Friday, August 08, 2025
BREAKING NEWS
ਆਕਸੀਜਨ ਸਿਲੰਡਰ ਫਟਣ ਕਾਰਨ ਮੋਹਾਲੀ ਦੇ ਇੰਡਸਟਰੀਅਲ ਏਰੀਆ ‘ਚ ਵਾਪਰਿਆ ਹਾਦਸਾਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਨਹੀਂ ਰਹੇ ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ ਦਾ ਲਾਇਸੰਸ ਰੱਦ

Chandigarh

ਪੰਜਾਬ ਪੁਲਿਸ ਨੇ ਅਪਰਾਧਿਕ ਪਿਛੋਕੜ ਵਾਲੇ ਵਿਅਕਤੀਆਂ ਦੇ ਘਰਾਂ 'ਤੇ ਇੱਕੋ ਸਮੇਂ ਕੀਤੀ ਛਾਪੇਮਾਰੀ

August 07, 2025 07:52 PM
SehajTimes

ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ 400 ਤੋਂ ਵੱਧ ਮਜ਼ਬੂਤ ਨਾਕੇ ਕੀਤੇ ਸਥਾਪਤ

ਯੁੱਧ ਨਸ਼ਿਆਂ ਵਿਰੁੱਧ : 159 ਦਿਨਾਂ ਵਿੱਚ 25 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਕਾਬੂ

159ਵੇਂ ਦਿਨ, 1.4 ਕਿਲੋਗ੍ਰਾਮ ਹੈਰੋਇਨ, 3.7 ਕਿਲੋਗ੍ਰਾਮ ਅਫੀਮ ਸਮੇਤ 128 ਨਸ਼ਾ ਤਸਕਰ ਕਾਬੂ

'ਡੀ-ਅਡਿਕਸ਼ਨ' ਹਿੱਸੇ ਵਜੋਂ ਪੰਜਾਬ ਪੁਲਿਸ ਨੇ 62 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਅਗਾਮੀ ਸੁਤੰਤਰਤਾ ਦਿਵਸ ਦੇ ਸ਼ਾਂਤੀਪੂਰਨ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ, ਪੰਜਾਬ ਪੁਲਿਸ ਨੇ ਅੱਜ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਕਾਰਵਾਈ ਸ਼ੁਰੂ ਕਰਦਿਆਂ ਪਿਛਲੇ ਤਿੰਨ ਸਾਲਾਂ ਵਿੱਚ ਅਸਲਾ ਐਕਟ ਅਧੀਨ ਤਿੰਨ ਤੋਂ ਵੱਧ ਮਾਮਲਿਆਂ ਵਿੱਚ ਸ਼ਾਮਲ ਵਿਅਕਤੀਆਂ ਦੇ ਘਰਾਂ 'ਤੇ ਇੱਕੋ ਸਮੇਂ ਛਾਪੇਮਾਰੀ ਕੀਤੀ।

ਇਹ ਛਾਪੇਮਾਰੀ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਅਗਾਮੀ ਸਤੁਤੰਰਤਾ ਦਿਵਸ ਦੇ ਮੱਦੇਨਜ਼ਰ ਚੱਲ ਰਹੇ ਵਿਸ਼ੇਸ਼ ਆਪ੍ਰੇਸ਼ਨਾਂ ਦੇ ਹਿੱਸੇ ਵਜੋਂ ਕੀਤੀ ਗਈ ਹੈ।

ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਇਹ ਆਪ੍ਰੇਸ਼ਨ ਸੂਬੇ ਭਰ ਵਿੱਚ ਇੱਕੋ ਸਮੇਂ ਚਲਾਇਆ ਗਿਆ ਅਤੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਗਜ਼ਟਿਡ ਰੈਂਕ ਦੇ ਅਧਿਕਾਰੀ ਦੀ ਨਿਗਰਾਨੀ ਹੇਠ ਲੋੜੀਂਦੀ ਗਿਣਤੀ ਵਿੱਚ ਪੁਲਿਸ ਟੀਮਾਂ ਤਾਇਨਾਤ ਕਰਨ ਲਈ ਕਿਹਾ ਗਿਆ ਤਾਂ ਜੋ ਇਨ੍ਹਾਂ ਵਿਅਕਤੀਆਂ ਦੇ ਘਰਾਂ ਦੀ ਜਾਂਚ ਕੀਤੀ ਜਾ ਸਕੇ।

ਉਨ੍ਹਾਂ ਦੱਸਿਆ ਕਿ 120 ਪੁਲਿਸ ਪਾਰਟੀਆਂ, ਜਿਨ੍ਹਾਂ ਵਿੱਚ 1000 ਤੋਂ ਵੱਧ ਪੁਲਿਸ ਕਰਮਚਾਰੀ ਸ਼ਾਮਲ ਸਨ, ਨੇ ਪਿਛਲੇ ਤਿੰਨ ਸਾਲਾਂ ਵਿੱਚ ਅਸਲਾ ਐਕਟ ਤਹਿਤ ਤਿੰਨ ਤੋਂ ਵੱਧ ਮਾਮਲਿਆਂ ਵਿੱਚ ਸ਼ਾਮਲ ਘੱਟੋ-ਘੱਟ 205 ਵਿਅਕਤੀਆਂ ਦੇ ਘਰਾਂ 'ਤੇ ਛਾਪੇਮਾਰੀ ਕੀਤੀ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਇਸ ਕਾਰਵਾਈ ਦਾ ਉਦੇਸ਼ ਅਜਿਹੇ ਵਿਅਕਤੀਆਂ ਦੇ ਟਿਕਾਣਿਆਂ ਦੀ ਜਾਂਚ ਕਰਨ ਦੇ ਨਾਲ ਨਾਲ ਇਹ ਯਕੀਨੀ ਬਣਾਉਣਾ ਸੀ ਕਿ ਉਹ ਸਾਮਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਹੋ ਗਏ ਹਨ।

ਉਨ੍ਹਾਂ ਦੱਸਿਆ ਕਿ ਸਮਾਜ ਵਿਰੋਧੀ ਅਨਸਰਾਂ 'ਤੇ ਨਜ਼ਰ ਰੱਖਣ ਲਈ ਸੂਬੇ ਭਰ ਵਿੱਚ 400 ਤੋਂ ਵੱਧ ਮਜ਼ਬੂਤ ਨਾਕੇ ਲਗਾਏ ਗਏ ਹਨ।

ਇਸ ਤੋਂ ਇਲਾਵਾ, ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 159ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 388 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 82 ਐਫਆਈਆਰਜ਼ ਦਰਜ ਕਰਕੇ 128 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਨਾਲ, 159 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 25,063 ਹੋ ਗਈ ਹੈ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 1.4 ਕਿਲੋਗ੍ਰਾਮ ਹੈਰੋਇਨ, 3.7 ਕਿਲੋਗ੍ਰਾਮ ਅਫੀਮ ਅਤੇ 12,655 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ।

ਉਨ੍ਹਾਂ ਦੱਸਿਆ ਕਿ 76 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1100 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ ਛਾਪੇਮਾਰੀ ਕੀਤੀ ਅਤੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 418 ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ 'ਡੀ-ਅਡਿਕਸ਼ਨ' ਹਿੱਸੇ ਵਜੋਂ ਅੱਜ 62 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

 

More in Chandigarh

"ਹਰ ਘਰ ਤਿਰੰਗਾ" ਮੁਹਿੰਮ

ਭਾਜਪਾ ਵੱਲੋਂ ਵੋਟ ਚੋਰੀ ਦੇ ਨਾਪਾਕ ਹੱਥਕੰਡਿਆਂ ਵਿਰੁੱਧ ਦੇਸ਼ ਭਰ ਵਿਚ ਜ਼ਬਰਦਸਤ ਰੋਸ – ਰਾਹੁਲ ਗਾਂਧੀ ਵੱਲੋਂ ਮੁੱਦਾ ਉਠਾਉਣਾ ਕਾਬਿਲ-ਏ-ਤਾਰੀਫ਼ : ਬਲਬੀਰ ਸਿੰਘ ਸਿੱਧੂ

ਭਾਰਤੀ ਫ਼ੌਜ ਦੇ ਜਵਾਨ ਸ਼ਹੀਦ ਏ.ਐੱਲ.ਡੀ. ਦਲਜੀਤ ਸਿੰਘ ਨੂੰ ਅੰਤਿਮ ਅਰਦਾਸ ਮੌਕੇ ਦਿੱਤੀ ਨਿੱਘੀ ਸ਼ਰਧਾਂਜਲੀ

ਪੰਜਾਬ ਸਰਕਾਰ ਦਾ ਇਤਿਹਾਸਕ ਕਦਮ ਪੱਛੜੀਆਂ ਸ਼੍ਰੇਣੀਆਂ ਲਈ ਪਹਿਲੀ ਵਾਰ 2 ਆਧੁਨਿਕ ਹੋਸਟਲ, 1.12 ਕਰੋੜ ਦੀ ਪਹਿਲੀ ਕਿਸ਼ਤ ਜਾਰੀ: ਡਾ ਬਲਜੀਤ ਕੌਰ

ਮੁੱਖ ਮੰਤਰੀ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਵਿੱਚ ਉਦਯੋਗਿਕ ਕ੍ਰਾਂਤੀ ਲਿਆਉਣ ਲਈ ਸੈਕਟਰ ਅਧਾਰਿਤ 24 ਕਮੇਟੀਆਂ ਦੀ ਸ਼ੁਰੂਆਤ

ਜਯੰਤੀਮਾਜਰੀ-ਗੁਰਾ-ਕਸੋਲੀ ਲਿੰਕ ਸੜਕ 'ਤੇ ਆਰਜ਼ੀ ਸੰਪਰਕ ਬਹਾਲ

ਡੀ ਸੀ ਨੇ ਸ਼ਹਿਰੀ ਖੇਤਰ ਦੇ ਲੋਕਾਂ ਨੂੰ 15 ਅਗਸਤ ਤੱਕ ਪ੍ਰਾਪਰਟੀ ਟੈਕਸ ਰਿਬੇਟ ਦਾ ਲਾਭ ਉਠਾਉਣ ਦੀ ਅਪੀਲ ਕੀਤੀ

ਜੀਤੀ ਪਡਿਆਲਾ ਨੇ ਹਾਈਕੋਰਟ ਵੱਲੋਂ ਲੈਂਡ ਪੂਲਿੰਗ ਸਕੀਮ ਤੇ ਰੋਕ ਲਾਉਣ ਦੇ ਫੈਸਲੇ ਦਾ ਸਵਾਗਤ 

ਗੁਰਪ੍ਰਤਾਪ ਸਿੰਘ ਪਡਿਆਲਾ ਵੱਲੋਂ ਕੁਰਾਲੀ ਵਿਖੇ ਖਿਡਾਰੀਆਂ ਦਾ ਸਨਮਾਨ 

ਲੈਂਡ ਪੂਲਿੰਗ ਸਕੀਮ ਉੱਤੇ ਰੋਕ ਲਗਾਉਣ ਲਈ ਬਲਬੀਰ ਸਿੱਧੂ ਨੇ ਮਾਣਯੋਗ ਪੰਜਾਬ-ਹਰਿਆਣਾ ਹਾਈ ਕੋਰਟ ਦਾ ਕੀਤਾ ਧੰਨਵਾਦ