Saturday, November 01, 2025

Malwa

ਝੋਨੇ ਵਿਚ ਮੱਧਰੇਪਣ ਦੀ ਸਮੱਸਿਆ ਨੂੰ ਨਜਿੱਠਣ ਲਈ ਵਿਭਾਗ ਵੱਲੋਂ ਟੀਮਾਂ ਦਾ ਗਠਨ : ਮੁੱਖ ਖੇਤੀਬਾੜੀ ਅਫ਼ਸਰ

August 07, 2025 07:46 PM
SehajTimes

ਪਟਿਆਲਾ : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਹੇਠ ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਡਾ. ਜਸਵਿੰਦਰ ਸਿੰਘ ਵੱਲੋਂ ਜ਼ਿਲ੍ਹਾ ਪਟਿਆਲਾ ਵਿਚ ਝੋਨੇ ਦੀ ਫ਼ਸਲ ਵਿਚ ਮੱਧਰੇਪਣ ਦੀ ਸਮੱਸਿਆ ਨੂੰ ਨਜਿੱਠਣ ਲਈ ਟੀਮਾਂ ਦਾ ਗਠਨ ਕੀਤਾ ਗਿਆ। ਉਹਨਾਂ ਦੱਸਿਆ ਕਿ ਇਹ ਟੀਮਾਂ ਪਿੰਡ ਪੱਧਰ ’ਤੇ ਜਾ ਕੇ ਕਿਸਾਨਾਂ ਨੂੰ ਮੱਧਰੇਪਣ ਦੀ ਸਮੱਸਿਆ ਤੋਂ ਨਜਿੱਠਣ ਲਈ ਤਕਨੀਕੀ ਜਾਣਕਾਰੀ ਸਾਂਝੀ ਕਰ ਰਹੀਆਂ ਹਨ।
 ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਆਪਣੇ ਖੇਤਾਂ ਦੇ ਖੜੇ ਪਾਣੀ ਨੂੰ ਸੁਕਾਉਣ, ਬਿਮਾਰੀ ਨੂੰ ਫੈਲਾਉਣ ਵਾਲੇ ਚਿੱਟੀ ਪਿੱਠ ਵਾਲੇ ਟਿੱਡੇ ਦੀ ਰੋਕਥਾਮ ਲਈ ਕੀੜੇਮਾਰ ਦਵਾਈ ਚੈਸ 120 ਗ੍ਰਾਮ ਪ੍ਰਤੀ ਏਕੜ ਦੇ ਹਿਸਾਬ ਨਾਲ ਸਪਰੇਅ ਕਰਨ ਅਤੇ ਜਿਨ੍ਹਾਂ ਖੇਤਾਂ ਵਿਚ ਜ਼ਿੰਕ ਦੀ ਘਾਟ ਹੋਵੇ, ਉਹਨਾਂ ਖੇਤਾਂ ਵਿਚ ਜ਼ਿੰਕ ਸਲਫ਼ੇਟ ਦਾ ਸਪਰੇਅ ਕਰਨ ਦੀ ਸਿਫ਼ਾਰਿਸ਼ ਕਰ ਰਹੀਆਂ ਹਨ।
ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹਾ ਪਟਿਆਲਾ ਦੇ ਪਿੰਡ ਸ਼ੰਕਰਪੁਰ, ਗੌਂਸਪੁਰ, ਦੌਣਕਲਾਂ, ਬਠੋਈ ਕਲਾਂ, ਤਰ੍ਹੈਂ, ਡਕਾਲਾ, ਡਰੋਲਾ, ਮੈਣ, ਖੇੜਾ ਜੱਟਾ, ਮਜਾਲ ਕਲਾਂ, ਰੋਹੜ ਜਗੀਰ, ਗਲੋਲੀ ਅਤੇ ਅਰਨੋ ਆਦਿ ਪਿੰਡਾਂ ਵਿਚ ਇਹ ਸਮੱਸਿਆ ਲਗਭਗ 1200 ਏਕੜ ਵਿਚ ਦੇਖਣ ਨੂੰ ਆਈ ਹੈ।
 ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਨੇ ਦੱਸਿਆ ਕਿ ਮੱਧਰੇਪਣ ਦੀ ਸਮੱਸਿਆ ਦੇ ਹੱਲ ਲਈ ਬਲਾਕ ਪਟਿਆਲਾ ਦੇ ਕਿਸਾਨ ਡਾ. ਗੁਰਮੀਤ ਸਿੰਘ (97791-60950), ਬਲਾਕ ਨਾਭਾ ਦੇ ਕਿਸਾਨ ਡਾ. ਜੁਪਿੰਦਰ ਸਿੰਘ ਗਿੱਲ (97805-60004), ਬਲਾਕ ਭੂਨਰਹੇੜੀ ਦੇ ਕਿਸਾਨ ਡਾ. ਅਵਨਿੰਦਰ ਸਿੰਘ ਮਾਨ (80547-04171), ਬਲਾਕ ਸਮਾਣਾ ਦੇ ਕਿਸਾਨ ਡਾ. ਸਤੀਸ਼ ਕੁਮਾਰ (97589-00047), ਬਲਾਕ ਰਾਜਪੁਰਾ ਦੇ ਕਿਸਾਨ ਡਾ. ਜੁਪਿੰਦਰ ਸਿੰਘ ਪਨੂੰ (73070-59201) ਅਤੇ ਬਲਾਕ ਘਨੌਰ ਦੇ ਕਿਸਾਨ ਡਾ. ਰਣਜੋਧ ਸਿੰਘ (99883-12299) ਨਾਲ ਸੰਪਰਕ ਕਰ ਸਕਦੇ ਹਨ।

Have something to say? Post your comment

 

More in Malwa

ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

ਬਠਿੰਡਾ ਦੇ ਸਕੂਲ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲਦ ਖੁਰਦ ਤੇ ਬਾਲਦ ਕਲਾਂ ’ਚ ਖੇਡ ਮੈਦਾਨਾਂ ਦੇ ਨਿਰਮਾਣ ਦੇ ਕੰਮ ਕਰਵਾਏ ਸ਼ੁਰੂ

ਸਿਹਤ ਕਾਮਿਆਂ ਨੇ ਹੈਲਥ ਮੰਤਰੀ ਨਾਲ ਕੀਤੀ ਮੁਲਾਕਾਤ 

ਪੱਕੀਆ ਮੰਡੀਆਂ ਹੋਣ ਦੇ ਬਾਵਜੂਦ ਵੀ ਕਿਸਾਨ ਦੀ ਫਸਲ ਕੱਚੇ ਫੜਾ 'ਚ' ਰੁਲ ਰਹੀ

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ : ਮੁੱਖ ਮੰਤਰੀ

ਗਾਣਿਆਂ 'ਚ ਸਰਪੰਚਾਂ ਦੀ ਇੱਜ਼ਤ ਨਾਲ ਖਿਲਵਾੜ ਨਹੀਂ ਬਰਦਾਸ਼ਤ : ਲਖਮੀਰਵਾਲਾ 

ਘਰ ਦੀ ਕੁਰਕੀ ਕਰਨ ਨਹੀਂ ਆਇਆ ਕੋਈ ਬੈਂਕ ਅਧਿਕਾਰੀ 

ਮਨਿੰਦਰ ਲਖਮੀਰਵਾਲਾ ਨੇ ਗਾਇਕ ਗੁਲਾਬ ਸਿੱਧੂ ਦੇ ਗਾਣੇ ਦਾ ਕੀਤਾ ਵਿਰੋਧ