Friday, October 31, 2025

Malwa

ਪੰਜਾਬੀ ਯੂਨੀਵਰਸਿਟੀ ਕੈਂਪਸ ਦੇ 15 ਹੋਸਟਲਾਂ ਵਿੱਚ ਵਿਦਿਆਰਥੀਆਂ ਨੇ ਨਸਿ਼ਆਂ ਖਿਲਾਫ਼ ਚੁੱਕੀ ਸਹੁੰ

August 06, 2025 09:31 PM
SehajTimes
 
 
ਪਟਿਆਲਾ : ਪੰਜਾਬੀ ਯੂਨੀਵਰਸਿਟੀ ਕੈਂਪਸ ਦੇ 15 ਹੋਸਟਲਾਂ ਵਿੱਚ ਅੱਜ ਵਿਦਿਆਰਥੀਆਂ ਨੇ ਨਸਿ਼ਆਂ ਦੀ ਵਰਤੋਂ ਨਾ ਕਰਨ ਦਾ ਪ੍ਰਣ ਕਰਦੇ ਹੋਏ ਰਸਮੀ ਰੂਪ ਵਿੱਚ ਸਹੁੰ ਚੁੱਕੀ। ਜ਼ਿਕਰਯੋਗ ਹੈ ਕਿ ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਕਰਵਾਏ ਜਾ ਰਹੇ 'ਵਿਕਸਤ ਭਾਰਤ 2047' ਯੁਵਾ ਕਨੈਕਟ ਪ੍ਰੋਗਰਾਮ ਲੜੀ ਤਹਿਤ ਇਹ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਯੂਨੀਵਰਸਿਟੀ ਦੇ ਐੱਨ. ਐੱਸ. ਐੱਸ. ਵਿਭਾਗ, ਯੁਵਕ ਭਲਾਈ ਵਿਭਾਗ ਅਤੇ ਡੀਨ ਵਿਦਿਆਰਥੀ ਭਲਾਈ ਦਫ਼ਤਰ ਵੱਲੋਂ ਪੰਜਾਬੀ ਯੂਨੀਵਰਸਿਟੀ ਕੈਂਪਸ ਦੇ ਕੁੜੀਆਂ ਅਤੇ ਮੁੰਡਿਆਂ ਦੇ ਸਾਰੇ ਹੋਸਟਲਾਂ ਵਿਚ ਨਸ਼ਿਆਂ ਦੇ ਖਿਲਾਫ਼ ਇਹ ਸਹੁੰ-ਚੁੱਕਣ ਦੀ ਰਸਮ ਕਰਵਾਈ ਗਈ ਅਤੇ ਵਿਦਿਆਰਥੀਆਂ ਨੂੰ ਨਸ਼ਿਆਂ ਖਿਲਾਫ਼ ਜਾਗਰੂਕ ਕੀਤਾ ਗਿਆ। ਕੈਂਪਸ ਦੇ 15 ਹੋਸਟਲਾਂ ਦੇ 1000 ਤੋ ਵੱਧ ਵਿਦਿਆਰਥੀਆਂ ਅਤੇ ਹੋਸਟਲ ਦੇ ਵਾਰਡਨਜ਼ ਨੇ ਇਸ ਗਤੀਵਿਧੀ ਵਿੱਚ ਭਾਗ ਲਿਆ।
ਯੁਵਕ ਭਲਾਈ ਵਿਭਾਗ ਦੇ ਡਾਇਰੈਕਟਰ ਡਾ. ਭੀਮਇੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਇਸ ਸਮਾਜਿਕ ਬੁਰਾਈ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ।
ਡੀਨ ਵਿਦਿਆਰਥੀ ਭਲਾਈ ਡਾ. ਮਮਤਾ ਸ਼ਰਮਾ ਨੇ ਇਸ ਵਿਸ਼ੇ ਦੇ ਮਨੋਵਿਗਿਆਨਕ ਪੱਖਾਂ ਬਾਰੇ ਗੱਲ ਕਰਦਿਆਂ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਨੁਕਸਾਨਾਂ ਬਾਰੇ ਜਾਣੂ ਕਰਵਾਇਆ।
ਐੱਨ. ਐੱਸ. ਐੱਸ. ਦੇ ਪ੍ਰੋਗਰਾਮ ਕੋਆਰਡੀਨੇਟਰ ਡਾ. ਅਨਹਦ ਸਿੰਘ ਗਿੱਲ ਵੱਲੋਂ ਵਿਦਿਆਰਥੀਆਂ ਨੂੰ ਰਸਮੀ ਰੂਪ ਵਿੱਚ ਸਹੁੰ ਚੁਕਾਈ ਗਈ। ਇਸ ਮੌਕੇ ਬੋਲਦਿਆਂ ਉਨ੍ਹਾਂ ਵਾਰਡਨ ਅਤੇ ਵਿਦਿਆਰਥੀਆਂ ਦਾ ਇਸ ਉਪਰਾਲੇ ਨਾਲ਼ ਜੁੜਨ ਲਈ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਨੂੰ ਸਮਾਜ ਵਿੱਚੋਂ ਇਸ ਬੁਰਾਈ ਨੂੰ ਖਤਮ ਕਰਨ ਲਈ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਐੱਨ. ਐੱਸ. ਐੱਸ. ਵਿਭਾਗ ਦੇ ਪ੍ਰੋਗਰਾਮ ਅਫ਼ਸਰ ਡਾ. ਲਖਵੀਰ ਸਿੰਘ, ਡਾ. ਸਿਮਰਨਜੀਤ ਸਿੰਘ ਸਿੱਧੂ, ਡਾ. ਸੰਦੀਪ ਸਿੰਘ, ਡਾ. ਅਭਿਨਵ ਭੰਡਾਰੀ ਅਤੇ ਡਾ. ਸੁਨੀਤਾ ਮੌਜੂਦ ਰਹੇ।

Have something to say? Post your comment

 

More in Malwa

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲਦ ਖੁਰਦ ਤੇ ਬਾਲਦ ਕਲਾਂ ’ਚ ਖੇਡ ਮੈਦਾਨਾਂ ਦੇ ਨਿਰਮਾਣ ਦੇ ਕੰਮ ਕਰਵਾਏ ਸ਼ੁਰੂ

ਸਿਹਤ ਕਾਮਿਆਂ ਨੇ ਹੈਲਥ ਮੰਤਰੀ ਨਾਲ ਕੀਤੀ ਮੁਲਾਕਾਤ 

ਪੱਕੀਆ ਮੰਡੀਆਂ ਹੋਣ ਦੇ ਬਾਵਜੂਦ ਵੀ ਕਿਸਾਨ ਦੀ ਫਸਲ ਕੱਚੇ ਫੜਾ 'ਚ' ਰੁਲ ਰਹੀ

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ : ਮੁੱਖ ਮੰਤਰੀ

ਗਾਣਿਆਂ 'ਚ ਸਰਪੰਚਾਂ ਦੀ ਇੱਜ਼ਤ ਨਾਲ ਖਿਲਵਾੜ ਨਹੀਂ ਬਰਦਾਸ਼ਤ : ਲਖਮੀਰਵਾਲਾ 

ਘਰ ਦੀ ਕੁਰਕੀ ਕਰਨ ਨਹੀਂ ਆਇਆ ਕੋਈ ਬੈਂਕ ਅਧਿਕਾਰੀ 

ਮਨਿੰਦਰ ਲਖਮੀਰਵਾਲਾ ਨੇ ਗਾਇਕ ਗੁਲਾਬ ਸਿੱਧੂ ਦੇ ਗਾਣੇ ਦਾ ਕੀਤਾ ਵਿਰੋਧ 

ਖੇਤਾਂ ਚੋਂ ਪਰਾਲੀ ਸੰਭਾਲਣ ਲਈ ਸਰਕਾਰ ਦੇ ਪ੍ਰਬੰਧ ਨਿਗੂਣੇ 

ਕਲਸਟਰ ਖੇਡ ਮੁਕਾਬਲੇ 'ਚ ਕਲਗੀਧਰ ਸਕੂਲ ਨੇ ਮਾਰੀ ਬਾਜ਼ੀ