ਮੋਹਾਲੀ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਤੇ ਜੇਲ੍ਹ ਵਿੱਚ ਬੈਰਕ ਬਦਲਣ ਦੀਆਂ ਪਟੀਸ਼ਨਾਂ ‘ਤੇ ਅੱਜ ਮੋਹਾਲੀ ਅਦਾਲਤ ਵਿੱਚ ਸੁਣਵਾਈ ਹੋਈ ਪਰ ਕੋਈ ਫੈਸਲਾ ਨਹੀਂ ਹੋ ਸਕਿਆ। ਅਦਾਲਤ ਵੱਲੋਂ ਇਸ ਮਾਮਲੇ ’ਤੇ ਸੁਣਵਾਈ ਨੂੰ 7 ਜੁਲਾਈ ਕੱਲ੍ਹ ਲਈ ਤੈਅ ਕੀਤੀ ਗਈ ਹੈ। ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ 6ਵੀਂ ਵਾਰ ਸੁਣਵਾਈ ਹੋਈ ਹੈ ਪਰ ਅਜੇ ਤੱਕ ਕੋਈ ਫੈਸਲਾ ਨਹੀਂ ਆਇਆ ਹੈ।