Wednesday, September 24, 2025

Chandigarh

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ  8 ਅਗਸਤ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

August 07, 2025 05:14 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਪੰਜਾਬ ਸਰਕਾਰ ਦੇ ਮਿਸ਼ਨ ਘਰ ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਐਸ.ਏ.ਐਸ ਨਗਰ ਵੱਲੋਂ 8 ਜੁਲਾਈ, ਦਿਨ ਸ਼ੁਕਰਵਾਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਡੀ.ਬੀ.ਈ.ਈ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਕਮਰਾ ਨੰ.461, ਤੀਜੀ ਮੰਜਿਲ, ਸੈਕਟਰ-76, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਕੀਤਾ ਜਾ ਰਿਹਾ ਹੈ, ਜਿਸ ਦਾ ਸਮਾਂ ਸਵੇਰੇ 10:00 ਵਜੇ ਤੋਂ ਦੁਪਹਿਰ 01.00 ਵਜੇ ਤੱਕ ਹੋਵੇਗਾ।
    ਡੀ.ਬੀ.ਈ.ਈ. ਐਸ.ਏ.ਐਸ ਨਗਰ ਦੇ ਡਿਪਟੀ ਡਾਇਰੈਕਟਰ, ਹਰਪ੍ਰੀਤ ਸਿੰਘ ਮਾਨਸ਼ਾਹੀਆਂ ਵੱਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਰਥੀਆਂ ਨੂੰ ਰੋਜ਼ਗਾਰ ਦੇਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ, ਜਿਸ ਤਹਿਤ ਉਕਤ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾਣਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਉਕਤ ਕੈਂਪ ਵਿੱਚ ਵੀ5 ਗਲੋਬਲ, ਆਈ.ਐਫ.ਐਮ ਫਿਨਕੋਚ, ਆਈਪ੍ਰੋਸੈਸ, ਐਲਲੇਬਰਟ ਐਚਆਰ, ਫਲਿੱਪਕਾਰਟ, ਸੋਲਰ ਵੇਵਜ਼ ਅਤੇ ਲੀਡਿੰਗ ਐਫਐਮਸੀਜੀ ਵੱਲੋਂ ਭਾਗ ਲਿਆ ਜਾਵੇਗਾ। ਇਸ ਕੈਂਪ ਵਿੱਚ 10ਵੀਂ, 12ਵੀਂ ਅਤੇ ਗ੍ਰੈਜੁਏਟ ਪਾਸ 18 ਤੋਂ 26 ਸਾਲ ਦੇ ਯੋਗ ਪ੍ਰਾਰਥੀਆਂ ਦੀ ਚੋਣ ਵੱਖ-2 ਅਸਾਮੀਆਂ ਲਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪ੍ਰਾਰਥੀਆਂ ਦੀ ਤਨਖਾਹ ਕੰਪਨੀ ਨੋਰਮਜ਼ ਅਨੁਸਾਰ 15000/- ਤੋਂ 25000/- ਤੱਕ ਹੋਵੇਗੀ ਅਤੇ ਕੰਮ ਕਰਨ ਦਾ ਸਥਾਨ ਮੋਹਾਲੀ ਅਤੇ ਚੰਡੀਗੜ੍ਹ ਤੋਂ ਇਲਾਵਾ ਅੰਮ੍ਰਿਤਸਰ, ਜਲੰਧਰ ਅਤੇ ਲੁਧਿਆਣਾ ਹੋਵੇਗਾ।
     ਉਨ੍ਹਾਂ ਉਮੀਦਵਾਰਾਂ ਨੂੰ ਅਪੀਲ ਕਰਦਿਆ ਕਿਹਾ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ। ਪ੍ਰਾਰਥੀ ਆਪਣੀ ਯੋਗਤਾ ਦੇ ਅਸਲ ਸਰਟੀਫਿਕੇਟ, ਰੀਜ਼ਿਊਮ ਸਮੇਤ ਫਾਰਮਲ ਡਰੈੱਸ ਵਿੱਚ ਸਮੇਂ ਸਿਰ ਆਉਣ ਦੀ ਖੇਚਲ ਕਰਨ।

Have something to say? Post your comment

 

More in Chandigarh

ਅਮਨ ਅਰੋੜਾ ਵੱਲੋਂ ਨਵਿਆਉਣਯੋਗ ਊਰਜਾ ਸੈਕਟਰ ਨੂੰ ਹੋਰ ਸੁਚਾਰੂ ਬਣਾਉਣ ਲਈ "ਇੱਕ ਸਮਰਪਿਤ ਅਧਿਕਾਰੀ" ਲਗਾਉਣ ਅਤੇ "ਵੱਟਸਐਪ ਹੈਲਪਲਾਈਨ" ਚਾਲੂ ਕਰਨ ਦੇ ਆਦੇਸ਼

10 ਕਰੋੜ ਰੁਪਏ ਦੇ ਵਿਕਾਸ ਕਾਰਜ: ਮੋਹਾਲੀ ਹਲਕੇ ਦੀਆਂ 13 ਮੁੱਖ ਸੜਕਾਂ 'ਤੇ ਕੰਮ ਲਗਭਗ ਸ਼ੁਰੂ : ਵਿਧਾਇਕ ਕੁਲਵੰਤ ਸਿੰਘ

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਬਾਸਮਾ ਅਤੇ ਚੰਡਿਆਲਾ ਵਿੱਚ ਪਰਾਲੀ ਪ੍ਰਬੰਧਨ ਜਾਗਰੂਕਤਾ ਕੈਂਪਾਂ 'ਚ ਕਿਸਾਨਾਂ ਨਾਲ ਮੀਟਿੰਗਾਂ

ਝੋਨੇ ਦੀ ਨਿਰਵਿਘਨ ਤੇ ਸੁਚਾਰੂ ਖ਼ਰੀਦ ਦੀ ਰਵਾਇਤ ਇਸ ਸਾਲ ਵੀ ਬਰਕਰਾਰ ਰੱਖਾਂਗੇ: ਮੁੱਖ ਮੰਤਰੀ

ਹਰ ਪੰਜਾਬੀ ਨੂੰ ਮਿਲੇਗਾ 10 ਲੱਖ ਰੁਪਏ ਦਾ ਨਕਦੀ ਰਹਿਤ ਸਿਹਤ ਬੀਮਾ ਕਵਰ: ਡਾ. ਬਲਬੀਰ ਸਿੰਘ

ਪੰਜਾਬ ਐਗਰੋ ਵੱਲੋਂ ਲਾਇਆ ਗਿਆ ਜੈਵਿਕ ਖੇਤੀ ਜਾਗਰੂਕਤਾ ਅਤੇ ਸਿਖਲਾਈ ਕੈਂਪ

'ਯੁੱਧ ਨਸ਼ਿਆਂ ਵਿਰੁੱਧ’ ਦੇ 206ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.6 ਕਿਲੋ ਹੈਰੋਇਨ ਨਾਲ 78 ਨਸ਼ਾ ਤਸਕਰ ਕਾਬੂ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਕਰਮਚਾਰੀਆਂ ਨੂੰ ਸਮੇਂ ਸਿਰ ਪੈਨਸ਼ਨ ਦੇਣ ਦੇ ਆਦੇਸ਼

ਪੰਜਾਬ ਦੇ ਉਦਯੋਗਪਤੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮੁੱਖ ਮੰਤਰੀ ਰੰਗਲਾ ਪੰਜਾਬ ਫੰਡ ਲਈ ਲਗਭਗ 6 ਕਰੋੜ ਰੁਪਏ ਦੇ ਚੈੱਕ ਸੌਂਪੇ

ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਪਿੰਡ ਜੈਤੇਵਾਲੀ ਮਾਮਲੇ ਵਿੱਚ ਐਸ.ਐਸ.ਪੀ. ਜਲੰਧਰ ਤੋਂ ਰਿਪੋਰਟ ਤਲਬ