Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਪੰਜਾਬ ਦੇ ਸਾਰੇ ਜ਼ਿਲਿਆਂ ਵਿੱਚ ‘ਫੂਡ ਸੇਫ਼ਟੀ ਆਨ ਵੀਲਜ਼’ ਦਾ ਹੋਇਆ ਵਿਸਤਾਰ : ਲੋਕਾਂ ਨੂੰ ਆਪਣੇ ਭੋਜਨ ਦੀ ਜਾਂਚ ਕਰਵਾਉਣ ਦੀ ਅਪੀਲ

August 06, 2025 07:21 PM
SehajTimes

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਬਾਅਦ 43 ਹਜ਼ਾਰ ਤੋਂ ਵੱਧ ਭੋਜਨ ਨਮੂਨੇ ਲਏ ਗਏ
ਮੋਬਾਈਲ ਫੂਡ ਸੇਫਟੀ ਵੈਨਾਂ ਵਿੱਚ ਦੁੱਧ, ਪਨੀਰ ਅਤੇ ਮਸਾਲੇ ਵਰਗੇ ਖਾਧ ਪਦਾਰਥਾਂ ਦੀ ਜਾਂਚ ਕਰਨ ਲਈ ਲੋਕਾਂ ਨੂੰ ਕੀਤਾ ਉਤਸ਼ਾਹਿਤ


ਚੰਡੀਗੜ੍ਹ : ਸੂਬੇ ਦੇ ਲੋਕਾਂ ਨੂੰ ਸੁਰੱਖਿਅਤ ਅਤੇ ਸਿਹਤਮੰਦ ਭੋਜਨ ਯਕੀਨੀ ਬਣਾਉਣ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਬੁੱਧਵਾਰ ਨੂੰ ਲੋਕਾਂ ਨੂੰ ‘ ਫੂਡ ਸੇਫ਼ਟੀ ਆਨ ਵੀਲਜ਼’ ਪਹਿਲਕਦਮੀ, ਜਿਸਦਾ ਹੁਣ ਸਾਰੇ ਜ਼ਿਲਿਆਂ ਵਿੱਚ ਵਿਸਥਾਰ ਕੀਤਾ ਗਿਆ ਹੈ ,ਦਾ ਵੱਧ ਤੋਂ ਵੱਧ ਲਾਭ ਲੈਣ ਲਈ ਅਪੀਲ ਕੀਤੀ।
ਜ਼ਿਕਰਯੋਗ ਹੈ ਕਿ ‘ਫੂਡ ਸੇਫਟੀ ਆਨ ਵੀਲਜ਼’ ਮੋਬਾਈਲ ਫੂਡ ਟੈਸਟਿੰਗ ਵੈਨਾਂ ਹਨ, ਜੋ ਦੁੱਧ, ਪਨੀਰ, ਪਾਣੀ ਅਤੇ ਹੋਰ ਰੋਜ਼ਾਨਾ ਵਰਤੋਂ ਵਾਲੀਆਂ ਚੀਜ਼ਾਂ ਸਮੇਤ ਭੋਜਨ ਦੀਆਂ ਪ੍ਰਮੁੱਖ ਸ਼੍ਰੇਣੀਆਂ ਵਿੱਚ ਮਿਲਾਵਟ ਦੀ ਜਾਂਚ ਕਰਨ ਲਈ ਲੈਸ ਹਨ।
ਸਿਹਤ ਮੰਤਰੀ ਨੇ ਕਿਹਾ ਕਿ ਇਹ ਵੈਨਾਂ ਭੋਜਨ ਮਿਲਾਵਟ ਵਿਰੁੱਧ ਸਾਡੀ ਲੜਾਈ ਵਿੱਚ ਇੱਕ ਮਹੱਤਵਪੂਰਨ ਸਾਧਨ ਹਨ - ਮੈਂ ਹਰੇਕ ਵਿਅਕਤੀ ਨੂੰ ਆਪਣੇ ਭੋਜਨ ਦੀ ਜਾਂਚ ਕਰਵਾਉਣ ਦੀ ਅਪੀਲ ਕਰਦਾ ਹਾਂ। ਸਿਹਤ ਮੰਤਰੀ ਇੱਥੇ ਪੰਜਾਬ ਭਵਨ ਵਿਖੇ ‘ ਇਫ ਇਟਸ ਨੌਟ ਸੇਫ, ਇਟਸ ਨੌਟ ਫੂਡ’ ਦੇ ਸਲੋਗਨ ਵਾਲੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਦੇ ਨਾਲ ਪ੍ਰਮੁੱਖ ਸਕੱਤਰ (ਸਿਹਤ) ਕੁਮਾਰ ਰਾਹੁਲ, ਕਮਿਸ਼ਨਰ ਫੂਡ ਐਂਡ ਡਰੱਗ ਐਡਮਿਨਿਸਟਰੇਸ਼ਨ , ਪੰਜਾਬ ਦਿਲਰਾਜ ਸਿੰਘ, ਡਾਇਰੈਕਟਰ ਲੈਬਜ਼ ਰਵਨੀਤ ਕੌਰ ਅਤੇ ਸੰਯੁਕਤ ਕਮਿਸ਼ਨਰ ਫੂਡ ਸੇਫਟੀ ਡਾ. ਅਮਿਤ ਜੋਸ਼ੀ ਵੀ ਮੌਜੂਦ ਸਨ।
ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਬਾਅਦ, ਵਿਭਾਗ ਵੱਲੋਂ ਕੁੱਲ 18,559 ਇਨਫੋਰਸਮੈਂਟ ਸੈਂਪਲ ਅਤੇ 12,178 ਨਿਗਰਾਨੀ ਸੈਂਪਲ ਲਏ ਗਏ ਹਨ। ਇਸ ਤੋਂ ਇਲਾਵਾ, ‘ਫੂਡ ਸੇਫਟੀ ਔਨ ਵੀਲਜ਼’ ’ਤੇ ਮਿਲਾਵਟਖੋਰੀ ਲਈ ਹੁਣ ਤੱਕ 13,000 ਤੋਂ ਵੱਧ ਨਮੂਨਿਆਂ ਦੀ ਜਾਂਚ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੁੱਖ ਸ਼੍ਰੇਣੀਆਂ ਵਿੱਚ ਪਨੀਰ, ਘਿਓ, ਦੁੱਧ, ਮਸਾਲੇ, ਫਲ ਅਤੇ ਸਬਜ਼ੀਆਂ, ਮਿਠਾਈਆਂ, ਖੋਆ ਆਦਿ ਸ਼ਾਮਲ ਹਨ।
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਐਫ.ਡੀ.ਏ. ਅਧਿਕਾਰੀਆਂ ਨੂੰ ਇਨ੍ਹਾਂ ਫੂਡ ਸੇਫਟੀ ਵੈਨਾਂ ਦੀ ਪੂਰੀ ਸਮਰੱਥਾ ਨਾਲ ਵਰਤੋਂ ਕਰਨ ਅਤੇ ਲੋਕਾਂ ਖਾਸ ਕਰਕੇ ਵਿਦਿਆਰਥੀਆਂ ਵਿੱਚ ਜਾਗਰੂਕਤਾ ਪੈਦਾ ਕਰਨ ਦੇ ਨਿਰਦੇਸ਼ ਦਿੱਤੇ, ਨਾਲ ਹੀ ਉਨ੍ਹਾਂ ਨੂੰ ਪਾਰਦਰਸ਼ੀ ਢੰਗ ਨਾਲ ਕੰਮ ਕਰਨ ਅਤੇ ਵਿਭਾਗ ਦੀਆਂ ਸਾਰੀਆਂ ਨੀਤੀਆਂ ਨੂੰ ਸੁਹਿਰਦਤਾ ਨਾਲ ਲਾਗੂ ਕਰਨ ਲਈ ਕਿਹਾ। ਉਨ੍ਹਾਂ ਇਸ ਗੱਲ ’ਤੇ ਵੀ ਜ਼ੋਰ ਦਿੱਤਾ ਕਿ ਸਿਰਫ਼ ‘ਸ਼ੁੱਧ ਅੰਨ’ ਨਾਲ ਹੀ ‘ਸ਼ੁੱਧ ਮਨ’ ਅਤੇ ‘ਸਵਸਥ ਤਨ’ ਸੰਭਵ ਹੈ।
ਉਨ੍ਹਾਂ ਦੁਹਰਾਇਆ ਕਿ ਭੋਜਨ ਵਿੱਚ ਮਿਲਾਵਟਖੋਰੀ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਅਜਿਹੀਆਂ ਗਤੀਵਿਧੀਆਂ ਵਿੱਚ ਸ਼ਾਮਲ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮਾਣਯੋਗ ਅਦਾਲਤ ਨੇ ਪਿਛਲੇ ਪੰਜ ਸਾਲਾਂ ਵਿੱਚ ਮਿਲਾਵਟਖੋਰੀ ਦੇ 145 ਮਾਮਲਿਆਂ ਵਿੱਚ ਛੇ ਮਹੀਨੇ ਤੱਕ ਦੀ ਕੈਦ ਅਤੇ ਜੁਰਮਾਨੇ ਦੀ ਸਜ਼ਾ ਸੁਣਾਈ ਹੈ।
ਸਿਹਤ ਮੰਤਰੀ ਨੇ ਇਹ ਵੀ ਦੱਸਿਆ ਕਿ ਹੁਣ ਤੱਕ ਫੂਡ ਬਿਜ਼ਨਸ ਆਪਰੇਟਰਾਂ ਨੂੰ ਕੁੱਲ 3.17 ਲੱਖ ਲਾਇਸੈਂਸ ਅਤੇ ਰਜਿਸਟਰੇਸ਼ਨ ਜਾਰੀ ਕੀਤੇ ਗਏ ਹਨ ਅਤੇ ਉਨ੍ਹਾਂ ਸਟਰੀਟ ਫੂਡ ਵੈਂਡਰਾਂ ਸਮੇਤ ਸਾਰੇ ਐਫਬੀਓਜ਼ ਨੂੰ ਫੂਡ ਐਂਡ ਡਰੱਗਜ਼ ਐਡਮਿਨਿਸਟਰੇਸ਼ਨ ਅਧੀਨ ਆਪਣੇ ਆਪ ਨੂੰ ਰਜਿਸਟਰ ਕਰਨ ਦੀ ਅਪੀਲ ਕੀਤੀ।
ਉਨ੍ਹਾਂ ਨੇ ਸੰਤੁਲਿਤ ਖੁਰਾਕ ਅਤੇ ਬਿਹਤਰ ਖੁਰਾਕ ਵਿਕਲਪਾਂ ਦੀ ਜ਼ਰੂਰਤ ’ਤੇ ਵੀ ਜ਼ੋਰ ਦਿੱਤਾ ਅਤੇ ਐਫ.ਡੀ.ਏ. ਨੂੰ ਪੋਸ਼ਣ ਅਤੇ ਸਰਕਾਰੀ ਸਿਹਤ ਪਹਿਲਕਦਮੀਆਂ ਬਾਰੇ ਜਨਤਕ ਸਿੱਖਿਆ ਮੁਹਿੰਮਾਂ ਨੂੰ ਤੇਜ਼ ਕਰਨ ਦੀ ਅਪੀਲ ਕੀਤੀ। ਉਨ੍ਹਾਂ ਪੰਜਾਬੀਆਂ ਨੂੰ ‘ਸਹੀ ਖਾਓ, ਸਿਹਤਮੰਦ ਰਹੋ’ ਪਹੁੰਚ ਅਪਣਾਉਣ ਅਤੇ ਇੱਕ ਸਿਹਤਮੰਦ ਤੇ ਪੋਸ਼ਣ ਪੱਖੋਂ ਸੁਰੱਖਿਅਤ ਪੰਜਾਬ ਸਿਰਜਣ ਵਿੱਚ ਯੋਗਦਾਨ ਪਾਉਣ ਦੀ ਅਪੀਲ ਕੀਤੀ।
ਇਸ ਦੌਰਾਨ, ਮੰਤਰੀ ਨੇ ਦੱਸਿਆ ਕਿ ਐਫ.ਡੀ.ਏ. ਵੱਲੋਂ ਲਗਭਗ 500 ਜਾਗਰੂਕਤਾ ਕੈਂਪ ਲਗਾਏ ਗਏ ਹਨ ਜਿਨ੍ਹਾਂ ਵਿੱਚ 55000 ਤੋਂ ਵੱਧ ਵਿਅਕਤੀਆਂ ਨੂੰ ਸਾਫ-ਸਫਾਈ, ਸਹੀ ਖਾਣ-ਪੀਣ ਅਤੇ ਭੋਜਨ ਸੁਰੱਖਿਆ ਅਭਿਆਸਾਂ ਬਾਰੇ ਸਿਖਲਾਈ ਦਿੱਤੀ ਗਈ। ਉਨ੍ਹਾਂ ਇਹ ਵੀ ਦੱਸਿਆ ਕਿ ਪਿਛਲੇ ਤਿੰਨ ਸਾਲਾਂ ਦੌਰਾਨ ਸੂਬੇ ਵਿੱਚ ਲੋਕਾਂ ਨੂੰ ਭੋਜਨ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਲਈ ਸਹੀ ਖਾਣ-ਪੀਣ ਬਾਰੇ 13 ਮੇਲੇ ਲਗਾਏ ਗਏ ਹਨ। ਇਸ ਤੋਂ ਇਲਾਵਾ, ਈਟ ਰਾਈਟ ਕੈਂਪਸ, ਮੰਡੀਆਂ, ਸਟਰੀਟ ਫੂਡ ਹੱਬ ਆਦਿ ਖੇਤਰ ਵਿੱਚ 150 ਸਰਟੀਫਿਕੇਸ਼ਨ ਹਾਸਲ ਕੀਤੇ ਗਏ ਹਨ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ