ਹੁਸ਼ਿਆਰਪੁਰ : ਸ਼੍ਰੋਮਣੀ ਅਕਾਲੀ ਦਲ ਦਾ ਇਤਿਹਾਸ ਰਿਹਾ ਹੈ ਕਿ ਜਦੋਂ ਵੀ ਬਾਹਰੀ ਤਾਕਤਾਂ ਅਤੇ ਦਿੱਲੀ ਤੋਂ ਚੱਲਣ ਵਾਲੀਆਂ ਸਰਕਾਰਾਂ ਨੇ ਪੰਜਾਬ ਜਾਂ ਪੰਜਾਬੀਆਂ ਦੇ ਹਿੱਤਾਂ ਦੇ ਉੱਪਰ ਡਾਕਾ ਮਾਰਨ ਦੀ ਕੋਸ਼ਿਸ਼ ਕੀਤੀ ਹੈ ਤਾਂ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਢਾਲ ਬਣ ਕੇ ਪੰਜਾਬ ਤੇ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਕਰਨ ਲਈ ਅੱਗੇ ਆਇਆ ਹੈ, ਤੇ ਹੁਣ ਵੀ ਕੇਜਰੀਵਾਲ ਅਤੇ ਉਸਦੇ ਸਾਥੀ ਜੋ ਕਿਸਾਨਾਂ ਦੀਆ ਜਮੀਨਾਂ ਨੂੰ ਚੋਰ ਰਸਤੇ ਲੁੱਟਣ ਦੀ ਕੋਸ਼ਿਸ਼ ਕਰ ਰਹੇ ਹਨ ਉਹਨਾਂ ਨੂੰ ਆਪਣੀ ਇਸ ਕੋਸ਼ਿਸ਼ ਵਿੱਚ ਸ਼੍ਰੋਮਣੀ ਅਕਾਲੀ ਦਲ ਕਦੀ ਵੀ ਕਾਮਯਾਬ ਹੋਣ ਨਹੀਂ ਦੇਵੇਗਾ।
ਉਪਰੋਕਤ ਸ਼ਬਦ ਸ਼੍ਰੋਮਣੀ ਅਕਾਲੀ ਦਲ ਦਿਹਾਤੀ ਜ਼ਿਲਾ ਹੁਸ਼ਿਆਰਪੁਰ ਦੇ ਜਥੇਦਾਰ ਲਖਵਿੰਦਰ ਸਿੰਘ ਲੱਖੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਨੂੰ ਸੰਬੋਧਿਤ ਕਰਦੇ ਹੋਏ ਕਹੇ।
ਲਖਵਿੰਦਰ ਲੱਖੀ ਨੇ ਕਿਹਾ ਪੰਜਾਬ ਦੇ ਲੋਕ ਹੁਣ ਮਹਿਸੂਸ ਕਰ ਰਹੇ ਹਨ ਕਿ ਜੇਕਰ ਪੰਜਾਬ ਦਾ ਕਿਸੇ ਨੇ ਭਲਾ ਕੀਤਾ ਹੈ ਤਾਂ ਉਹ ਸ਼੍ਰੋਮਣੀ ਅਕਾਲੀ ਦਲ ਹੈ ਹੁਣ ਪੰਜਾਬ ਦੇ ਲੋਕ ਮੰਨ ਬਣਾ ਚੁੱਕੇ ਹਨ ਕਿ ਲੁਟੇਰਿਆਂ ਦੀ ਇਸ ਸਰਕਾਰ ਤੋਂ ਪੰਜਾਬ ਨੂੰ ਜਲਦ ਮੁਕਤ ਕਰਾਇਆ ਜਾਵੇ ।
ਇਸ ਮੌਕੇ ਸੀਨੀਅਰ ਅਕਾਲੀ ਲੀਡਰ ਸੰਜੀਵ ਤਲਵਾੜ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੀ ਯੋਗ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ 2027 ਵਿੱਚ ਵਾਪਸੀ ਕਰੇਗਾ ਉਹਨਾਂ ਨੇ ਕਿਹਾ ਕਿਸਾਨਾਂ ਦੇ ਮੁੱਦੇ ਤੇ ਸ਼੍ਰੋਮਣੀ ਅਕਾਲੀ ਦਲ ਨੇ ਜੋ ਸਟੈਂਡ ਲਿਆ ਹੈ ਉਸ ਨੂੰ ਪੂਰਾ ਕਰਨ ਤੱਕ ਸ਼੍ਰੋਮਣੀ ਅਕਾਲੀ ਦਲ ਦਾ ਕੋਈ ਵਰਕਰ ਆਪਣੇ ਘਰ ਨਹੀਂ ਬੈਠੇਗਾ ਇਸ ਮੌਕੇ, ਜਗਤਾਰ ਸਿੰਘ, ਹਰਜੀਤ ਸਿੰਘ ,ਮਹਿੰਦਰ ਸਿੰਘ ਬੱਲ ,ਇਕਬਾਲ ਸਿੰਘ ਗੋਪੀ ,ਗੁਰਮੁਖ ਸਿੰਘ, ਰਜਿੰਦਰ ਸਿੰਘ , ਨਰਿੰਦਰ ਸਿੰਘ, ਗਿਆਨ ਸਿੰਘ, ਹਰਜਿੰਦਰ ਸਿੰਘ, ਹਰਦੀਪ ਸਿੰਘ, ਸੁਰਜੀਤ ਸਿੰਘ, ਲਖਵੀਰ ਸਿੰਘ, ਸੁਖਵਿੰਦਰ ਸਿੰਘ, ਯਾਦਵਿੰਦਰ ਸਿੰਘ ਆਦਿ ਵੀ ਹਾਜ਼ਰ ਸਨ।