ਪ੍ਰੋਗਰਾਮ ਦੇ ਆਯੋਜਨ ਲਈ ਗਠਨ ਰਾਜ ਪੱਧਰੀ ਕਮੇਟੀ ਦੀ ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਮੀਟਿੰਗ
ਮੁੱਖ ਮੰਤਰੀ ਨੇ ਫੇਸਬੁੱਕ ਪੇਜ ਕੀਤਾ ਲਾਂਚ, ਪ੍ਰੋਗਰਾਮ ਲਈ ਹਰਿਆਣਾਂ ਸਮੇਤ ਦੇਸ਼-ਵਿਦੇਸ਼ ਦੇ ਨਾਗਰਿਕ ਦੇ ਸਕਦੇ ਹਨ ਆਨਲਾਇਨ ਸੁਝਾਅ
ਚੰਡੀਗੜ੍ਹ : ਹਰਿਆਣਾ ਸਰਕਾਰ ਵੱਲੋਂ ਹਿੰਦ ਦੀ ਚਾਦਰ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ 350ਵੇਂ ਸ਼ਹੀਦੀ ਦਿਵਸ ਮੌਕੇ 'ਤੇ 25 ਨਵੰਬਰ ਨੂੰ ਜਿਲ੍ਹਾ ਕੁਰੂਕਸ਼ੇਤਰ ਵਿੱਚ ਰਾਜ ਪੱਧਰੀ ਪ੍ਰੋਗਰਾਮ ਦਾ ਆਯੋਜਨ ਕੀਤਾ ਜਾਵੇਗਾ, ਜਿਸ ਵਿੱਚ ਲੱਖ ਦੀ ਗਿਣਤੀ ਵਿੱਚ ਸੰਗਤ ਹਿੱਸਾ ਲਵੇਗੀ। ਇਹ ਪ੍ਰੋਗਰਾਮ ਨਾ ਸਿਰਫ ਗੁਰੂਆਂ ਨੂੰ ਨਮਨ ਕਰਨ ਦਾ ਮੌਕਾ ਹੋਵੇਗਾ, ਸਗੋ ਇਹ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ ਬਲਿਦਾਨ, ਧਰਮ ਦੀ ਰੱਖਿਆ ਅਤੇ ਮਨੁੱਖਤਾ ਦੇ ਸੰਦੇਸ਼ ਨੂੰ ਜਨ-ਜਨ ਤੱਕ ਪਹੁੰਚਾਉਣ ਦਾ ਮਾਧਿਅਮ ਵੀ ਬਣੇਗਾ।
ਇਸ ਆਯੋਜਨ ਨੂੰ ਇਤਿਹਾਸਕ ਅਤੇ ਗਰਿਮਾਮਈ ਬਨਾਉਣ ਲਈ ਸੂਬਾ ਸਰਕਾਰ ਨੇ ਰਾਜ ਪੱਧਰੀ ਕਮੇਟੀ ਦਾ ਗਠਨ ਕੀਤਾ ਹੈ, ਜਿਸ ਵਿੱਚ ਸਿੱਖ ਕਮਿਉਨਿਟੀ, ਸੰਤ ਸਮਾਜ ਅਤੇ ਵੱਖ-ਵੱਖ ਧਾਰਮਿਕ ਸੰਗਠਨਾਂ ਦੇ ਅਧਿਕਾਰੀਆਂ ਨੂੰ ਸ਼ਾਮਿਲ ਕੀਤਾ ਗਿਆ ਹੈ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਬੁੱਧਵਾਰ ਨੂੰ ਪੰਚਕੂਲਾ ਵਿੱਚ ਇਸ ਕਮੇਟੀ ਦੀ ਸਮੀਖਿਆ ਮੀਟਿੰਗ ਆਯੋਜਿਤ ਕੀਤੀ ਗਈ, ਜਿਸ ਵਿੱਚ ਪ੍ਰੋਗਰਾਮ ਦੀ ਰੂਪਰੇਖਾ ਕਰਨ ਸਬੰਧੀ ਵਿਸਾਰ ਨਾਲ ਚਰਚਾ ਕੀਤੀ ਗਈ। ਇਸ ਦੌਰਾਨ ਸਿੱਖ ਸਮਾਜ ਤੋਂ ਆਈ ਪ੍ਰਬੁੱਧ ਵਿਅਕਤੀਆਂ ਨੇ ਆਪਣੇ ਸੁਝਾਅ ਵੀ ਦਿੱਤੇ।
ਚਾਰ ਦਿਸ਼ਾਵਾਂ ਤੋਂ ਕੱਢੀ ਜਾਵੇਗੀ ਸ਼ੋਭਾ ਯਾਤਰਾਵਾਂ
ਮੁੱਖ ਮੰਤਰੀ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ ਜੀਵਨ ਅਤੇ ਬਲਿਦਾਨ ਦੇ ਸੰਦੇਸ਼ ਨੂੰ ਆਮ ਜਨਤਾ ਤੱਕ ਪਹੁੰਚਾਉਣ ਲਈ ਸੂਬੇ ਦੇ ਚਾਰੋਂ ਕੋਨਿਆਂ ਤੋਂ ਸ਼ੋਭਾ ਯਾਤਰਾਵਾਂ ਕੱਢੀਆਂ ਜਾਣਗੀਆਂ। ਪਹਿਲੀ ਯਾਤਰਾ ਡੱਬਵਾਲੀ ਤੋਂ ਸ਼ੁਰੂ ਹੋ ਕੇ ਰਤਿਆ, ਫਤਿਹਾਬਾਦ, ਸਿਰਸਾ, ਧਮਤਾਨ ਸਾਹਿਬ, ਕੈਥਲ ਹੁੰਦੇ ਹੋਏ ਕੁਰੂਕਸ਼ੇਤਰ ਪਹੁੰਚੇਗੀ। ਦੂਜੀ ਯਾਤਰਾ ਲੋਹਗੜ੍ਹ ਤੋਂ ਸ਼ੁਰੂ ਹੋਵੇਗੀ, ਜੋ ਸਢੋਰਾ, ਬਿਲਾਸਪੁਰ, ਜਗਾਧਰੀ, ਯਮੁਨਾਨਗਰ, ਰਾਦੌਰ ਤੇ ਲਾਡਵਾ ਹੁੰਦੇ ਹੋਏ ਕੁਰੂਕਸ਼ੇਤਰ ਪਹੁੰਚੇਗੀ। ਇਸੀ ਤਰ੍ਹਾ ਤੀਜੀ ਯਾਤਰਾ ਫਰੀਦਾਬਾਦ ਤੋਂ ਸ਼ੁਰੂ ਹੋ ਕੇ ਗੁਰੂਗ੍ਰਾਮ, ਰੋਹਤਕ, ਸੋਨੀਪਤ, ਪਾਣੀਪਤ, ਕਰਨਾਲ ਤੋਂ ਹੁੰਦੀ ਹੋਈ ਕੁਰੂਕਸ਼ੇਤਰ ਪਹੁੰਚੇਗੀ। ਚੌਥੀ ਯਾਤਰਾ ਕਾਲਕਾ ਤੋਂ ਸ਼ੁਰੂ ਹੋ ਕੇ ਪਿੰਜੌਰ, ਪੰਚਕੁਲਾ, ਅੰਬਾਲਾ, ਸ਼ਾਹਬਾਦ ਤੋਂ ਹੁੰਦੇ ਹੋਏ ਕੁਰੂਕਸ਼ੇਤਰ ਵਿੱਚ ਸਮਾਪਨ ਕਰੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਸ਼ੋਭਾ ਯਾਤਰਾਵਾਂ ਦੇ ਨਾਲ-ਨਾਲ ਪੂਰੇ ਸੂਬੇ ਵਿੱਚ ਇੱਕ ਮਹੀਨੇ ਤੱਕ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਨੂੰ ਸਮਰਪਿਤ ਵਿਵਿਧ ਆਯੋਜਨ ਹੋਣਗੇ, ਜਿਨ੍ਹਾਂ ਵਿੱਚ ਸਕੂਲਾਂ ਅਤੇ ਕਾਲਜ ਵਿਦਿਆਰਥੀਆਂ ਲਈ ਸੈਮੀਨਾਰ, ਕਵਿਜ ਮੁਕਾਬਲੇ, ਚਿੱਤਰਕਲਾ ਮੁਕਾਬਲੇ, ਲੇਖ ਲੇਖਨ ਦੇੇ ਨਾਲ-ਨਾਲ ਖੂਨਦਾਨ ਕੈਂਪਾਂ ਦਾ ਆਯੋਜਨ ਕੀਤਾ ਜਾਵੇਗਾ।
ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੀ ਧਰਮ ਅਤੇ ਮਨੁੱਖਤਾ ਦੀ ਰੱਖਿਆ ਤਹਿਤ ਦਿੱਤੀ ਗਈ ਕੁਰਬਾਨੀ ਵਿਸ਼ਵ ਇਤਿਹਾਸ ਵਿੱਚ ਵਿਲੱਖਣ ਹੈ - ਮੁੱਖ ਮੰਤਰੀ
ਮੁੱਖ ਮੰਤਰੀ ਨੇ ਕਿਹਾ ਕਿ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਵੱਲੋਂ ਧਰਮ ਅਤੇ ਮਨੁੱਖਤਾ ਦੀ ਰੱਖਿਆ ਤਹਿਤ ਦਿੱਤੀ ਗਈ ਕੁਰਬਾਨੀ ਵਿਸ਼ਵ ਇਤਿਹਾਸ ਵਿੱਚ ਵਿਲੱਖਣ ਹੈ। ਅਜਿਹਾ ਉਦਾਹਰਣ ਸਾਨੂੰ ਵਿਸ਼ਵ ਦੇ ਕਿਸੇ ਵੀ ਕੌਨੈ ਵਿੱਚ ਦੇਖਣ ਨੂੰ ਨਹੀਂ ਮਿਲਦਾ, ਇਹ ਸਾਡੇ ਸਾਰਿਆਂ ਦੀ ਜਿਮੇਵਾਰੀ ਹੈ ਕਿ ਅਸੀਂ ਭਾਵੀ ਪੀੜੀ ਨੂੰ ਆਪਣੇ ਗੁਰੂਆਂ ਦੇ ਬਲਿਦਾਨ ਅਤੇ ਤਿਆਗ ਨਾਲ ਜਾਣੂ ਕਰਵਾਉਣ, ਤਾਂ ਜੋ ਉਹ ਇਤਿਹਾਸ ਨੂੰ ਜਾਨਣ, ਸਮਝਣ ਅਤੇ ਉਸ ਤੋਂ ਸਿੱਖ ਲੈ ਕੇ ਰਾਸ਼ਟਰ ਨਿਰਮਾਣ ਵਿੱਚ ਆਪਣੀ ਭੁਮਿਕਾ ਨਿਭਾਉਣ।
ਉਨ੍ਹਾਂ ਨੇ ਕਿਹਾ ਕਿ ਸਿੱਖ ਗੁਰੂਆਂ ਨੇ ਸਦਾ ਦੇਸ਼, ਸਮਾਜ ਅਤੇ ਧਰਮ ਦੀ ਰੱਖਿਆ ਤਹਿਤ ਆਪਣੇ ਜਾਨ ਦੀ ਕੁਰਬਾਨੀ ਦਿੱਤੀ ਹੈ। ਉਨ੍ਹਾਂ ਦਾ ਇਤਿਹਾਸ ਸੁਨਹਿਰੀ ਹੈ ਅਤੇ ਪਰੰਪਰਾ ਨੂੰ ਅੱਗੇ ਵਧਾਉਣਾ ਸਾਡੀ ਸਾਰਿਆਂ ਦੀ ਜਿਮੇਵਾਰੀ ਹੈ।
ਮੁੱਖ ਮੰਤਰੀ ਨੇ ਸਪਸ਼ਟ ਕੀਤਾ ਕਿ ਰਾਜ ਪੱਧਰੀ ਪ੍ਰੋਗਰਾਮ ਦੇ ਆਯੋਜਨ ਦੌਰਾਨ ਗੁਰੂ ਮਰਿਆਦਾ ਦਾ ਪੂਰਾ ਪਾਲਣ ਯਕੀਨੀ ਕੀਤਾ ਜਾਵੇਗਾ। ਇਸ ਦੇ ਲਈ ਵਿਸ਼ੇਸ਼ ਕਮੇਟੀਆਂ ਬਣਾਈਆਂ ਗਈਆਂ ਹਨ, ਜਿਨ੍ਹਾਂ ਵਿੱਚ ਸਿੱਖ ਸਮਾਜ ਦੇ ਵਿਦਵਾਨ, ਧਰਮਗੁਰੂ ਅਤੇ ਪ੍ਰਸਾਸ਼ਨਿਕ ਅਧਿਕਾਰੀ ਸ਼ਾਮਿਲ ਹੋਣਗੇ। ਉਨ੍ਹਾਂ ਨੇ ਪ੍ਰਬੁੱਧ ਵਿਅਕਤੀਆਂ, ਸਿੱਖ ਜੱਥੇਬੰਦੀਆਂ ਤੇ ਅਦਾਰਿਆਂ ਨੂੱ ਅਪੀਲ ਕੀਤੀ ਕਿ ਇੰਨ੍ਹਾਂ ਪ੍ਰੋਗਰਾਮਾਂ ਨੂੰ ਸਫਲ ਬਨਾਉਣ ਵਿੱਚ ਆਪਣਾ ਸਹਿਯੋਗ ਦੇਣ।
ਮੀਟਿੰਗ ਦੌਰਾਨ, ਮੁੱਖ ਮੰਤਰੀ ਨੇ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ ਜੀਵਨ 'ਤੇ ਅਧਾਰਿਤ ਇੱਕ ਵਿਸ਼ੇਸ਼ ਡਾਕਿਯੂਮੈਂਟਰੀ ਦਾ ਵਿਮੋਚਨ ਕੀਤਾ ਅਤੇ ਨਾਲ ਹੀ ਇੱਕ ਫੇਸਬੁੱਕ ਪੇਜ ਵੀ ਲਾਂਚ ਕੀਤਾ, ਜਿਸ ਦੇ ਰਾਹੀਂ ਹਰਿਆਣਾ ਤੇ ਦੇਸ਼-ਵਿਦੇਸ਼ ਦੇ ਨਾਗਰਿਕ ਰਾਜ ਪੱਧਰੀ ਪ੍ਰੋਗਰਾਮ ਦੇ ਆਯੋਜਨ ਸਬੰਧੀ ਆਪਣੇ ਸੁਝਾਅ ਅਤੇ ਵਿਚਾਰ ਸਾਂਝੇ ਕਰ ਸਕਦੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਆਯੋਜਨ ਰਾਜ ਸਰਕਾਰ ਵੱਲੋਂ ਸਭਿਆਚਾਰਕ ਅਤੇ ਅਧਿਆਤਮਕ ਵਿਰਾਸਤ ਨੂੰ ਭਾਵੀ ਪੀੜੀਆਂ ਤੱਕ ਪਹੁੰਚਾਉਣ ਦਾ ਪਵਿੱਤਰ ਯਤਨ ਹੈ।
ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ ਸ਼ਹੀਦੀ ਦਿਵਸ ਪ੍ਰੋਗਰਾਮ ਨੂੰ ਰਾਜ ਪੱਧਰ 'ਤੇ ਮਨਾਉਣ ਲਈ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਧੰਨਵਾਦ - ਸਰਦਾਰ ਜਗਦੀਸ਼ ਸਿੰਘ ਝਿੰਡਾ
ਹਰਿਆਣਾ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਜਗਦੀਸ਼ ਸਿੰਘ ਝਿੰਡਾ ਨੇ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ 350ਵੇਂ ਸ਼ਹੀਦੀ ਦਿਵਸ ਦਾ ਰਾਜ ਪੱਧਰੀ ਪ੍ਰੋਗਰਾਮ ਆਯੋਜਿਤ ਕਰਨ ਦੇ ਫੈਸਲੇ ਦਾ ਸਵਾਗਤ ਕੀਤਾ। ਉਨ੍ਹਾਂ ਨੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦਾ ਇਸ ਇਤਿਹਾਸਕ ਫੈਸਲੇ ਲਈ ਧੰਨਵਾਦ ਪ੍ਰਗਟ ਕੀਤਾ।
ਉਨ੍ਹਾਂ ਨੇ ਕਿਹਾ ਕਿ ਹਰਿਆਣਾ ਸਰਕਾਰ ਲਗਾਤਾਰ ਸਿੱਖ ਸਮਾਜ ਦੇ ਹਿੱਤ ਵਿੱਚ ਭਲਾਈਕਾਰੀ ਕਦਮ ਚੁੱਕ ਰਹੀ ਹੈ ਅਤੇ ਸਿੱਖ ਇਤਿਹਾਸ ਨੂੰ ਜਨ-ਜਨ ਤੱਕ ਪਹੁੰਚਾਉਣ ਲਈ ਵਰਨਣਯੋਗ ਕੰਮ ਕਰ ਰਹੀ ਹੈ। ਸੂਬਾ ਸਰਕਾਰ ਦੀ ਇਹ ਪਹਿਲ ਨਾ ਸਿਰਫ ਸਿੱਖ ਸਾਮਜ ਨੂੰ ਗੌਰਵ ਦੀ ਮੰਜੂਰੀ ਕਰਾਉਂਦੀ ਹੈ, ਸਗੋ ਭਾਵੀ ਪੀੜੀਆਂ ਨੂੰ ਆਪਣੇ ਧਾਰਮਿਕ ਅਤੇ ਸਭਿਆਚਾਰਕ ਇਤਿਹਾਸ ਨਾਲ ਜੋੜਨ ਦਾ ਮਾਧਿਅਮ ਵੀ ਬਣ ਰਹੀ ਹੈ।
ਉਨ੍ਹਾਂ ਨੇ ਭਰੋਸਾ ਦਿੱਤਾ ਕਿ 25 ਨਵੰਬਰ ਨੂੰ ਆਯੋਜਿਤ ਹੋਣ ਵਾਲੇ ਇਸ ਸ਼ਾਨਦਾਰ ਪ੍ਰੋਗਰਾਮ ਨੂੰਸਫਲ ਬਨਾਉਣ ਲਈ ਹਰਿਆਣਾ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਸਮੇਤ ਸਮੂਚੇ ਸਿੱਖ ਸਮਾਜ ਸਰਕਾਰ ਨੂੰ ਪੂਰਾ ਸਹਿਯੋਗ ਪ੍ਰਦਾਨ ਕਰਗੇਾ।
ਮੀਟਿੰਗ ਵਿੱਚ ਹਰਿਆਣਾ ਵਿਧਾਨਸਭਾ ਦੇ ਡਿਪਟੀ ਸਪੀਕਰ ਡਾ. ਕ੍ਰਿਸ਼ਣ ਮਿੱਢਾ, ਵਿਧਾਇਕ ਸ੍ਰੀ ਭਗਵਾਨ ਦਾਸ ਕਬੀਰਪੰਥੀ, ਸਾਬਕਾ ਮੰਤਰੀ ਸ੍ਰੀ ਮਨੀਸ਼ ਗਰੋਵਰ ਸਮੇਤ ਵੱਡੀ ਗਿਣਤੀ ਵਿੱਚ ਸਿੱਖ ਜੱਥੇਬੰਦੀਆਂ ਤੇ ਅਦਾਰਿਆਂ ਦੇ ਪ੍ਰਤੀਨਿਧੀ ਮੌਜੂਦ ਰਹੇ।