Friday, October 03, 2025

Chandigarh

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਸੁਖਨਾ ਚੋਅ ਚ ਪਾਣੀ ਦਾ ਵਹਾਅ ਵਧਣ ਤੋਂ ਬਾਅਦ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਬਲਟਾਣਾ ਅਤੇ ਮੁਬਾਰਿਕਪੁਰ ਦਾ ਦੌਰਾ ਕੀਤਾ

August 07, 2025 05:29 PM
SehajTimes

ਸਾਰੇ ਸੰਵੇਦਨਸ਼ੀਲ ਸਥਾਨਾਂ ਦੀ ਨਿਗਰਾਨੀ ਅਤੇ ਮਜ਼ਬੂਤੀ ਕੀਤੀ ਜਾ ਰਹੀ ਹੈ; ਮੁਬਾਰਿਕਪੁਰ ਵਿਖੇ ਕਾਜ਼ਵੇ ਦੀ ਥਾਂ ਪੁਲ ਦੀ ਸੰਭਾਵਨਾ ਵਿਚਾਰ ਅਧੀਨ

ਡੇਰਾਬੱਸੀ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਲ੍ਹ ਸੁਖਨਾ ਹੈੱਡ ਤੋਂ ਵਾਧੂ ਪਾਣੀ ਛੱਡੇ ਜਾਣ ਕਾਰਨ ਹਾਲ ਹੀ ਵਿੱਚ ਸੁਖਨਾ ਚੋਅ ਵਿੱਚ ਹੋਏ ਓਵਰਫਲੋ ਤੋਂ ਬਾਅਦ ਸਥਿਤੀ ਦਾ ਜਾਇਜ਼ਾ ਲੈਣ ਲਈ ਬਲਟਾਣਾ ਅਤੇ ਮੁਬਾਰਿਕਪੁਰ ਦਾ ਦੌਰਾ ਕੀਤਾ। ਉਨ੍ਹਾਂ ਵਸਨੀਕਾਂ ਨੂੰ ਭਰੋਸਾ ਦਿੱਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਜ਼ਿਲ੍ਹੇ ਵਿੱਚ ਸੁਖਨਾ ਚੋਅ ਅਤੇ ਘੱਗਰ ਦਰਿਆ ਦੇ ਨਾਲ ਲੱਗਦੇ ਸਾਰੇ ਸੰਵੇਦਨਸ਼ੀਲ ਸਥਾਨਾਂ 'ਤੇ ਨੇੜਿਓਂ ਨਜ਼ਰ ਰੱਖ ਰਿਹਾ ਹੈ। ਘੱਗਰ ਦਰਿਆ/ਸੁਖਨਾ ਚੋਅ ਦੇ ਕੰਢਿਆਂ ਦੇ ਨੇੜੇ ਰਹਿਣ ਵਾਲੇ ਵਸਨੀਕਾਂ ਨੂੰ ਅਪੀਲ ਕਰਦੇ ਹੋਏ, ਡਿਪਟੀ ਕਮਿਸ਼ਨਰ ਨੇ ਉਨ੍ਹਾਂ ਨੂੰ ਪਾਣੀ ਵਹਾਅ ਦੇ ਪੱਧਰ ਵਿੱਚ ਉਤਰਾਅ-ਚੜ੍ਹਾਅ ਕਾਰਨ ਹੜ੍ਹ ਦੇ ਖ਼ਤਰੇ ਦੇ ਮੱਦੇਨਜ਼ਰ ਸੁਖਨਾ ਚੋਅ ਅਤੇ ਘੱਗਰ ਦਰਿਆ ਦੋਵਾਂ ਦੇ ਕੰਢਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਹਾਲ ਹੀ ਵਿੱਚ ਘੱਗਰ ਦੇ ਟਿਵਾਣਾ ਕੰਢੇ 'ਤੇ ਪਾਣੀ ਦੇ ਓਵਰਫਲੋਅ ਕਾਰਨ ਦਰਾਰ ਪੈ ਗਈ ਸੀ, ਅਤੇ ਡਰੇਨੇਜ ਵਿਭਾਗ ਨੂੰ ਤੁਰੰਤ ਮੁਰੰਮਤ ਦੇ ਕੰਮ ਕਰਨ ਲਈ ਤਾਇਨਾਤ ਕੀਤਾ ਗਿਆ ਹੈ। ਲੋਕਾਂ ਦੀ ਮੰਗ ਦਾ ਨੋਟਿਸ ਲੈਂਦੇ ਹੋਏ, ਉਨ੍ਹਾਂ ਕਿਹਾ ਕਿ ਲੋਕ ਨਿਰਮਾਣ ਵਿਭਾਗ ਨੂੰ ਮੁਬਾਰਿਕਪੁਰ ਕਾਜ਼ਵੇਅ ਦੀ ਜਗ੍ਹਾ 'ਤੇ ਪੁਲ ਬਣਾਉਣ ਦੀ ਸੰਭਾਵਨਾ ਦੀ ਪੜਚੋਲ/ਅਧਿਐਨ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਡਰੇਨੇਜ ਵਿਭਾਗ ਅਤੇ ਸਥਾਨਕ ਸਰਕਾਰਾਂ ਦੇ ਅਧਿਕਾਰੀਆਂ ਨੂੰ ਸੁਖਨਾ ਚੋਅ ਵਿੱਚ ਪਾਣੀ ਦੇ ਨਿਰਵਿਘਨ ਵਹਾਅ ਨੂੰ ਯਕੀਨੀ ਬਣਾਉਣ ਲਈ ਡੀ ਸਿਲਟਿੰਗ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਐਸ ਡੀ ਐਮ ਡੇਰਾਬੱਸੀ, ਅਮਿਤ ਗੁਪਤਾ ਨੂੰ ਹਦਾਇਤ ਕੀਤੀ ਕਿ ਚੱਲ ਰਹੇ ਬਰਸਾਤ ਦੇ ਮੌਸਮ ਦੌਰਾਨ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਗਾਰ ਕੱਢਣ ਅਤੇ ਮਜ਼ਬੂਤੀ ਕਾਰਜਾਂ ਦੀ ਨਿੱਜੀ ਤੌਰ 'ਤੇ ਨਿਗਰਾਨੀ ਕੀਤੀ ਜਾਵੇ। ਐਸ ਡੀ ਐਮ ਅਮਿਤ ਗੁਪਤਾ ਨੇ ਡਿਪਟੀ ਕਮਿਸ਼ਨਰ ਨੂੰ ਦੱਸਿਆ ਕਿ ਸੁਖਨਾ ਚੋਅ ਚ ਕਲ੍ਹ ਓਵਰ ਫਲੋਅ ਦੌਰਾਨ ਪਾਣੀ ਦਾ ਪੱਧਰ 55,000 ਕਿਊਸਿਕ ਤੱਕ ਪਹੁੰਚਣ ਤੋਂ ਬਾਅਦ ਪਾਣੀ ਦਾ ਵਹਾਅ ਹੁਣ ਆਮ ਵਾਂਗ ਹੋ ਗਿਆ ਹੈ।

Have something to say? Post your comment

 

More in Chandigarh

ਮੰਤਰੀ ਵੱਲੋਂ ਸਫਾਈ ਮੁਹਿੰਮ ਦੇ ਨਿਰਦੇਸ਼ : ਸ਼ਹਿਰ ਦੀਆਂ ਸੜਕਾਂ ਤੋਂ ਕੂੜਾ, ਲਾਵਾਰਿਸ ਵਾਹਨਾਂ ਨੂੰ ਹਟਾਉਣਾ ਹੈ ਮੁਹਿੰਮ ਦਾ ਉਦੇਸ਼; ਲੁਧਿਆਣਾ ਵਿੱਚ ਸਿਹਤ, ਸਿੱਖਿਆ, ਖੇਡਾਂ, ਬਿਜਲੀ ਸਬੰਧੀ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

'ਯੁੱਧ ਨਸ਼ਿਆਂ ਵਿਰੁੱਧ': 216ਵੇਂ ਦਿਨ, ਪੰਜਾਬ ਪੁਲਿਸ ਵੱਲੋਂ 2.3 ਕਿਲੋਗ੍ਰਾਮ ਹੈਰੋਇਨ, 3.1 ਕਿਲੋਗ੍ਰਾਮ ਅਫੀਮ ਸਮੇਤ 47 ਨਸ਼ਾ ਤਸਕਰ ਗ੍ਰਿਫ਼ਤਾਰ

ਪੰਜਾਬ ਸਰਕਾਰ ਨੇ ਵਿਧਵਾਵਾਂ ਅਤੇ ਨਿਆਸ਼ਰਿਤ ਔਰਤਾਂ ਲਈ ਵਿੱਤੀ ਸਾਲ 2025-26 ਵਿੱਚ ₹1170 ਕਰੋੜ ਰਾਖਵੇਂ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰਾਂ ਨੂੰ ਜਣੇਪਾ ਛੁੱਟੀ ਦਾ ਲਾਭ ਦੇਣ ਸਬੰਧੀ ਨੋਟੀਫਿਕੇਸ਼ਨ ਜਾਰੀ

ਹਰਜੋਤ ਬੈਂਸ ਨੇ ਸਵਾਂ ਨਦੀ ਉੱਤੇ 35.48 ਕਰੋੜ ਰੁਪਏ ਦੀ ਲਾਗਤ ਵਾਲੇ ਉੱਚ ਪੱਧਰੀ ਪੁਲ ਦਾ ਨੀਂਹ ਪੱਥਰ ਰੱਖਿਆ

ਵਿਧਾਨ ਸਭਾ ਸਪੀਕਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਦੁਸ਼ਹਿਰੇ ਦੀਆਂ ਵਧਾਈਆਂ

ਹਰਜੋਤ ਸਿੰਘ ਬੈਂਸ ਨੇ ਆਪਣੇ ਦਫ਼ਤਰ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਸਬੰਧੀ ਲੋਗੋ ਲਗਾਇਆ

ਵਿਰੋਧੀ ਧਿਰ ਦੇ ਆਗੂ ਨੇ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਅਤੇ ਭ੍ਰਿਸ਼ਟ ਅਧਿਕਾਰੀਆਂ ਦਾ ਪੱਖ ਪੂਰਿਆ: ਬਰਿੰਦਰ ਕੁਮਾਰ ਗੋਇਲ

ਪੰਜਾਬ ਬਣੇਗਾ ਦੇਸ਼ ਦਾ ਅਗਲਾ ਵਪਾਰਕ ਗੜ੍ਹ: ਮੁੱਖ ਮੰਤਰੀ

ਪੰਜਾਬ ਸਰਕਾਰ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਲਈ ਸਰਕਾਰੀ ਸਕੂਲਾਂ ‘ਚ ਮਿਗ-21 ਲੜਾਕੂ ਜੈੱਟ ਪ੍ਰਦਰਸਿ਼ਤ ਕਰਨ ਦੀ ਇੱਛਾ ਪ੍ਰਗਟਾਈ