Saturday, August 09, 2025
BREAKING NEWS
ਆਕਸੀਜਨ ਸਿਲੰਡਰ ਫਟਣ ਕਾਰਨ ਮੋਹਾਲੀ ਦੇ ਇੰਡਸਟਰੀਅਲ ਏਰੀਆ ‘ਚ ਵਾਪਰਿਆ ਹਾਦਸਾਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਨਹੀਂ ਰਹੇ ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ ਦਾ ਲਾਇਸੰਸ ਰੱਦ

Chandigarh

ਪੰਜਾਬ ਸਰਕਾਰ ਦਾ ਇਤਿਹਾਸਕ ਕਦਮ ਪੱਛੜੀਆਂ ਸ਼੍ਰੇਣੀਆਂ ਲਈ ਪਹਿਲੀ ਵਾਰ 2 ਆਧੁਨਿਕ ਹੋਸਟਲ, 1.12 ਕਰੋੜ ਦੀ ਪਹਿਲੀ ਕਿਸ਼ਤ ਜਾਰੀ: ਡਾ ਬਲਜੀਤ ਕੌਰ

August 08, 2025 06:53 PM
SehajTimes

ਚੰਡੀਗੜ੍ਹ : ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਵਿੱਚ ਪਹਿਲੀ ਵਾਰ ਪੱਛੜੀਆਂ ਸ਼੍ਰੇਣੀਆਂ ਦੇ ਵਿਦਿਆਰਥੀਆਂ ਲਈ 2 ਆਧੁਨਿਕ ਹੋਸਟਲ ਬਣਾਏ ਜਾ ਰਹੇ ਹਨ। ਇਨ੍ਹਾਂ ਦੋਵੇਂ ਹੋਸਟਲਾਂ ਦੀ ਪਹਿਲੀ ਕਿਸ਼ਤ 1.12 ਕਰੋੜ ਰੁਪਏ ਦੀ ਮਨਜ਼ੂਰੀ ਦੇ ਦਿੱਤੀ ਹੈ, ਜੋ ਜਲਦੀ ਹੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਖਾਤਿਆਂ ਵਿੱਚ ਜਾਵੇਗੀ ਅਤੇ ਨਿਰਮਾਣ ਕੰਮ ਤੁਰੰਤ ਸ਼ੁਰੂ ਹੋ ਜਾਵੇਗਾ। ਇਹ ਹੋਸਟਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਲੜਕਿਆਂ ਅਤੇ ਲੜਕੀਆਂ ਲਈ 100-100 ਸੀਟਾਂ ਦੇ ਹੋਣਗੇ ਅਤੇ ਕੁੱਲ 6.99 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਜਾਣਗੇ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਹਰ ਇੱਕ ਹੋਸਟਲ ਦੀ ਲਾਗਤ 3.49 ਕਰੋੜ ਰੁਪਏ ਹੋਵੇਗੀ। ਦੋਵੇਂ ਹੋਸਟਲਾਂ ਵਿੱਚ ਵਿਦਿਆਰਥੀਆਂ ਲਈ ਆਧੁਨਿਕ ਸੁਵਿਧਾਵਾਂ ਵਾਲੇ ਕਮਰੇ, ਪੜ੍ਹਾਈ ਲਈ ਸੁਚੱਜਾ ਵਾਤਾਵਰਣ ਅਤੇ ਹੋਰ ਜ਼ਰੂਰੀ ਸਹੂਲਤਾਂ ਉਪਲੱਬਧ ਕਰਵਾਈਆਂ ਜਾਣਗੀਆਂ, ਤਾਂ ਜੋ ਉਹ ਆਪਣੀ ਪੜ੍ਹਾਈ ਵਿੱਚ ਪੂਰੀ ਤਰ੍ਹਾਂ ਧਿਆਨ ਕੇਂਦਰਤ ਕਰ ਸਕਣ।

ਉਨ੍ਹਾਂ ਕਿਹਾ ਕਿ ਇਹ ਯੋਜਨਾ ਪੱਛੜੀਆਂ ਸ਼੍ਰੇਣੀਆਂ ਦੇ ਵਿਦਿਆਰਥੀਆਂ ਲਈ ਹੋਸਟਲ ਨਿਰਮਾਣ ਵੱਲ ਪੰਜਾਬ ਸਰਕਾਰ ਦੀ ਨਿਰੰਤਰ ਕੋਸ਼ਿਸ਼ ਦਾ ਹਿੱਸਾ ਹੈ। ਇਹ ਉਪਰਾਲਾ ਦੂਰ-ਦਰਾਜ਼ ਇਲਾਕਿਆਂ ਤੋਂ ਆਉਣ ਵਾਲੇ ਵਿਦਿਆਰਥੀਆਂ ਨੂੰ ਉਚਿਤ ਰਹਿਣ-ਸਹਿਣ ਦੀ ਸਹੂਲਤ ਦੇ ਕੇ ਉੱਚ ਸਿੱਖਿਆ ਹਾਸਲ ਕਰਨ ਵਿੱਚ ਆ ਰਹੀਆਂ ਰੁਕਾਵਟਾਂ ਨੂੰ ਦੂਰ ਕਰੇਗਾ।

ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵਿਦਿਆਰਥੀ-ਕੇਂਦਰਤ ਵਿਕਾਸ, ਆਤਮ ਨਿਰਭਰਤਾ ਅਤੇ ਸਮਰੱਥਾ ਵਧਾਉਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਹੋਸਟਲਾਂ ਦੀ ਘਾਟ ਕਾਰਨ ਪੱਛੜੀਆਂ ਸ਼੍ਰੇਣੀਆਂ ਦੇ ਕਈ ਵਿਦਿਆਰਥੀਆਂ ਨੂੰ ਸਿੱਖਿਆ ਤੋਂ ਵਾਂਝਾ ਰਹਿਣਾ ਪੈਂਦਾ ਸੀ, ਜਿਸ ਕਰਕੇ ਸਰਕਾਰ ਵੱਲੋਂ ਨਵੇਂ ਹੋਸਟਲ ਪ੍ਰਾਜੈਕਟਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ।

ਡਾ. ਬਲਜੀਤ ਕੌਰ ਨੇ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹੋਰ ਵੀ ਉਚੇਰੀ ਸਿੱਖਿਆ ਸੰਸਥਾਵਾਂ 'ਚ ਨਵੇਂ ਹੋਸਟਲ ਨਿਰਮਾਣ ਲਈ ਤਜਵੀਜ਼ਾਂ ਮੰਗੀਆਂ ਗਈਆਂ ਹਨ, ਤਾਂ ਜੋ ਰਾਜ ਭਰ ਦੇ ਵਿਦਿਆਰਥੀਆਂ ਨੂੰ ਚੰਗੇ ਰਹਿਣ-ਸਹਿਣ ਦੀ ਸਹੂਲਤ ਦਿੱਤੀ ਜਾ ਸਕੇ।

ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਕੇਵਲ ਢਾਂਚਾਗਤ ਵਿਕਾਸ ਨਹੀਂ, ਸਗੋਂ ਪੱਛੜੀਆਂ ਸ਼੍ਰੇਣੀਆਂ ਦੇ ਨੌਜਵਾਨਾਂ ਨੂੰ ਸਮਾਜਿਕ ਤੌਰ 'ਤੇ ਮਜ਼ਬੂਤ ਕਰਕੇ ਰਾਜ ਦੇ ਵਿਕਾਸ ਵਿੱਚ ਭਾਗੀਦਾਰ ਬਣਾਉਣ ਵੱਲ ਇੱਕ ਵੱਡਾ ਕਦਮ ਹੈ। ਉਨ੍ਹਾਂ ਉਮੀਦ ਜ਼ਾਹਰ ਕੀਤੀ ਕਿ ਇਹ ਪਹਿਲਕਦਮੀਆਂ ਭਵਿੱਖ 'ਚ ਹੋਰ ਵਿਦਿਆਰਥੀ ਅਨੁਕੂਲ ਸਕੀਮਾਂ ਦਾ ਰਾਹ ਖੋਲ੍ਹਣਗੇ।

Have something to say? Post your comment

 

More in Chandigarh

ਮੁੱਖ ਮੰਤਰੀ ਅਤੇ ਅਰਵਿੰਦ ਕੇਜਰੀਵਾਲ ਨੇ ਉਦਯੋਗਿਕ ਦਿੱਗਜਾਂ ਸਾਹਮਣੇ ਪੰਜਾਬ ਨੂੰ ਮੌਕਿਆਂ ਦੀ ਧਰਤੀ ਵਜੋਂ ਪੇਸ਼ ਕੀਤਾ

ਕੁਦਰਤੀ ਖੇਤੀ ਕਰ ਰਹੇ ਕਿਸਾਨਾਂ ਨੇ ਮਿਸ਼ਨ ਫਾਰ ਨੈਚੂਰਲ ਫਾਰਮਿੰਗ ਸਕੀਮ ਸਬੰਧੀ ਟ੍ਰੇਨਿੰਗ ਪ੍ਰੋਗਰਾਮ ਵਿਚ ਹਿੱਸਾ ਲਿਆ

ਕੰਬਾਇਨ ਉਪਰੇਟਰ ਝੋਨੇ ਦੀ ਕਟਾਈ ਬਿਨ੍ਹਾਂ ਐਸ.ਐਮ.ਐਸ ਲਗਾਏ ਨਹੀਂ ਕਰ ਸਕਣਗੇ : ਕਿਰਪਾਲਵੀਰ ਸਿੰਘ

ਮੋਹਾਲੀ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲਗਾਈ ਗਈ ਪੈਨਸ਼ਨ ਅਦਾਲਤ

ਵਿਨੀਤ ਵਰਮਾ ਵੱਲੋਂ ਫੇਜ਼ 10 ਅਤੇ 11 ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਮੌਕੇ 'ਤੇ ਨਿਪਟਾਰਾ 

"ਹਰ ਘਰ ਤਿਰੰਗਾ" ਮੁਹਿੰਮ

ਭਾਜਪਾ ਵੱਲੋਂ ਵੋਟ ਚੋਰੀ ਦੇ ਨਾਪਾਕ ਹੱਥਕੰਡਿਆਂ ਵਿਰੁੱਧ ਦੇਸ਼ ਭਰ ਵਿਚ ਜ਼ਬਰਦਸਤ ਰੋਸ – ਰਾਹੁਲ ਗਾਂਧੀ ਵੱਲੋਂ ਮੁੱਦਾ ਉਠਾਉਣਾ ਕਾਬਿਲ-ਏ-ਤਾਰੀਫ਼ : ਬਲਬੀਰ ਸਿੰਘ ਸਿੱਧੂ

ਭਾਰਤੀ ਫ਼ੌਜ ਦੇ ਜਵਾਨ ਸ਼ਹੀਦ ਏ.ਐੱਲ.ਡੀ. ਦਲਜੀਤ ਸਿੰਘ ਨੂੰ ਅੰਤਿਮ ਅਰਦਾਸ ਮੌਕੇ ਦਿੱਤੀ ਨਿੱਘੀ ਸ਼ਰਧਾਂਜਲੀ

ਮੁੱਖ ਮੰਤਰੀ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਵਿੱਚ ਉਦਯੋਗਿਕ ਕ੍ਰਾਂਤੀ ਲਿਆਉਣ ਲਈ ਸੈਕਟਰ ਅਧਾਰਿਤ 24 ਕਮੇਟੀਆਂ ਦੀ ਸ਼ੁਰੂਆਤ

ਜਯੰਤੀਮਾਜਰੀ-ਗੁਰਾ-ਕਸੋਲੀ ਲਿੰਕ ਸੜਕ 'ਤੇ ਆਰਜ਼ੀ ਸੰਪਰਕ ਬਹਾਲ