ਪਟਿਆਲਾ : ਪਟਿਆਲਾ ਵਿਕਾਸ ਅਥਾਰਟੀ ਦੇ ਮੁੱਖ ਪ੍ਰਸ਼ਾਸਕ ਮਨੀਸ਼ਾ ਰਾਣਾ ਨੇ ਅਰਬਨ ਅਸਟੇਟ ਫੇਸ-1 ਅਤੇ 2 ਦੇ ਏਰੀਏ ਦਾ ਨਿਰੀਖਣ ਕੀਤਾ। ਇਸ ਨਿਰੀਖਣ ਦੌਰਾਨ ਉਹਨਾਂ ਨੇ ਵੱਖ-ਵੱਖ ਇਲਾਕਿਆਂ ਵਿੱਚ ਸੜਕਾਂ ਦੀ ਮੁਰੰਮਤ ਸਬੰਧੀ ਕੀਤੇ ਜਾਣ ਵਾਲੇ ਕੰਮ ਕਾਜ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਪੀਡੀਏ ਦੇ ਸਬੰਧਤ ਸਟਾਫ ਨੂੰ ਜਲਦ ਤੋਂ ਜਲਦ ਸੜਕਾਂ ਦੀ ਲੋੜੀਂਦੀ ਰਿਪੇਅਰ ਕਰਵਾਉਣ ਦੇ ਨਿਰਦੇਸ਼ ਦਿੱਤੇ।
ਮਨੀਸ਼ਾ ਰਾਣਾ ਨੇ ਇਸ ਦੌਰਾਨ ਬਾਗਬਾਨੀ ਵਿੰਗ ਦੇ ਅਧਿਕਾਰੀਆਂ ਨੂੰ 150 ਵਰਗ ਗਜ਼ ਏਰੀਏ ਵਿੱਚ ਪਾਰਕ ਦੀ ਡਿਵੈਲਪਮੈਂਟ ਸਬੰਧੀ ਕੰਮ ਕਰਵਾਉਣ ਦੇ ਨਾਲ-ਨਾਲ ਇਸ ਏਰੀਏ ਵਿੱਚ ਬਰਸਾਤੀ ਪਾਣੀ ਦੀ ਨਿਕਾਸੀ ਦੇ ਪ੍ਰਬੰਧਾਂ ਨੂੰ ਹੋਰ ਦਰੁੱਸਤ ਕਰਨ ਦੇ ਨਿਰਦੇਸ਼ ਵੀ ਦਿੱਤੇ।
ਮੁੱਖ ਪ੍ਰਸ਼ਾਸਕ ਮਨੀਸ਼ਾ ਰਾਣਾ ਨੇ ਦੱਸਿਆ ਕਿ ਪੀ.ਡੀ.ਏ ਵੱਲੋਂ ਵਸਨੀਕਾਂ ਦੀਆਂ ਸ਼ਿਕਾਇਤਾਂ ਦਾ ਹੱਲ ਜਲਦ ਤੋਂ ਜਲਦ ਕੀਤਾ ਜਾਂਦਾ ਹੈ ਅਤੇ ਜੋ ਵੀ ਦਿੱਕਤਾਂ ਵਸਨੀਕਾਂ ਨੂੰ ਆ ਰਹੀਆਂ ਹਨ, ਉਹਨਾਂ ਦਾ ਹੱਲ ਵੀ ਪਹਿਲ ਦੇ ਅਧਾਰ ਉਤੇ ਕੀਤਾ ਜਾਵੇਗਾ।