Friday, October 03, 2025

Haryana

ਹਰਿਆਣਾ ਸਰਕਾਰ ਦਾ ਮਹਿਲਾ ਸ਼ਸ਼ਕਤੀਕਰਣ 'ਤੇ ਵਿਸ਼ੇਸ਼ ਫੋਕਸ, ਲੱਖਪਤੀ ਦੀਦੀ ਯੋਜਨਾ ਅਤੇ ਸਵੈ ਰੁਜਗਾਰ ਨਾਲ ਜੋੜ ਕੇ ਮਹਿਲਾਵਾਂ ਨੂੰ ਬਣਾਇਆ ਜਾਵੇਗਾ ਆਤਮਨਿਰਭਰ

August 07, 2025 11:22 PM
SehajTimes

ਮੁੱਖ ਮੰਤਰੀ ਅੰਤੋਂਦੇਯ ਪਰਿਵਾਰ ਉਥਾਨ ਯੋਜਨਾ ਦੇ ਤਹਿਤ ਮਹਿਲਾ ਲਾਭਕਾਰਾਂ ਲਈ ਵਿਸ਼ੇਸ਼ ਕੈਂਪ ਲਗਾਉਣ ਦੇ ਦਿੱਤੇ ਨਿਰਦੇਸ਼, ਬੈਂਕ ਲੋਨ ਰਾਹੀਂ ਮਹਿਲਾਵਾਂ ਨੂੰ ਸਵੈ-ਰੁਜਗਾਰ ਨਾਲ ਜੋੜਿਆ ਜਾਵੇ

ਹਰ ਜਿਲ੍ਹੇ ਵਿੱਚ ਮਹਿਲਾ ਹੋਸਟਲ ਦੀ ਯੋਜਨਾ, ਪਹਿਲੇ ਪੜਾਅ ਵਿੱਚ ਚਾਰ ਜਿਲ੍ਹਿਆਂ ਵਿੱਚ ਨਿਰਮਾਣ ਪ੍ਰਕ੍ਰਿਆ ਜਾਰੀ

 ਸਾਲ 2025-26 ਵਿੱਚ 2000 ਆਂਗਨਵਾੜੀ ਕੇਂਦਰ ਹੋਣਗੇ ਸਮਰੱਥ ਆਂਗਨਵਾੜੀ ਕੇਂਦਰਾਂ ਵਿੱਚ ਅਪਗ੍ਰੇਡ

ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਮਹਿਲਾਵਾਂ ਨੂੰ ਆਰਥਕ ਰੂਪ ਤੋਂ ਮਜਬੂਤ ਬਨਾਉਣ ਦੇ ਉਦੇਸ਼ ਨਾਲ ਸੂਬਾ ਸਰਕਾਰ ਲੱਖਪਤੀ ਦੀਦੀ ਯੋਜਨਾ ਨੂੰ ਪ੍ਰਾਥਮਿਕਤਾ ਆਧਾਰ 'ਤੇ ਅੱਗੇ ਵਧਾ ਰਹੀ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵੱਧ ਤੋਂ ਵੱਧ ਮਹਿਲਾਵਾਂ ਨੂੰ ਇਸ ਯੋਜਨਾ ਨਾਲ ਜੋੜ ਕੇ ਉਨ੍ਹਾਂ ਨੂੰ ਆਤਮਨਿਰਭਰ ਬਣਾਇਆ ਜਾਵੇ। ਇਸ ਤੋਂ ਇਲਾਵਾ, ਵਿਸ਼ੇਸ਼ ਕੈਂਪ ਆਯੋਜਿਤ ਕਰ ਮਹਿਲਾ ਲਾਭਕਾਰਾਂ ਨੂੰ ਸਵੈ-ਰੁਜਗਾਰ ਲਹੀ ਬੈਂਕ ਕਰਜੇ ਦੀ ਸਹੂਲਤ ਯਕੀਨੀ ਕਰਨ ਦੇ ਵੀ ਨਿਰਦੇਸ਼ ਦਿੱਤੇ।

ਮੁੱਖ ਮੰਤਰੀ ਅੱਜ ਇੱਥੇ ਸੰਕਲਪ ਪੱਤਰ ਦੀ ਪ੍ਰਗਤੀ ਨੂੰ ਲੈ ਕੇ ਆਯੋਜਿਤ ਸਮੀਖਿਆ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਮੀਟਿੰਗ ਵਿੱਚ ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਕ੍ਰਿਸ਼ਣ ਲਾਲ ਪੰਵਾਰ ਵੀ ਮੌਜੂਦ ਰਹੇ। ਅੱਜ ਦੀ ਮੀਟਿੰਗ ਵਿੱਚ ਚਾਰ ਵਿਭਾਗਾਂ-ਵਿਕਾਸ ਅਤੇ ਪੰਚਾਇਤ, ਗ੍ਰਾਮੀਣ ਵਿਕਾਸ, ਮਹਿਲਾ ਅਤੇ ਬਾਲ ਵਿਕਾਸ ਅਤੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗਾਂ ਦੇ ਸੰਕਲਪਾਂ ਦੀ ਸਮੀਖਿਆ ਕੀਤੀ ਗਈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਪਿਛਲੀ ਮੀਟਿੰਗ ਵਿੱਚ 9 ਵਿਭਾਗਾਂ ਦੀ ਸਮੀਖਿਆ ਕੀਤੀ ਸੀ।

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਸਰਕਾਰ ਜਨਤਾ ਨਾਲ ਕੀਤੇ ਗਏ ਵਾਅਦਿਆਂ ਦੇ ਪ੍ਰਤੀ ਪੂਰੀ ਤਰ੍ਹਾ ਗੰਭੀਰ ਹਨ ਅਤੇ ਸਾਰੇ ਸੰਕਲਪ ਸਮੇਂਬੱਧ ਢੰਗ ਨਾਲ ਲਾਗੂ ਕੀਤੇ ਜਾਣ ਤਾਂ ਜੋ ਜਨਤਾ ਨੂੰ ਮੌਜੂਦਾ ਲਾਭ ਮਿਲ ਸਕੇ। ਮੀਟਿੰਗ ਵਿੱਚ ਦਸਿਆ ਗਿਆ ਕਿ ਹੁਣ ਤੱਕ ਲੱਖਪਤੀ ਦੀਦੀ, ਯੋਜਨਾ ਤਹਿਤ ਰਾਜ ਵਿੱਚ 1 ਲੱਖ 6 ਹਜਾਰ ਤੋਂ ਵੱਧ ਮਹਿਲਾਵਾਂ ਲੱਖਪਤੀ-ਦੀਦੀ ਬਣ ਚੁੱਕੀਆਂ ਹਨ। ਚਾਲੂ ਵਿੱਤ ਸਾਲ ਵਿੱਚ 25 ਹਜਾਰ ਤੋਂ ਵੱਧ ਮਹਿਲਾਵਾਂ ਨੂੰ ਲੱਖਪਤੀ ਦੀਦੀ ਬਨਾਉਣ ਦੀ ਪ੍ਰਕ੍ਰਿਆ ਚੱਲ ਰਹੀ ਹੈ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇੰਨ੍ਹਾਂ ਟੀਚਿਆਂ ਦੀ ਪੂਰਤੀ ਤੈਟ ਸਮੇਂ ਸੀਮਾ ਵਿੱਚ ਸਮੀਨੀ ਕੀਤੀ ਜਾਵੇ।

ਹਰ ਘਰ-ਹਰ ਗ੍ਰਹਿਣੀ ਯੋਜਨਾ ਵਿੱਚ ਤੇਜੀ ਲਿਆਉਣ ਦੇ ਨਿਰਦੇਸ਼

ਮੀਟਿੰਗ ਵਿੱਚ ਹਰ ਘਰ-ਹਰ ਗ੍ਰਹਿਣੀ ਯੋਜਨਾ ਦੀ ਸਮੀਖਿਆ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪਿੰਡਾਂ ਵਿੱਚ ਵਿਸ਼ੇਸ਼ ਕੈਂਪ ਲਗਾ ਕੇ ਯੋਗ ਪਰਿਵਾਰਾਂ ਨੂੰ ਯੋਜਨਾ ਨਾਲ ਜੋੜਿਆ ਜਾਵੇ। ਕੈਂਪ ਵਿੱਚ ਹੀ ਬੈਂਕ ਖਾਤਾ ਲਿੰਕ ਕਰਾਉਣ ਦੀ ਵਿਵਸਥਾ ਹੋਵੇ ਤਾਂ ਜੋ ਸਾਰੇ ਯੋਗ ਅੰਤੋਂਦੇਯ ਪਰਿਵਾਰਾਂ ਨੂੰ 500 ਰੁਪਏ ਵਿੱਚ ਗੈਸ ਸਿਲੇਂਡਰ ਉਪਲਬਧ ਕਰਾਉਣਾ ਯਕੀਨੀ ਕੀਤਾ ਜਾਵੇ। ਮੀਟਿੰਗ ਵਿੱਚ ਜਾਣੂ ਕਰਾਇਆ ਗਿਆ ਕਿ ਹੁਣ ਤੱਕ ਲਗਭਗ 18 ਲੱਖ ਪਰਿਵਾਰ ਇਸ ਯੋਜਨਾ ਨਾਲ ਜੁੜੇ ਚੁੱਕੇ ਹਨ।

ਮੀਟਿੰਗ ਵਿੱਚ ਮੁੱਖ ਮੰਤਰੀ ਨੂੰ ਜਾਣੂ ਕਰਾਇਆ ਗਿਆ ਕਿ ਹਰਿਆਣਾ ਵਿੱਚ ਕੰਮਕਾਜੀ ਮਹਿਲਾਵਾਂ ਨੂੰ ਸੁਰੱਖਿਅਤ ਰਿਹਾਇਸ਼ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸਰਕਾਰ ਦੀ ਹਰ ਜਿਲ੍ਹੇ ਵਿੱਚ ਮਹਿਲਾ ਹੋਸਟਲ ਸਥਾਪਿਤ ਕਰਨ ਦੀ ਯੋਜਨਾ ਹੈ। ਪਹਿਲੇ ਪੜਾਅ ਵਿੱਚ ਚਾਰ ਜਿਲ੍ਹਿਆਂ-ਪੰਚਕੂਲਾ, ਫਰੀਦਾਬਾਦ, ਗੁਰੂਗ੍ਰਾਮ ਅਤੇ ਸੋਨੀਪਤ ਵਿੱਚ ਮਹਿਲਾ ਹੋਸਟਲ ਦਾ ਨਿਰਮਾਣ ਪ੍ਰਕ੍ਰਿਆਧੀਨ ਹੈ। ਮੁੱਖ ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਇੰਨ੍ਹਾਂ ਮਹਿਲਾ ਹੋਸਟਲਾਂ ਨੂੰ ਸੌਰ ਊਰਜਾ ਨਾਂਲ ਜੋੜਿਆ ਜਾਵੇ ਅਤੇ ਇੰਨ੍ਹਾਂ ਭਵਨਾਂ ਵਿੱਚ ਏਅਰ ਕੰਡੀਸ਼ਨ ਸਹੂਲਤ ਵੀ ਪ੍ਰਦਾਨ ਕੀਤੀ ਜਾਵੇ। ਨਾਂਲ ਹੀ, ਅਗਲੇ ਪੜਾਅ ਵਿੱਚ ਮਾਨੇਸਰ ਤੇ ਪਾਣੀਪਤ ਵਰਗੇ ਇੰਡਸਟ੍ਰਿਅਲ ਏਰਿਆ ਨੂੰ ਪ੍ਰਾਥਮਿਕਤਾ ਦਿੰਦੇ ਹੋਹੇ ਉੱਥੇ ਮਹਿਲਾ ਹੋਸਟਲ ਸਥਾਪਿਤ ਕੀਤੇ ਜਾਣ।

ਸਮਰੱਥ ਆਂਗਨਵਾੜੀ ਕੇਂਦਰ ਨੂੰ ਮਿਲੇਗਾ ਵਿਸਤਾਰ

ਮੁੱਖ ਮੰਤਰੀ ਨੇ ਸਮਰੱਥ ਆਂਗਨਵਾੜੀ ਯੋਜਨਾ ਦੀ ਸਮੀਖਿਆ ਕਰਦੇ ਹੋਏ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਲ 2025-26 ਵਿੱਚ 2000 ਆਂਗਨਵਾੜੀਆਂ ਨੂੰ ਸਮਰੱਥ ਆਂਗਨਵਾੜੀ ਕੇਂਦਰਾਂ ਵਿੱਚ ਅਪਗ੍ਰੇਡ ਕੀਤਾ ਜਾਵੇ ਅਤੇ ਇੰਨ੍ਹਾਂ ਵਿੱਚ ਸਾਰੇ ਜਰੂਰੀ ਸਹੂਲਤਾਂ ਜਲਦੀ ਉਪਲਬਧ ਕਰਾਈਆਂ ਜਾਣ। ਇਸ ਤੋਂ ਇਲਾਵਾ, ਮੁੱਖ ਮੰਤਰੀ ਨੇ ਵੱਖ-ਵੱਖ ਅਨੁਸੂਚਿਤ ਜਾਤੀਆਂ ਲਈ ਬਣਾਏ ਜਾਣ ਵਾਲੇ ਕਮਿਉਨਿਟੀ ਭਵਨਾਂ ਨੂੰ ਲੈ ਕੇ ਨਿਰਦੇਸ਼ ਦਿੱਤੇ ਕਿ ਇੰਨ੍ਹਾਂ ਭਵਨਾਂ ਨੂੰ ਸੌਰ ਊਰਜਾ ਅਤੇ ਏਅਰ ਕੰਡੀਸ਼ਨ ਵਰਗੀ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾਵੇ। ਇਸ ਦੇ ਲਈ ਇੱਕ ਸਮਾਨ ਡਿਜਾਇਨ ਤਿਆਰ ਕੀਤਾ ਜਾਵੇ ਜਿਸ ਨਾਲ ਸਾਰੇ ਥਾਵਾਂ 'ਤੇ ਇੱਕ ਵਰਗੀਆਂ ਸਹੂਲਤਾਂ ਉਪਲਬਧ ਹੋ ਸਕਣ। ਇਸ ਤੋਂ ਇਲਾਵਾ, ਖੇਡ ਪ੍ਰਤਿਭਾਵਾਂ ਨੂੰ ਪ੍ਰੋਤਸਾਹਨ ਦੇਣ ਦੇ ਉਦੇਸ਼ ਨਾਲ ਮੁੱਖ ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਪਿੰਡ ਪੱਧਰ 'ਤੇ ਖੇਡਾਂ ਦੀ ਪਹਿਚਾਣ ਕੀਤੀ ਜਾਵੇ ਅਤੇ ਖਿਡਾਰੀਆਂ ਨੂੰ ਜਰੂਰੀ ਖੇਡ ਸਮੱਗਰੀ ਪ੍ਰਦਾਨ ਕੀਤੀ ਜਾਵੇ, ਤਾਂ ਜੋ ਜਮੀਨੀ ਪੱਧਰ 'ਤੇ ਹੀ ਪ੍ਰਤਿਭਾਵਾਂ ਨੁੰ ਨਿਖਾਰਿਆ ਜਾ ਸਕੇ।

ਮੀਟਿੰਗ ਵਿੱਚ ਮੁੱਖ ਸਕੱਤਰ ਸ੍ਰੀ ਅਨੁਰਾਗ ਰਸਤੋਗੀ, ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਸੁਧੀਰ ਰਾਜਪਾਲ, ਮੁੱਖ ਮੰਤਰੀ ਦੇ ਵਧੀਕ ਪ੍ਰਧਾਨ ਸਕੱਤਰ ਡਾ. ਸਾਕੇਤ ਕੁਮਾਰ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਪ੍ਰਧਾਨ ਸਕੱਤਰ ਸ੍ਰੀ ਡੀ ਸੁਰੇਸ਼, ਸੂਚਨਾ, ਜਨ ਸੰਪਰਕ, ਭਾਸ਼ਾ ਅਤੇ ਸਭਿਆਚਾਰ ਵਿਭਾਗ ਦੇ ਡਾਇਰੈਕਟਰ ਜਨਰਲ ਸ੍ਰੀ ਕੇ ਮਕਰੰਦ ਪਾਂਡੂਰੰਗ, ਵਿਕਾਸ ਅਤੇ ਪੰਚਾਇਤ ਵਿਭਾਗ ਦੇ ਡਾਇਰੈਕਟਰ ਜਨਰਲ ਸ੍ਰੀ ਡੀ ਕੇ ਬੇਹਰਾ, ਡਾਇਰੈਕਟਰ ਗ੍ਰਾਮੀਣ ਵਿਕਾਸ ਸ੍ਰੀ ਰਾਹੁਲ ਨਰਵਾਲ, ਸੂਚਨਾ, ਜਲਸੰਪਰਕ, ਭਾਸ਼ਾ ਅਤੇ ਸਭਿਆਚਾਰਕ ਵਿਭਾਗ ਦੀ ਵਧੀਕ ਨਿਦੇਸ਼ਕ (ਪ੍ਰਸਾਸ਼ਨ) ਸ੍ਰੀਮਤੀ ਵਰਸ਼ਾ ਖੰਗਵਾਲ ਸਮੇਤ ਹੋਰ ਅਧਿਕਾਰੀ ਮੌਜੁਦ ਰਹੇ।

Have something to say? Post your comment

 

More in Haryana

ਸਰਕਾਰ ਦਾ ਟੀਚਾ ਹਰਿਆਣਾ ਨੂੰ ਨਾ ਸਿਰਫ ਭਾਰਤ ਦੀ ਸਗੋ ਵਿਸ਼ਵ ਦੀ ਖੇਡ ਰਾਜਧਾਨੀ ਬਨਾਉਣਾ : ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ

ਅੰਬਾਲਾ ਕੈਂਟ ਸਿਵਲ ਹਸਪਤਾਲ ਵਿੱਚ ਕ੍ਰਿਟਿਕਲ ਕੇਅਰ ਯੂਨਿਟ (ਸੀਸੀਯੂ) ਹੋਵੇਗੀ ਸੰਚਾਲਿਤ, ਮਰੀਜਾਂ ਨੂੰ ਮਿਲੇਗੀ ਬਿਹਤਰ ਇਲਾਜ ਸਹੂਲਤਾਂ : ਊਰਜਾ ਮੰਤਰੀ ਅਨਿਲ ਵਿਜ

ਖੇਡ ਅਤੇ ਪੁਲਿਸ ਫੋਰਸਾਂ ਦਾ ਡੁੰਘਾ ਸਬੰਧ, ਚੰਗੀ ਸਿਹਤ ਦੇ ਨਾਲ-ਨਾਲ ਟੀਮ ਭਾਵਨਾ ਹੁੰਦੀ ਹੈ ਵਿਕਸਿਤ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਜਨਮਦਿਨ 'ਤੇ ਨਾਰੀ ਸ਼ਕਤੀ ਨੂੰ ਮਿਲਿਆ ਤੋਹਫਾ

ਭਗਵਾਨ ਸ਼੍ਰੀ ਵਿਸ਼ਵਕਰਮਾ ਜੈਯੰਤੀ ਅਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਜਨਮਦਿਨ 'ਤੇ ਹਰਿਆਣਾ ਵਿੱਚ ਕਾਰੀਗਰਾਂ ਨੂੰ ਵੱਡੀ ਸੌਗਾਤ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ 9 ਬ੍ਰੇਸਟ ਕੈਂਸਰ ਜਾਂਚ ਵੈਨ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ

ਮਹਾਰਾਜਾ ਅਗਰਸੇਨ ਹਵਾੲ ਅੱਡਾ, ਹਸਾਰ ਤੋਂ ਅਯੋਧਿਆ, ਦਿੱਲੀ ਅਤੇ ਚੰਡੀਗੜ੍ਹ ਦੇ ਬਾਅਦ ਹੁਣ ਜੈਪੁਰ ਲਈ ਵੀ ਹਵਾਈ ਸੇਵਾ ਸ਼ੁਰੂ

ਹਰਿਆਣਾ ਆਬਕਾਰੀ ਅਤੇ ਕਰਾਧਾਨ ਵਿਭਾਗ ਨੇ ਕੌਮੀ ਪ੍ਰਤੱਖ ਟੈਕਸ ਅਕਾਦਮੀ ਦੇ ਨਾਲ ਕੀਤਾ ਸਮਝੌਤਾ

ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਸੁਣੀਆਂ ਜਨਸਮਸਿਆਵਾਂ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪਿਪਲੀ ਅਨਾਜ ਮੰਡੀ ਤੋਂ ਪੰਜਾਬ ਲਈ ਰਾਹਤ ਸਾਮਾਨ ਦੇ 20 ਟਰੱਕਾਂ ਨੂੰ ਝੰਡੀ ਵਿਖਾ ਕੇ ਕੀਤਾ ਰਵਾਨਾ