Wednesday, November 26, 2025

Malwa

ਡਿਪਟੀ ਕਮਿਸ਼ਨਰ ਨੇ ਭਾਰਤ-ਪਾਕਿਸਤਾਨ ਸਰਹੱਦ ‘ਤੇ ਬੀਐਸਐਫ ਜਵਾਨਾਂ ਨੂੰ ਰਾਖੀਆਂ ਬੰਨ੍ਹ ਮਨਾਇਆ ਰੱਖੜੀ ਦਾ ਤਿਉਹਾਰ

August 08, 2025 07:15 PM
SehajTimes

ਫਾਜ਼ਿਲਕਾ : ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ  ਅਮਰਪ੍ਰੀਤ ਕੌਰ ਸੰਧੂ ਨੇ ਅੱਜ ਰੱਖੜੀ ਦੇ ਪਵਿੱਤਰ ਤਿਉਹਾਰ ਦੇ ਮੌਕੇ ‘ਤੇ ਸਾਦਕੀ ਚੌਂਕੀ ‘ਤੇ ਪਹੁੰਚ ਕੇ ਭਾਰਤ-ਪਾਕਿਸਤਾਨ ਸਰਹੱਦ ਦੀ ਰਾਖੀ ਕਰ ਰਹੇ ਬਾਰਡਰ ਸਿਕਿਊਰਟੀ ਫੋਰਸ (BSF) ਦੇ ਬਹਾਦਰ ਜਵਾਨਾਂ ਨੂੰ ਆਪਣੇ ਹੱਥੀਂ ਰਾਖੀਆਂ ਬੰਨ੍ਹੀਆਂ। ਇਸ ਮੌਕੇ ਉਨ੍ਹਾਂ ਨਾਲ ਐਸਡੀਐਮ ਵੀਰਪਾਲ ਕੌਰ ਵੀ ਮੌਜੂਦ ਸਨ।
ਰਾਖੀ ਬੰਨ੍ਹਦੇ ਹੋਏ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਜਵਾਨਾਂ ਨੂੰ ਕਿਹਾ ਕਿ ਦੇਸ਼ ਦੀਆਂ ਭੈਣਾਂ ਅਤੇ ਭਰਾਵਾਂ ਦੀ ਸੁਰੱਖਿਆ ਲਈ ਉਹਨਾਂ ਦੇ ਯੋਗਦਾਨ ਨੂੰ ਪੂਰਾ ਦੇਸ਼ ਸਲਾਮ ਕਰਦਾ ਹੈ। ਉਨ੍ਹਾਂ ਕਿਹਾ ਕਿ, “ਰੱਖੜੀ ਸਿਰਫ਼ ਭੈਣ-ਭਰਾ ਦੇ ਪਿਆਰ ਦਾ ਤਿਉਹਾਰ ਨਹੀਂ, ਸਗੋਂ ਭਰੋਸੇ, ਸਮਰਪਣ ਅਤੇ ਰਾਖੀ ਦੇ ਵਾਅਦੇ ਦਾ ਪ੍ਰਤੀਕ ਹੈ। ਅੱਜ ਮੈਂ ਆਪਣੇ ਇਨ੍ਹਾਂ ਸੂਰਵੀਰ ਭਰਾਵਾਂ ਦੀ ਕਲਾਈ ‘ਤੇ ਰਾਖੀ ਬੰਨ੍ਹ ਕੇ ਇਹ ਅਰਦਾਸ ਕਰਦੀ ਹਾਂ ਕਿ ਉਹ ਸਦਾ ਸੁਰੱਖਿਅਤ ਰਹਿਣ ਅਤੇ ਦੇਸ਼ ਦੀ ਰਾਖੀ ‘ਚ ਸਦਾ ਅਗੇ ਰਹਿਣ।”


ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਹੱਦ ‘ਤੇ ਤੈਨਾਤ ਇਹ ਸੂਰਮੇ ਆਪਣੇ ਪਰਿਵਾਰ ਤੋਂ ਦੂਰ ਰਹਿ ਕੇ ਰਾਸ਼ਟਰ ਦੀ ਰਾਖੀ ਕਰਦੇ ਹਨ, ਜਿਸ ਕਰਕੇ ਸਾਡਾ ਫਰਜ਼ ਹੈ ਕਿ ਅਸੀਂ ਉਹਨਾਂ ਪ੍ਰਤੀ ਆਪਣਾ ਧੰਨਵਾਦ ਤੇ ਸਤਿਕਾਰ ਪ੍ਰਗਟ ਕਰੀਏ। ਉਨ੍ਹਾਂ ਨੇ ਕਿਹਾ ਕਿ ਰਾਖੀ ਦਾ ਅਸਲੀ ਮਤਲਬ ਹੈ ਇਕ-ਦੂਜੇ ਦੀ ਰਾਖੀ ਦਾ ਵਚਨ ਨਿਭਾਉਣਾ, ਅਤੇ ਬੀਐਸਐਫ ਦੇ ਜਵਾਨ ਇਸ ਵਚਨ ਨੂੰ ਆਪਣੀ ਜਾਨ ਜੋਖਮ ‘ਚ ਪਾ ਕੇ ਹਰ ਰੋਜ਼ ਸੱਚ ਕਰਦੇ ਹਨ।
ਐਸਡੀਐਮ ਵੀਰਪਾਲ ਕੌਰ ਨੇ ਵੀ ਜਵਾਨਾਂ ਨਾਲ ਮਿਲ ਕੇ ਰਾਖੀ ਦੇ ਸੁਨੇਹੇ ਸਾਂਝੇ ਕੀਤੇ ਅਤੇ ਕਿਹਾ ਕਿ ਉਹਨਾਂ ਦੀਆਂ ਕੁਰਬਾਨੀਆਂ ਅਤੇ ਸਮਰਪਣ ਹਮੇਸ਼ਾਂ ਯਾਦ ਰਹੇਗਾ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਬੀਐਸਐਫ ਦੇ ਜਵਾਨਾਂ ਨੂੰ ਮਿਠਿਆਈ ਵੀ ਭੇਟ ਕੀਤੀ।
ਇਸ ਮੌਕੇ ਬੀਐਸਐਫ ਅਧਿਕਾਰੀਆਂ ਨੇ ਡਿਪਟੀ ਕਮਿਸ਼ਨਰ ਅਤੇ ਐਸਡੀਐਮ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੇ ਜਸਬਾਤੀ ਪਲ ਉਹਨਾਂ ਨੂੰ ਆਪਣੇ ਪਰਿਵਾਰ ਦੀ ਘਾਟ ਮਹਿਸੂਸ ਨਹੀਂ ਹੋਣ ਦਿੰਦੇ ਅਤੇ ਮਨੋਬਲ ਵਧਾਉਂਦੇ ਹਨ।
ਇਸ ਮੌਕੇ ਬੀਐਸਐਫ ਦੇ ਸੀਨੀਅਰ ਅਧਿਕਾਰੀ ਸ੍ਰੀ ਅਜੇ ਕੁਮਾਰ ਸ਼੍ਰੀ ਰਾਮ ਅਤੇ  ਵਿਨੋਦ ਕੁਮਾਰ ਵੀ ਹਾਜ਼ਰ ਸਨ।

Have something to say? Post your comment

 

More in Malwa

ਸੁਨਾਮ 'ਚ ਬਿਜਲੀ ਪੈਨਸ਼ਨਰਾਂ ਨੇ ਫੂਕੀ ਸਰਕਾਰਾਂ ਦੀ ਅਰਥੀ

ਅਗਰਵਾਲ ਸਭਾ ਨੇ ਏਕਮ ਦਾ ਦਿਹਾੜਾ ਮਨਾਇਆ 

ਰਾਜਨੀਤਕ ਪਰਛਾਵੇਂ ਤੋਂ ਦੂਰ ਰਹੇ "ਪੀਯੂ ਬਚਾਓ ਮੋਰਚਾ" : ਜੋਗਿੰਦਰ ਉਗਰਾਹਾਂ 

ਕਿਸਾਨਾਂ ਨੇ ਸੰਘਰਸ਼ ਦੀ ਰੂਪਰੇਖਾ ਤੇ ਕੀਤੀ ਲਾਮਬੰਦੀ 

ਮੰਤਰੀ ਅਮਨ ਅਰੋੜਾ ਨੇ ਸ਼ੈੱਡ ਦਾ ਰੱਖਿਆ ਨੀਂਹ ਪੱਥਰ 

ਮੁੱਖ ਮੰਤਰੀ ਨੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਚਰਨ ਛੋਹ ਪ੍ਰਾਪਤ 142 ਪਿੰਡਾਂ ਤੇ ਸ਼ਹਿਰਾਂ ਦੇ ਵਿਕਾਸ ਲਈ 71 ਕਰੋੜ ਰੁਪਏ ਦੇ ਚੈੱਕ ਵੰਡੇ

ਸੁਖਬੀਰ ਬਾਦਲ ਨੇ ਰਾਜਨੀਤੀ 'ਚ ਗਲਤ ਪਰੰਪਰਾਵਾਂ ਦੀ ਪਾਈ ਪਿਰਤ : ਪਰਮਿੰਦਰ ਢੀਂਡਸਾ

ਕਲਗੀਧਰ ਸਕੂਲ ਦੇ ਬੱਚਿਆਂ ਨੇ ਲਾਇਆ ਵਿਦਿਅਕ ਟੂਰ 

ਵਿਜੀਲੈਂਸ ਵੱਲੋਂ ਗ੍ਰਿਫਤਾਰ ਡਾਕਟਰ ਨੂੰ ਇਕ ਦਿਨ ਦੇ ਪੁਲਿਸ ਰਿਮਾਂਡ ਤੇ ਭੇਜਿਆ 

ਵਲੰਟੀਅਰਾਂ ਨੇ ਕੀਤੀ ਸੁਨਾਮ ਕਾਲਜ ਕੈਂਪਸ ਦੀ ਸਫ਼ਾਈ