Friday, October 03, 2025

Chandigarh

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗ

August 06, 2025 07:12 PM
SehajTimes

ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਅਤੇ ਕਰਮਚਾਰੀਆਂ ਦੇ ਮਸਲਿਆਂ ਦੇ ਹੱਲ ਲਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਸਿੰਘ ਚੀਮਾ, ਜਿਨ੍ਹਾਂ ਨਾਲ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਵੀ ਮੌਜੂਦ ਸਨ, ਨੇ ਅੱਜ ਪੰਜ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਮੰਗਾਂ ਨੂੰ ਗੌਰ ਨਾਲ ਸੁਣਿਆ ਤਾਂ ਜੋ ਜਾਇਜ਼ ਮੰਗਾਂ ਦਾ ਜਲਦੀ ਹੱਲ ਕੱਢਿਆ ਜਾ ਸਕੇ।

ਪੰਜਾਬ ਸਿਵਲ ਸਕੱਤਰੇਤ ਵਿਖੇ ਵਿੱਤ ਮੰਤਰੀ ਦੇ ਦਫ਼ਤਰ ਵਿਖੇ ਹੋਈਆਂ ਮੀਟਿੰਗਾਂ ਵਿੱਚ ਪੰਜਾਬ ਸਫਾਈ ਕਰਮਚਾਰੀ ਯੂਨੀਅਨ ਨਾਲ ਸਬੰਧਤ ਸਫਾਈ ਮਜ਼ਦੂਰ ਸੀਵਰਮੈਨ ਯੂਨੀਅਨ (ਰਜਿਸਟਰਡ) ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਬਰਨਾਲਾ, ਫਾਇਰ ਬ੍ਰਿਗੇਡ ਆਊਟਸੋਰਸ ਕਰਮਚਾਰੀ ਯੂਨੀਅਨ, ਪੰਜਾਬ, ਫਾਇਰ ਬ੍ਰਿਗੇਡ ਕੰਟਰੈਕਟ ਕਰਮਚਾਰੀ ਯੂਨੀਅਨ, ਪੰਜਾਬ, ਸੀਵਰਮੈਨ ਯੂਨੀਅਨ ਨਗਰ ਨਿਗਮ ਹੁਸ਼ਿਆਰਪੁਰ ਅਤੇ ਪੀਡਬਲਯੂਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ, ਪੰਜਾਬ ਦੇ ਨੁਮਾਇੰਦੇ ਸ਼ਾਮਲ ਹੋਏ।

ਸਫਾਈ ਮਜ਼ਦੂਰ ਸੀਵਰਮੈਨ ਯੂਨੀਅਨ (ਰਜਿਸਟਰਡ) ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਬਰਨਾਲਾ ਅਤੇ ਪੀਡਬਲਯੂਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ, ਪੰਜਾਬ ਨਾਲ ਵਿਚਾਰ ਵਟਾਂਦਰੇ ਦੌਰਾਨ ਕੈਬਨਿਟ ਮੰਤਰੀ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਧਿਆਨ ਨਾਲ ਸੁਣਿਆ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦੇ ਤੇਜ਼ੀ ਨਾਲ ਹੱਲ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।

ਇਸ ਮੌਕੇ ਵਿੱਤ ਮੰਤਰੀ ਨੇ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਨੂੰ ਸੀਵਰੇਜ ਬੋਰਡ ਵਿੱਚ ਅਸਾਮੀਆਂ ਦਾ ਵਿਸਤ੍ਰਿਤ ਰਿਕਾਰਡ ਤਿਆਰ ਕਰਨ ਦੇ ਨਾਲ-ਨਾਲ ਜੂਨੀਅਰ ਡਰਾਫਟਸਮੈਨ, ਕਲਰਕ, ਪੰਪ ਆਪਰੇਟਰਾਂ ਅਤੇ ਬੇਲਦਾਰਾਂ ਦੀਆਂ ਅਸਾਮੀਆਂ ਨੂੰ ਭਰਨ ਲਈ ਭਰਤੀ ਯੋਜਨਾ ਤਿਆਰ ਕਰਨ ਦੇ ਨਿਰਦੇਸ਼ ਵੀ ਦਿੱਤੇ ਤਾਂ ਜੋ ਜ਼ਮੀਨੀ ਪੱਧਰ 'ਤੇ ਕੰਮਕਾਜ ਨੂੰ ਸੁਚਾਰੂ ਬਣਾਇਆ ਜਾ ਸਕੇ।

ਵਿੱਤ ਮੰਤਰੀ ਨੇ ਫਾਇਰ ਬ੍ਰਿਗੇਡ ਆਊਟਸੋਰਸ ਕਰਮਚਾਰੀ ਯੂਨੀਅਨ, ਪੰਜਾਬ, ਫਾਇਰ ਬ੍ਰਿਗੇਡ ਕੰਟਰੈਕਟ ਕਰਮਚਾਰੀ ਯੂਨੀਅਨ, ਪੰਜਾਬ, ਸੀਵਰਮੈਨ ਯੂਨੀਅਨ ਨਗਰ ਨਿਗਮ ਹੁਸ਼ਿਆਰਪੁਰ ਵੱਲੋਂ ਰੱਖੇ ਗਏ ਵੱਖ-ਵੱਖ ਮੁੱਦਿਆਂ ਨਾਲ ਸਬੰਧਤ ਮੰਗਾਂ ਨੂੰ ਵੀ ਧਿਆਨ ਨਾਲ ਸੁਣਿਆ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਮੁੱਖ ਸਕੱਤਰ (ਸਥਾਨਕ ਸਰਕਾਰ) ਤੇਜਵੀਰ ਸਿੰਘ, ਸੀਈਓ ਪੀਐਮਆਈਡੀਸੀ ਦੀਪਤੀ ਉੱਪਲ ਅਤੇ ਜਾਇੰਟ ਡਾਇਰੈਕਟਰ ਸਥਾਨਕ ਸਰਕਾਰ ਜਗਦੀਪ ਸਹਿਗਲ, ਫਾਇਰ ਬ੍ਰਿਗੇਡ ਆਊਟਸੋਰਸ ਯੂਨੀਅਨ ਦੇ ਪ੍ਰਧਾਨ ਅਮਨਜੋਤ ਸਿੰਘ ਮੋਹਾਲੀ, ਜਨਰਲ ਸਕੱਤਰ ਸਾਹਿਬ ਸਿੰਘ ਖੰਨਾ, ਫਾਇਰ ਬ੍ਰਿਗੇਡ ਕੰਟਰੈਕਟ ਯੂਨੀਅਨ ਪੰਜਾਬ ਦੇ ਪ੍ਰਧਾਨ ਸੋਭਾ ਸਿੰਘ ਅਤੇ ਕਾਸ਼ੀ ਰਾਮ, ਸੋਨੂੰ ਭਗਤ ਮੌਜੂਦ ਸਨ।

Have something to say? Post your comment

 

More in Chandigarh

ਮੰਤਰੀ ਵੱਲੋਂ ਸਫਾਈ ਮੁਹਿੰਮ ਦੇ ਨਿਰਦੇਸ਼ : ਸ਼ਹਿਰ ਦੀਆਂ ਸੜਕਾਂ ਤੋਂ ਕੂੜਾ, ਲਾਵਾਰਿਸ ਵਾਹਨਾਂ ਨੂੰ ਹਟਾਉਣਾ ਹੈ ਮੁਹਿੰਮ ਦਾ ਉਦੇਸ਼; ਲੁਧਿਆਣਾ ਵਿੱਚ ਸਿਹਤ, ਸਿੱਖਿਆ, ਖੇਡਾਂ, ਬਿਜਲੀ ਸਬੰਧੀ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

'ਯੁੱਧ ਨਸ਼ਿਆਂ ਵਿਰੁੱਧ': 216ਵੇਂ ਦਿਨ, ਪੰਜਾਬ ਪੁਲਿਸ ਵੱਲੋਂ 2.3 ਕਿਲੋਗ੍ਰਾਮ ਹੈਰੋਇਨ, 3.1 ਕਿਲੋਗ੍ਰਾਮ ਅਫੀਮ ਸਮੇਤ 47 ਨਸ਼ਾ ਤਸਕਰ ਗ੍ਰਿਫ਼ਤਾਰ

ਪੰਜਾਬ ਸਰਕਾਰ ਨੇ ਵਿਧਵਾਵਾਂ ਅਤੇ ਨਿਆਸ਼ਰਿਤ ਔਰਤਾਂ ਲਈ ਵਿੱਤੀ ਸਾਲ 2025-26 ਵਿੱਚ ₹1170 ਕਰੋੜ ਰਾਖਵੇਂ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰਾਂ ਨੂੰ ਜਣੇਪਾ ਛੁੱਟੀ ਦਾ ਲਾਭ ਦੇਣ ਸਬੰਧੀ ਨੋਟੀਫਿਕੇਸ਼ਨ ਜਾਰੀ

ਹਰਜੋਤ ਬੈਂਸ ਨੇ ਸਵਾਂ ਨਦੀ ਉੱਤੇ 35.48 ਕਰੋੜ ਰੁਪਏ ਦੀ ਲਾਗਤ ਵਾਲੇ ਉੱਚ ਪੱਧਰੀ ਪੁਲ ਦਾ ਨੀਂਹ ਪੱਥਰ ਰੱਖਿਆ

ਵਿਧਾਨ ਸਭਾ ਸਪੀਕਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਦੁਸ਼ਹਿਰੇ ਦੀਆਂ ਵਧਾਈਆਂ

ਹਰਜੋਤ ਸਿੰਘ ਬੈਂਸ ਨੇ ਆਪਣੇ ਦਫ਼ਤਰ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਸਬੰਧੀ ਲੋਗੋ ਲਗਾਇਆ

ਵਿਰੋਧੀ ਧਿਰ ਦੇ ਆਗੂ ਨੇ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਅਤੇ ਭ੍ਰਿਸ਼ਟ ਅਧਿਕਾਰੀਆਂ ਦਾ ਪੱਖ ਪੂਰਿਆ: ਬਰਿੰਦਰ ਕੁਮਾਰ ਗੋਇਲ

ਪੰਜਾਬ ਬਣੇਗਾ ਦੇਸ਼ ਦਾ ਅਗਲਾ ਵਪਾਰਕ ਗੜ੍ਹ: ਮੁੱਖ ਮੰਤਰੀ

ਪੰਜਾਬ ਸਰਕਾਰ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਲਈ ਸਰਕਾਰੀ ਸਕੂਲਾਂ ‘ਚ ਮਿਗ-21 ਲੜਾਕੂ ਜੈੱਟ ਪ੍ਰਦਰਸਿ਼ਤ ਕਰਨ ਦੀ ਇੱਛਾ ਪ੍ਰਗਟਾਈ