Friday, November 28, 2025

Delhi

ਅਦਾਕਾਰਾ ਹੁਮਾ ਕੁਰੈਸ਼ੀ ਦੇ ਭਰਾ ਦਾ ਬੇਰਹਿਮੀ ਨਾਲ ਕਤਲ

August 08, 2025 05:08 PM
SehajTimes

ਦਿੱਲੀ : ਦਿੱਲੀ ਦੇ ਨਿਜ਼ਾਮੁਦੀਨ ਇਲਾਕੇ ਤੋਂ ਬਾਲੀਵੁੱਡ ਅਦਾਕਾਰਾ ਹੁਮਾ ਕੁਰੈਸ਼ੀ ਦੇ ਚਚੇਰੇ ਭਰਾ ਆਸਿਫ਼ ਕੁਰੈਸ਼ੀ ਦਾ ਕਤਲ ਕਰ ਦਿੱਤਾ ਗਿਆ। ਸਕੂਟੀ ਪਾਰਕਿੰਗ ਨੂੰ ਲੈ ਕੇ ਇੱਕ ਛੋਟਾ ਜਿਹਾ ਝਗੜਾ ਕਤਲ ਵਿੱਚ ਬਦਲ ਗਿਆ। ਇਸ ਤੋਂ ਬਾਅਦ ਵੀਰਵਾਰ 7 ਅਗਸਤ ਨੂੰ ਦੇਰ ਰਾਤ ਲਗਭਗ 11.00 ਵਜੇ ਉਸਦਾ ਕਤਲ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ, ਰਾਤ ਨੂੰ ਆਸਿਫ਼ ਕੁਰੈਸ਼ੀ ਅਤੇ ਕੁਝ ਲੋਕਾਂ ਵਿਚਕਾਰ ਲੜਾਈ ਹੋ ਗਈ ਸੀ। ਆਸਿਫ਼ ਨੇ ਦੋਸ਼ੀਆਂ ਨੂੰ ਘਰ ਦੇ ਗੇਟ ਦੇ ਬਾਹਰ ਸਕੂਟਰ ਪਾਰਕ ਨਾ ਕਰਨ ਲਈ ਕਿਹਾ ਸੀ ਪਰ ਲੋਕ ਨਹੀਂ ਮੰਨੇ, ਜਿਸ ਤੋਂ ਬਾਅਦ ਬਹਿਸ ਸ਼ੁਰੂ ਹੋ ਗਈ। ਇਸ ਤਣਾਅ ਵਿੱਚ ਦੋਸ਼ੀ ਨੇ ਆਸਿਫ਼ ‘ਤੇ ਤਿੱਖੀ ਚੀਜ਼ ਨਾਲ ਹਮਲਾ ਕਰ ਦਿੱਤਾ ਅਤੇ ਉਸ ਨੂੰ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ। ਗੰਭੀਰ ਹਾਲਤ ਵਿੱਚ ਤੁਰੰਤ ਹਸਪਤਾਲ ਲਿਜਾਇਆ ਗਿਆ ਪਰ ਉਦੋਂ ਤੱਕ ਬਹੁਤ ਦੇਰ ਹੋ ਚੁੱਕੀ ਸੀ। ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਨੇ ਇਸ ਮਾਮਲੇ ਵਿੱਚ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

Have something to say? Post your comment

 

More in Delhi

ਟ੍ਰੇਡ ਮੇਲੇ ਵਿੱਚ ਟਪਨ ਐਗਰੋ ਕੰਪਨੀ ਦੇ ਉਤਪਾਦਾਂ ਨੇ ਦਰਸ਼ਕਾਂ ਨੂੰ ਆਪਣੇ ਵੱਲ ਖਿੱਚਿਆ

ਧਰਮ ਰੱਖਿਅਕ ਯਾਤਰਾ ਦਿੱਲੀ ਵਿੱਚ ਛਾਪ ਛੱਡਦੀ ਅੱਗੇ ਵਧੀ- ਸੰਗਤਾਂ ਵਲੋਂ ਭਰਪੂਰ ਸਤਿਕਾਰ: ਹਰਮੀਤ ਸਿੰਘ ਕਾਲਕਾ

ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲਾਲ ਕਿਲ੍ਹੇ ਮੈਦਾਨ ਵਿੱਚ ਵਿਸ਼ਾਲ ਸਮਾਰੋਹ : ਹਰਮੀਤ ਸਿੰਘ ਕਾਲਕਾ 

ਪੰਜਾਬ ਤੇ ਪੰਜਾਬੀਆਂ ਦੇ ਹਿੱਤਾਂ ਲਈ ਚਟਾਨ ਵਾਂਗ ਖੜ੍ਹਾ ਹਾਂ, ਸੂਬੇ ਦੇ ਹੱਕ ਨਹੀਂ ਖੋਹਣ ਦੇਵਾਂਗਾ : ਮੁੱਖ ਮੰਤਰੀ

ਭਗਵੰਤ ਸਿੰਘ ਮਾਨ ਵੱਲੋਂ ਭਾਰਤ ਦੇ ਰਾਸ਼ਟਰਪਤੀ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਸਜਾਏ ਕੀਰਤਨ ਦਰਬਾਰ ਵਿੱਚ ਸ਼ਾਮਲ ਹੋਏ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੀ ਸ਼ੁਰੂਆਤ ਲਈ ਭਗਵੰਤ ਮਾਨ ਸਰਕਾਰ ਨੇ ਗੁਰੂ ਸਾਹਿਬ ਤੋਂ ਲਿਆ ਅਸ਼ੀਰਵਾਦ

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਦਾ ਆਰੰਭ ਸ਼ਨਿੱਚਰਵਾਰ ਨੂੰ ਦਿੱਲੀ ਤੋਂ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ

ਇਨਵੈਸਟ ਇਨ ਬੈਸਟ: ਮੁੱਖ ਮੰਤਰੀ ਵੱਲੋਂ ਉਦਯੋਗ ਜਗਤ ਦੇ ਦਿੱਗਜ਼ਾਂ ਨੂੰ ਪੰਜਾਬ ‘ਚ ਨਿਵੇਸ਼ ਦਾ ਸੱਦਾ