ਪਟਿਆਲਾ : ਪੰਜਾਬੀ ਯੂਨੀਵਰਸਿਟੀ ਦੇ ਹਿੰਦੀ ਵਿਭਾਗ ਵਿਖੇ ਕੈਰੀਅਰ ਕੌਂਸਲਿੰਗ ਲੜੀ ਤਹਿਤ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ। 'ਪੱਤਰਕਾਰੀ ਦੇ ਖੇਤਰ ਵਿੱਚ ਰੁਜ਼ਗਾਰ ਦੀਆਂ ਸੰਭਾਵਨਾਵਾਂ' ਵਿਸ਼ੇ ਉੱਤੇ ਇਹ ਭਾਸ਼ਣ ਉੱਘੇ ਪੱਤਰਕਾਰ ਸੁਰਜੀਤ ਵਿਸ਼ਾਦ ਵੱਲੋਂ ਦਿੱਤਾ ਗਿਆ।
ਸੁਰਜੀਤ ਵਿਸ਼ਾਦ ਨੇ ਪੱਤਰਕਾਰੀ ਖੇਤਰ ਦੇ ਵੱਖ-ਵੱਖ ਤਕਨੀਕੀ ਪਹਿਲੂਆਂ ਨੂੰ ਉਜਾਗਰ ਕੀਤਾ ਅਤੇ ਵਿਦਿਆਰਥੀਆਂ ਨੂੰ ਪੱਤਰਕਾਰੀ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਪੱਤਰਕਾਰੀ ਦੇ ਵਿਸ਼ੇ ਦਾ ਅਧਿਐਨ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਇਸ ਖੇਤਰ ਦੀਆਂ ਵੱਖ-ਵੱਖ ਚੁਣੌਤੀਆਂ ਅਤੇ ਉਨ੍ਹਾਂ ਦੇ ਹੱਲ ਬਾਰੇ ਵੀ ਚਾਨਣਾ ਪਾਇਆ।
ਵਿਭਾਗ ਮੁਖੀ ਡਾ. ਨੀਤੂ ਕੌਸ਼ਲ ਨੇ ਇਸ ਤੋਂ ਪਹਿਲਾਂ ਆਪਣੇ ਸਵਾਗਤੀ ਭਾਸ਼ਣ ਦੌਰਾਨ ਇਸ ਪ੍ਰੋਗਰਾਮ ਦੇ ਮਨੋਰਥ ਅਤੇ ਮਹੱਤਤਾ ਬਾਰੇ ਗੱਲ ਕੀਤੀ।
ਵਿਭਾਗ ਦੇ ਸਾਬਕਾ ਅਧਿਆਪਕ ਡਾ. ਰਵੀ ਕੁਮਾਰ ਅਨੂ ਅਤੇ ਡਾ. ਸੁਖਵਿੰਦਰ ਸਿੰਘ ਬਾਠ ਨੇ ਵੀ ਇਸ ਮੌਕੇ ਆਪਣੇ ਵਿਚਾਰ ਪ੍ਰਗਟਾਏ।