Saturday, December 27, 2025

Chandigarh

ਲਾਲਜੀਤ ਭੁੱਲਰ ਨੇ ਜੇਲ੍ਹ ਵਿਭਾਗ ‘ਚ ਭਰਤੀ ਕੀਤੇ ਨਵੇਂ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ

August 07, 2025 04:41 PM
SehajTimes

ਚੰਡੀਗੜ੍ਹ : ਜੇਲ੍ਹਾਂ ਦੇ ਕੰਮਕਾਜ ਨੂੰ ਹੋਰ ਮਜ਼ਬੂਤ ਕਰਨ ਅਤੇ ਕੈਦੀਆਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਜੇਲ੍ਹਾਂ ਅਤੇ ਟਰਾਂਸਪੋਰਟ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਜੇਲ੍ਹ ਵਿਭਾਗ ‘ਚ ਭਰਤੀ ਕੀਤੇ ਤਿੰਨ ਨਵੇਂ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ। ਨਵ-ਨਿਯੁਕਤ ਮੁਲਾਜ਼ਮਾਂ ਵਿੱਚ 02 ਵਾਰਡਰ ਰੈਂਕ ਅਤੇ 01 ਗਰੁੱਪ ਡੀ ਕਰਮਚਾਰੀ ਸ਼ਾਮਲ ਹਨ, ਜੋ ਤਰਸ ਦੇ ਆਧਾਰ 'ਤੇ ਭਰਤੀ ਕੀਤੇ ਗਏ ਹਨ। ਇਹ ਭਰਤੀ ਵਿਭਾਗ ਦੇ ਕੰਮਕਾਜ ਨੂੰ ਹੋਰ ਬਿਹਤਰ ਬਣਾਉਣ ਵਿੱਚ ਮਹੱਤਵਪੂਰਨ ਯੋਗਦਾਨ ਪਾਵੇਗੀ। ਇਹ ਭਰਤੀਆਂ ਜੇਲ੍ਹ ਵਿਭਾਗ ਵੱਲੋਂ ਸੂਬੇ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਸਟਾਫ਼ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਅਤੇ ਪ੍ਰਸ਼ਾਸਕੀ ਕੁਸ਼ਲਤਾ ਵਿੱਚ ਸੁਧਾਰ ਕਰਨ ਲਈ ਚੱਲ ਰਹੀ ਪਹਿਲਕਦਮੀ ਦੇ ਹਿੱਸੇ ਵਜੋਂ ਕੀਤੀਆਂ ਗਈਆਂ ਹਨ।

ਜੇਲ੍ਹ ਮੰਤਰੀ ਨੇ ਨਵ-ਨਿਯੁਕਤ ਕਰਮਚਾਰੀਆਂ ਨਾਲ ਗੱਲਬਾਤ ਕਰਦਿਆਂ ਜੇਲ੍ਹ ਦੇ ਬੁਨਿਆਦੀ ਢਾਂਚੇ ਨੂੰ ਆਧੁਨਿਕ ਬਣਾਉਣ ਅਤੇ ਕੈਦੀਆਂ ਲਈ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ 'ਤੇ ਚਾਨਣਾ ਪਾਇਆ, ਜਿਸ ਵਿੱਚ ਵਿਦਿਅਕ, ਕਿੱਤਾਮੁਖੀ ਅਤੇ ਭਲਾਈ ਪ੍ਰੋਗਰਾਮ ਸ਼ਾਮਲ ਹਨ। ਇਸ ਮੌਕੇ ਆਈ.ਜੀ. ਜੇਲ੍ਹਾਂ ਰੂਪ ਕੁਮਾਰ ਅਰੋੜਾ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਜੇਲ੍ਹਾਂ ‘ਚ ਅਨੁਸ਼ਾਸਨ ਬਣਾਈ ਰੱਖਣ, ਕੈਦੀਆਂ ਨੂੰ ਸੁਧਾਰਨ ਅਤੇ ਵਿਭਾਗ ਦੇ ਸਮੁੱਚੇ ਕੰਮਕਾਜ ਦਾ ਸਮਰਥਨ ਕਰਨ ਵਿੱਚ ਹਰੇਕ ਮੁਲਾਜ਼ਮ ਦੀ ਮਹੱਤਵਪੂਰਨ ਭੂਮਿਕਾ ਨੂੰ ਉਜਾਗਰ ਕੀਤਾ।

Have something to say? Post your comment

 

More in Chandigarh

ਉਦਯੋਗ ਤੇ ਵਣਜ ਮੰਤਰੀ ਵੱਲੋਂ ਐਮ.ਐਸ.ਐਮ.ਈਜ਼. ਨਾਲ ਮੁਲਾਕਾਤ; ਕੰਪਨੀਆਂ ਵੱਲੋਂ ਪੰਜਾਬ ਵਿੱਚ ਨਿਵੇਸ਼ ਅਤੇ ਵਿਸਥਾਰਤ ਯੋਜਨਾਵਾਂ ਦਾ ਐਲਾਨ

ਜੇਲ੍ਹ ਵਿਭਾਗ ਪੰਜਾਬ ‘ਚ ਸੁਧਾਰ, ਨਵੀਨਤਾ ਅਤੇ ਕੈਦੀ ਸਸ਼ਕਤੀਕਰਨ ਦੇ ਨਾਂ ਰਿਹਾ ਸਾਲ 2025: ਲਾਲਜੀਤ ਸਿੰਘ ਭੁੱਲਰ

'ਯੁੱਧ ਨਸ਼ਿਆਂ ਵਿਰੁੱਧ': 300ਵੇਂ ਦਿਨ, ਪੰਜਾਬ ਪੁਲਿਸ ਵੱਲੋਂ 2.8 ਕਿਲੋਗ੍ਰਾਮ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ

314 ਕਰੋੜ ਦੀ ਸਹਾਇਤਾ ਨਾਲ ਅਨਾਥ ਤੇ ਆਸ਼ਰਿਤ ਬੱਚਿਆਂ ਦਾ ਭਵਿੱਖ ਮਜ਼ਬੂਤ : ਡਾ. ਬਲਜੀਤ ਕੌਰ

ਉਦਯੋਗ ਅਤੇ ਵਣਜ ਵਿਭਾਗ: ਸਾਲ 2025 ਦਾ ਲੇਖਾ-ਜੋਖਾ

‘ਯੁੱਧ ਨਸ਼ਿਆਂ ਵਿਰੁੱਧ’: 299ਵੇਂ ਦਿਨ, ਪੰਜਾਬ ਪੁਲਿਸ ਵੱਲੋਂ 115 ਨਸ਼ਾ ਤਸਕਰ ਗ੍ਰਿਫ਼ਤਾਰ

ਸਪੀਕਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਕ੍ਰਿਸਮਸ ਦੀ ਵਧਾਈ

ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ 1,350 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਭਰ ਵਿੱਚ 3,100 ਸਟੇਡੀਅਮਾਂ ਦਾ ਕੰਮ ਜੂਨ 2026 ਤੱਕ ਮੁਕੰਮਲ ਕਰਨ ਦੇ ਨਿਰਦੇਸ਼

'ਯੁੱਧ ਨਸ਼ਿਆਂ ਵਿਰੁੱਧ’ ਦੇ 298ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.7 ਕਿਲੋ ਹੈਰੋਇਨ ਸਮੇਤ 122 ਨਸ਼ਾ ਤਸਕਰ ਕਾਬੂ