ਹਿਮਾਚਲ ਪ੍ਰਦੇਸ਼ : ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਦੇ ਤੀਸਾ ਸਬ-ਡਿਵੀਜ਼ਨ ਦੇ ਚਾਨਵਾਸ ਇਲਾਕੇ ਵਿੱਚ ਬੀਤੀ ਰਾਤ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਅਤੇ ਇੱਕ ਕਾਰ ਬੇਕਾਬੂ ਹੋ ਕੇ 500 ਮੀਟਰ ਡੂੰਘੀ ਖੱਡ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ ਕਾਰ ਵਿੱਚ ਸਵਾਰ ਛੇ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਚਾਨਵਾਸ ਦੇ ਇੱਕ ਸਰਕਾਰੀ ਸਕੂਲ ਦੇ ਜੇਬੀਟੀ ਅਧਿਆਪਕ ਰਾਜੇਸ਼ ਕੁਮਾਰ ਦੀ ਆਪਣੀ ਪਤਨੀ ਅਤੇ ਦੋ ਬੱਚਿਆਂ ਸਮੇਤ ਇਸ ਹਾਦਸੇ ਵਿੱਚ ਮੌਤ ਹੋ ਗਈ। ਇਸ ਤੋਂ ਇਲਾਵਾ, ਉਸ ਦਾ ਸਾਲਾ, ਜੋ ਕਿ ਡੋਗਰਾ ਰੈਜੀਮੈਂਟ ਦਾ ਸਿਪਾਹੀ ਸੀ, ਦੀ ਵੀ ਜਾਨ ਚਲੀ ਗਈ।
ਹਿਮਾਚਲ ਦੇ CM ਸੁਖਵਿੰਦਰ ਸੁੱਖੂ ਨੇ ਹਾਦਸੇ ‘ਤੇ ਦੁੱਖ ਪ੍ਰਗਟਾਉਂਦਿਆਂ ਕਿਹਾ ਕਿ ਹਾਦਸੇ ‘ਚ 6 ਲੋਕਾਂ ਦੀ ਮੌਤ ਦੀ ਖ਼ਬਰ ਬਹੁਤ ਹੀ ਦੁਖਦਾਈ ਹੈ। ਪੀੜਤ ਪਰਿਵਾਰ ਨਾਲ ਮੇਰੀ ਦਿਲੋਂ ਹਮਦਰਦੀ ਹੈ, ਪਰਮਾਤਮਾ ਵਿਛੜੀਆਂ ਰੂਹਾਂ ਨੂੰ ਸ਼ਾਂਤੀ ਦੇਵੇ।