇਂ ਸਦਨ ਨੇ ਫਿਕਰਮੰਦੀ ਜ਼ਾਹਿਰ ਨਹੀਂ ਕੀਤੀ। ਇਸੇ ਤਰ੍ਹਾਂ ਅਮਰੀਕਾ ਦੇ ਨਵੇਂ ਬਣੇ ਸਦਰ ਨੇ ਭਾਰਤੀਆਂ ਨੂੰ ਕਿਵੇਂ ਹੱਥਕੜੀਆਂ ਲਗਾ ਕਿ ਕੈਦੀਆਂ ਵਾਂਗ ਡਿਪੋਰਟ ਕੀਤਾ ਸੀ। ਰੂਸੀ ਆਰਮੀ ਵਿੱਚ ਹਲੇ 13 ਪਰਿਵਾਰਾਂ ਦੇ ਬੱਚੇ ਲਾਪਤਾ ਹਨ ਜਿਹਨਾਂ ਦੀ ਉਡੀਕ ਵਿੱਚ ਅੱਜ ਵੀ ਪਰਿਵਾਰ ਬੈਠਾ ਹੈ ਆਦਿ ਵਰਗਿਆਂ ਮੁੱਦਿਆਂ ਤੇ ਚਰਚਾ ਨਹੀ ਹੋ ਸਕੀ।

Have something to say? Post your comment

 

More in Chandigarh

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬ੍ਰਿਟਿਸ਼ ਕੋਲੰਬੀਆ ਨਾਲ ਵਪਾਰਕ ਰਿਸ਼ਤਿਆਂ ਨੂੰ ਹੋਰ ਮਜ਼ਬੂਤ ਕਰਨ ਦੀ ਵਕਾਲਤ

ਸਪੀਕਰ ਨੇ ਮਿਲਾਵਟਖੋਰੀ ਛੱਡਣ ਲਈ ਕੀਤੀ ਅਪੀਲ,ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਕੀਤੀ ਜਾਵੇਗੀ ਸਖ਼ਤ ਕਾਰਵਾਈ

ਮਾਤਾ ਵੈਸ਼ਨੋ ਦੇਵੀ ਇੰਸਟੀਚਿਊਟ ਆਫ਼ ਮੈਡੀਕਲ ਐਕਸੀਲੈਂਸ ਦੀ ਮਾਨਤਾ ਰੱਦ ਕਰਨ ਸੰਬੰਧੀ ਆਪਣੇ ਫੈਸਲੇ ’ਤੇ ਮੁੜ ਵਿਚਾਰ ਕਰੇ ਕੇਂਦਰ ਸਰਕਾਰ: ਕੁਲਤਾਰ ਸਿੰਘ ਸੰਧਵਾਂ

ਬਾਸਮਤੀ ਚੌਲ ਨਿਰਯਾਤਕਾਂ ਦੇ ਹਿੱਤਾਂ ਦੀ ਰਾਖੀ ਲਈ ਕੇਂਦਰ ਸਰਕਾਰ ਦੇ ਫੌਰੀ ਦਖਲ ਦੀ ਲੋੜ : ਕੁਲਤਾਰ ਸਿੰਘ ਸੰਧਵਾਂ

ਅਖ਼ਬਾਰ ਦੀ ਆੜ ਹੇਠ ਸ਼ਰਾਬ ਦਾ ਗੈਰਕਾਨੂੰਨੀ ਕਾਰੋਬਾਰ ਚਲਾਇਆ ਗਿਆ: ਪੰਜਾਬ ਸਰਕਾਰ

ਵਿਜੀਲੈਂਸ ਬਿਊਰੋ ਨੇ ਠੇਕਾ ਅਧਾਰਤ ਕਰਮਚਾਰੀ ਨੂੰ 4000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਪੰਜਾਬ ਸਰਕਾਰ ਨੇ ਸਕੂਲਾਂ ਦਾ ਸਮਾਂ ਬਦਲਿਆ

ਵਿਦੇਸ਼ ਮੰਤਰਾਲੇ ਵੱਲੋਂ ਬਿਨਾਂ ਕਾਰਨ ਦੱਸੇ ਯੂ.ਕੇ. ਜਾਣ ਦਾ ਦੌਰਾ ਰੱਦ ਕਰਨਾ ਬੇਹੱਦ ਮੰਦਭਾਗਾ ਅਤੇ ਨਿੰਦਣਯੋਗ: ਸੰਜੀਵ ਅਰੋੜਾ

ਮੋਹਾਲੀ ਜੰਗਲਾਤ ਮੰਡਲ ਦੀ ਪਹਿਲਕਦਮੀ ਸਦਕਾ ਸਿਸਵਾਂ–ਮਿਰਜ਼ਾਪੁਰ ਜੰਗਲ ਖੇਤਰ ਬਣਿਆ ਈਕੋ-ਟੂਰਿਜ਼ਮ ਦਾ ਧੁਰਾ: ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ

'ਯੁੱਧ ਨਸ਼ਿਆਂ ਵਿਰੁੱਧ’ ਦੇ 320ਵੇਂ ਦਿਨ ਪੰਜਾਬ ਪੁਲਿਸ ਵੱਲੋਂ 40.1 ਕਿਲੋ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ