Friday, August 15, 2025
BREAKING NEWS
ਲੈਂਡ ਪੂਲਿੰਗ ਪਾਲਿਸੀ ਪੰਜਾਬ ਸਰਕਾਰ ਨੇ ਲਈ ਵਾਪਸ ਆਕਸੀਜਨ ਸਿਲੰਡਰ ਫਟਣ ਕਾਰਨ ਮੋਹਾਲੀ ਦੇ ਇੰਡਸਟਰੀਅਲ ਏਰੀਆ ‘ਚ ਵਾਪਰਿਆ ਹਾਦਸਾਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਨਹੀਂ ਰਹੇ ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾ

Articles

ਪੰਜਾਬ ਵਿੱਚ 100% ਬਿਜਲੀਕਰਣ ਦਾ ਇਤਿਹਾਸ

August 06, 2025 04:01 PM
SehajTimes
 ਪੰਜਾਬ ਵਿੱਚ ਅੱਜ ਤੋਂ 109 ਸਾਲ 6 ਮਹੀਨੇ ਪਹਿਲਾਂ 8 ਫਰਵਰੀ, 1916 ਨੂੰ ਮਿਉਂਸਪਲ ਵਿਭਾਗ ਵੱਲੋਂ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਸੀ.ਐਮ.ਕਿੰਗ ਦੇ ਨਾਮ ਤੇ ਪਹਿਲਾ ਬਿਜਲੀ ਕੁਨੈਕਸ਼ਨ  ਜਾਰੀ ਕੀਤਾ ਗਿਆ ਸੀ। ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਪਹਿਲਾਂ ਪੰਜਾਬ ਸਟੇਟ ਇਲੈਕਟ੍ਰੀਸਿਟੀ ਬੋਰਡ ਨੇ ਅੱਜ ਤੋਂ 49 ਸਾਲ 3 ਮਹੀਨੇ ਪਹਿਲਾਂ 26 ਮਈ, 1976 ਨੂੰ ਪੰਜਾਬ ਸੂਬੇ ਨੂੰ 100% ਬਿਜਲੀਕਰਣ ਦਾ ਟਿੱਚਾ ਪੂਰਾ ਕਰ ਲਿਆ ਸੀ। ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸੰਚਾਲਣ ਦੱਖਣ ਜੌਨ ਦੇ ਮੁੱਖ ਇੰਜੀਨੀਅਰ ਇੰਜ. ਰਤਨ ਕੁਮਾਰ ਮਿੱਤਲ ਨੇ ਦੱਸਿਆ ਹੈ ਕਿ ਹਰਿਆਣਾ ਦੇਸ਼ ਦਾ ਪਹਿਲਾ ਸੂਬਾ ਹੈ ਜਿਸ ਨੇ 100% ਬਿਜਲੀਕਰਨ ਕਰਕੇ ਹਰਿਆਣੇ ਦਾ ਨਾਮ ਬਿਜਲੀ ਖੇਤਰ ਵਿੱਚ ਸੁਨਹਿਰੀ ਅੱਖਰਾਂ ਵਿੱਚ ਦਰਜ਼ ਕਰਵਾ ਦਿੱਤਾ । ਉਨ੍ਹਾਂ ਦੱਸਿਆ ਹੈ ਕਿ 29 ਨਵੰਬਰ, 1970 ਨੂੰ ਉਸ ਸਮੇਂ ਦੇਸ਼  ਦੀ ਪ੍ਰਧਾਨ ਮੰਤਰੀ ਸ੍ਰੀਮਤੀ ਇੰਦਰਾ ਗਾਂਧੀ ਨੇ ਹਰਿਆਣਾ ਦੇ ਕਰਨਾਲ ਜ਼ਿਲ੍ਹੇ ਦੇ ਪਿੰਡ ਉੱਚਾਣੀ ਵਿੱਚ ਬਿਜਲੀ ਸਪਲਾਈ ਦਾ ਉਦਘਾਟਨ ਕਰਕੇ ਹਰਿਆਣੇ ਨੂੰ ਪਹਿਲੇ ਨੰਬਰ ਤੇ ਦਰਜ਼ ਕਰਵਾਇਆ। ਇਸ ਸਮੇਂ ਸ੍ਰੀ ਬੰਸੀ ਲਾਲ ਹਰਿਆਣਾ ਦੇ ਮੁੱਖ ਮੰਤਰੀ ਸਨ। ਇਸ ਪਿੰਡ ਦੇ ਬਾਹਰ ਇਸ ਇਤਿਹਾਸਕ ਜਿੱਤ ਨੂੰ ਸਦੀਵੀ ਯਾਦਗਾਰ ਬਣਾਉਣ ਲਈ ਪਿੰਡ ਦੇ ਬਾਹਰ ਇੱਕ ਵਿਸ਼ਾਲ ਟਾਵਰ ਲਗਾਇਆ ਗਿਆ। ਹਰਿਆਣਾ ਇਸ ਸਮੇਂ ਵੱਖ ਵੱਖ ਸ਼੍ਰੇਣੀਆਂ ਦੇ ਲਗਭਗ 82 ਲੱਖ ਦੇ ਕਰੀਬ ਬਿਜਲੀ ਖਪਤਕਾਰਾਂ ਦੇ ਅਹਾਤਿਆਂ ਨੂੰ ਰੁਸ਼ਨਾਉਂਦੇ ਹੋਏ, ਹਰਿਆਣਾ ਦੀ ਆਰਥਿਕਤਾ ਨੂੰ ਮਜ਼ਬੂਤ ਕਰ ਰਿਹਾ ਹੈ ਅਤੇ ਇਸ ਤੋਂ ਇਲਾਵਾ ਹਰਿਆਣੇ ਰਾਜ ਦ ਦੀ ਤਰੱਕੀ ਵਿੱਚ ਮੁੱਖ ਭਾਈਵਾਲ ਹੈ।
 
ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸੰਚਾਲਣ ਦੱਖਣ ਦੇ ਮੁੱਖ ਇੰਜੀਨੀਅਰ ਇੰਜ. ਰਤਨ ਕੁਮਾਰ ਮਿੱਤਲ ਨੇ ਦੱਸਿਆ ਹੈ ਕਿ ਭਾਰਤ ਦੇ ਉਸ ਸਮੇਂ ਦੇ ਪ੍ਰਧਾਨ ਮੰਤਰੀ ਸ੍ਰੀਮਤੀ ਇੰਦਰਾ ਗਾਂਧੀ ਨੇ ਮਲੇਰਕੋਟਲਾ ਦੇ ਨੇੜੇ ਪਿੰਡ ਰਹਿਮਤਗੜ੍ਹ (ਜੋ ਕਿ ਪਹਿਲਾਂ ਸੰਗਰੂਰ ਜ਼ਿਲ੍ਹੇ ਵਿੱਚ ਸੀ, ਅੱਜ ਕਲ੍ਹ ਮਲੇਰਕੋਟਲਾ ਜ਼ਿਲ੍ਹੇ ਅਧੀਨ ਹੈ) ਵਿਖੇ ਸਵਿੱਚ ਦਬਾ ਕੇ ਬਿਜਲੀ ਸਪਲਾਈ ਦਾ ਉਦਘਾਟਨ ਕੀਤਾ। ਇਸ ਤਰ੍ਹਾਂ ਪੰਜਾਬ ਦੇ ਦੇਸ਼ ਦਾ ਦੂਜਾ ਸੂਬਾ ਬਣ ਗਿਆ ਜਿਸ ਨੇ 100% ਬਿਜਲੀਕਰਣ ਦਾ ਟਿੱਚਾ ਮਿੱਥੇ ਗਏ ਸਮੇਂ ਤੋਂ 12 ਸਾਲ ਪਹਿਲਾਂ ਪੂਰਾ ਕਰ ਲਿਆ ਸੀ। ਮੁੱਖ ਇੰਜੀਨੀਅਰ ਇੰਜ਼: ਰਤਨ ਮਿਤਲ ਨੇ ਦਸਿਆ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਇਸ ਸਮੇਂ ਇਕ ਕਰੌੜ‌ 8 ਲੱਖ ਤੋਂ ਵੱਧ ਵੱਖ ਵੱਖ ਸ਼੍ਰੇਣੀਆਂ ਦੇ ਬਿਜਲੀ ਖਪਤਕਾਰਾਂ ਦੇ ਅਹਾਤਿਆਂ ਨੂੰ ਰੋਸ਼ਨਾਉਦਿਆਂ ਪੰਜਾਬ ਦੇ ਸਰਵਪੱਖੀ ਵਿਕਾਸ ਅਤੇ ਪੰਜਾਬ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਵਿੱਚ ਮਹੱਤਵਪੂਰਨ ਯੋਗਦਾਨ ਪਾ ਰਿਹਾ ਹੈ।1970 ਵੇਂ ਦਹਾਕੇ ਵਿੱਚ ਕੇਂਦਰ ਸਰਕਾਰ ਦੇ 20 ਨੁਕਾਤੀ ਆਰਥਿਕ ਪ੍ਰੋਗਰਾਮ ਨੂੰ ਤੇਜ਼ੀ ਅਤੇ ਪ੍ਰਭਾਵਸ਼ਾਲੀ ਵਿਊਂਤਬੰਦੀ ਨਾਲ ਲਾਗੂ ਕਰਦਿਆਂ ਪੰਜਾਬ ਸੂਬੇ ਵਿੱਚ 100% ਬਿਜਲੀਕਰਨ ਦਾ ਟਿੱਚਾ ਮਿੱਥੇ ਗਏ ਸਮੇਂ ਤੋਂ 12 ਸਾਲ ਪਹਿਲਾਂ ਪੂਰਾ ਕਰ ਲਿਆ ਸੀ। ਗਿਆਨੀ ਜ਼ੈਲ ਸਿੰਘ ਉਸ ਸਮੇਂ ਪੰਜਾਬ ਦੇ ਮੁੱਖ ਮੰਤਰੀ ਸਨ। ਪੰਜਾਬ ਦੀ 80% ਆਬਾਦੀ ਪਿੰਡਾਂ ਵਿੱਚ ਵਸਦੀ ਹੈ ਅਤੇ ਦਿਹਾਤੀ ਇਲਾਕਿਆਂ ਵਿੱਚ ਵਸਦੇ  ਨਾਗਰਿਕਾਂ ਦੇ ਸਮਾਜਿਕ ਅਤੇ ਆਰਥਿਕ ਪੱਧਰ ਨੂੰ ਊਚਾ ਚੁੱਕਣ ਲਈ ਬਿਜਲੀ ਦਾ ਹੋਣਾ  ਅਤਿਅੰਤ ਜ਼ਰੂਰੀ ਸੀ। ਪੰਜਾਬ ਸਟੇਟ ਇਲੈਕਟ੍ਰੀਸਿਟੀ ਬੋਰਡ ਨੇ ਦਿਹਾਤੀ ਖੇਤਰਾਂ ਵਿੱਚ ਬਿਜਲੀ ਅਤੇ ਟਿਊਬਵੈਲ ਕੁਨੈਕਸ਼ਨਾਂ  ਨੂੰ ਜਾਰੀ ਕਰਨ ਦਾ ਕੰਮ ਵਿਊਂਤਬੰਦੀ ਢੰਗ ਨਾਲ ਸ਼ੁਰੂ ਕੀਤਾ। ਇਸ ਦਾ ਮੁੱਖ ਮੰਤਵ ਕਿਸਾਨਾਂ ਦੀ ਆਰਥਿਕ ਸਥਿਤੀ ਵਿੱਚ ਸੁਧਾਰ ਅਤੇ ਦੇਸ਼ ਦੇ ਕੇਂਦਰੀ ਅੰਨ ਭੰਡਾਰ ਵਿੱਚ ਪੰਜਾਬ ਦਾ ਵੱਡਾ ਯੋਗਦਾਨ ਪਾਉਣਾ ਜਾਪਦਾ ਸੀ!
 
ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸੰਚਾਲਣ ਦੱਖਣ ਜੌਨ ਦੇ ਮੁੱਖ ਇੰਜੀਨੀਅਰ ਇੰਜ. ਰਤਨ ਕੁਮਾਰ ਮਿੱਤਲ ਨੇ ਦੱਸਿਆ ਹੈ ਕਿ ਹਰਿਆਣਾ ਦੇਸ਼ ਦਾ ਪਹਿਲਾ ਸੂਬਾ ਹੈ ਜਿਸ ਨੇ 100% ਬਿਜਲੀਕਰਨ ਕਰਕੇ ਹਰਿਆਣੇ ਦਾ ਨਾਮ ਬਿਜਲੀ ਖੇਤਰ ਵਿੱਚ ਸੁਨਹਿਰੀ ਅੱਖਰਾਂ ਵਿੱਚ ਦਰਜ਼ ਕਰਵਾ ਦਿੱਤਾ। ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸੰਚਾਲਣ ਦੱਖਣ ਦੇ ਮੁੱਖ ਇੰਜੀਨੀਅਰ ਇੰਜ. ਰਤਨ ਕੁਮਾਰ ਮਿੱਤਲ ਨੇ ਦੱਸਿਆ ਹੈ ਕਿ ਭਾਰਤ ਦੇ ਉਸ ਸਮੇਂ ਦੇ ਪ੍ਰਧਾਨ ਮੰਤਰੀ ਸ੍ਰੀਮਤੀ ਇੰਦਰਾ ਗਾਂਧੀ ਨੇ ਮਲੇਰਕੋਟਲਾ ਦੇ ਨੇੜੇ ਪਿੰਡ ਰਹਿਮਤਗੜ੍ਹ (ਜੋ ਕਿ ਪਹਿਲਾਂ ਸੰਗਰੂਰ ਜ਼ਿਲ੍ਹੇ ਵਿੱਚ ਸੀ, ਅੱਜ ਕਲ੍ਹ ਮਲੇਰਕੋਟਲਾ ਜ਼ਿਲ੍ਹੇ ਅਧੀਨ ਹੈ) ਵਿਖੇ ਸਵਿੱਚ ਦਬਾ ਕੇ ਬਿਜਲੀ ਸਪਲਾਈ ਦਾ ਉਦਘਾਟਨ ਕੀਤਾ। ਇਸ ਤਰ੍ਹਾਂ ਪੰਜਾਬ ਦੇ ਦੇਸ਼ ਦਾ ਦੂਜਾ ਸੂਬਾ ਬਣ ਗਿਆ ਜਿਸ ਨੇ 100% ਬਿਜਲੀਕਰਣ ਦਾ ਟਿੱਚਾ ਮਿੱਥੇ ਗਏ ਸਮੇਂ ਤੋਂ 12 ਸਾਲ ਪਹਿਲਾਂ ਪੂਰਾ ਕਰ ਲਿਆ ਸੀ। ਮੁੱਖ ਇੰਜੀਨੀਅਰ ਇੰਜ. ਰਤਨ ਕੁਮਾਰ ਮਿੱਤਲ ਨੇ ਦੱਸਿਆ ਹੈ ਕਿ ਭਾਰਤ ਦੇ ਉਸ ਸਮੇਂ ਦੇ ਪ੍ਰਧਾਨ ਮੰਤਰੀ ਸ੍ਰੀਮਤੀ ਇੰਦਰਾ ਗਾਂਧੀ ਨੇ ਮਲੇਰਕੋਟਲਾ ਦੇ ਨੇੜੇ ਪਿੰਡ ਰਹਿਮਤਗੜ੍ਹ (ਜੋ ਕਿ ਪਹਿਲਾਂ ਸੰਗਰੂਰ ਜ਼ਿਲ੍ਹੇ ਵਿੱਚ ਸੀ, ਅੱਜ ਕਲ੍ਹ ਮਲੇਰਕੋਟਲਾ ਜ਼ਿਲ੍ਹੇ ਅਧੀਨ ਹੈ) ਵਿਖੇ ਸਵਿੱਚ ਦਬਾ ਕੇ ਬਿਜਲੀ ਸਪਲਾਈ ਦਾ ਉਦਘਾਟਨ ਕੀਤਾ। ਇਸ ਤਰ੍ਹਾਂ ਪੰਜਾਬ ਦੇ ਦੇਸ਼ ਦਾ ਦੂਜਾ ਸੂਬਾ ਬਣ ਗਿਆ ਜਿਸ ਨੇ 100% ਬਿਜਲੀਕਰਣ ਦਾ ਟਿੱਚਾ ਮਿੱਥੇ ਗਏ ਸਮੇਂ ਤੋਂ 12 ਸਾਲ ਪਹਿਲਾਂ ਪੂਰਾ ਕਰ ਲਿਆ ਸੀ। ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਇਸ ਸਮੇਂ ਇਕ ਕਰੌੜ‌ 8 ਲੱਖ ਤੋਂ ਵੱਧ ਵੱਖ ਵੱਖ ਸ਼੍ਰੇਣੀਆਂ ਦੇ ਬਿਜਲੀ ਖਪਤਕਾਰਾਂ ਦੇ ਅਹਾਤਿਆਂ ਨੂੰ ਰੋਸ਼ਨਾਉਦਿਆਂ ਪੰਜਾਬ ਦੇ ਸਰਵਪੱਖੀ ਵਿਕਾਸ ਅਤੇ ਪੰਜਾਬ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਵਿੱਚ ਮਹੱਤਵਪੂਰਨ ਯੋਗਦਾਨ ਪਾ ਰਿਹਾ ਹੈ।
ਮਨਮੋਹਨ ਸਿੰਘ
 
ਲੋਕ ਸੰਪਰਕ ਸਲਾਹਕਾਰ 
 
ਉਪ ਸਕੱਤਰ ਲੋਕ ਸੰਪਰਕ (ਸੇਵਾ ਮੁਕਤ)
 
ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ
 
Phone 8437725172
 
 
 

Have something to say? Post your comment