Wednesday, November 26, 2025

Chandigarh

ਆਜ਼ਾਦੀ ਦਿਵਸ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਰਾਜ ਭਰ ‘ਚ 213 ਬੱਸ ਅੱਡਿਆਂ ’ਤੇ ਚਲਾਈ ਤਲਾਸ਼ੀ ਮੁਹਿੰਮ

August 06, 2025 09:18 PM
SehajTimes

‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 52 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਲਈ ਰਾਜ਼ੀ ਕੀਤਾ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਆਉਣ ਵਾਲੇ ਆਜ਼ਾਦੀ ਦਿਵਸ ਦੇ ਸ਼ਾਂਤੀਪੂਰਨ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਚੱਲ ਰਹੇ ਵਿਸ਼ੇਸ਼ ਕਾਰਜਾਂ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਬੁੱਧਵਾਰ ਨੂੰ ਰਾਜ ਭਰ ਵਿੱਚ 213 ਬੱਸ ਅੱਡਿਆਂ ’ਤੇ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਕਾਸੋ) ਚਲਾਇਆ।
ਇਹ ਕਾਰਵਾਈ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਕੀਤੀ ਗਈ।

ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਿਸ (ਕਾਨੂੰਨ ਅਤੇ ਵਿਵਸਥਾ) ਅਰਪਿਤ ਸ਼ੁਕਲਾ, ਜੋ ਇਸ ਰਾਜ ਪੱਧਰੀ ਆਪ੍ਰੇਸ਼ਨ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰ ਰਹੇ ਸਨ, ਨੇ ਕਿਹਾ ਕਿ ਇਸ ਆਪ੍ਰੇਸ਼ਨ ਨੂੰ ਸਫਲ ਬਣਾਉਣ ਲਈ ਸਾਰੇ ਸੀਪੀ/ਐਸਐਸਪੀ ਨੂੰ, ਸੁਪਰਡੈਂਟ ਆਫ਼ ਪੁਲਿਸ (ਐਸਪੀ) ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਭਾਰੀ ਪੁਲਿਸ ਫੋਰਸ ਤਾਇਨਾਤ ਕਰਨ ਨੂੰ ਯਕੀਨੀ ਬਣਾਉਣ ਲਈ ਕਿਹਾ ਗਿਆ ਸੀ।

ਉਨ੍ਹਾਂ ਕਿਹਾ ਕਿ ਇਸ ਕਾਰਵਾਈ ਦੌਰਾਨ 2224 ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ ਗਈ ਅਤੇ ਤਿੰਨ ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ, ਪੁਲਿਸ ਟੀਮਾਂ ਨੇ ਬੱਸ ਸਟੈਂਡਾਂ ਨਾਲ ਲੱਗਦੀਆਂ ਵੱਖ-ਵੱਖ ਪਾਰਕਿੰਗਾਂ ’ਤੇ ਖੜ੍ਹੇ ਵਾਹਨਾਂ ਦੀ ਵੀ ਜਾਂਚ ਕੀਤੀ ਹੈ। ਇਸ ਦੌਰਾਨ 541 ਚਲਾਨ ਕੀਤੇ ਗਏ ਅਤੇ 16 ਵਾਹਨ ਜ਼ਬਤ ਕੀਤੇ ਗਏ ਹਨ।

ਇਸ ਤੋਂ ਇਲਾਵਾ, ਪੁਲਿਸ ਟੀਮਾਂ ਨੇ 158ਵੇਂ ਦਿਨ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ਜਾਰੀ ਰੱਖਦਿਆਂ 344 ਥਾਵਾਂ ’ਤੇ ਛਾਪੇਮਾਰੀ ਕੀਤੀ , ਜਿਸ ਨਾਲ ਰਾਜ ਭਰ ਵਿੱਚ 61 ਐਫਆਈਆਰਜ਼ ਦਰਜ ਹੋਣ ਤੋਂ ਬਾਅਦ 91 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਦੇ ਨਾਲ, 158 ਦਿਨਾਂ ਦੇ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 24,865 ਹੋ ਗਈ ਹੈ।

ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 1.1 ਕਿਲੋਗ੍ਰਾਮ ਹੈਰੋਇਨ, 20 ਕਿਲੋਗ੍ਰਾਮ ਭੁੱਕੀ ਅਤੇ 9122 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ।

ਉਨ੍ਹਾਂ ਦੱਸਿਆ ਕਿ 71 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 150 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ ਛਾਪੇਮਾਰੀ ਕੀਤੀ ਅਤੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 366 ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ ਗਈ।

ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ ਰਾਜ ਸਰਕਾਰ ਵੱਲੋਂ ਰਾਜ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਐਂਡ ਪ੍ਰੀਵੈਨਸ਼ਨ - ਲਾਗੂ ਕਰਨ ਦੇ ਨਾਲ, ਪੰਜਾਬ ਪੁਲਿਸ ਨੇ ‘ਨਸ਼ਾ ਮੁਕਤੀ’ ਦੇ ਹਿੱਸੇ ਵਜੋਂ ਅੱਜ 52 ਵਿਅਕਤੀਆਂ ਨੂੰ ਨਸ਼ਾ ਛੁਡਾਉਣ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

 

More in Chandigarh

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 27 ਨਵੰਬਰ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

26 ਨਵੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਸਥਾਪਤ ਆਰਜ਼ੀ ਪੰਜਾਬ ਵਿਧਾਨ ਸਭਾ ਵਿੱਚ ਹੋਵੇਗਾ ਮੌਕ ਸਟੂਡੈਂਟ ਸੈਸ਼ਨ

350ਵੀਂ ਸ਼ਹੀਦੀ ਸ਼ਤਾਬਦੀ: ਅਤਿ-ਆਧੁਨਿਕ 360 ਡਿਗਰੀ ਪ੍ਰੋਜੈਕਸ਼ਨ ਰਾਹੀਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਮਹਾਨ ਵਿਰਾਸਤ ਨੂੰ ਸ਼ਰਧਾਂਜਲੀ ਭੇਟ

ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਧਾਨ ਸਭਾ ਕੰਪਲੈਕਸ ਆਮ ਜਨਤਾ ਲਈ 29 ਨਵੰਬਰ ਤੱਕ ਖੁੱਲ੍ਹਾ ਰਹੇਗਾ: ਬੈਂਸ

‘ਯੁੱਧ ਨਸ਼ਿਆਂ ਵਿਰੁੱਧ’: 269ਵੇਂ ਦਿਨ, ਪੰਜਾਬ ਪੁਲਿਸ ਨੇ 81 ਨਸ਼ਾ ਤਸਕਰਾਂ ਨੂੰ 1.5 ਕਿਲੋ ਹੈਰੋਇਨ, 5.52 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ

ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਮੌਕੇ ਸੂਬਾ ਪੱਧਰੀ ਖ਼ੂਨਦਾਨ ਅਤੇ ਅੰਗਦਾਨ ਮੁਹਿੰਮ ਦੀ ਸ਼ੁਰੂਆਤ

ਸਰਬੱਤ ਦਾ ਭਲਾ ਇਕੱਤਰਤਾ: ਆਪ ਆਗੂਆਂ ਨੇ "ਹਿੰਦ ਦੀ ਚਾਦਰ" ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਕੀਤੀ ਭੇਟ

ਮੋਹਾਲੀ ‘ਚ ਆਸ਼ਾ ਵਰਕਰਾਂ ਦੀ ਮੀਟਿੰਗ, 2 ਦਸੰਬਰ ਦੀ ਸੂਬਾ ਪੱਧਰੀ ਰੈਲੀ ਲਈ ਜੋਸ਼ ਭਰਪੂਰ ਤਿਆਰੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੱਦੇ ਇਤਿਹਾਸਕ ਵਿਧਾਨ ਸਭਾ ਇਜਲਾਸ ਦੌਰਾਨ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਨੇ ਪੰਜਾਬ ਦੇ ਤਿੰਨੋਂ ਤਖ਼ਤ ਸਾਹਿਬਾਨ ਵਾਲੇ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਐਲਾਨਿਆ