Tuesday, November 18, 2025

Chandigarh

ਪੰਜਾਬ ਸਰਕਾਰ ਦਾ ਇਤਿਹਾਸਕ ਕਦਮ ਪੱਛੜੀਆਂ ਸ਼੍ਰੇਣੀਆਂ ਲਈ ਪਹਿਲੀ ਵਾਰ 2 ਆਧੁਨਿਕ ਹੋਸਟਲ, 1.12 ਕਰੋੜ ਦੀ ਪਹਿਲੀ ਕਿਸ਼ਤ ਜਾਰੀ: ਡਾ ਬਲਜੀਤ ਕੌਰ

August 08, 2025 06:53 PM
SehajTimes

ਚੰਡੀਗੜ੍ਹ : ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਵਿੱਚ ਪਹਿਲੀ ਵਾਰ ਪੱਛੜੀਆਂ ਸ਼੍ਰੇਣੀਆਂ ਦੇ ਵਿਦਿਆਰਥੀਆਂ ਲਈ 2 ਆਧੁਨਿਕ ਹੋਸਟਲ ਬਣਾਏ ਜਾ ਰਹੇ ਹਨ। ਇਨ੍ਹਾਂ ਦੋਵੇਂ ਹੋਸਟਲਾਂ ਦੀ ਪਹਿਲੀ ਕਿਸ਼ਤ 1.12 ਕਰੋੜ ਰੁਪਏ ਦੀ ਮਨਜ਼ੂਰੀ ਦੇ ਦਿੱਤੀ ਹੈ, ਜੋ ਜਲਦੀ ਹੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਖਾਤਿਆਂ ਵਿੱਚ ਜਾਵੇਗੀ ਅਤੇ ਨਿਰਮਾਣ ਕੰਮ ਤੁਰੰਤ ਸ਼ੁਰੂ ਹੋ ਜਾਵੇਗਾ। ਇਹ ਹੋਸਟਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਲੜਕਿਆਂ ਅਤੇ ਲੜਕੀਆਂ ਲਈ 100-100 ਸੀਟਾਂ ਦੇ ਹੋਣਗੇ ਅਤੇ ਕੁੱਲ 6.99 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਜਾਣਗੇ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਹਰ ਇੱਕ ਹੋਸਟਲ ਦੀ ਲਾਗਤ 3.49 ਕਰੋੜ ਰੁਪਏ ਹੋਵੇਗੀ। ਦੋਵੇਂ ਹੋਸਟਲਾਂ ਵਿੱਚ ਵਿਦਿਆਰਥੀਆਂ ਲਈ ਆਧੁਨਿਕ ਸੁਵਿਧਾਵਾਂ ਵਾਲੇ ਕਮਰੇ, ਪੜ੍ਹਾਈ ਲਈ ਸੁਚੱਜਾ ਵਾਤਾਵਰਣ ਅਤੇ ਹੋਰ ਜ਼ਰੂਰੀ ਸਹੂਲਤਾਂ ਉਪਲੱਬਧ ਕਰਵਾਈਆਂ ਜਾਣਗੀਆਂ, ਤਾਂ ਜੋ ਉਹ ਆਪਣੀ ਪੜ੍ਹਾਈ ਵਿੱਚ ਪੂਰੀ ਤਰ੍ਹਾਂ ਧਿਆਨ ਕੇਂਦਰਤ ਕਰ ਸਕਣ।

ਉਨ੍ਹਾਂ ਕਿਹਾ ਕਿ ਇਹ ਯੋਜਨਾ ਪੱਛੜੀਆਂ ਸ਼੍ਰੇਣੀਆਂ ਦੇ ਵਿਦਿਆਰਥੀਆਂ ਲਈ ਹੋਸਟਲ ਨਿਰਮਾਣ ਵੱਲ ਪੰਜਾਬ ਸਰਕਾਰ ਦੀ ਨਿਰੰਤਰ ਕੋਸ਼ਿਸ਼ ਦਾ ਹਿੱਸਾ ਹੈ। ਇਹ ਉਪਰਾਲਾ ਦੂਰ-ਦਰਾਜ਼ ਇਲਾਕਿਆਂ ਤੋਂ ਆਉਣ ਵਾਲੇ ਵਿਦਿਆਰਥੀਆਂ ਨੂੰ ਉਚਿਤ ਰਹਿਣ-ਸਹਿਣ ਦੀ ਸਹੂਲਤ ਦੇ ਕੇ ਉੱਚ ਸਿੱਖਿਆ ਹਾਸਲ ਕਰਨ ਵਿੱਚ ਆ ਰਹੀਆਂ ਰੁਕਾਵਟਾਂ ਨੂੰ ਦੂਰ ਕਰੇਗਾ।

ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵਿਦਿਆਰਥੀ-ਕੇਂਦਰਤ ਵਿਕਾਸ, ਆਤਮ ਨਿਰਭਰਤਾ ਅਤੇ ਸਮਰੱਥਾ ਵਧਾਉਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਹੋਸਟਲਾਂ ਦੀ ਘਾਟ ਕਾਰਨ ਪੱਛੜੀਆਂ ਸ਼੍ਰੇਣੀਆਂ ਦੇ ਕਈ ਵਿਦਿਆਰਥੀਆਂ ਨੂੰ ਸਿੱਖਿਆ ਤੋਂ ਵਾਂਝਾ ਰਹਿਣਾ ਪੈਂਦਾ ਸੀ, ਜਿਸ ਕਰਕੇ ਸਰਕਾਰ ਵੱਲੋਂ ਨਵੇਂ ਹੋਸਟਲ ਪ੍ਰਾਜੈਕਟਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ।

ਡਾ. ਬਲਜੀਤ ਕੌਰ ਨੇ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹੋਰ ਵੀ ਉਚੇਰੀ ਸਿੱਖਿਆ ਸੰਸਥਾਵਾਂ 'ਚ ਨਵੇਂ ਹੋਸਟਲ ਨਿਰਮਾਣ ਲਈ ਤਜਵੀਜ਼ਾਂ ਮੰਗੀਆਂ ਗਈਆਂ ਹਨ, ਤਾਂ ਜੋ ਰਾਜ ਭਰ ਦੇ ਵਿਦਿਆਰਥੀਆਂ ਨੂੰ ਚੰਗੇ ਰਹਿਣ-ਸਹਿਣ ਦੀ ਸਹੂਲਤ ਦਿੱਤੀ ਜਾ ਸਕੇ।

ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਕੇਵਲ ਢਾਂਚਾਗਤ ਵਿਕਾਸ ਨਹੀਂ, ਸਗੋਂ ਪੱਛੜੀਆਂ ਸ਼੍ਰੇਣੀਆਂ ਦੇ ਨੌਜਵਾਨਾਂ ਨੂੰ ਸਮਾਜਿਕ ਤੌਰ 'ਤੇ ਮਜ਼ਬੂਤ ਕਰਕੇ ਰਾਜ ਦੇ ਵਿਕਾਸ ਵਿੱਚ ਭਾਗੀਦਾਰ ਬਣਾਉਣ ਵੱਲ ਇੱਕ ਵੱਡਾ ਕਦਮ ਹੈ। ਉਨ੍ਹਾਂ ਉਮੀਦ ਜ਼ਾਹਰ ਕੀਤੀ ਕਿ ਇਹ ਪਹਿਲਕਦਮੀਆਂ ਭਵਿੱਖ 'ਚ ਹੋਰ ਵਿਦਿਆਰਥੀ ਅਨੁਕੂਲ ਸਕੀਮਾਂ ਦਾ ਰਾਹ ਖੋਲ੍ਹਣਗੇ।

Have something to say? Post your comment

 

More in Chandigarh

ਨੌਵੇਂ ਪਾਤਸ਼ਾਹ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ

ਭਾਈ ਜੀਵਨ ਸਿੰਘ (ਭਾਈ ਜੈਤਾ ਜੀ) ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਤਸਵੀਰ ਦਾ ਬੇਹੁਰਮਤੀ ਦਾ ਮਾਮਲਾ

‘ਯੁੱਧ ਨਸ਼ਿਆਂ ਵਿਰੁੱਧ’: 261ਵੇਂ ਦਿਨ, ਪੰਜਾਬ ਪੁਲਿਸ ਨੇ 68 ਨਸ਼ਾ ਤਸਕਰਾਂ ਨੂੰ 2.2 ਕਿਲੋਗ੍ਰਾਮ ਹੈਰੋਇਨ, 1.88 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕੀਤਾ ਗ੍ਰਿਫ਼ਤਾਰ

ਪੰਜਾਬ ਕੈਬਨਿਟ ਵੱਲੋਂ ‘ਨਵੀਂ ਦਿਸ਼ਾ’ ਯੋਜਨਾ ਨੂੰ ਹਰੀ ਝੰਡੀ: ਔਰਤਾਂ ਦੀ ਸਿਹਤ ਲਈ ਵੱਡਾ ਫੈਸਲਾ : ਡਾ. ਬਲਜੀਤ ਕੌਰ

'ਯੁੱਧ ਨਸ਼ਿਆਂ ਵਿਰੁੱਧ': 260ਵੇਂ ਦਿਨ, ਪੰਜਾਬ ਪੁਲਿਸ ਵੱਲੋਂ 3.1 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ 72 ਨਸ਼ਾ ਤਸਕਰ ਗ੍ਰਿਫ਼ਤਾਰ

ਹਰਜੋਤ ਸਿੰਘ ਬੈਂਸ ਵੱਲੋਂ ਸੀਨੀਅਰ ਪੱਤਰਕਾਰ ਨਲਿਨ ਅਚਾਰੀਆ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਸਪੀਕਰ ਨੇ ਆਪ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ

ਲਾਲਜੀਤ ਸਿੰਘ ਭੁੱਲਰ ਨੇ ਸੜਕੀ ਆਵਾਜਾਈ ਪੀੜਤਾਂ ਲਈ ਵਿਸ਼ਵ ਯਾਦਗਾਰੀ ਦਿਵਸ 'ਤੇ ਹਿੱਟ ਐਂਡ ਰਨ ਮੁਆਵਜ਼ਾ ਯੋਜਨਾ ਲਈ ਕਾਰਜ ਯੋਜਨਾ ਦੀ ਕੀਤੀ ਸ਼ੁਰੂਆਤ

ਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਕੈਬਨਿਟ ਦੇ ਵੱਡੇ ਫ਼ੈਸਲੇ: ਕੈਬਨਿਟ ਮੰਤਰੀ ਡਾ. ਬਲਜੀਤ ਕੌਰ

ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ 24 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਦੀ ਮਨਜ਼ੂਰੀ