Friday, October 03, 2025

Chandigarh

ਥਾਣਾ ਡੇਰਾਬੱਸੀ ਦੀ ਪੁਲਿਸ ਵੱਲੋਂ 02 ਦੋਸ਼ੀਆਂ ਪਾਸੋਂ ਸਵਾ ਤਿੰਨ ਕਿਲੋਗ੍ਰਾਮ ਅਫੀਮ ਬ੍ਰਾਮਦ

August 07, 2025 08:43 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਥਾਣਾ ਡੇਰਾਬੱਸੀ ਦੀ ਪੁਲਿਸ ਵੱਲੋਂ 02 ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ 03 ਕਿੱਲੋ 250 ਗ੍ਰਾਮ ਅਫੀਮ ਬ੍ਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਗਈ ਹੈ।
ਐਸ ਪੀ (ਜਾਂਚ) ਸੌਰਵ ਜਿੰਦਲ  ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਐੱਸ ਐੱਸ ਪੀ ਹਰਮਨਦੀਪ ਸਿੰਘ ਹਾਂਸ, ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਦੌਰਾਨ ਤਲਵਿੰਦਰ ਸਿੰਘ ਕਪਤਾਨ ਪੁਲਿਸ (ਅਪਰੇਸ਼ਨ), ਬਿਕਰਮਜੀਤ ਸਿੰਘ ਬਰਾੜ, ਉਪ-ਕਪਤਾਨ ਪੁਲਿਸ ਸਬ ਡਵੀਜ਼ਨ ਡੇਰਾਬੱਸੀ ਅਤੇ ਇੰਸਪੈਕਟਰ ਸੁਮਿਤ ਮੋਰ ਮੁੱਖ ਅਫਸਰ ਦੀ ਨਿਗਰਾਨੀ ਹੇਠ 06-08-2025 ਨੂੰ ਥਾਣਾ ਡੇਰਾਬਸੀ ਦੀ ਪੁਲਿਸ ਪਾਰਟੀ ਬੱਸ ਸਟੈਂਡ ਮੁਬਾਰਿਕਪੁਰ ਮੌਜੂਦ ਸੀ, ਜਿੱਥੇ ਸ਼ੱਕੀ ਵਹੀਕਲ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਬੱਸ ਸਟੈਂਡ ਤੇ 02 ਮੋਨੇ ਨੌਜਵਾਨ ਸ਼ੱਕੀ ਖੜੇ ਦਿਖਾਈ ਦਿੱਤੇ, ਜਿਨ੍ਹਾਂ ਵਿੱਚੋਂ ਇੱਕ ਨੌਜਵਾਨ ਵਿਅਕਤੀ ਦੇ ਮੋਢਿਆਂ ਤੇ ਪਿੱਠੂ ਬੈਗ ਰੰਗ ਕਾਲ਼ਾ ਗਰੇਅ ਪਾਇਆ ਹੋਇਆ ਸੀ। ਉਨ੍ਹਾਂ  ਨੂੰ ਥਾਣਾ ਡੇਰਾਬਸੀ ਦੇ ਏ ਐਸ ਆਈ ਚਰਨਜੀਤ ਸਿੰਘ ਵੱਲੋਂ ਸਰਸਰੀ ਚੈੱਕ ਕੀਤਾ ਗਿਆ ਤਾਂ ਸਾਗਰ ਕੁਮਾਰ ਨਾਮ ਦੇ ਨੌਜਵਾਨ ਜਿਸਦੇ ਪਿੱਠੂ ਬੈਗ ਪਾਇਆ ਹੋਇਆ ਸੀ, ਵਿੱਚੋਂ 03 ਕਿੱਲੋ 250 ਗ੍ਰਾਮ ਅਫੀਮ ਬ੍ਰਾਮਦ ਹੋਈ। ਇਨ੍ਹਾਂ ਵਿਰੁੱਧ ਮੁਕੱਦਮਾ ਨੰ: 225 ਮਿਤੀ 06-08-2025 ਅ/ਧ 18-61-85 NDPS Act ਥਾਣਾ ਡੇਰਾਬਸੀ ਦਰਜ ਕੀਤਾ ਗਿਆ ਅਤੇ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ।
ਨਾਮ ਪਤਾ ਦੋਸ਼ੀ:-
1. ਦੋਸ਼ੀ ਸਾਗਰ ਕੁਮਾਰ ਪੁੱਤਰ ਭਰਤ ਸਿੰਘ ਵਾਸੀ ਪਿੰਡ ਅਸਾਲਤਪੁਰ, ਥਾਣਾ ਬੁਲਾਰੀ ਜਿਲਾ ਮੁਰਾਦਾਬਾਦ, ਯੂ.ਪੀ. ਜਿਸਦੀ ਉਮਰ ਕ੍ਰੀਬ 24 ਸਾਲ ਹੈ। ਜੋ 08 ਵੀਂ ਪਾਸ ਹੈ ਅਤੇ ਸ਼ਾਦੀ ਸ਼ੁਦਾ ਹੈ। (ਦੋਸ਼ੀ ਵਿਰੁੱਧ ਪਹਿਲਾਂ ਕੋਈ ਮੁਕੱਦਮਾ ਦਰਜ ਨਹੀਂ ਹੈ)
2. ਚਿਰਾਗ ਪੁੱਤਰ ਚੰਦਰ ਪ੍ਰਕਾਸ਼ ਵਾਸੀ ਪਿੰਡ ਰਾਇਮ ਨਗਲਾ, ਥਾਣਾ ਕੁਦਰਕੀ, ਜਿਲਾ ਮੁਰਾਦਾਬਾਦ ਯੂ.ਪੀ. ਹਾਲ ਵਾਸੀ ਮਕਾਨ ਨੰ: 359 ਪਿੰਡ ਮਟੌਰ, ਸੈਕਟਰ-71 ਮੋਹਾਲ਼ੀ ਜਿਸਦੀ ਉਮਰ ਕ੍ਰੀਬ 22 ਸਾਲ ਹੈ। ਜੋ 09ਵੀਂ  ਪਾਸ ਹੈ ਅਤੇ ਅਨ-ਮੈਰਿਡ ਹੈ। (ਦੋਸ਼ੀ ਦੇ ਵਿਰੁੱਧ ਯੂ.ਪੀ. ਵਿਖੇ ਐਕਸੀਡੈਂਟ ਦਾ ਮੁਕੱਦਮਾ ਦਰਜ ਹੈ)
ਦੋਸ਼ੀਆਂ ਦੀ ਪੱਛਗਿੱਛ ਦਾ ਵੇਰਵਾ:-
ਦੋਸ਼ੀਆਂ ਨੂੰ ਅਦਾਲਤ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ, ਜਿਸ ਦੌਰਾਨ ਇਹ ਪਤਾ ਲਾਇਆ ਜਾਵੇਗਾ ਕਿ ਦੋਸ਼ੀ ਇਹ ਨਸ਼ਾ ਕਿਸ ਵਿਅਕਤੀ ਪਾਸੋਂ ਖਰੀਦ ਕਰਕੇ ਲਿਆਇਆ ਸੀ ਅਤੇ ਕਿੱਥੇ-ਕਿੱਥੇ ਸਪਲਾਈ ਕਰਨੀ ਸੀ।

 

Have something to say? Post your comment

 

More in Chandigarh

ਹਰਜੋਤ ਬੈਂਸ ਨੇ ਸਵਾਂ ਨਦੀ ਉੱਤੇ 35.48 ਕਰੋੜ ਰੁਪਏ ਦੀ ਲਾਗਤ ਵਾਲੇ ਉੱਚ ਪੱਧਰੀ ਪੁਲ ਦਾ ਨੀਂਹ ਪੱਥਰ ਰੱਖਿਆ

ਵਿਧਾਨ ਸਭਾ ਸਪੀਕਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਦੁਸ਼ਹਿਰੇ ਦੀਆਂ ਵਧਾਈਆਂ

ਹਰਜੋਤ ਸਿੰਘ ਬੈਂਸ ਨੇ ਆਪਣੇ ਦਫ਼ਤਰ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਸਬੰਧੀ ਲੋਗੋ ਲਗਾਇਆ

ਵਿਰੋਧੀ ਧਿਰ ਦੇ ਆਗੂ ਨੇ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਅਤੇ ਭ੍ਰਿਸ਼ਟ ਅਧਿਕਾਰੀਆਂ ਦਾ ਪੱਖ ਪੂਰਿਆ: ਬਰਿੰਦਰ ਕੁਮਾਰ ਗੋਇਲ

ਪੰਜਾਬ ਬਣੇਗਾ ਦੇਸ਼ ਦਾ ਅਗਲਾ ਵਪਾਰਕ ਗੜ੍ਹ: ਮੁੱਖ ਮੰਤਰੀ

ਪੰਜਾਬ ਸਰਕਾਰ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਲਈ ਸਰਕਾਰੀ ਸਕੂਲਾਂ ‘ਚ ਮਿਗ-21 ਲੜਾਕੂ ਜੈੱਟ ਪ੍ਰਦਰਸਿ਼ਤ ਕਰਨ ਦੀ ਇੱਛਾ ਪ੍ਰਗਟਾਈ

ਪੰਜਾਬ ਵੱਲੋਂ ਵਿੱਤੀ ਸਾਲ 25-26 ਦੇ ਪਹਿਲੇ ਅੱਧ ਦੌਰਾਨ 22.35% ਦੀ ਸ਼ਾਨਦਾਰ ਜੀਐਸਟੀ ਵਿਕਾਸ ਦਰ ਪ੍ਰਾਪਤ: ਹਰਪਾਲ ਸਿੰਘ ਚੀਮਾ

ਯੁੱਧ ਨਸ਼ਿਆਂ ਵਿਰੁੱਧ ਦੇ ਸੱਤ ਮਹੀਨੇ ਮੁਕੰਮਲ: 1359 ਕਿਲੋਗ੍ਰਾਮ ਹੈਰੋਇਨ ਸਮੇਤ 31 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਕਾਬੂ

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪੰਜਾਬ ਦੀ ਪੇਂਡੂ ਪ੍ਰਤਿਭਾ ਅਤੇ ਮਹਿਲਾ ਸਸ਼ਕਤੀਕਰਨ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਿਵਲ ਸਕੱਤਰੇਤ ਵਿਖੇ "ਪਹਿਲ ਮਾਰਟ" ਦਾ ਉਦਘਾਟਨ

ਮਾਨ ਸਰਕਾਰ ਬਜ਼ੁਰਗਾਂ ਦੀ ਭਲਾਈ ਲਈ ਵਚਨਬੱਧ- ਅਗਸਤ 2025 ਤੱਕ 2055 ਕਰੋੜ ਰੁਪਏ ਤੋਂ ਵੱਧ ਦੀ ਪੈਨਸ਼ਨ ਜਾਰੀ: ਡਾ ਬਲਜੀਤ ਕੌਰ