Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Malwa

ਜੋਨ ਪੱਖੋ ਕਲਾਂ ਦੀਆਂ ਗਰਮ ਰੁੱਤ ਸਕੂਲ ਖੇਡਾਂ ਸ਼ਾਨੌ–ਸ਼ੌਕਤ ਨਾਲ ਸੰਪੰਨ

August 06, 2025 07:38 PM
SehajTimes

ਬਰਨਾਲਾ : 69ਵੀਆਂ ਪੰਜਾਬ ਰਾਜ ਜੋਨਲ ਸਕੂਲ ਖੇਡਾਂ ਤਹਿਤ ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਸੁਨੀਤਇੰਦਰ ਸਿੰਘ ਅਤੇ ਉੱਪ–ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਡਾ. ਬਰਜਿੰਦਰਪਾਲ ਸਿੰਘ ਦੀ ਅਗਵਾਈ ਹੇਠ ਕਰਵਾਈਆਂ ਜਾ ਰਹੀਆਂ ਜੋਨ ਪੱਖੋ ਕਲਾਂ ਦੀਆਂ ਖੇਡਾਂ ਸ਼ਾਨੋ–ਸ਼ੌਕਤ ਨਾਲ ਸੰਪੰਨ ਹੋ ਗਈਆਂ ਹਨ। ਅਖੀਰਲੇ ਦਿਨ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕਰਨ ਲਈ ਸਕੂਲ ਮੁਖੀ ਸਰਕਾਰੀ ਸੈਕੰਡਰੀ ਸਕੂਲ ਰੂੜੇਕੇ ਕਲਾਂ ਜਤਿੰਦਰ ਸਿੰਘ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਜੋਨਲ ਸਕੱਤਰ ਅਮਨਦੀਪ ਕੌਰ ਨੇ ਦੱਸਿਆ ਕਿ ਸਰਕਾਰੀ ਸੈਕੰਡਰੀ ਸਕੂਲ ਰੂੜੇਕੇ ਕਲਾਂ ਅਤੇ ਸੇਂਟ ਜੇਵੀਅਰ ਸਕੂਲ ਰੂੜੇਕੇ ਕਲਾਂ ਵਿਖੇ ਹੋਏ ਮੁਕਾਬਲਿਆਂ ਵਿੱਚ ਕਬੱਡੀ ਸਰਕਲ ਸਟਾਇਲ (ਲੜਕੇ) ਅੰਡਰ 14 ਵਿੱਚ ਸਹਸ ਧੂਰਕੋਟ ਨੇ ਪਹਿਲਾ, ਸਸਸਸ ਹੰਡਿਆਇਆ ਨੇ ਦੂਜਾ, ਸਹਸ ਬਦਰਾ ਤੇ ਸੰਤ ਬਚਨਪੁਰੀ ਸਕੂਲ ਪੱਖੋ ਕਲਾਂ ਨੇ ਤੀਜਾ, ਅੰਡਰ 17 ਸਾਲ ਵਿੱਚ ਸਸਸਸ ਧੌਲਾ ਨੇ ਪਹਿਲਾ, ਸਹਸ ਧੂਰਕੋਟ ਨੇ ਦੂਜਾ, ਸਸਸਸ ਹੰਡਿਆਇਆ ਤੇ ਸਸਸਸ ਪੱਖੋ ਕਲਾਂ ਨੇ ਤੀਜਾ, ਅੰਡਰ 19 ਸਾਲ ਵਿੱਚ ਸਸਸਸ ਪੱਖੋ ਕਲਾਂ ਨੇ ਪਹਿਲਾ ਤੇ ਸਸਸਸ ਰੂੜੇਕੇ ਕਲਾਂ ਨੇ ਦੂਜਾ ਸਥਾਨ ਹਾਸਲ ਕੀਤਾ। ਕ੍ਰਿਕੇਟ (ਲੜਕੇ) ਅੰਡਰ 14 ਸਾਲ ਤੇ 17 ਸਾਲ ਵਿੱਚ ਸੇਂਟ ਜੇਵੀਅਰ ਸਕੂਲ ਰੂੜੇਕੇ ਕਲਾਂ ਨੇ ਪਹਿਲਾ, ਅੰਡਰ 19 ਸਾਲ ਵਿੱਚ ਸੰਤ ਲੌਂਗਪੁਰੀ ਸਕੂਲ ਪੱਖੋ ਕਲਾਂ ਨੇ ਪਹਿਲਾ, ਵਾਈਐਸ ਹੰਡਿਆਇਆ ਨੇ ਦੂਜਾ ਤੇ ਸੇਂਟ ਜੇਵੀਅਰ ਸਕੂਲ ਰੂੜੇਕੇ ਕਲਾਂ ਨੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਇਸ ਮੌਕੇ ਲੈਕਚਰਾਰ ਮਹਿੰਦਰ ਕੌਰ, ਲੈਕਚਰਾਰ ਸਤਵੀਰ ਸਿੰਘ, ਅਮਨਦੀਪ ਕੌਰ, ਜਸਪਿੰਦਰ ਕੌਰ, ਪਰਮਜੀਤ ਕੌਰ, ਗੁਰਦੀਪ ਸਿੰਘ, ਜਸਪ੍ਰੀਤ ਸਿੰਘ, ਸ਼ਿਵਦੀਪ ਸ਼ਰਮਾ, ਜਸਵੀਰ ਸਿੰਘ, ਗੁਰਦੀਪ ਸਿੰਘ, ਰਜਿੰਦਰ ਸਿੰਘ, ਹਰਜੀਤ ਸਿੰਘ ਜੋਗਾ ਸਮੇਤ ਵੱਖ–ਵੱਖ ਸਕੂਲਾਂ ਦੇ ਸਰੀਰਕ ਸਿੱਖਿਆ ਅਧਿਆਪਕ ਤੇ ਖਿਡਾਰੀ ਮੌਜੂਦ ਸਨ।

Have something to say? Post your comment

More in Malwa

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ

ਆਂਗਨਵਾੜੀ ਮੁਲਾਜ਼ਮਾਂ ਨੇ ਸੌਂਪਿਆ ਮੰਗ ਪੱਤਰ 

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ