Wednesday, August 06, 2025
BREAKING NEWS
ਆਕਸੀਜਨ ਸਿਲੰਡਰ ਫਟਣ ਕਾਰਨ ਮੋਹਾਲੀ ਦੇ ਇੰਡਸਟਰੀਅਲ ਏਰੀਆ ‘ਚ ਵਾਪਰਿਆ ਹਾਦਸਾਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਨਹੀਂ ਰਹੇ ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ ਦਾ ਲਾਇਸੰਸ ਰੱਦ

Chandigarh

7000 ਰੁਪਏ ਰਿਸ਼ਵਤ ਲੈਣ ਵਾਲਾ ਜੂਨੀਅਰ ਇੰਜੀਨੀਅਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

August 06, 2025 03:27 PM
SehajTimes

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਜ਼ਿਲ੍ਹਾ ਫਾਜ਼ਿਲਕਾ ਦੇ ਜਲਾਲਾਬਾਦ (ਪੱਛਮੀ) ਸਥਿਤ ਪੀ.ਐਸ.ਪੀ.ਸੀ.ਐਲ. ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ ਬਲਵਿੰਦਰ ਸਿੰਘ ਨੂੰ 7000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਮੁਲਜ਼ਮ ਨੇ ਸ਼ਿਕਾਇਤਕਰਤਾ ਸਲਵਿੰਦਰ ਸਿੰਘ ਵਾਸੀ ਪਿੰਡ ਜਮਾਲਗੜ੍ਹ, ਤਹਿਸੀਲ ਜਲਾਲਾਬਾਦ, ਜ਼ਿਲ੍ਹਾ ਫਾਜ਼ਿਲਕਾ ਤੋਂ ਰਿਸ਼ਵਤ ਦੀ ਮੰਗ ਕੀਤੀ ਸੀ। ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਉਕਤ ਮੁਲਜ਼ਮ ਨੇ ਉਸਦੀ ਜ਼ਮੀਨ ’ਤੇ ਮੋਟਰ ਲਈ ਵੱਖਰਾ ਟਰਾਂਸਫਾਰਮਰ ਲਗਾਉਣ ਦੇ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। 
ਜਾਂਚ ਦੌਰਾਨ ਇਹ ਪਾਇਆ ਗਿਆ ਕਿ ਉਕਤ ਜੂਨੀਅਰ ਇੰਜੀਨੀਅਰ ਨੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਅਤੇ ਪਹਿਲੀ ਕਿਸ਼ਤ ਵਜੋਂ 3000/- ਰੁਪਏ ਬਤੌਰ ਰਿਸ਼ਵਤ ਲਏ ਸਨ ਅਤੇ ਬਾਅਦ ਵਿੱਚ ਇਸ ਕੰਮ ਲਈ ਬਕਾਇਆ 7000 ਰੁਪਏ ਰਿਸ਼ਵਤ ਵਜੋਂ ਮੰਗੇ ਸਨ। ਸ਼ਿਕਾਇਤਕਰਤਾ ਨੇ 7000 ਰੁਪਏ ਰਿਸ਼ਵਤ ਮੰਗਣ ਨਾਲ ਸਬੰਧਤ ਗੱਲਬਾਤ ਰਿਕਾਰਡ ਕਰ ਲਈ ਸੀ।

ਜਾਂਚ ਦੇ ਆਧਾਰ ’ਤੇ ਮੁਲਜ਼ਮ ਜੂਨੀਅਰ ਇੰਜੀਨੀਅਰ ਵਿਰੁੱਧ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਉਸਨੂੰ ਅੱਜ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

Have something to say? Post your comment

 

More in Chandigarh

ਸ੍ਰੀ ਅਕਾਲ ਤਖ਼ਤ ਸਾਹਿਬ ਜਥੇ. ਗੜਗੱਜ ਨੇ ਮੰਤਰੀ ਬੈਂਸ ਨੂੰ ਸੁਣਾਈ ਧਾਰਮਿਕ ਸਜ਼ਾ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ਮੁਲਤਵੀ

ਮੋਹਾਲੀ ‘ਚ ਆਕਸੀਜਨ ਸਿਲੰਡਰ ਬਲਾਸਟ ਮਾਮਲੇ ‘ਤੇ CM ਭਗਵੰਤ ਮਾਨ ਨੇ ਪ੍ਰਗਟਾਇਆ ਦੁੱਖ

ਆਕਸੀਜਨ ਸਿਲੰਡਰ ਫਟਣ ਕਾਰਨ ਮੋਹਾਲੀ ਦੇ ਇੰਡਸਟਰੀਅਲ ਏਰੀਆ ‘ਚ ਵਾਪਰਿਆ ਹਾਦਸਾ

ਸੰਤ ਸੀਚੇਵਾਲ ਨੇ ਸੰਸਦ ਨਾ ਚੱਲਣ ‘ਤੇ ਰਾਜ ਸਭਾ ਦੇ ਵਾਈਸ ਚੇਅਰਮੈਨ ਤੇ ਕੇਂਦਰੀ ਸੰਸਦੀ ਮੰਤਰੀ ਨੂੰ ਲਿਖੇ ਪੱਤਰ

ਪੰਜਾਬ ਦੇ ਹਜ਼ਾਰਾਂ ਏਡਿਡ ਸਕੂਲਾਂ ਦਾ ਸਟਾਫ਼ 4 ਮਹੀਨਿਆਂ ਤੋਂ ਤਨਖਾਹ ਲਈ ਤਰਸਿਆ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ "ਵਿਦਿਆਰਥੀਆਂ ਲਈ ਗਣਿਤ ਨੂੰ ਕਿਸ ਤਰ੍ਹਾਂ ਦਿਲਚਸਪ ਬਣਾਇਆ ਜਾਵੇ" ਵਿਸ਼ੇ 'ਤੇ ਰਾਜ ਪੱਧਰੀ ਕਾਨਫਰੰਸ ਅਤੇ ਪੈਨਲ ਚਰਚਾ

ਐਸ ਏ ਐਸ ਨਗਰ ਪੁਲਿਸ ਅਤੇ ਏ ਜੀ ਟੀ ਐਫ ਪੰਜਾਬ ਨੇ ਸੰਖੇਪ ਗੋਲੀਬਾਰੀ ਤੋਂ ਬਾਅਦ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ

ਅੰਬੇਦਕਰ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ ਮੋਹਾਲੀ ਨੇ ਬੀ ਐਫ ਐਚ ਆਈ ਮੁਲਾਂਕਣ ਅਤੇ ਹਿੱਸੇਦਾਰ ਸੰਮੇਲਨ ਨਾਲ ਵਿਸ਼ਵ ਛਾਤੀ ਦਾ ਦੁੱਧ ਪਿਲਾਉਣ ਦਾ ਸਪਤਾਹ ਮਨਾਇਆ

ਭਗਵੰਤ ਮਾਨ ਸਰਕਾਰ ਵੱਲੋਂ ਨਵੇਂ ਮੈਡੀਕਲ ਕਾਲਜ ਬਣਾਉਣ ਦੀਆਂ ਵੱਡੀਆਂ ਘੋਸ਼ਣਾਵਾਂ ਸਿਰਫ਼ ਇਸ਼ਤਿਹਾਰਾਂ ਤਕ ਸੀਮਤ : ਬਲਬੀਰ ਸਿੱਧੂ